ਪੰਜਾਬ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ 'ਪੰਜਾਬ ਸਿੱਖਿਆ ਕ੍ਰਾਂਤੀ' ਮੁਹਿੰਮ ਦੇ ਦੂਜੇ ਪੜਾਅ ਤਹਿਤ ਆਪਣੇ ਹਲਕੇ ਦੇ ਸਕੂਲਾਂ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

ਕੌਮੀ ਮਾਰਗ ਬਿਊਰੋ | April 09, 2025 08:53 PM

ਚੰਡੀਗੜ੍ਹ/ਕੋਟਕਪੂਰਾ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਆਪਣੇ ਹਲਕੇ ਦੇ ਪਿੰਡਾਂ ਦੇਵੀਵਾਲਾ, ਸਿਰਸੜੀ ਅਤੇ ਕੋਟਸੁਖੀਆ ਦੇ ਸਕੂਲਾਂ ਲਈ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।

ਸਕੂਲਾਂ ਵਿੱਚ ਸੰਬੋਧਨ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਸਾਡੀ ਸਰਕਾਰ ਦਾ ਮੁੱਖ ਉਦੇਸ਼ ਪੰਜਾਬ ਨੂੰ ਖੁਸ਼ਹਾਲ ਅਤੇ ਪ੍ਰਗਤੀਸ਼ੀਲ ਸੂਬਾ ਬਣਾਉਣਾ ਹੈ, ਜੋ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਹੀ ਸਾਕਾਰ ਕੀਤਾ ਜਾ ਸਕਦਾ ਹੈ। ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਵੱਡੇ ਸੁਧਾਰ ਅਤੇ ਵਿਕਾਸ ਕਾਰਜ ਅਮਲ ਵਿੱਚ ਲਿਆ ਰਹੀ ਹੈ, ਜਿਸ ਸਦਕਾ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਤਬਦੀਲ ਕਰਨ ਨੂੰ ਤਰਜੀਹ ਦੇ ਰਹੇ ਹਨ।

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਬਜਟ ਦਾ ਵੱਡਾ ਹਿੱਸਾ ਸਿੱਖਿਆ 'ਤੇ ਖਰਚ ਕਰਦੀ ਰਹੇਗੀ ਅਤੇ ਹੁਣ ਸਰਕਾਰੀ ਸਕੂਲਾਂ ਵਿੱਚ ਕੰਪਿਊਟਰ ਲੈਬਾਂ, ਡਿਜੀਟਲ ਬਲੈਕਬੋਰਡ, ਅਤਿ-ਆਧੁਨਿਕ ਸਾਇੰਸ ਲੈਬਾਂ, ਬਿਹਤਰ ਬੁਨਿਆਦੀ ਢਾਂਚਾ ਆਦਿ ਵਰਗੀਆਂ ਹੋਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ੀ ਸੰਸਥਾਵਾਂ ਤੋਂ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰ ਸਕਣ।

ਸਪੀਕਰ ਸੰਧਵਾਂ ਨੇ ਅੱਜ ਕੋਟਕਪੂਰਾ ਦੇ ਸਰਕਾਰੀ ਹਾਈ ਸਕੂਲ ਦੇਵੀਵਾਲਾ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਜਿੱਥੇ ਵਿਕਾਸ ਕਾਰਜਾਂ 'ਤੇ 54.40 ਲੱਖ ਰੁਪਏ ਖਰਚ ਕੀਤੇ ਗਏ ਹਨ। ਇਸੇ ਤਰ੍ਹਾਂ ਉਨ੍ਹਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ, ਸਿਰਸੜੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕੋਟਸੁਖੀਆ ਦੇ ਵਿਕਾਸ ਕਾਰਜਾਂ ਦਾ ਵੀ ਉਦਘਾਟਨ ਕੀਤਾ ਜਿੱਥੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਲੱਖਾਂ ਰੁਪਏ ਖਰਚ ਕੀਤੇ ਗਏ ਹਨ।

 

Have something to say? Post your comment

 

