ਪੰਜਾਬ

ਗੁਰਪਤਵੰਤ ਪੰਨੂ 'ਤੇ ਗਿਆਸਪੁਰਾ ਦਾ ਤਿੱਖਾ ਹਮਲਾ - "ਨਫਰਤ ਫੈਲਾਉਣ ਵਾਲਾ ਸਿੱਖ ਨਹੀਂ ਹੋ ਸਕਦਾ

ਕੌਮੀ ਮਾਰਗ ਬਿਊਰੋ | April 05, 2025 09:13 PM

ਚੰਡੀਗੜ੍ਹ- ਖਾਲਿਸਤਾਨੀ ਸਮਰਥਕ ਗੁਰਪਤਵੰਤ ਪੰਨੂ ਵੱਲੋਂ ਡਾ. ਭੀਮ ਰਾਓ ਅੰਬੇਡਕਰ ਬਾਰੇ ਕੀਤੀ ਗਈ ਅਪਮਾਨਜਨਕ ਟਿੱਪਣੀ 'ਤੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਨਫ਼ਰਤ ਦੀ ਗੱਲ ਕਰਨ ਵਾਲਾ ਵਿਅਕਤੀ ਸਿੱਖ ਨਹੀਂ ਹੋ ਸਕਦਾ।

ਗਿਆਸਪੁਰਾ ਨੇ ਕਿਹਾ ਕਿ ਸਾਡੇ ਗੁਰੂਆਂ ਨੇ ਸਾਨੂੰ ਨਫਰਤ ਤੇ ਹਿੰਸਾ ਦੀ ਗੱਲ ਕਰਨੀ ਨਹੀਂ ਸਿਖਾਈ। ਉਨ੍ਹਾਂ ਨੇ ਸਾਨੂੰ ‘ਸਰਬੱਤ ਦਾ ਭਲਾ’ ਦਾ ਪਾਠ ਪੜ੍ਹਾਇਆ ਹੈ। ਇਸ ਵਿਅਕਤੀ ਨੂੰ ਸਿੱਖ ਸਿਧਾਂਤਾਂ ਬਾਰੇ ਕੁਝ ਨਹੀਂ ਪਤਾ। ਉਹ ਅਕਲ ਤੋਂ ਅੰਨ੍ਹਾ ਆਦਮੀ ਹੈ। ਗੁਰਪਤਵੰਤ ਪੰਨੂ ਸਾਡੇ ਗੁਰੂ ਸਾਹਿਬਾਨ ਦੁਆਰਾ ਸਾਨੂੰ ਦਿੱਤੀਆਂ ਗਈਆਂ ਸਿੱਖਿਆਵਾਂ ਦੇ ਇੱਕ ਨੁਕਤੇ 'ਤੇ ਵੀ ਖਰਾ ਨਹੀਂ ਉੱਤਰਦਾ।

ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਨੇ ਆਪਣੇ ਕ੍ਰਾਂਤੀਕਾਰੀ ਵਿਚਾਰਾਂ ਨਾਲ ਨਾ ਸਿਰਫ਼ ਦਲਿਤਾਂ ਨੂੰ ਸਗੋਂ ਔਰਤਾਂ ਸਮੇਤ ਸਾਰੇ ਲੋਕਾਂ ਨੂੰ ਮਹੱਤਵਪੂਰਨ ਸੰਵਿਧਾਨਕ ਅਧਿਕਾਰ ਦਿੱਤੇ। ਪਰ ਗੁਰਪਤਵੰਤ ਪੰਨੂੰ ਵਰਗੇ ਲੋਕ ਧਰਮ ਅਤੇ ਜਾਤ ਦੇ ਨਾਂ 'ਤੇ ਆਮ ਲੋਕਾਂ ਨੂੰ ਆਪਸ ਵਿੱਚ ਲੜਾਉਣਾ ਚਾਹੁੰਦੇ ਹਨ। ਪੰਜਾਬ ਅਜਿਹੇ ਲੋਕਾਂ ਨੂੰ ਕਦੇ ਵੀ ਸਵੀਕਾਰ ਨਹੀਂ ਕਰੇਗਾ।

ਉਨ੍ਹਾਂ ਕਿਹਾ ਕਿ ਅਸੀਂ ਗੁਰਪਤਵੰਤ ਪੰਨੂ ਨੂੰ ਚੇਤਾਵਨੀ ਦਿੰਦੇ ਹਾਂ ਕਿ ਉਹ ਬਾਹਰ ਬੈਠ ਕੇ ਭੜਕਾਊ ਗੱਲਾਂ ਨਾ ਕਰੇ, ਜੇਕਰ ਹਿੰਮਤ ਹੈ ਤਾਂ ਪੰਜਾਬ ਆ ਕੇ ਇਹ ਗੱਲਾਂ ਕਹੇ। ਆਪ ਆਗੂ ਨੇ ਕਿਹਾ ਕਿ 14 ਤਰੀਕ ਨੂੰ ਬਾਬਾ ਸਾਹਿਬ ਦੇ ਜਨਮ ਦਿਨ ਮੌਕੇ ਸੂਬੇ ਭਰ ਵਿੱਚ ਉਨ੍ਹਾਂ ਦੇ ਬੁੱਤਾਂ ਦੀ ਰਾਖੀ ਲਾਠੀਆਂ ਅਤੇ ਝੰਡਿਆਂ ਨਾਲ ਕਰਾਂਗੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਾਂਗੇ। ਅਸੀਂ ਅਜਿਹੀ ਧਮਕੀਆਂ ਤੋਂ ਡਰਨ ਵਾਲੇ ਨਹੀਂ।

