ਪੰਜਾਬ

ਗੁਰਪਤਵੰਤ ਪੰਨੂ ਵਰਗੀਆਂ ਪੰਜਾਬ ਵਿਰੋਧੀ ਤਾਕਤਾਂ ਤੋਂ ਨਹੀਂ ਦੇਖੀ ਜਾ ਰਹੀ ਪੰਜਾਬ ਦੀ ਤਰੱਕੀ - ਡਾ. ਬਲਬੀਰ ਸਿੰਘ

ਕੌਮੀ ਮਾਰਗ ਬਿਊਰੋ | April 08, 2025 08:33 PM

ਚੰਡੀਗੜ੍ਹ- ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਖਾਲਿਸਤਾਨੀ ਸਮਰਥਕ ਗੁਰਪਤਵੰਤ ਪੰਨੂ ਵੱਲੋਂ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਬਾਰੇ ਕੀਤੀ ਗਈ ਗ਼ਲਤ ਟਿੱਪਣੀ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਨੂ ਵਰਗੀਆਂ ਕੁਝ ਪੰਜਾਬ ਵਿਰੋਧੀ ਤਾਕਤਾਂ ਸੂਬੇ ਦੀ ਤਰੱਕੀ ਨੂੰ ਬਰਦਾਸ਼ਤ ਨਹੀਂ ਕਰ ਪਾ ਰਹਿਆਂ ਹਨ। ਇਸੇ ਲਈ ਉਹ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪਰ ਆਪ ਸਰਕਾਰ ਉਨ੍ਹਾਂ ਦੇ ਮਨਸੂਬਿਆਂ ਨੂੰ ਸਫਲ ਨਹੀਂ ਹੋਣ ਦੇਵੇਗੀ।

ਡਾ. ਬਲਬੀਰ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਕਿਸੇ ਇੱਕ ਜਾਤ ਜਾਂ ਧਰਮ ਨਾਲ ਸਬੰਧਿਤ ਨਹੀਂ ਸਨ। ਉਹ ਪੂਰੇ ਦੇਸ਼ ਦੇ ਹਨ ਅਤੇ ਉਨ੍ਹਾਂ ਦੀ ਜਨਮ ਜਯੰਤੀ ਦੇਸ਼ ਭਰ ਵਿੱਚ ਮਨਾਈ ਜਾਂਦੀ ਹੈ। ਇਸ ਲਈ, ਇਹ ਬਿਆਨ ਸਿਰਫ਼ ਪੰਜਾਬ ਦੇ ਲੋਕਾਂ ਨੂੰ ਭੜਕਾਉਣ ਲਈ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਬਾਬਾ ਸਾਹਿਬ ਨੂੰ ਸਤਿਕਾਰ ਦਿੱਤਾ ਹੈ। 'ਆਪ' ਸਰਕਾਰ ਬਣਨ ਤੋਂ ਬਾਅਦ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਬਾਬਾ ਸਾਹਿਬ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ। ਸਾਡੀ ਸਰਕਾਰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਲੱਗੀ ਹੋਈ ਹੈ।

ਉਨ੍ਹਾਂ ਲੋਕਾਂ ਨੂੰ ਚੇਤਾਵਨੀ ਦਿੱਤੀ ਕਿ ਗੁਰਪਤਵੰਤ ਪੰਨੂ ਵਰਗੇ ਲੋਕ ਸਮਾਜ ਦੇ ਦੁਸ਼ਮਣ ਹਨ। ਅਜਿਹੇ ਲੋਕ ਕਿਸੇ ਨਾਲ ਸਬੰਧਿਤ ਨਹੀਂ ਹੁੰਦੇ। ਇਸ ਲਈ, ਉਸ ਦੀਆਂ ਗੱਲਾਂ ਵੱਲ ਧਿਆਨ ਨਾ ਦਿਓ। ਉਨ੍ਹਾਂ ਨੇ ਪੰਨੂ ਨੂੰ ਚੁਣੌਤੀ ਦਿੱਤੀ ਕਿ ਜੇਕਰ ਉਸ ਵਿੱਚ ਹਿੰਮਤ ਹੈ ਤਾਂ ਉਹ ਪੰਜਾਬ ਆ ਕੇ ਇਹ ਗੱਲ ਕਹੇ।

