ਪੰਜਾਬ

ਵਿਦੇਸ਼ਾਂ ਵਿਚ ਨਹੀ ਬਲਕਿ ਪੰਜਾਬ ਦੇ ਪਿੰਡਾਂ ਵਿਚ ਧਰਮ ਪ੍ਰਚਾਰ ਦੀ ਲੋੜ-ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | April 08, 2025 08:13 PM


ਅੰਮ੍ਰਿਤਸਰ - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪ੍ਰਚਾਰਕ ਸ਼੍ਰੇਣੀ ਨੂੰ ਘਰ ਵਾਪਸੀ ਦਾ ਸੱਦਾ ਦਿੰਦੇ ਕਿਹਾ ਕਿ ਵਿਦੇਸ਼ਾਂ ਵਿਚ ਗੁਰਮਤਿ ਪ੍ਰਚਾਰ ਕਰਨ ਦੀ ਬਜਾਏ ਦੇਸ਼ ਖ਼ਾਸਕਰ ਪੰਜਾਬ ਦੇ ਪਿੰਡਾਂ ਵਿਚ ਜਾ ਕੇ ਧਰਮ ਪ੍ਰਚਾਰ ਕੀਤਾ ਜਾਵੇ ਤਾਂ ਕਿ ਪੰਜਾਬ ਵਿਚ ਚਲ ਰਹੀ ਧਰਮ ਪਰਿਵਰਤਨ ਦੀ ਲਹਿਰ ਨੂੰ ਠਲ ਪਾਈ ਜਾ ਸਕੇ। ਉਨਾਂ ਪ੍ਰਚਾਰਕਾਂ ਨੂੰ ਹਦਾਇਤ ਕੀਤੀ ਕਿ ਘਟ ਤੋ ਘਟ 10-10 ਪਿੰਡ ਅਪਣਾ ਕੇ ਉਥੇ ਗੁਰਮਤਿ ਦਾ ਪ੍ਰਚਾਰ ਕੀਤਾ ਜਾਵੇ ਤੇ ਇਸ ਦੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭੇਜੀ ਜਾਵੇ। ਜਥੇਦਾਰ ਗੜਗੱਜ ਦੀ ਅਗਵਾਈ ਵਿੱਚ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਪਲੇਠੀ ਇਕੱਤਰਤਾ ਹੋਈ।ਜਿਸ ਵਿਚ ਖ਼ਾਲਸਾ ਸਾਜਨਾ ਦਿਵਸ (ਵੈਸਾਖੀ), ਧਾਰਮਿਕ ਤੇ ਸਮਾਜਿਕ ਮਾਮਲਿਆਂ ਉੱਤੇ ਵਿਚਾਰਾਂ ਹੋਈਆਂ।ਪੱਤਰਕਾਰਾਂ ਨਾਲ ਗਲ ਕਰਦਿਆਂ ਜਥੇਦਾਰ ਗੜਗੱਜ ਨੇ ਕਿਹਾ ਕਿ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਮਹਿਸੂਸ ਕੀਤਾ ਗਿਆ ਕਿ ਅੱਜ ਪੰਜਾਬ ਵਿਚ ਧਰਮ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰਨ ਦੀ ਲੋੜ ਹੈ ਤਾਂ ਜੋ ਹਰ ਸਿੱਖ ਗੁਰੂ ਸਾਹਿਬ ਦੇ ਫਲਸਫੇ ਤੋਂ ਜਾਣੂ ਹੋ ਸਕੇ। ਇਸ ਲਈ ਵਿਸ਼ਵ ਭਰ ਦੀਆਂ ਸਿੱਖ ਸੰਸਥਾਵਾਂ ਦੇ ਪੰਥ ਪ੍ਰਸਿੱਧ ਪ੍ਰਚਾਰਕ, ਰਾਗੀ ਢਾਡੀ ਤੇ ਕਵੀਸ਼ਰ ਸਾਹਿਬਾਨ ਆਪਣੇ ਦੇਸ਼-ਵਿਦੇਸ਼ ਦੇ ਦੌਰਿਆਂ ਤੋਂ ਇਲਾਵਾ ਪੰਜਾਬ ਮੁੜਣ ਅਤੇ ਅਗਲੇ ਚਾਰ ਮਹੀਨੇ ਪੰਜਾਬ ਦੇ ਦੱਸ ਪਿੰਡ ਚੁਣ ਕੇ ਉਨ੍ਹਾਂ ਵਿਚ ਪ੍ਰਚਾਰ ਕਰਨ। ਉਨਾਂ ਅੱਗੇ ਕਿਹਾ ਕਿ ਇਸ ਦੇ ਨਾਲ ਹੀ ਹਰ ਗੁਰਸਿੱਖ ਨਿਤਨੇਮ ਤੋ ਇਲਾਵਾ ਆਪਣੇ ਘਰ ਅੰਦਰ ਸੌਣ ਤੋਂ ਅੱਧਾ ਘੰਟਾ ਪਹਿਲਾਂ ਗੁਰ ਇਤਿਹਾਸ ਅਤੇ ਸਿੱਖ ਇਤਿਹਾਸ ਨਾਲ ਸਬੰਧਿਤ ਸਾਖੀਆਂ ਸੁਣਾਉਣ ਦੀ ਰਵਾਇਤ ਮੁੜ ਸੁਰਜੀਤ ਕਰੇ ਤਾਂ ਕਿ ਬੱਚਿਆਂ ਨੂੰ ਸਿੱਖ ਕਦਰਾਂ ਕੀਮਤਾਂ ਦਾ ਵੱਧ ਤੋਂ ਵੱਧ ਗਿਆਨ ਹੋ ਸਕੇ।ਜਥੇਦਾਰ ਨੇ ਕਿਹਾ ਕਿ ਪੰਜ ਸਿੰਘ ਸਾਹਿਬਾਨ ਨੇ ਫੈਸਲਾ ਕੀਤਾ ਕੇ 01 ਵੈਸਾਖ ਨਾਨਕਸ਼ਾਹੀ ਸੰਮਤ 557 ਨੂੰ ਖਾਲਸੇ ਦੇ ਸਾਜਨਾ ਦਿਹਾੜਾ ਮਨਾਇਆ ਜਾ ਰਿਹਾ ਹੈ। ਸਮੁੱਚੀ ਦੁਨੀਆ ਵਿਚ ਇਸ ਦਿਨ ਵਿਸ਼ੇਸ਼ ਗੁਰਮਤਿ ਸਮਾਗਮ ਅਤੇ ਵੱਡੇ ਪੱਧਰ ’ਤੇ ਅੰਮ੍ਰਿਤ ਸੰਚਾਰ ਦੇ ਪ੍ਰਬੰਧ ਕੀਤੇ ਜਾਣ। ਤਖ਼ਤ ਸਾਹਿਬਾਨ ’ਤੇ ਵੀ ਅੰਮ੍ਰਿਤ ਸੰਚਾਰ ਕਰਵਾਏ ਜਾ ਰਹੇ ਹਨ, ਸੰਗਤ ਵੱਧ ਤੋਂ ਵੱਧ ਲਾਹਾ ਲੈ ਕੇ ਗੁਰੂ ਵਾਲੀ ਬਣੇ।ਉਨਾਂ ਅੱਗੇ ਕਿਹਾ ਕਿ ਗੁਰਪੁਰਵਾਸੀ ਗਿਆਨੀ ਮਲਕੀਤ ਸਿੰਘ ਜੀ (ਖੰਡੂਰ), ਸਾਬਕਾ ਪੰਜ ਪਿਆਰੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗੁਰਬਾਣੀ ਸੰਥਿਆ ਸੇਵਾਵਾਂ ਦੇ ਸ਼ਲਾਘਾਯੋਗ ਕੀਤੇ ਕਾਰਜਾਂ ਲਈ ਉਨ੍ਹਾਂ ਦੇ ਪਰਿਵਾਰ (ਸਿੰਘਣੀ) ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਨਮਾਨ ਕੀਤਾ ਜਾਵੇਗਾ।ਉਨਾਂ ਅੱਗੇ ਕਿਹਾ ਕਿ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੱੁਖ ਗ੍ਰੰਥੀ ਗਿਆਨੀ ਹਰਪਾਲ ਸਿੰਘ ਵੱਲੋਂ ਦਸ਼ਮੇਸ਼ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਫਰ-ਏ-ਸ਼ਹਾਦਤ ਰਾਹੀਂ ਪ੍ਰਚਾਰ ਕਰਦਿਆਂ ਕੀਤੀਆਂ ਸੇਵਾਵਾਂ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਨ੍ਹਾਂ ਦਾ ਵੀ ਸਨਮਾਨ ਕੀਤਾ ਜਾਵੇਗਾ।ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਬਾਰੇ ਗਲ ਕਰਦਿਆਂ ਗਿਆਨੀ ਗੜਗੱਜ ਨੇ ਕਿਹਾ ਕਿ ਗਿਆਨੀ ਇਕਬਾਲ ਸਿੰਘ ਨੂੰ ਪਹਿਲਾਂ 15 ਜੁਲਾਈ 2024 ਨੇ ਸ੍ਰੀ ਅਕਾਲ ਤਖ਼ਤ ਸਾਹਿਬ ਪਾਸੋਂ ਬੀਤੇ ਵਿਚ ਉਨ੍ਹਾਂ ਵੱਲੋਂ ਕੀਤੀਆਂ ਗਲਤੀਆਂ ਲਈ ਤਨਖਾਹ ਲਗਾਈ ਗਈ ਸੀ, ਜਿਸ ਵਿਚ ਉਨ੍ਹਾਂ ਨੇ ਭੁੱਲ ਬਖਸ਼ਾਈ ਸੀ ਪਰੰਤੂ ਉਸ ਤੋਂ ਬਾਅਦ ਵੀ ਉਨ੍ਹਾਂ ਦੇ ਖਿਲਾਫ ਸ੍ਰੀ ਅਕਾਲ ਤਖ਼ਤ ਸਾਹਿਬ ਪਾਸ ਸ਼ਿਕਾਇਤਾਂ ਆ ਰਹੀਆਂ ਹਨ ਅਤੇ ਬਹੁਤ ਗੰਭੀਰ ਇਲਜ਼ਾਮ ਲੱਗੇ ਹਨ। ਇਸ ਲਈ ਜਦੋਂ ਤੱਕ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਪੱਖ ਨਹੀਂ ਰੱਖਦੇ ਤੇ ਲੱਗੇ ਇਲਜ਼ਾਮਾਂ ਤੋਂ ਸੁਰਖਰੂ ਨਹੀਂ ਹੋ ਜਾਂਦੇ ਉਦੋਂ ਤੱਕ ਉਹ ਪੰਥਕ ਸਰਗਰਮੀਆਂ ਅਤੇ ਸਮਾਗਮਾਂ ਵਿਚ ਸ਼ਮੂਲੀਅਤ ਤੋਂ ਗੁਰੇਜ਼ ਕਰਨ। ਇਨ੍ਹਾਂ ਦੀਆਂ ਪੰਥਕ ਸੇਵਾਵਾਂ ’ਤੇ ਰੋਕ ਲਗਾਈ ਜਾਂਦੀ ਹੈ।ਗੁਰੂ ਘਰਾਂ ਦੇ ਸੇਵਾਦਾਰਾਂ ਬਾਰੇ ਗਲ ਕਰਦਿਆਂ ਜਥੇਦਾਰ ਨੇ ਕਿਹਾ ਕਿ 14 ਜੂਨ 2018 ਨੂੰ ਫੈਸਲਾ ਕੀਤਾ ਸੀ ਕਿ ਗੁਰਦੁਆਰਾ ਸਾਹਿਬਾਨ ਵਿਚ ਸੇਵਾ ਨਿਭਾਉਣ ਵਾਲੇ ਗ੍ਰੰਥੀ ਸਿੰਘ, ਕੀਰਤਨੀਏ ਸਿੰਘ ਅਤੇ ਸੇਵਾਦਾਰਾਂ ਦੇ ਪਰਿਵਾਰਾਂ ਦਾ ਚੰਗਾ ਪਾਲਣ ਪੋਸ਼ਣ ਅਤੇ ਬੱਚਿਆਂ ਦੀ ਪੜ੍ਹਾਈ ਵੱਲ ਨਗਰ ਦੀਆਂ ਸੰਗਤਾਂ, ਗੁਰਦੁਆਰਾ ਕਮੇਟੀਆਂ ਚੰਗੀ ਤਰ੍ਹਾਂ ਧਿਆਨ ਦੇਣ।ਉਨਾ ਕਿਹਾ ਕਿ ਹਾਲਾਂਕਿ ਕਈ ਗੁਰੂ ਘਰਾਂ ਦੇ ਗ੍ਰੰਥੀ ਸਿੰਘ, ਕੀਰਤਨੀਏ ਸਿੰਘ ਅਤੇ ਸੇਵਾਦਾਰਾਂ ਦਾ ਮਾਨ ਸਨਮਾਨ ਕੀਤਾ ਗਿਆ ਹੈ ਪਰੰਤੂ ਅਜੇ ਵੀ ਬਹੁਤ ਕੁਝ ਕਰਨ ਦੀ ਲੋੜ ਹੈ। ਉਨਾਂ ਭੋਗ ਤੇ ਸਾਦੇ ਲੰਗਰ ਦੀ ਲੋੜ ਤੇ ਜ਼ੋਰ ਦਿੰਦੇ ਕਿਹਾ ਕਿ ਹਰ ਸਿੱਖ ਅੰਤਿਮ ਅਰਦਾਸ ਸਮੇਂ ਸਾਦੇ ਲੰਗਰ ਤਿਆਰ ਕਰਕੇ ਗੁਰੂ ਕੇ ਲੰਗਰ ਦੀ ਮੂਲ ਭਾਵਨਾ ਤੇ ਰਵਾਇਤਾਂ ਅਨੁਸਾਰ ਪਹਿਰਾ ਦੇਵੇ।ਅੱਜ ਦੀ ਮੀਟਿੰਗ ਵਿਚ ਜਥੇਦਾਰ ਗੜਗੱਜ ਤੋ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰੇ ਸਿੰਘ ਗਿਆਨੀ ਮੰਗਲ ਸਿੰਘ ਹਾਜ਼ਰ ਰਹੇ।

