BREAKING NEWS
ਪੰਜਾਬ ਸਿੱਖਿਆ ਕ੍ਰਾਂਤੀ ਵਿੱਚ ਨਵੀਆਂ ਪੁਲਾਂਘਾ ਪੁੱਟ ਰਿਹਾ ਹੈ :- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦਇਕੱਲੇ-ਇਕੱਲੇ ਸਰਕਾਰੀ ਸਕੂਲ ਦੀ ਕਾਇਆ ਕਲਪ ਕਰਨ ਲਈ ਮਾਨ ਸਰਕਾਰ ਨੇ ਕੀਤੀ ‘ਪੰਜਾਬ ਸਿੱਖਿਆ ਕ੍ਰਾਂਤੀ’ ਦੀ ਸ਼ੁਰੂਆਤ: ਕੈਬਨਿਟ ਮੰਤਰੀ ਚੀਮਾਸਿੱਖਿਆ ਮੰਤਰੀ ਨੇ ਪੰਜਾਬ ਦੇ ਹਰ ਬੱਚੇ ਲਈ ਮਿਆਰੀ ਸਿੱਖਿਆ ਦੇ ਸੁਪਨੇ ਨੂੰ ਪੂਰਾ ਕਰਨ ਲਈ ਇੱਕਜੁਟ ਹੋਣ ਦੀ ਕੀਤੀ ਅਪੀਲਸਿੱਖਿਆ ਕ੍ਰਾਂਤੀ ਅਧੀਨ ਵੱਖ ਵੱਖ ਸਕੂਲਾਂ ਅੰਦਰ ਪ੍ਰੋਜੈਕਟਾਂ ਦੇ ਕੀਤੇ ਗਏ ਉਦਘਾਟਣਗੁਰਪਤਵੰਤ ਪੰਨੂ ਵਰਗੀਆਂ ਕੁਝ ਵਿਦੇਸ਼ੀ ਤਾਕਤਾਂ ਨੂੰ ਪੰਜਾਬ ਦੀ ਤਰੱਕੀ ਬਰਦਾਸ਼ਤ ਨਹੀਂ ਹੋ ਰਹੀ - ਅਸ਼ੋਕ ਪਰਾਸ਼ਰ ਪੱਪੀਪੰਜਾਬ ਸਿੱਖਿਆ ਕ੍ਰਾਂਤੀ; ਕੈਬਨਿਟ ਮੰਤਰੀ ਮੁੰਡੀਆਂ ਨੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਪੰਜਾਬ

ਪੰਜਾਬ ਸਿੱਖਿਆ ਕ੍ਰਾਂਤੀ; ਕੈਬਨਿਟ ਮੰਤਰੀ ਮੁੰਡੀਆਂ ਨੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਕੌਮੀ ਮਾਰਗ ਬਿਊਰੋ | April 07, 2025 06:58 PM

ਚੰਡੀਗੜ੍ਹ/ਲੁਧਿਆਣਾ- ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ, ਜਦੋਂ ਤੋਂ ‘ਆਪ’ ਸਰਕਾਰ ਦੇ ਸੱਤਾ ਸੰਭਾਲੀ ਹੈ, ਪੰਜਾਬ ਸਿੱਖਿਆ ਖੇਤਰ ਵਿੱਚ ਨਵੀਆਂ ਬੁਲੰਦੀਆਂ ਛੋਹ ਰਿਹਾ ਹੈ।

ਪੰਜਾਬ ਸਰਕਾਰ ਸੂਬੇ ਭਰ ਦੇ 12, 000 ਸਰਕਾਰੀ ਸਕੂਲਾਂ ਵਿੱਚ 2, 000 ਕਰੋੜ ਰੁਪਏ ਦੇ ਨਵੇਂ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦਾ ਉਦਘਾਟਨ ਕਰ ਰਹੀ ਹੈ। ਅੱਜ, ਕੈਬਨਿਟ ਮੰਤਰੀ ਮੁੰਡੀਆਂ ਨੇ ਸਾਹਨੇਵਾਲ ਅਤੇ ਦਾਖਾ ਦੇ ਸਕੂਲਾਂ ਵਿੱਚ 2 ਕਰੋੜ ਰੁਪਏ ਦੀ ਲਾਗਤ ਵਾਲੇ ਕੰਮਾਂ ਦਾ ਉਦਘਾਟਨ ਕੀਤਾ।

