BREAKING NEWS

ਪੰਜਾਬ

ਪਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜੋਰ ਵਰਗਾਂ ਲਈ ਆਸ਼ੀਰਵਾਦ ਸਕੀਮ ਹੇਠ 102.69 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ – ਡਾ. ਬਲਜੀਤ ਕੌਰ

ਕੌਮੀ ਮਾਰਗ ਬਿਊਰੋ | April 06, 2025 08:32 PM

ਚੰਡੀਗੜ੍ਹ- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸੇ ਦ੍ਰਿਸ਼ਟੀਕੋਣ ਅਧੀਨ, ਪਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜੋਰ ਵਰਗਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਰਾਹੀਂ ਵਿੱਤੀ ਸਾਲ 2024-2025 ਦੌਰਾਨ 102.69 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਇਸ ਸਕੀਮ ਦੇ ਤਹਿਤ 20, 136 ਲਾਭਪਾਤਰੀਆਂ ਨੂੰ ਲਾਭ ਪਹੁੰਚਾਇਆ ਗਿਆ ਹੈ। ਆਸ਼ੀਰਵਾਦ ਸਕੀਮ ਅਧੀਨ, ਪੰਜਾਬ ਸਰਕਾਰ ਵੱਲੋਂ ਘੱਟ ਆਮਦਨ ਵਾਲੇ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ 51, 000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਕੈਬਨਿਟ ਮੰਤਰੀ ਨੇ ਆਗਾਹ ਕਰਦੇ ਹੋਏ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਲੋੜਵੰਦ ਬਿਨੈਕਾਰ ਦਾ ਪੰਜਾਬ ਰਾਜ ਦਾ ਸਥਾਈ ਨਿਵਾਸੀ ਹੋਣਾ ਲਾਜ਼ਮੀ ਹੈ। ਉਸ ਦਾ ਪਰਿਵਾਰ ਅਨੁਸੂਚਿਤ ਜਾਤੀ, ਪਛੜੀਆਂ ਸ੍ਰੇਣੀਆਂ ਜਾਂ ਹੋਰ ਆਰਥਿਕ ਤੌਰ 'ਤੇ ਕਮਜੋਰ ਵਰਗ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਲਾਨਾ ਆਮਦਨ 32, 790 ਰੁਪਏ ਤੋਂ ਘੱਟ ਹੋਣੀ ਚਾਹੀਦੀ ਹੈ। ਇਨ੍ਹਾਂ ਸ਼ਰਤਾਂ ਨੂੰ ਪੂਰਾ ਕਰਦੇ ਪਰਿਵਾਰਾਂ ਦੀਆਂ ਦੋ ਧੀਆਂ ਤੱਕ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਰਕਮ ਸਿੱਧਾ ਡੀਬੀਟੀ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਂਦੀ ਹੈ, ਜਿਸ ਨਾਲ ਪੂਰੀ ਪਾਰਦਰਸ਼ਤਾ ਅਤੇ ਤੁਰੰਤ ਲਾਭ ਯਕੀਨੀ ਬਣਾਇਆ ਜਾਂਦਾ ਹੈ।

ਡਾ. ਬਲਜੀਤ ਕੌਰ ਨੇ ਆਖ਼ਿਰ 'ਚ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦੀ ਤਰੱਕੀ, ਖੁਸ਼ਹਾਲੀ ਅਤੇ ਆਤਮਨਿਰਭਰਤਾ ਨੂੰ ਯਕੀਨੀ ਬਣਾਉਣ ਵੱਲ ਤੇਜ਼ੀ ਨਾਲ ਕਦਮ ਚੁੱਕ ਰਹੀ ਹੈ।

 

Have something to say? Post your comment

 

ਪੰਜਾਬ

ਵਿਸਾਖੀ ਮਨਾਉਣ ਲਈ ਪੰਜਾਬ, ਹਰਿਆਣਾ ਦੇ ਗੁਰਦੁਆਰਿਆਂ ਵਿੱਚ ਸੰਗਤਾਂ ਦਾ ਭਾਰੀ ਉਤਸਾਹ ਵੇਖਣ ਨੂੰ ਮਿਲਿਆ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਵੱਲੋਂ ਲੋਕਾਂ ਨੂੰ ਵਿਸਾਖੀ ਦੀ ਵਧਾਈ

ਲੋਕ ਨਿਰਮਾਣ ਵਿਭਾਗ ਵਿੱਚ ਪਾਰਦਰਸ਼ੀ ਪ੍ਰਸ਼ਾਸਨ ਸਦਕਾ ਲਾਗਤਾਂ ਵਿੱਚ ਭਾਰੀ ਕਟੌਤੀ ਹੋਈ: ਹਰਭਜਨ ਸਿੰਘ ਈ.ਟੀ.ਓ.

ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ 'ਤੇ ਪੰਜਾਬੀਆਂ ਨੂੰ ਦਿੱਤੀ ਵਧਾਈ

ਪ੍ਰਤਾਪ ਬਾਜਵਾ ਪੁਲਿਸ ਨੂੰ ਦੇਣ ਪੂਰੀ ਜਾਣਕਾਰੀ, ਨਹੀਂ ਤਾਂ ਇਹ ਮੰਨਿਆ ਜਾਵੇਗਾ ਕਿ ਉਨ੍ਹਾਂ ਦੇ ਪਾਕਿਸਤਾਨੀ ਗੈਂਗਸਟਰਾਂ ਨਾਲ ਹਨ ਸੰਬੰਧ - ਹਰਪਾਲ ਚੀਮਾ

ਬਾਜਵਾ ਨੇ ਨਹੀਂ ਦਿੱਤਾ ਪੁਲਿਸ ਨੂੰ ਸਹਿਯੋਗ, ਹੁਣ ਭਵਿੱਖ ਵਿੱਚ ਹਰ ਗ੍ਰਨੇਡ ਧਮਾਕੇ ਲਈ ਜ਼ਿੰਮੇਵਾਰ ਹੋਣਗੇ ਬਾਜਵਾ - ਅਮਨ ਅਰੋੜਾ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਬਾਜਵਾ ਦਾ 'ਤਜਰਬਾ' ਖ਼ੁਦ ਬਹੁਤ ਕੁਝ ਦੱਸਦਾ ਹੈ ਕਿ ਸਰਹੱਦ ਪਾਰ ਤੋਂ ਸਪਲਾਈ ਕਿਵੇਂ ਕੀਤੀ ਜਾਂਦੀ ਹੈ - ਦੀਪਕ ਬਾਲੀ

ਪੰਜਾਬ ਸਰਕਾਰ ਨੇ ਨਗਰ ਸੁਧਾਰ ਟਰੱਸਟਾਂ ਦੇ ਅਲਾਟੀਆਂ ਲਈ ਗੈਰ-ਨਿਰਮਾਣ ਫੀਸ ਅਤੇ ਬਕਾਇਆ ਅਲਾਟਮੈਂਟ ਰਕਮ ਸਬੰਧੀ ਯਕਮੁਸ਼ਤ ਰਾਹਤ ਨੀਤੀ ਨੂੰ ਦਿੱਤੀ ਪ੍ਰਵਾਨਗੀ: ਡਾ. ਰਵਜੋਤ ਸਿੰਘ

ਬਾਜਵਾ ਨੂੰ ਜ਼ਿੰਮੇਵਾਰ ਵਿਰੋਧੀ ਧਿਰ ਦੇ ਆਗੂ ਦੀ ਭੂਮਿਕਾ ਨਿਭਾਉਣੀ ਚਾਹੀਦੀ ਹੈ : ਹਰਪਾਲ ਸਿੰਘ ਚੀਮਾ