ਨੈਸ਼ਨਲ

ਅਖੰਡ ਕੀਰਤਨੀ ਜੱਥਾ ਵਲੋਂ ਭਾਈ ਮਹਿਲ ਸਿੰਘ ਬੱਬਰ ਨੂੰ ਸਮਰਪਿਤ ਵਿਸ਼ੇਸ਼ ਸ਼ਰਧਾਂਜਲੀ ਸਮਾਗਮ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | April 06, 2025 07:09 PM

ਨਵੀਂ ਦਿੱਲੀ -ਅਖੰਡ ਕੀਰਤਨੀ ਜੱਥਾ (ਦਿੱਲੀ) ਵਲੋਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਇਤਿਹਾਸਿਕ ਅਸਥਾਨ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖ਼ੇ ਅਖੰਡ ਕੀਰਤਨੀ ਜੱਥੇ ਦੇ ਨਾਮਵਰ ਸਿੰਘ ਭਾਈ ਮਹਿਲ ਸਿੰਘ ਬੱਬਰ ਜੋ ਕਿ ਬੀਤੀ 24 ਮਾਰਚ ਨੂੰ ਨਾਨਕਾਣਾ ਸਾਹਿਬ ਦੀ ਪਵਿੱਤਰ ਧਰਤੀ ਤੇ ਅਕਾਲ ਚਲਾਣਾ ਕਰ ਗਏ ਸਨ, ਉਹਨਾਂ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸ਼ਰਧਾਂਜਲੀ ਸਮਾਗਮ ਕਰਵਾਏ ਗਏ। ਦਿੱਲੀ ਜੱਥੇ ਦੇ ਮੁੱਖ ਸੇਵਾਦਾਰ ਭਾਈ ਅਰਵਿੰਦਰ ਸਿੰਘ ਰਾਜਾ ਨੇ ਸਿੱਖ ਕੌਮ ਦੀ ਅਜ਼ਾਦੀ ਲਹਿਰ ਦੇ ਥੰਮ ਭਾਈ ਮਹਿਲ ਸਿੰਘ ਜੀ ਦੀਆਂ ਲੱਗਭਗ ਅੱਧੀ ਸਦੀ ਤੱਕ ਦੀਆਂ ਸੇਵਾਵਾਂ ਪ੍ਰਤੀ ਗੱਲਬਾਤ ਕਰਦਿਆਂ ਉਹਨਾਂ ਦੇ ਗੁਰਸਿੱਖੀ ਜੀਵਨ, ਸ਼ਾਂਤ ਸੁਭਾਅ ਤੇ ਹਮੇਸ਼ਾਂ ਕੌਮ ਦੀ ਚੜ੍ਹਦੀ ਕਲਾ ਬਾਰੇ ਸੋਚਣ ਦੇ ਕਰਮਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਦਸਿਆ ਕਿ ਭਾਈ ਸਾਹਿਬ ਜੀ ਦੇ ਛੋਟੇ ਭਰਾਤਾ ਮਹਾਨ ਸ਼ਹੀਦ ਜਥੇਦਾਰ ਸੁਖਦੇਵ ਸਿੰਘ ਜੀ ਬੱਬਰ ਖਾਲਸਾ ਦੇ ਮੁੱਖ ਸੇਵਾਦਾਰ ਸਨ ਜਿੰਨਾਂ ਨੇ 1978 ਤੋਂ ਲੈ ਕੇ 1992 ਤੱਕ ਰੂਪੋਸ਼ ਹੋ ਕੇ ਕੌਮੀ ਅਜ਼ਾਦੀ ਦਾ ਸੰਘਰਸ਼ ਵਿੱਚ ਜੂਝਦਿਆਂ ਹੋਇਆਂ ਸ਼ਹਾਦਤ ਦਾ ਜਾਮ ਪੀਤਾ। ਉਹਨਾਂ ਕਿਹਾ ਕਿ ਭਾਈ ਸਾਹਿਬ ਦਾ ਜਾਣਾ ਕੌਮ ਲਈ ਇੱਕ ਨਾਂ ਪੂਰਾ ਹੋਣ ਵਾਲਾ ਘਾਟਾ ਹੈ। ਕੌਮ ਕੋਲੋਂ ਇੱਕ ਸੂਝਵਾਨ ਆਗੂ ਖੁੱਸ ਗਿਆ ਹੈ। ਉਨ੍ਹਾਂ ਕਿਹਾ ਕਿ ਭਾਈ ਸਾਹਿਬ ਨੇ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪਾਏ ਪੂਰਨੇ "ਪੰਥ ਵੱਸੇ ਮੈਂ ਉੱਜੜਾਂ" ਤੇ ਚਲਦੇ ਹੋਏ ਦਹਾਕਿਆਂ ਬੱਧੀ ਪੰਥ ਦੀ ਸੇਵਾ ਤੇ ਰਾਜ ਪ੍ਰਾਪਤੀ ਲਈ ਪਰਿਵਾਰਕ ਸੁੱਖ ਨੂੰ ਤਿਆਗ ਕੇ ਜਲਾਵਤਨੀ ਆਪਣੇ ਪਿੰਡੇ ਤੇ ਹੰਢਾਦੇ ਹੋਏ ਪੰਥ ਦੀ ਸੇਵਾ ਵਿਚ ਵੱਡਾ ਯੋਗਦਾਨ ਪਾਇਆ ਹੈ । ਸੱਚੇ ਪਾਤਸ਼ਾਹ ਉਹਨਾਂ ਦੀ ਕੀਤੀ ਅਣਥੱਕ ਘਾਲ ਕਮਾਈ ਨੂੰ ਥਾਏ ਪਾਏ ਅਤੇ ਵਿਛੜੀ ਆਤਮਾ ਨੂੰ ਸਦੀਵ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ। ਉਹਨਾਂ ਦੇ ਪਰਿਵਾਰ ਨੇ ਵੀ ਉਹਨਾਂ ਦੀ ਇਸ ਯਾਤਰਾ ਵਿੱਚ ਪੂਰਾ ਸਹਿਯੋਗ ਦਿੱਤਾ ਹੈ । ਸੱਚੇ ਪਾਤਸ਼ਾਹ ਉਨ੍ਹਾਂ ਦੇ ਪਰਿਵਾਰ ਨੂੰ ਭਾਣਾ ਮੰਨਣ ਅਤੇ ਚੜ੍ਹਦੀ ਕਲਾ ਵਿੱਚ ਰਹਿਣ ਦੀ ਦਾਤ ਬਖਸ਼ੇ। ਉਨ੍ਹਾਂ ਕਿਹਾ ਕਿ ਇਹਨਾਂ ਕੌਮੀ ਯੋਧਿਆਂ ਨੂੰ ਸਾਡੀ ਸ਼ਰਧਾਂਜਲੀ ਇਹ ਹੈ ਕਿ ਉਹਨਾਂ ਦੇ ਰਹਿੰਦੇ ਕਾਰਜ ਵਿੱਚ ਅਸੀਂ ਵੀ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਈਏ।

