ਪੰਜਾਬ

ਪਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜੋਰ ਵਰਗਾਂ ਲਈ ਆਸ਼ੀਰਵਾਦ ਸਕੀਮ ਹੇਠ 102.69 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ – ਡਾ. ਬਲਜੀਤ ਕੌਰ

ਕੌਮੀ ਮਾਰਗ ਬਿਊਰੋ | April 06, 2025 08:32 PM

ਚੰਡੀਗੜ੍ਹ- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸੇ ਦ੍ਰਿਸ਼ਟੀਕੋਣ ਅਧੀਨ, ਪਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜੋਰ ਵਰਗਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਰਾਹੀਂ ਵਿੱਤੀ ਸਾਲ 2024-2025 ਦੌਰਾਨ 102.69 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਇਸ ਸਕੀਮ ਦੇ ਤਹਿਤ 20, 136 ਲਾਭਪਾਤਰੀਆਂ ਨੂੰ ਲਾਭ ਪਹੁੰਚਾਇਆ ਗਿਆ ਹੈ। ਆਸ਼ੀਰਵਾਦ ਸਕੀਮ ਅਧੀਨ, ਪੰਜਾਬ ਸਰਕਾਰ ਵੱਲੋਂ ਘੱਟ ਆਮਦਨ ਵਾਲੇ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ 51, 000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਕੈਬਨਿਟ ਮੰਤਰੀ ਨੇ ਆਗਾਹ ਕਰਦੇ ਹੋਏ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਲੋੜਵੰਦ ਬਿਨੈਕਾਰ ਦਾ ਪੰਜਾਬ ਰਾਜ ਦਾ ਸਥਾਈ ਨਿਵਾਸੀ ਹੋਣਾ ਲਾਜ਼ਮੀ ਹੈ। ਉਸ ਦਾ ਪਰਿਵਾਰ ਅਨੁਸੂਚਿਤ ਜਾਤੀ, ਪਛੜੀਆਂ ਸ੍ਰੇਣੀਆਂ ਜਾਂ ਹੋਰ ਆਰਥਿਕ ਤੌਰ 'ਤੇ ਕਮਜੋਰ ਵਰਗ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਲਾਨਾ ਆਮਦਨ 32, 790 ਰੁਪਏ ਤੋਂ ਘੱਟ ਹੋਣੀ ਚਾਹੀਦੀ ਹੈ। ਇਨ੍ਹਾਂ ਸ਼ਰਤਾਂ ਨੂੰ ਪੂਰਾ ਕਰਦੇ ਪਰਿਵਾਰਾਂ ਦੀਆਂ ਦੋ ਧੀਆਂ ਤੱਕ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਰਕਮ ਸਿੱਧਾ ਡੀਬੀਟੀ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਂਦੀ ਹੈ, ਜਿਸ ਨਾਲ ਪੂਰੀ ਪਾਰਦਰਸ਼ਤਾ ਅਤੇ ਤੁਰੰਤ ਲਾਭ ਯਕੀਨੀ ਬਣਾਇਆ ਜਾਂਦਾ ਹੈ।

ਡਾ. ਬਲਜੀਤ ਕੌਰ ਨੇ ਆਖ਼ਿਰ 'ਚ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦੀ ਤਰੱਕੀ, ਖੁਸ਼ਹਾਲੀ ਅਤੇ ਆਤਮਨਿਰਭਰਤਾ ਨੂੰ ਯਕੀਨੀ ਬਣਾਉਣ ਵੱਲ ਤੇਜ਼ੀ ਨਾਲ ਕਦਮ ਚੁੱਕ ਰਹੀ ਹੈ।

 

Have something to say? Post your comment

 

ਪੰਜਾਬ

ਭਾਜਪਾ ਨੂੰ ਅੰਬੇਡਕਰ, ਸੰਵਿਧਾਨ ਪ੍ਰਤੀ ਬਹੁਤ ਨਫ਼ਰਤ ਹੈ-ਸੰਵਿਧਾਨ ਬਚਾਓ ਰੈਲੀ

ਫਿਲਮਾਂ ਰਾਹੀਂ ਸਿੱਖੀ ਸਵਾਂਗ ਦੇ ਸਿਧਾਂਤਕ ਕੁਰਾਹੇ ਨੂੰ ਰੋਕਣ ਲਈ ਪੰਥ ਕਰੇ ਸਾਂਝਾ ਫੈਸਲਾ- 50 ਤੋਂ ਵੱਧ ਸਿੱਖ ਜੱਥੇਬੰਦੀਆਂ

ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਸੂਬੇ ਭਰ ਦੇ ‘ਆਪ; ਆਗੂਆਂ ਅਤੇ ਵਲੰਟੀਅਰਾਂ ਨੇ ਉਤਸ਼ਾਹ ਨਾਲ ਮਨਾਈ ਡਾ. ਬੀ. ਆਰ. ਅੰਬੇਡਕਰ ਜਯੰਤੀ

ਪਟਿਆਲਾ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ ਬਾਬਾ ਸਾਹਿਬ ਨੂੰ ਸ਼ਰਧਾਂਜਲੀ ਕੀਤੀ ਭੇਟ: ਮੁੱਖ ਮੰਤਰੀ ਮਾਨ

ਬਾਜਵਾ ਨੂੰ ਸਿਰਫ਼ ਮੀਡੀਆ ਵਿੱਚ ਬਣੇ ਰਹਿਣ ਦੀ ਚਿੰਤਾ ਹੈ, ਉਨ੍ਹਾਂ ਨੂੰ ਪੰਜਾਬ ਦੀ ਸੁਰੱਖਿਆ ਦੀ ਕੋਈ ਚਿੰਤਾ ਨਹੀਂ

ਠੇਕੇਦਾਰ ਤੋਂ 10 ਫ਼ੀਸਦ ਕਮਿਸ਼ਨ ਮੰਗਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਸੁਪਰਡੈਂਟ ਇੰਜੀਨੀਅਰ ਗ੍ਰਿਫ਼ਤਾਰ

16 ਅਪ੍ਰੈਲ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

326ਵਾਂ ਖਾਲਸਾ ਸਾਜਨਾ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ

 ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿਚ ਨਿਹੰਗ ਸਿੰਘਾਂ ਵਲੋਂ ਖ਼ਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਣ ਦੇ ਨਾਲ ਹੀ ਵਿਸਾਖੀ ਮੇਲਾ ਸਮਾਪਤ