ਨੈਸ਼ਨਲ

ਖ਼ਾਲਸਾ ਸਾਜਨਾ ਦਿਵਸ 'ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਣ ਵਾਲੀ ਪੰਥਕ ਕਾਨਫਰੰਸ ਵਿੱਚ ਹੋਵੇਗਾ ਬੇਮਿਸਾਲ ਇਕੱਠ- ਅਕਾਲੀ ਦਲ ਵਾਰਿਸ ਪੰਜਾਬ ਦੇ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | April 09, 2025 10:46 PM

ਨਵੀਂ ਦਿੱਲੀ-ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਵਿੱਤਰ ਤੇ ਸ਼ੁਭ ਦਿਹਾੜੇ ਨੂੰ ਸਮਰਪਿਤ 13 ਅਪ੍ਰੈਲ 2025 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਆਯੋਜਿਤ ਕੀਤੀ ਜਾ ਰਹੀ ਪੰਥਕ ਕਾਨਫਰੰਸ ਨੂੰ ਇਤਿਹਾਸਕ ਤੇ ਕਾਮਯਾਬ ਬਣਾਉਣ ਲਈ ਤਿਆਰੀਆਂ ਪੂਰੇ ਜੋਰ-ਸ਼ੋਰ ਨਾਲ ਸ਼ੁਰੂ ਹੋ ਚੁੱਕੀਆਂ ਹਨ। ਇਸ ਮਹਾਨ ਉਦੇਸ਼ ਦੀ ਪੂਰਤੀ ਲਈ, ਅੱਜ ਅੰਮ੍ਰਿਤਸਰ ਸ਼ਹਿਰ ਵਿੱਚ ਇੱਕ ਵਿਸ਼ੇਸ਼ ਸ਼ਹਿਰੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਜਿਲਾ ਅਬਜ਼ਰਵਰ ਭਾਈ ਅਮਨਦੀਪ ਸਿੰਘ ਡੱਡੂਆਣਾਂ, ਕਾਰਜਕਾਰੀ ਮੈਂਬਰ ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਦਯਾ ਸਿੰਘ ਜੀ, ਭਾਈ ਸਵਰਨ ਸਿੰਘ ਜੀ ਗੋਲਡਨ, ਭਾਈ ਬਲਜੀਤ ਸਿੰਘ ਜੀ ਚਾਟੀਵਿੰਡ ਤੇ ਉਹਨਾਂ ਦੇ ਸਾਥੀ, ਭਾਈ ਸੋਨਾ ਸਿੰਘ ਜੀ ਸ਼ਹੂਰਾ, ਭਾਈ ਸੁਖਬੀਰ ਸਿੰਘ ਜੀ ਚੀਮਾਂ, ਭਾਈ ਰਘੁਬੀਰ ਸਿੰਘ ਜੀ ਭੁੱਚਰ, ਭਾਈ ਅਜੈ ਸਿੰਘ ਜੀ, ਭਾਈ ਹਰਿੰਦਰਪਾਲ ਸਿੰਘ ਜੀ ਬਾਗੀ, ਭਾਈ ਕੁਲਵਿੰਦਰ ਸਿੰਘ ਜੀ ਗੁਰੂ ਕੀ ਵਡਾਲੀ, ਡਾਕਟਰ ਅਤੁੱਲ ਜੀ, ਅਮਨਪ੍ਰੀਤ ਸਿੰਘ, ਸੁਖਪ੍ਰੀਤ ਸਿੰਘ ਹਜਰਾਂ, ਜਸਪਾਲ ਸਿੰਘ ਸਾਹਬੀ, ਬਾਬਾ ਕੰਵਲਜੀਤ ਸਿੰਘ, ਜਗੀਰ ਸਿੰਘ, ਲਖਵਿੰਦਰ ਸਿੰਘ, ਭਾਈ ਪਰਮਜੀਤ ਸਿੰਘ, ਦਲੀਪ ਸਿੰਘ ਚਾਟੀਵਿੰਡ, ਮੇਜਰ ਸਿੰਘ ਚਾਟੀਵਿੰਡ, ਕਰਨੈਲ ਸਿੰਘ ਚਾਟੀਵਿੰਡ, ਡਾਕਟਰ ਦਲਬੀਰ ਸਿੰਘ ਅਤੇ ਹੋਰ ਵਰਕਰ ਸਾਹਿਬਾਨ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਆਪਣੀ ਭਾਗੀਦਾਰੀ ਅਤੇ ਇੱਕਮੁੱਠਤਾ ਦਾ ਸਬੂਤ ਦਿੱਤਾ। ਇਸ ਮੀਟਿੰਗ ਦੌਰਾਨ ਆਗੂਆਂ ਨੇ ਇਸ ਗੱਲ 'ਤੇ ਵਿਸ਼ੇਸ਼ ਜ਼ੋਰ ਦਿੱਤਾ ਕਿ 13 ਅਪ੍ਰੈਲ ਦੀ ਇਹ ਪੰਥਕ ਕਾਨਫਰੰਸ ਸਿਰਫ਼ ਇੱਕ ਸਮਾਗਮ ਨਹੀਂ, ਸਗੋਂ ਖ਼ਾਲਸਾ ਪੰਥ ਦੀ ਅਟੁੱਟ ਏਕਤਾ ਅਤੇ ਸ਼ਕਤੀ ਦਾ ਪ੍ਰਤੀਕ ਬਣੇਗੀ। ਇਸ ਦੇ ਨਾਲ ਹੀ ਮੀਟਿੰਗ ਵਿੱਚ ਹਾਜਰ ਆਏ ਮੈਂਬਰਾਂ ਨੇ ਭਾਈ ਅੰਮ੍ਰਿਤਪਾਲ ਸਿੰਘ ਸਮੇਤ ਸਮੂਹ ਨਿਰਦੋਸ਼ ਸਿੱਖ ਕੈਦੀਆਂ ਦੀ ਰਿਹਾਈ ਸਬੰਧੀ ਵਿਚਾਰਾਂ ਕੀਤੀਆ। ਮੀਟਿੰਗ ਵਿੱਚ ਸ਼ਾਮਲ ਆਗੂਆਂ ਅਤੇ ਵਰਕਰਾਂ ਨੇ ਇੱਕ ਸੁਰ ਵਿੱਚ ਅਪੀਲ ਕੀਤੀ ਕਿ ਸਰਬੱਤ ਪੰਥਕ ਪਿਆਰੇ 13 ਅਪ੍ਰੈਲ 2025 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਇਸ ਇਤਿਹਾਸਕ ਮੌਕੇ ਨੂੰ ਖ਼ਾਲਸਾ ਪੰਥ ਦੇ ਸਰਬ-ਸੰਮਤ ਇਕੱਠ ਵਜੋਂ ਦਰਜ ਕਰਵਾਉਣ। ਇਹ ਸਮਾਗਮ ਸਿੱਖ ਕੌਮ ਦੀ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਮਿਸਾਲ ਬਣੇਗਾ ਅਤੇ ਪੰਥਕ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਨਾਲ ਲਿਖਿਆ ਜਾਵੇਗਾ। ਅਕਾਲੀ ਦਲ ਵਾਰਿਸ ਪੰਜਾਬ ਦੇ ਨੁਮਾਇੰਦਿਆਂ ਨੇ ਆਪਣੇਂ ਵਿਚਾਰ ਰੱਖਦਿਆਂ ਇਹ ਵੀ ਕਿਹਾ ਕਿ ਇਹ ਕਾਨਫਰੰਸ ਸਿੱਖ ਸੰਘਰਸ਼ ਦੀ ਨਵੀਂ ਲਹਿਰ ਦੀ ਸੂਤਰਧਾਰ ਬਣੇਗੀ, ਜਿਸ ਵਿੱਚ ਖ਼ਾਲਸਾ ਪੰਥ ਦੀ ਏਕਤਾ ਅਤੇ ਸ਼ਕਤੀ ਨੂੰ ਨਵਾਂ ਰੰਗ ਅਤੇ ਨਵੀਂ ਦਿਸ਼ਾ ਮਿਲੇਗੀ। ਅੰਤ ਵਿੱਚ, ਸਮੂਹ ਮੈਂਬਰਾਂ ਨੇ ਇੱਕ ਸਾਂਝੇ ਸੰਕਲਪ ਨਾਲ ਇਹ ਪ੍ਰਣ ਲਿਆ ਕਿ 13 ਅਪ੍ਰੈਲ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਣ ਵਾਲਾ ਇਹ ਇਕੱਠ ਸਿਰਫ਼ ਇੱਕ ਸਮਾਗਮ ਨਹੀਂ ਹੋਵੇਗਾ, ਸਗੋਂ ਖ਼ਾਲਸਾ ਪੰਥ ਦੇ ਗੌਰਵਮਈ ਇਤਿਹਾਸ ਨੂੰ ਨਵੇਂ ਸਿਰੇ ਤੋਂ ਜਗਾਉਣ ਅਤੇ ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਇੱਕ ਮਜ਼ਬੂਤ ਆਧਾਰ ਬਣੇਗਾ। ਉਹਨਾਂ ਕਿਹਾ ਕਿ ਆਓ, ਇਸ 13 ਅਪ੍ਰੈਲ ਨੂੰ ਅਸੀਂ ਸਾਰੇ ਮਿਲ ਕੇ ਇੱਕ ਨਵੀਂ ਤੇ ਸ਼ਕਤੀਸ਼ਾਲੀ ਲਹਿਰ ਖੜ੍ਹੀ ਕਰੀਏ।