ਡਾ. ਬਲਬੀਰ ਨੇ ਕਿਹਾ ਕਿ ਹੁਣ ਪੂਰਾ ਪੰਜਾਬ ਅਜਿਹੇ ਲੋਕਾਂ ਵਿਰੁੱਧ ਜਾਗਰੂਕ ਹੋ ਗਿਆ ਹੈ। ਇਸ ਦਾ ਜਵਾਬ ਪੰਜਾਬ ਦੇ ਲੋਕ ਖ਼ੁਦ ਦੇਣਗੇ। ਇਸ ਦੇ ਨਾਲ ਹੀ, ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਅਪਰਾਧੀਆਂ ਅਤੇ ਗੈਂਗਸਟਰਾਂ ਵਿਰੁੱਧ ਲਗਾਤਾਰ ਕਾਰਵਾਈ ਕਰ ਰਹੀ ਹੈ। ਅਸੀਂ ਕਿਸੇ ਵੀ ਕੀਮਤ 'ਤੇ ਪੰਜਾਬ ਦਾ ਮਾਹੌਲ ਖ਼ਰਾਬ ਨਹੀਂ ਹੋਣ ਦੇਵਾਂਗੇ।

ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਵੀ ਗੁਰਪਤਵੰਤ ਪੰਨੂ ਵੱਲੋਂ ਡਾ. ਭੀਮ ਰਾਓ ਅੰਬੇਡਕਰ ਵਿਰੁੱਧ ਕੀਤੀ ਗਈ ਅਪਮਾਨਜਨਕ ਟਿੱਪਣੀ ਦੀ ਸਖ਼ਤ ਨਿੰਦਾ ਕੀਤੀ ਅਤੇ ਕਿਹਾ ਕਿ ਉਹ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਸਾਜ਼ਿਸ਼ ਰਚ ਰਿਹਾ ਹੈ।

ਦੇਵ ਮਾਨ ਨੇ ਕਿਹਾ ਕਿ ਪੰਜਾਬ ਦਾ ਭਾਈਚਾਰਾ ਬਹੁਤ ਮਜ਼ਬੂਤ ਹੈ। ਇਹ ਕਦੇ ਟੁੱਟਣ ਵਾਲਾ ਨਹੀਂ ਹੈ। ਗੁਰਪਤਵੰਤ ਪੰਨੂ ਸਿੱਖ ਧਰਮ ਬਾਰੇ ਕੁਝ ਨਹੀਂ ਜਾਣਦਾ। ਸਾਡੇ ਗੁਰੂਆਂ ਨੇ ਹਮੇਸ਼ਾ ਸਰਬੱਤ ਦਾ ਭਲਾ ਦਾ ਪਾਠ ਸਿਖਾਇਆ ਹੈ ਅਤੇ ਸਾਰੇ ਲੋਕਾਂ ਨੂੰ ਬਰਾਬਰ ਦਾ ਦਰਜਾ ਦਿੱਤਾ ਹੈ। ਇਸੇ ਕਰਕੇ ਪੂਰੇ ਦੇਸ਼ ਵਿੱਚੋਂ ਸਭ ਤੋਂ ਵੱਧ ਦਲਿਤ ਆਬਾਦੀ ਪੰਜਾਬ ਵਿੱਚ ਹੈ।