ਗਿਆਸਪੁਰਾ ਨੇ ਪੰਨੂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਸੁਧਾਰ ਜਾਵੇ ਨਹੀਂ ਤਾਂ ਸਾਡਾ ਸਮਾਜ ਉਸ ਨਾਲ ਅਜਿਹਾ ਸਲੂਕ ਕਰੇਗਾ ਜੋ ਇਤਿਹਾਸ ਵਿੱਚ ਕਦੇ ਨਹੀਂ ਹੋਇਆ ਹੋਵੇਗਾ। ਉਨ੍ਹਾਂ ਕਿਹਾ ਕਿ ਸਿੱਖ ਧਰਮ ਦੇ ਲੋਕ ਕਦੇ ਵੀ ਬਾਬਾ ਸਾਹਿਬ ਅੰਬੇਡਕਰ ਖ਼ਿਲਾਫ਼ ਗ਼ਲਤ ਟਿੱਪਣੀਆਂ ਨਹੀਂ ਕਰਦੇ ਅਤੇ ਕਿਸੇ ਖ਼ਿਲਾਫ਼ ਵੀ ਅਜਿਹੀਆਂ ਟਿੱਪਣੀਆਂ ਕਰਨਾ ਸਾਡਾ ਸਭਿਆਚਾਰ ਨਹੀਂ ਹੈ।

ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਗੁਰਪਤਵੰਤ ਪੰਨੂ ਵਰਗੇ ਲੋਕਾਂ ਦੀਆਂ ਗੱਲਾਂ ਵਿੱਚ ਨਾ ਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਵਿਦੇਸ਼ਾਂ ਵਿੱਚ ਬੈਠੇ ਇਹ ਲੋਕ ਇੱਥੋਂ ਦੇ ਨੌਜਵਾਨਾਂ ਨੂੰ ਗੁੰਮਰਾਹ ਕਰਕੇ ਹਿੰਸਾ ਦੀ ਅੱਗ ਵਿੱਚ ਧੱਕਦੇ ਹਨ।

 

Have something to say? Post your comment

 

ਪੰਜਾਬ

ਜਲਾਵਤਨ ਸਿੱਖ ਯੋਧਾ ਸਵ ਭਾਈ ਗਜਿੰਦਰ ਸਿੰਘ ਦਾ ਜਲਦੀ ਹੀ ਕੀਤਾ ਜਾਵੇਗਾ ਸਨਮਾਨ ਸ੍ਰੀ ਅਕਾਲ ਤਖਤ ਸਾਹਿਬ ਤੇ-ਜਥੇਦਾਰ ਗੜਗੱਜ

ਸਮੇਂ ਸਿਰ ਕਣਕ ਦੀ ਫ਼ਸਲ ਖ਼ਰੀਦ ਕੇ 24 ਘੰਟੇ ਦੇ ਅੰਦਰ-ਅੰਦਰ ਹੋਵੇਗੀ ਅਦਾਇਗੀ

ਅਮਨ ਅਰੋੜਾ ਵੱਲੋਂ ਇਸ ਮਹੀਨੇ ਦੇ ਅੰਤ ਤੱਕ ਸਾਰੇ ਸਰਪੰਚਾਂ, ਨੰਬਰਦਾਰਾਂ ਤੇ ਨਗਰ ਕੌਂਸਲਰਾਂ ਦੀਆਂ ਆਨਲਾਈਨ ਲਾਗਇਨ ਆਈ.ਡੀਜ਼. ਬਣਾਉਣ ਦੇ ਹੁਕਮ

ਅਨੂਸੁਚਿਤ ਜਾਤੀਆਂ ਦੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਕੀਤਾ ਜਾਵੇਗਾ ਸੂਬੇ ਦਾ ਦੌਰਾ

ਵਿੱਤੀ ਸਾਲ 2025-26 ਵਿੱਚ ਰਿਕਾਰਡ ਤੋੜ 18,944 ਕਿਲੋਮੀਟਰ ਪੇਂਡੂ ਸੜਕਾਂ ਨੂੰ ਕੀਤਾ ਜਾਵੇਗਾ ਅਪਗ੍ਰੇਡ

ਇਹ ਤਾਂ ਹਾਲੇ ਸ਼ੁਰੂਆਤ ਹੈ, ਬਹੁਤ ਜਲਦ ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਡਾ ਬਲਬੀਰ ਸਿੰਘ

ਦੇਸ਼ ਵਿੱਚ ਘੱਟ ਗਿਣਤੀ ਭਾਈਚਾਰੇ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ

ਸੰਯੁਕਤ ਕਿਸਾਨ ਮੋਰਚੇ ਨੇ ਸਾਰੇ ਪੰਜਾਬ 'ਚ ਫੂਕੇ ਟਰੰਪ ਅਤੇ ਮੋਦੀ ਦੇ ਪੁਤਲੇ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ’ਚ ਕੇਂਦਰ ਤੇ ਪੰਜਾਬ ਸਰਕਾਰ ਬਣਾਏ ਸਖ਼ਤ ਤੇ ਵਿਸ਼ੇਸ਼ ਕਾਨੂੰਨ- ਜਥੇਦਾਰ ਕੁਲਦੀਪ ਸਿੰਘ ਗੜਗੱਜ

ਵਾਇਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਐਮ ਐਂਡ ਬੀ ਮੋਰਚੇ ਵੱਲੋਂ ਕੀਤਾ ਗਿਆ ਧੰਨਵਾਦ