ਪੰਜਾਬ

ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਹੋਣਗੇ ਰਵਾਨਾ 

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | April 09, 2025 08:44 PM

ਅੰਮ੍ਰਿਤਸਰ- ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8:00 ਵਜੇ ਰਵਾਨਾ ਹੋਣਗੇ। ਜਿਨ੍ਹਾਂ ਸ਼ਰਧਾਲੂਆਂ ਦੇ ਵੀਜੇ ਲੱਗੇ ਹਨ, ਉਨ੍ਹਾਂ ਨੇ ਅੱਜ ਸ਼੍ਰੋਮਣੀ ਕਮੇਟੀ ਦਫਤਰ ਤੋਂ ਆਪਣੇ ਵੀਜਾ ਲੱਗੇ ਪਾਸਪੋਰਟ ਪ੍ਰਾਪਤ ਕੀਤੇ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦੀ ਅਗਵਾਈ ਮੈਂਬਰ ਸ. ਜੰਗ ਬਹਾਦਰ ਸਿੰਘ ਨੂੰ ਸੌਂਪੀ ਗਈ ਹੈ, ਜਦਕਿ ਉਨ੍ਹਾਂ ਨਾਲ ਜਥੇ ਦੇ ਡਿਪਟੀ ਲੀਡਰ ਵਜੋਂ ਮੈਂਬਰ ਬੀਬੀ ਜੋਗਿੰਦਰ ਕੌਰ ਬਠਿੰਡਾ ਜਾਣਗੇ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਰਵਿੰਦਰ ਸਿੰਘ ਖਾਲਸਾ, ਮੈਂਬਰ ਬੀਬੀ ਜਸਪਾਲ ਕੌਰ ਅਤੇ ਸ. ਰਾਮਪਾਲ ਸਿੰਘ ਬਹਿਣੀਵਾਲ ਵੀ ਜਥੇ ਨਾਲ ਜਾ ਰਹੇ ਹਨ।

ਅੱਜ ਸ਼ਰਧਾਲੂਆਂ ਨੂੰ ਵੀਜਾ ਲੱਗੇ ਪਾਸਪੋਰਟ ਵੰਡਣ ਮੌਕੇ ਓਐਸਡੀ ਸ. ਸਤਬੀਰ ਸਿੰਘ ਧਾਮੀ ਨੇ ਕਿਹਾ ਕਿ ਪਾਕਿਸਤਾਨ ’ਚ ਰਹਿ ਗਏ ਸਿੱਖ ਗੁਰਧਾਮਾਂ ਦੇ ਦਰਸ਼ਨਾਂ ਦੀ ਹਰ ਸਿੱਖ ਦੇ ਮਨ ਅੰਦਰ ਤਾਂਘ ਹੁੰਦੀ ਹੈ ਅਤੇ ਜਥੇ ਵਿਚ ਜਾ ਰਹੇ ਸ਼ਰਧਾਲੂਆਂ ਅੰਦਰ ਉਤਸ਼ਾਹ ਤੇ ਖੁਸ਼ੀ ਹੋਣਾ ਕੁਦਰਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਥੇ ਲਈ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ ਅਤੇ 10 ਅਪ੍ਰੈਲ ਨੂੰ ਸਵੇਰੇ ਸੰਗਤ ਨੂੰ ਪੰਥਕ ਰਵਾਇਤਾਂ ਅਨੁਸਾਰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਵਾਰ 1942 ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਲਈ ਭੇਜੇ ਗਏ ਸਨ, ਜਿਨ੍ਹਾਂ ਨੂੰ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੇ ਵੀਜੇ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਇਸ ਵਾਰ ਸਾਰੇ ਸ਼ਰਧਾਲੂਆਂ ਨੂੰ ਵੀਜੇ ਮਿਲੇ ਹਨ, ਜਿਸ ਨਾਲ ਸੰਗਤ ਵਿੱਚ ਵੱਡਾ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਜਿਹੜੇ ਸ਼ਰਧਾਲੂ ਅੱਜ ਪਾਸਪੋਰਟ ਲੈਣ ਨਹੀਂ ਪੁੱਜ ਸਕੇ, ਉਹ ਜਥੇ ਦੀ ਰਵਾਨਗੀ ਤੋਂ ਪਹਿਲਾਂ ਆਪਣੇ ਪਾਸਪੋਰਟ ਪ੍ਰਾਪਤ ਕਰਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਪ੍ਰੀਤਪਾਲ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸੁਪਰਡੰਟ ਸ. ਨਿਸ਼ਾਨ ਸਿੰਘ, ਯਾਤਰਾ ਵਿਭਾਗ ਦੇ ਇੰਚਾਰਜ ਸ. ਪਲਵਿੰਦਰ ਸਿੰਘ, ਸਹਾਇਕ ਸੁਪਰਡੈਂਟ ਸ. ਸੁਰਜੀਤ ਸਿੰਘ ਰਾਣਾ ਆਦਿ ਹਾਜਰ ਸਨ।