ਉਨ੍ਹਾਂ ਕਿਹਾ ਕਿ ਅਸੀਂ ਅਜਿਹੇ ਬਿਆਨਾਂ ਤੋਂ ਡਰਨ ਵਾਲੇ ਲੋਕ ਨਹੀਂ ਹਾਂ। 14 ਤਰੀਕ ਨੂੰ, ਅਸੀਂ ਬਾਬਾ ਸਾਹਿਬ ਦਾ ਜਨਮ ਦਿਨ ਬਹੁਤ ਧੂਮਧਾਮ ਨਾਲ ਮਨਾਵਾਂਗੇ ਅਤੇ ਪੂਰੇ ਪੰਜਾਬ ਵਿੱਚ ਸਥਾਪਿਤ ਉਨ੍ਹਾਂ ਦੇ ਬੁੱਤਾਂ ਦੀ ਰੱਖਿਆ ਕਰਾਂਗੇ ਅਤੇ ਜੇਕਰ ਕੋਈ ਕੁਝ ਗ਼ਲਤ ਕਰਨ ਦੀ ਕੋਸ਼ਿਸ਼ ਕਰੇਗਾ, ਤਾਂ ਉਸ ਨੂੰ ਢੁਕਵਾਂ ਜਵਾਬ ਵੀ ਦਿੱਤਾ ਜਾਵੇਗਾ।

 

Have something to say? Post your comment

 

ਪੰਜਾਬ

ਸੁਲਤਾਨਪੁਰ ਲੋਧੀ ਵਿਖੇ ਗ੍ਰੰਥੀ ਸਿੰਘ ਨਾਲ ਕੁੱਟਮਾਰ ਦੇ ਮਾਮਲੇ ’ਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਪੀੜਤ ਪਰਿਵਾਰ ਨਾਲ ਕੀਤੀ ਮੁਲਾਕਾਤ

ਸ਼੍ਰੋਮਣੀ ਅਕਾਲੀ ਦਲ ਨੇ ਪਰਉਪਕਾਰ ਸਿੰਘ ਘੁੰਮਣ ਨੂੰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਾਸਤੇ ਪਾਰਟੀ ਉਮੀਦਵਾਰ ਐਲਾਨਿਆ

10000 ਰੁਪਏ ਲੈਣ ਦੇ ਦੋਸ਼ ਹੇਠ ਸਰਕਾਰੀ ਹਸਪਤਾਲ ਦੇ ਦੋ ਕਰਮਚਾਰੀ ਗ੍ਰਿਫ਼ਤਾਰ

ਜਿਹੜੇ ਗੁਰਪਤਵੰਤ ਪੰਨੂਨੇ ਅੰਬੇਡਕਰ ਦੇ ਬੁੱਤ ਤੋੜਨ ਦੀ ਧਮਕੀ ਦਿੱਤੀ, ਉਸੇ ਨੇ ਬਾਜਵਾ ਦਾ ਸਮਰਥਨ ਕੀਤਾ ਹੈ, ਕਾਂਗਰਸ ਇਸ 'ਤੇ ਆਪਣਾ ਸਟੈਂਡ ਸਪੱਸ਼ਟ ਕਰੇ

ਫ਼ਰਾਂਸ ਦੇ ਰਾਜਦੂਤ ਥੈਰੀ ਮਾਥੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਮਰਹੂਮ ਸਾਹਿਬ ਸ੍ਰੀ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ

ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

"ਪੰਜਾਬ ਸਿੱਖਿਆ ਕ੍ਰਾਂਤੀ" ਤਹਿਤ ਲੁਧਿਆਣਾ ਜ਼ਿਲ੍ਹੇ ਵਿੱਚ ਨਿਵੇਕਲੀ ਪਹਿਲ

ਅੱਤਵਾਦੀ ਪੰਨੂ ਨੇ ਕਾਂਗਰਸੀ ਨੇਤਾ ਦੇ ਬਿਆਨ ਦਾ ਕੀਤਾ ਸਮਰਥਨ, ਆਮ ਆਦਮੀ ਪਾਰਟੀ ਨੇ ਪੁੱਛਿਆ 'ਯੇ ਰਿਸ਼ਤਾ ਕਯਾ ਕਿਹਲਾਤਾ ਹੈ'

ਹਰਪਾਲ ਚੀਮਾ ਦਾ ਸੰਕਲਪ- "ਅਸੀਂ ਆਪਣੀ ਜ਼ਿੰਦਗੀ ਦੇ ਆਖ਼ਰੀ ਪਲਾਂ ਤੱਕ ਬਾਬਾ ਸਾਹਿਬ ਦੇ ਵਿਚਾਰਾਂ ਦੀ ਰਾਖੀ ਕਰਾਂਗੇ"