ਪੰਜਾਬ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪਿੰਡ ਜਨਸੂਹਾ ਮਾਮਲੇ ਦਾ ਖੁਦ ਨੋਟਿਸ ਲਿਆ; ਐਸ.ਐਸ.ਪੀ. ਤੋਂ ਮੰਗੀ ਰਿਪੋਰਟ

ਕੌਮੀ ਮਾਰਗ ਬਿਊਰੋ | April 06, 2025 06:46 PM


ਚੰਡੀਗੜ੍ਹ- ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਅੱਜ ਪਟਿਆਲਾ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਨੂੰ ਪਿੰਡ ਜਨਸੂਹਾ, ਜ਼ਿਲ੍ਹਾ ਪਟਿਆਲਾ ਦੇ ਪਿੰਡ ਵਾਸੀਆਂ ਵੱਲੋਂ ਇੱਕ ਔਰਤ ਨਾਲ ਬੇਹੁਰਮਤੀ ਦੇ ਦੋਸ਼ਾਂ ਸਬੰਧੀ 7 ਅਪ੍ਰੈਲ, 2025 ਤੱਕ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਮੀਡੀਆ ਰਿਪੋਰਟਾਂ ਦਾ ਖੁਦ ਨੋਟਿਸ ਲੈਂਦਿਆਂ ਕਮਿਸ਼ਨ ਨੇ ਐਸ.ਪੀ. ਰੈਂਕ ਦੇ ਅਧਿਕਾਰੀ ਨੂੰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਕਮਿਸ਼ਨ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001 ਦੀ ਧਾਰਾ 12 ਤਹਿਤ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਪੁਲਿਸ ਅਧਿਕਾਰੀਆਂ ਤੋਂ ਤੁਰੰਤ ਜਵਾਬ ਮੰਗਿਆ ਹੈ।

ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਜਾਂਚ ਦੇ ਨਤੀਜਿਆਂ ਦੇ ਆਧਾਰ 'ਤੇ ਔਰਤ ਨੂੰ ਪਰੇਸ਼ਾਨ ਕਰਨ ਜਾਂ ਬੇਲੋੜਾ ਦਬਾਅ ਪਾਏ ਜਾਣ ਦੀ ਸੂਰਤ ਵਿੱਚ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਚੇਅਰਪਰਸਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਔਰਤਾਂ ਲਈ ਨਿਆਂ ਨੂੰ ਯਕੀਨੀ ਬਣਾਉਣ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਆਪਣੀ ਵਚਨਬੱਧਤਾ 'ਤੇ ਦ੍ਰਿੜ ਹੈ ਅਤੇ ਕਮਿਸ਼ਨ ਵੱਲੋਂ ਕਿਸੇ ਵੀ ਤਰ੍ਹਾਂ ਦੀ ਧਮਕੀ, ਪਰੇਸ਼ਾਨੀ ਜਾਂ ਔਰਤਾਂ ਦੇ ਅਧਿਕਾਰਾਂ ਦੀ ਉਲੰਘਣਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

 

Have something to say? Post your comment

 

ਪੰਜਾਬ

ਜਲੰਧਰ: ਭਾਜਪਾ ਨੇਤਾ ਦੇ ਘਰ 'ਤੇ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਦੋ ਗ੍ਰਿਫ਼ਤਾਰ, ਸੀਐਮ ਨਾਇਬ ਸੈਣੀ ਨੇ ਪੰਜਾਬ ਸਰਕਾਰ ਨੂੰ ਘੇਰਿਆ

ਵਿਦੇਸ਼ਾਂ ਵਿਚ ਨਹੀ ਬਲਕਿ ਪੰਜਾਬ ਦੇ ਪਿੰਡਾਂ ਵਿਚ ਧਰਮ ਪ੍ਰਚਾਰ ਦੀ ਲੋੜ-ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਗੁਰਪਤਵੰਤ ਪੰਨੂ ਵਰਗੀਆਂ ਪੰਜਾਬ ਵਿਰੋਧੀ ਤਾਕਤਾਂ ਤੋਂ ਨਹੀਂ ਦੇਖੀ ਜਾ ਰਹੀ ਪੰਜਾਬ ਦੀ ਤਰੱਕੀ - ਡਾ. ਬਲਬੀਰ ਸਿੰਘ

ਪੰਜਾਬ ਦੇ "ਸਕੂਲ ਮੈਂਟਰਸ਼ਿਪ ਪ੍ਰੋਗਰਾਮ" ਨੂੰ ਮਿਲਿਆ ਭਰਵਾਂ ਹੁੰਗਾਰਾ, ਮਹਿਜ਼ 3 ਦਿਨਾਂ ਵਿੱਚ 100 ਅਫ਼ਸਰਾਂ ਨੇ ਕੀਤਾ ਅਪਲਾਈ

ਆਪ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਜਲੰਧਰ ਗ੍ਰਨੇਡ ਹਮਲੇ ਦਾ ਰਾਜਨੀਤੀਕਰਨ ਕਰਨ ਲਈ ਭਾਜਪਾ ਦੀ ਕੀਤੀ ਨਿੰਦਾ

ਆਪ ਨੇਤਾ ਦੀਪਕ ਬਾਲੀ ਦਾ ਦਾਅਵਾ - ਮਨੋਰੰਜਨ ਕਾਲੀਆ 'ਤੇ ਹਮਲੇ ਪਿੱਛੇ ਲਾਰੈਂਸ ਬਿਸ਼ਨੋਈ ਦਾ ਹੱਥ

ਪੰਜਾਬ ਦੀਆਂ ਅਨਾਜ ਮੰਡੀਆਂ ਕਿਸਾਨਾਂ ਦੇ ਸਵਾਗਤ ਲਈ ਤਿਆਰ: ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਸਿੱਖਿਆ ਕ੍ਰਾਂਤੀ ਬਦਲੇਗੀ ਪੰਜਾਬ ਦੀ ਤਸਵੀਰ: ਹਰਭਜਨ ਸਿੰਘ ਈ. ਟੀ. ਓ.

ਪੰਜਾਬ ਪੁਲਿਸ ਦੀ ਏਜੀਟੀਐਫ ਵੱਲੋਂ ਲਾਰੈਂਸ ਬਿਸ਼ਨੋਈ-ਰੋਹਿਤ ਗੋਦਾਰਾ ਗੈਂਗ ਦੇ ਦੋ ਕਾਰਕੁਨ ਗ੍ਰਿਫ਼ਤਾਰ