Have something to say? Post your comment

 

ਪੰਜਾਬ

ਸੁਲਤਾਨਪੁਰ ਲੋਧੀ ਵਿਖੇ ਗ੍ਰੰਥੀ ਸਿੰਘ ਨਾਲ ਕੁੱਟਮਾਰ ਦੇ ਮਾਮਲੇ ’ਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਪੀੜਤ ਪਰਿਵਾਰ ਨਾਲ ਕੀਤੀ ਮੁਲਾਕਾਤ

ਸ਼੍ਰੋਮਣੀ ਅਕਾਲੀ ਦਲ ਨੇ ਪਰਉਪਕਾਰ ਸਿੰਘ ਘੁੰਮਣ ਨੂੰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਾਸਤੇ ਪਾਰਟੀ ਉਮੀਦਵਾਰ ਐਲਾਨਿਆ

10000 ਰੁਪਏ ਲੈਣ ਦੇ ਦੋਸ਼ ਹੇਠ ਸਰਕਾਰੀ ਹਸਪਤਾਲ ਦੇ ਦੋ ਕਰਮਚਾਰੀ ਗ੍ਰਿਫ਼ਤਾਰ

ਜਿਹੜੇ ਗੁਰਪਤਵੰਤ ਪੰਨੂਨੇ ਅੰਬੇਡਕਰ ਦੇ ਬੁੱਤ ਤੋੜਨ ਦੀ ਧਮਕੀ ਦਿੱਤੀ, ਉਸੇ ਨੇ ਬਾਜਵਾ ਦਾ ਸਮਰਥਨ ਕੀਤਾ ਹੈ, ਕਾਂਗਰਸ ਇਸ 'ਤੇ ਆਪਣਾ ਸਟੈਂਡ ਸਪੱਸ਼ਟ ਕਰੇ

ਫ਼ਰਾਂਸ ਦੇ ਰਾਜਦੂਤ ਥੈਰੀ ਮਾਥੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਮਰਹੂਮ ਸਾਹਿਬ ਸ੍ਰੀ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ

ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

"ਪੰਜਾਬ ਸਿੱਖਿਆ ਕ੍ਰਾਂਤੀ" ਤਹਿਤ ਲੁਧਿਆਣਾ ਜ਼ਿਲ੍ਹੇ ਵਿੱਚ ਨਿਵੇਕਲੀ ਪਹਿਲ

ਅੱਤਵਾਦੀ ਪੰਨੂ ਨੇ ਕਾਂਗਰਸੀ ਨੇਤਾ ਦੇ ਬਿਆਨ ਦਾ ਕੀਤਾ ਸਮਰਥਨ, ਆਮ ਆਦਮੀ ਪਾਰਟੀ ਨੇ ਪੁੱਛਿਆ 'ਯੇ ਰਿਸ਼ਤਾ ਕਯਾ ਕਿਹਲਾਤਾ ਹੈ'

ਹਰਪਾਲ ਚੀਮਾ ਦਾ ਸੰਕਲਪ- "ਅਸੀਂ ਆਪਣੀ ਜ਼ਿੰਦਗੀ ਦੇ ਆਖ਼ਰੀ ਪਲਾਂ ਤੱਕ ਬਾਬਾ ਸਾਹਿਬ ਦੇ ਵਿਚਾਰਾਂ ਦੀ ਰਾਖੀ ਕਰਾਂਗੇ"