ਨਵੀਂ ਦਿੱਲੀ-ਪੰਜਾਬ ਤੋਂ ਸੰਗਤ ਦੇ ਨਾਲ ਤਖ਼ਤ ਪਟਨਾ ਸਾਹਿਬ ਨਤਮਸਤਕ ਹੋਣ ਪਹੁੰਚੇ ਗੁਰਪ੍ਰੀਤ ਸਿੰਘ ਮਿੰਟਾ, ਜਿਨ੍ਹਾਂ ਨੂੰ ਮਨੁੱਖਤਾ ਦੀ ਸੇਵਾ ਲਈ ਜਾਣਿਆ ਜਾਂਦਾ ਹੈ, ਜੋ ਕਿਸੇ ਵੀ ਭੇਦਭਾਵ ਤੋਂ ਬਿਨਾਂ ਉਨ੍ਹਾਂ ਲੋਕਾਂ ਦੀ ਸੇਵਾ ਕਰਦੇ ਹਨ ਜਿਨ੍ਹਾਂ ਨੂੰ ਸਮਾਜ ਨੇ ਅਣਡਿੱਠਾ ਕਰ ਦਿੱਤਾ ਹੁੰਦਾ ਹੈ। ਉਹ ਲੋਕ ਜੋ ਨਰਕ ਵਰਗੇ ਜੀਵਨ ਦਾ ਸਾਹਮਣਾ ਕਰ ਰਹੇ ਹੁੰਦੇ ਹਨ। ਇਹ ਸੰਗਠਨ ਉਨ੍ਹਾਂ ਲੋਕਾਂ ਦੀ ਪਹਚਾਣ ਕਰਕੇ ਉਨ੍ਹਾਂ ਨੂੰ ਫਿਰ ਤੋਂ ਸਮਾਜ ਵਿੱਚ ਜੀਵਨ ਜੀਣ ਦੇ ਯੋਗ ਬਣਾਉਂਦਾ ਹੈ ਅਤੇ ਉਨ੍ਹਾਂ ਦੀ ਸੇਵਾ ਕਰਦਾ ਹੈ। ਗੁਰਪ੍ਰੀਤ ਸਿੰਘ ਆਪਣੇ ਨਾਲ ਸੰਗਤ ਦਾ ਜਥਾ ਲੈ ਕੇ ਤਖ਼ਤ ਪਟਨਾ ਸਾਹਿਬ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣ ਪਹੁੰਚੇ ਸਨ। ਕਮੇਟੀ ਦੁਆਰਾ ਉਨ੍ਹਾਂ ਨੂੰ ਪਟਨਾ ਸਾਹਿਬ ਭਵਨ ਗੁਰੂ ਦਾ ਬਾਗ ਵਿੱਚ ਠਹਿਰਾਇਆ ਗਿਆ ਸੀ। ਅੱਜ ਉਨ੍ਹਾਂ ਨੇ ਤਖ਼ਤ ਸਾਹਿਬ ਤੋਂ ਵਿਦਾਈ ਲਈ। ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ ਨੇ ਉਨ੍ਹਾਂ ਨੂੰ ਸਿਰੋਪਾ ਪ੍ਰਦਾਨ ਕੀਤਾ ਅਤੇ ਸੁਪਰਿਟੇੰਡੀਟ ਦਲਜੀਤ ਸਿੰਘ ਨੇ ਉਨ੍ਹਾਂ ਨੂੰ ਸਮ੍ਰਿਤੀ ਚਿਨ੍ਹ ਦੇ ਕੇ ਸਨਮਾਨਿਤ ਕੀਤਾ। ਗੁਰਪ੍ਰੀਤ ਸਿੰਘ ਅਤੇ ਉਨ੍ਹਾਂ ਨਾਲ ਆਈ ਸੰਗਤ ਵੱਲੋਂ ਤਖ਼ਤ ਪਟਨਾ ਸਾਹਿਬ ਕਮੇਟੀ ਦੇ ਮੁੱਖੀ ਸਰਦਾਰ ਜਗਜੋਤ ਸਿੰਘ ਸੋਹੀ ਸਮੇਤ ਸਾਰੀਆਂ ਕਮੇਟੀ ਪ੍ਰਬੰਧਕਾਂ ਅਤੇ ਸਟਾਫ ਦੀ ਭਰਪੂਰ ਸਰਾਹਨਾ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਇਥੇ ਆ ਕੇ ਉਨ੍ਹਾਂ ਨੂੰ ਇੱਕ ਵੱਖਰੀ ਕਿਸਮ ਦੀ ਸ਼ਾਂਤੀ ਮਿਲੀ, ਜਦੋਂ ਕਿ ਪ੍ਰਬੰਧਕਾਂ ਅਤੇ ਸਟਾਫ਼ ਵੱਲੋਂ ਸੰਗਤ ਦੀ ਸੇਵਾ ਜਿਸ ਤਰ੍ਹਾਂ ਕੀਤੀ ਜਾਂਦੀ ਹੈ, ਸਾਫ ਸੁਥਰੇ ਕਮਰੇ, ਬਿਸਤਰ, ਲੰਗਰ ਆਦਿ ਦੇ ਪੱਕੇ ਪ੍ਰਬੰਧ ਕੀਤੇ ਜਾਂਦੇ ਹਨ, ਜਿਸ ਲਈ ਕਮੇਟੀ ਵਧਾਈ ਦੀ ਪਾਤਰ ਹੈ।