ਅੱਜ ਦੇ ਦਿਨ ਨੂੰ ਪੰਜਾਬ ਦੇ ਇਤਿਹਾਸ ਵਿੱਚ ਇੱਕ ਸੁਨਹਿਰੀ ਦਿਨ ਦੱਸਦਿਆਂ, ਕੈਬਨਿਟ ਮੰਤਰੀ ਨੇ ਸਾਹਨੇਵਾਲ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਕਈ ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਜੋ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਉਲੀਕੇ ਗਏ ਹਨ। ਇਨ੍ਹਾਂ ਪ੍ਰੋਜੈਕਟਾਂ ਵਿੱਚ ਨਵੇਂ ਸਮਾਰਟ ਕਲਾਸਰੂਮ, ਸਾਇੰਸ ਲੈਬ, ਚਾਰਦੀਵਾਰੀ, ਅਤੇ ਕੁੜੀਆਂ ਅਤੇ ਮੁੰਡਿਆਂ ਲਈ ਵੱਖਰੇ ਪਖ਼ਾਨਿਆਂ ਦੇ ਨਾਲ-ਨਾਲ ਖੇਡ ਮੈਦਾਨ ਵੀ ਸ਼ਾਮਲ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰੀ ਸਕੂਲ ਹੁਣ ਨਿੱਜੀ ਅਤੇ ਮਹਿੰਗੇ ਸਕੂਲਾਂ ਨੂੰ ਪਛਾੜਕੇ ਅੱਗੇ ਆ ਰਹੇ ਹਨ, ਜਿਸ ਨਾਲ ਇਹ ਬਹੁਤ ਸਾਰੇ ਮਾਪਿਆਂ ਦੀ ਪਹਿਲੀ ਪਸੰਦ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਮੁਕੰਮਲ ਕਾਇਆ-ਕਲਪ ਦੇ ਦੌਰ ਚੋਂ ਗੁਜ਼ਰ ਰਹੇ ਹਨ, ਜਿਸ ਤਹਿਤ ਬਜਟ ਦਾ ਇੱਕ ਮਹੱਤਵਪੂਰਨ ਹਿੱਸਾ ਸਿੱਖਿਆ ਲਈ ਅਲਾਟ ਕੀਤਾ ਗਿਆ ਹੈ।

ਮੁੰਡੀਆਂ ਨੇ ਸਿੱਖਿਆ ਦੀ ਪਰਿਵਰਤਨਸ਼ੀਲ ਤੇ ਸੇਧਪੂਰਨ ਸਮਰੱਥਾ ’ਤੇ ਜ਼ੋਰ ਦਿੰਦਿਆਂ, ਇਸਨੂੰ ਨਰੋਏ ਸਮਾਜ ਦੀ ਨੀਂਹ ਦੱਸਿਆ। ਉਨ੍ਹਾਂ ਕਿਹਾ ਕਿ ਸਿੱਖਿਆ ਵਿੱਚ ਨੌਜਵਾਨ ਨੂੰ ਤਰਾਸ਼ ਕੇ ਡਾਕਟਰ, ਵਿਦਵਾਨ, ਇੰਜੀਨੀਅਰ, ਉੱਚ ਅਧਿਕਾਰੀ ਅਤੇ ਆਗੂ ਬਣਾਉਣ ਦੀ ਸਮਰੱਥਾ ਹੁੰਦੀ ਹੈ।

ਕੈਬਨਿਟ ਮੰਤਰੀ ਨੇ ਮਾਪਿਆਂ ਅਤੇ ਅਧਿਆਪਕਾਂ ਨੂੰ ਇੱਕ ਖੁਸ਼ਹਾਲ ਸਮਾਜ ਦੀ ਸਿਰਜਣਾ ਲਈ ਸਿੱਖਿਆ ਦੇ ਮਹੱਤਵ ਤੇ ਜ਼ੋਰ ਦਿੰਦੇ ਹੋਏ, ਹਰੇਕ ਬੱਚੇ ਦੀ ਸਮਰੱਥਾ ਦਾ ਸੁਚੱਜਤਾ ਨਾਲ ਪਾਲਣ-ਪੋਸ਼ਣ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪਹਿਲਕਦਮੀ - ‘ਪੰਜਾਬ ਸਿੱਖਿਆ ਕ੍ਰਾਂਤੀ’, ਨੂੰ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਇੱਕ ਸ਼ਲਾਘਾਯੋਗ ਯਤਨ ਦੱਸਿਆ।