Have something to say? Post your comment

 
 

ਪੰਜਾਬ

ਖ਼ਾਲਸਾ ਕਾਲਜ ਨਰਸਿੰਗ ਵੱਲੋਂ ਸਮਾਜਿਕ ਜਾਗਰੂਕਤਾ ਸਬੰਧੀ ਰੈਲੀ ਕੱਢੀ ਗਈ

ਰਾਜਪਾਲ ਨੇ ਨੌਜਵਾਨਾਂ ਨੂੰ ਸਾਹਿਬਜ਼ਾਦਿਆਂ ਦੀ ਕੁਰਬਾਨੀ ਤੋਂ ਸੇਧ ਲੈਣ, ਵਿਕਸਤ ਭਾਰਤ ਅਤੇ ਪੰਜਾਬ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਲਈ ਕਿਹਾ

ਲੁਧਿਆਣੇ ਦੀਆਂ ਸਿੱਖ ਸੰਗਤਾਂ 5 ਜਨਵਰੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਉਣਗੀਆਂ -ਕੀਤਾ ਐਲਾਨ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਦੇ ਸਾਬਕਾ ਰਾਜਪਾਲ ਸ਼ਿਵਰਾਜ ਪਾਟਿਲ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਜਸਵੀਰ ਸਿੰਘ ਗੜ੍ਹੀ ਨੇ ਐਸ.ਸੀ. ਕਮਿਸ਼ਨ ਦੇ ਕੰਮਕਾਜ ਤੋਂ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਚ ਲੱਤਾਂ ਲਮਕਾ ਕੇ ਬੈਠਿਆ ਬਾਬਾ ਧੁੰਮਾਂ-ਗੁਰਮਰਿਯਾਦਾ ਦੀਆਂ ਸ਼ਰੇਆਮ ਉਡਾਈਆਂ ਧੱਜੀਆਂ

ਮੁੱਖ ਮੰਤਰੀ ਵੱਲੋਂ ਨਿਰਮਾਣ ਅਧੀਨ ਸੜਕਾਂ ਦੀ ਅਚਨਚੇਤ ਜਾਂਚ, ਖਾਮੀਆਂ ਕਾਰਨ ਅਦਾਇਗੀ ਰੋਕਣ ਦੇ ਹੁਕਮ

ਹੁਣ ਕਾਂਗਰਸ ਵਿੱਚ ਪੈਸੇ ਦਾ ਹੀ ਬੋਲ ਬਾਲਾ ਨਵਜੋਤ ਕੌਰ ਸਿੱਧੂ ਦੇ ਹੱਕ ਵਿੱਚ ਬੋਲਦਿਆਂ ਹਰਜਿੰਦਰ ਸਿੰਘ ਠੇਕੇਦਾਰ ਨੇ ਕਿਹਾ

ਕੰਗ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖਣ ਤੋਂ ਬਾਅਦ ਮੁੜ ਲੋਕ ਸਭਾ ਵਿੱਚ ਚੁੱਕਿਆ ਮਾਮਲਾ