Have something to say? Post your comment

 

ਨੈਸ਼ਨਲ

ਸੁਖਬੀਰ ਸਿੰਘ ਬਾਦਲ ਪੰਜਾਬ ਨੂੰ ਨਵੀਆਂ ਉਚਾਈਆਂ 'ਤੇ ਲੈਕੇ ਜਾਣਗੇ: ਭੋਗਲ

ਪੰਜਾਬੀ ਸਾਂਝਾ ਪਰਿਵਾਰ ਵਲੋਂ ਵਿਸਾਖੀ ਦਾ ਜਸ਼ਨ ਧੂਮਧਾਮ ਨਾਲ ਮਨਾਇਆ ਗਿਆ

ਸੁਖਬੀਰ ਬਾਦਲ ਦੇ ਸ਼੍ਰੋਮਣੀ ਅਕਾਲੀ ਦਲ ਦਾ ਮੁੜ ਪ੍ਰਧਾਨ ਬਣਨ ਤੇ ਸਰਨਾ ਨੇ ਦਿੱਤੀ ਵਧਾਈ

ਮਹਾਰਾਸ਼ਟਰ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ਼ ਬਹਾਦੁਰ ਜੀ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ 350ਵੀਂ ਸ਼ਤਾਬਦੀ ਮੌਕੇ ਹੋਣਗੇ ਰਾਜ ਪੱਧਰੀ ਸਮਾਗਮ: ਬਲ ਮਲਕੀਤ ਸਿੰਘ

ਸਤਨਾਮ ਸਿੰਘ ਗੰਭੀਰ ਨੇ ਸਾਬਕਾ ਮੰਤਰੀ ਮਨਜੀਤ ਸਿੰਘ ਕਲਕੱਤਾ ਦੀ ਧੀ ਅਤੇ ਜਵਾਈ ਨੂੰ ਜਮਸ਼ੇਦਪੁਰ ਵਿੱਚ ਕੀਤਾ ਗਿਆ ਸਨਮਾਨਿਤ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਖਾਲਸਾ ਸਾਜਨਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਖਾਲਸਾ ਸਾਜਨਾ ਦਿਵਸ ਮੌਕੇ ਬੱਚਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਜੋੜਿਆ

ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸਿੱਖ ਸੰਗਤ ਨੂੰ ਸਹਜ ਪਾਠ ਦਾ ਹਿੱਸਾ ਬਣਨ ਦੀ ਅਪੀਲ: ਜਸਪ੍ਰੀਤ ਸਿੰਘ ਕਰਮਸਰ

ਖਾਲਸਾ ਸਾਜਨਾ ਦਿਵਸ ਵਿਸਾਖੀ ਪੁਰਬ ਮੌਕੇ ਨਵੀਂ ਮੁੰਬਈ ਵਿਖੇ 12 ਤੋਂ 14 ਅਪ੍ਰੈਲ ਤਕ ਕਰਵਾਏ ਜਾਣਗੇ ਗੁਰਮਤਿ ਸਮਾਗਮ- ਬੱਲ ਮਲਕੀਤ ਸਿੰਘ

ਦਿੱਲੀ ਕਮੇਟੀ ਚੋਣਾਂ ਦਾ ਵਜਿਆ ਬਿਗੁਲ, ਅਕਾਲੀ ਆਗੂਆਂ ਨੇ ਕੀਤਾ ਸਵਾਗਤ