ਪੰਜਾਬ

ਪੰਜਾਬ ਪੁਲਿਸ ਦੀ ਨਿਰੰਤਰ ਪੈਰਵਾਈ ਸਦਕਾ , ਬੀ.ਕੇ.ਆਈ. ਦਾ ਕਾਰਕੁੰਨ ਹੈਪੀ ਪਾਸੀਆਂ ਅਮਰੀਕਾ ਵਿੱਚ ਗ੍ਰਿਫ਼ਤਾਰ-ਗੌਰਵ ਯਾਦਵ

ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਗਿਆ

ਪੰਜਾਬ ਸਰਕਾਰ ਸੂਬੇ ਅੰਦਰ ਬੇਅਦਬੀਆਂ ਰੋਕਣ ’ਚ ਪੂਰੀ ਤਰ੍ਹਾਂ ਨਾਕਾਮ- ਜਥੇਦਾਰ ਕੁਲਦੀਪ ਸਿੰਘ ਗੜਗੱਜ

ਜੈ ਇੰਦਰ ਕੌਰ ਦੀ ਅਗਵਾਈ ਹੇਠ ਭਾਜਪਾ ਪੰਜਾਬ ਦੇ ਵਫ਼ਦ ਨੇ ਲੁਧਿਆਣਾ ਵਿੱਚ ਰੇਤ ਮਾਫੀਆ ਹਿੰਸਾ ਬਾਰੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

ਸ਼ਾਨਨ ਪ੍ਰੋਜੈਕਟ ਦੀ ਮਾਲਕੀ ਸਬੰਧੀ ਬਿਆਨ ਦੇਣ ਤੋਂ ਪਹਿਲਾਂ  ਮੁਕੇਸ਼ ਅਗਨੀਹੋਤਰੀ ਤੱਥਾਂ ਤੋਂ ਜਾਣੂ ਹੋ ਜਾਣ: ਬਿਜਲੀ ਮੰਤਰੀ ਪੰਜਾਬ

ਆਪ ਸਰਕਾਰ ਵਿਚ ਪੰਜਾਬ ਦੀ ਸ਼ਾਂਤੀ ਨਾਲ ਕੋਈ ਸਮਝੌਤਾ ਨਹੀਂ-ਅਰੋੜਾ

ਪੰਜਾਬ ਪੁਲਿਸ ਨੇ ਸੰਖੇਪ ਗੋਲੀਬਾਰੀ ਤੋਂ ਬਾਅਦ ਲੰਡਾ ਹਰੀਕੇ ਅਤੇ ਸੱਤਾ ਨੌਸ਼ਹਿਰਾ ਗਿਰੋਹ ਦੇ ਦੋ ਕਾਰਕੁੰਨਾਂ ਨੂੰ ਕੀਤਾ ਗ੍ਰਿਫ਼ਤਾਰ

ਵਪਾਰ ਲਈ ਸਰਹੱਦਾਂ ਖੁੱਲ੍ਹਣ ਉਪਰੰਤ ਪੰਜਾਬ ਦੇ ਸਮੁੱਚੇ ਵਰਗਾਂ ਦੀ ਆਰਥਿਕਤਾ ਮਜਬੂਤ ਹੋ ਜਾਵੇਗੀ : ਮਾਨ

ਬੰਪਰ ਫ਼ਸਲ ਹੋਣ ਕਾਰਨ ਪੰਜਾਬ ਦੀਆਂ ਮੰਡੀਆਂ 'ਚ  125 ਲੱਖ ਮੀਟ੍ਰਿਕ ਟਨ ਕਣਕ ਆਉਣ ਦੀ ਸੰਭਾਵਨਾ - ਲਾਲ ਚੰਦ ਕਟਾਰੂਚੱਕ

ਯੁੱਧ ਨਸ਼ਿਆਂ ਵਿਰੁੱਧ -  ਤਰੁਨਪ੍ਰੀਤ ਸਿੰਘ ਸੌਂਦ ਨੇ ਮੰਡੀ ਗੋਬਿੰਦਗੜ੍ਹ ਵਿਖੇ ਕਰਵਾਈ ਮੈਰਾਥਨ ਵਿੱਚ ਲਿਆ ਹਿੱਸਾ