Have something to say? Post your comment

 

ਨੈਸ਼ਨਲ

ਸੁਖਬੀਰ ਸਿੰਘ ਬਾਦਲ ਪੰਜਾਬ ਨੂੰ ਨਵੀਆਂ ਉਚਾਈਆਂ 'ਤੇ ਲੈਕੇ ਜਾਣਗੇ: ਭੋਗਲ

ਪੰਜਾਬੀ ਸਾਂਝਾ ਪਰਿਵਾਰ ਵਲੋਂ ਵਿਸਾਖੀ ਦਾ ਜਸ਼ਨ ਧੂਮਧਾਮ ਨਾਲ ਮਨਾਇਆ ਗਿਆ

ਸੁਖਬੀਰ ਬਾਦਲ ਦੇ ਸ਼੍ਰੋਮਣੀ ਅਕਾਲੀ ਦਲ ਦਾ ਮੁੜ ਪ੍ਰਧਾਨ ਬਣਨ ਤੇ ਸਰਨਾ ਨੇ ਦਿੱਤੀ ਵਧਾਈ

ਮਹਾਰਾਸ਼ਟਰ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ਼ ਬਹਾਦੁਰ ਜੀ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ 350ਵੀਂ ਸ਼ਤਾਬਦੀ ਮੌਕੇ ਹੋਣਗੇ ਰਾਜ ਪੱਧਰੀ ਸਮਾਗਮ: ਬਲ ਮਲਕੀਤ ਸਿੰਘ

ਸਤਨਾਮ ਸਿੰਘ ਗੰਭੀਰ ਨੇ ਸਾਬਕਾ ਮੰਤਰੀ ਮਨਜੀਤ ਸਿੰਘ ਕਲਕੱਤਾ ਦੀ ਧੀ ਅਤੇ ਜਵਾਈ ਨੂੰ ਜਮਸ਼ੇਦਪੁਰ ਵਿੱਚ ਕੀਤਾ ਗਿਆ ਸਨਮਾਨਿਤ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਖਾਲਸਾ ਸਾਜਨਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਖਾਲਸਾ ਸਾਜਨਾ ਦਿਵਸ ਮੌਕੇ ਬੱਚਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਜੋੜਿਆ

ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸਿੱਖ ਸੰਗਤ ਨੂੰ ਸਹਜ ਪਾਠ ਦਾ ਹਿੱਸਾ ਬਣਨ ਦੀ ਅਪੀਲ: ਜਸਪ੍ਰੀਤ ਸਿੰਘ ਕਰਮਸਰ

ਖਾਲਸਾ ਸਾਜਨਾ ਦਿਵਸ ਵਿਸਾਖੀ ਪੁਰਬ ਮੌਕੇ ਨਵੀਂ ਮੁੰਬਈ ਵਿਖੇ 12 ਤੋਂ 14 ਅਪ੍ਰੈਲ ਤਕ ਕਰਵਾਏ ਜਾਣਗੇ ਗੁਰਮਤਿ ਸਮਾਗਮ- ਬੱਲ ਮਲਕੀਤ ਸਿੰਘ

ਦਿੱਲੀ ਕਮੇਟੀ ਚੋਣਾਂ ਦਾ ਵਜਿਆ ਬਿਗੁਲ, ਅਕਾਲੀ ਆਗੂਆਂ ਨੇ ਕੀਤਾ ਸਵਾਗਤ