ਬੀਤੇ ਦਿਨੀਂ ਭਾਈ ਮਹਿਲ ਸਿੰਘ ਬੱਬਰ ਅਕਾਲ ਚਲਾਣਾ ਕਰ ਗਏ ਸਨ। ਭਾਈ ਮਹਿਲ ਸਿੰਘ ਦੇ ਨਮਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਸ਼ਹੀਦ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਅਖੰਡ ਕੀਰਤਨੀ ਜਥੇ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਭਾਈ ਮਹਿਲ ਸਿੰਘ ਦੇ ਪਰਿਵਾਰ ਨਾਲ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਭਾਈ ਸਾਹਿਬ ਦੇ ਜੀਵਨ ਬਾਰੇ ਵਿਚਾਰ ਸਾਂਝੇ ਕੀਤੇ। ਸਿੰਘ ਸਾਹਿਬ ਨੇ ਗੁਰੂ ਸਾਹਿਬ ਦੇ ਸਨਮੁਖ ਅਰਦਾਸ ਕੀਤੀ ਕਿ ਉਹ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।