 

Have something to say? Post your comment

 

ਪੰਜਾਬ

ਮਾਪਿਆਂ ਵੱਲੋਂ ਪੰਜਾਬ ਵਿੱਚ ਸਿੱਖਿਆ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਮੁੱਖ ਮੰਤਰੀ ਦੀ ਸ਼ਲਾਘਾ

ਪੰਜਾਬ ਪੁਲਿਸ ਦੇ ਸਾਬਕਾ ਪੁਲਿਸ ਅਫਸਰਾਂ ਨੂੰ ਸੈਕਸ ਸਕੈਂਡਲ 2007 ਦੇ ਮਾਮਲੇ ਵਿੱਚ ਹੋਈ ਸਖਤ ਸਜ਼ਾ

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ 2000 ਕਰੋੜ ਰੁਪਏ ਦੀ ਲਾਗਤ ਨਾਲ ‘ਸਿੱਖਿਆ ਕ੍ਰਾਂਤੀ’ ਦਾ ਆਗਾਜ਼

ਮਨੀਸ਼ ਸਿਸੋਦੀਆ ਦਾ ਦਾਅਵਾ - 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੇ ਨਸ਼ਾ ਤਸਕਰਾਂ ਦਾ ਤੋੜਿਆ ਲੱਕ, ਇਕ-ਇਕ ਕਰਕੇ ਹੋ ਰਹੇ ਹਨ ਢੇਰ

ਪੰਜਾਬ ਸਿੱਖਿਆ ਕ੍ਰਾਂਤੀ ਵਿੱਚ ਨਵੀਆਂ ਪੁਲਾਂਘਾ ਪੁੱਟ ਰਿਹਾ ਹੈ :- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਇਕੱਲੇ-ਇਕੱਲੇ ਸਰਕਾਰੀ ਸਕੂਲ ਦੀ ਕਾਇਆ ਕਲਪ ਕਰਨ ਲਈ ਮਾਨ ਸਰਕਾਰ ਨੇ ਕੀਤੀ ‘ਪੰਜਾਬ ਸਿੱਖਿਆ ਕ੍ਰਾਂਤੀ’ ਦੀ ਸ਼ੁਰੂਆਤ: ਕੈਬਨਿਟ ਮੰਤਰੀ ਚੀਮਾ

ਸਿੱਖਿਆ ਮੰਤਰੀ ਨੇ ਪੰਜਾਬ ਦੇ ਹਰ ਬੱਚੇ ਲਈ ਮਿਆਰੀ ਸਿੱਖਿਆ ਦੇ ਸੁਪਨੇ ਨੂੰ ਪੂਰਾ ਕਰਨ ਲਈ ਇੱਕਜੁਟ ਹੋਣ ਦੀ ਕੀਤੀ ਅਪੀਲ

ਪੰਥ ਤੇ ਸਰਕਾਰਾਂ ਇੱਕ ਵੈਸਾਖ ਨੂੰ ਖਾਲਸਾ ਸਾਜਨਾ ਦਿਵਸ ਵਜੋਂ ਮਨਾਉਣਾ ਯਕੀਨੀ ਬਨਾਉਣ: ਬਾਬਾ ਬਲਬੀਰ ਸਿੰਘ

ਸਿੱਖਿਆ ਕ੍ਰਾਂਤੀ ਅਧੀਨ ਵੱਖ ਵੱਖ ਸਕੂਲਾਂ ਅੰਦਰ ਪ੍ਰੋਜੈਕਟਾਂ ਦੇ ਕੀਤੇ ਗਏ ਉਦਘਾਟਣ

ਗੁਰਪਤਵੰਤ ਪੰਨੂ ਵਰਗੀਆਂ ਕੁਝ ਵਿਦੇਸ਼ੀ ਤਾਕਤਾਂ ਨੂੰ ਪੰਜਾਬ ਦੀ ਤਰੱਕੀ ਬਰਦਾਸ਼ਤ ਨਹੀਂ ਹੋ ਰਹੀ - ਅਸ਼ੋਕ ਪਰਾਸ਼ਰ ਪੱਪੀ