ਪੰਜਾਬ

ਮੁੱਖ ਮੰਤਰੀ ਨੇ ਝੋਨੇ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ‘ਕਿਸਾਨ ਮਿਲਣੀ’ ਕਰਵਾਉਣ ਦੀ ਦਿੱਤੀ ਪ੍ਰਵਾਨਗੀ

ਕੌਮੀ ਮਾਰਗ ਬਿਊਰੋ | April 09, 2025 09:03 PM

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ 12 ਅਪਰੈਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਵਿਸ਼ੇਸ਼ ਕਿਸਾਨ ਮਿਲਣੀ ਕਰਵਾਉਣ ਲਈ ਅਧਿਕਾਰੀਆਂ ਨੂੰ ਆਖਿਆ।

ਇੱਥੇ ਅਧਿਕਾਰਕ ਰਿਹਾਇਸ਼ ਵਿਖੇ ਮੀਟਿੰਗ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ੇਸ਼ ਕਿਸਾਨ ਮਿਲਣੀ ਲਵਾਈ ਸ਼ੁਰੂ ਹੋਣ ਤੋਂ ਪਹਿਲਾਂ ਕਿਸਾਨਾਂ ਨੂੰ ਝੋਨੇ ਦੀ ਕਾਸ਼ਤ ਬਾਰੇ ਜਾਗਰੂਕ ਕਰਨ ਉਤੇ ਕੇਂਦਰਤ ਹੋਵੇਗੀ। ਉਨ੍ਹਾਂ ਕਿਹਾ ਕਿ ਮਿਲਣੀ ਦੌਰਾਨ ਕਿਸਾਨਾਂ ਨੂੰ ਝੋਨੇ ਦੀ ਲਵਾਈ ਘੱਟ ਪਾਣੀ ਦੀ ਵਰਤੋਂ ਕਰਨ ਵਾਲੀਆਂ ਤਕਨੀਕਾਂ ਰਾਹੀਂ ਕਰਨ ਬਾਰੇ ਜਾਣੂੰ ਕਰਵਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦੌਰਾਨ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਪ੍ਰਵਾਨਿਤ ਵੱਧ ਝਾੜ ਵਾਲੀਆਂ ਕਿਸਮਾਂ ਦੀ ਵਰਤੋਂ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਉਤੇ ਜ਼ੋਰ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਇਹ ਵੀ ਦੱਸਿਆ ਜਾਵੇਗਾ ਕਿ ਅਕਤੂਬਰ ਵਿੱਚ ਝੋਨਾ ਵੇਚਣ ਵੇਲੇ ਵੱਧ ਨਮੀ ਹੋਣ ਕਾਰਨ ਕਿਸਾਨਾਂ ਨੂੰ ਆਉਂਦੀਆਂ ਦਿੱਕਤਾਂ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਝੋਨੇ ਦੀ ਲਵਾਈ ਅਗੇਤੀ ਕਰਦਿਆਂ ਪਹਿਲੀ ਜੂਨ ਤੋਂ ਕਰਵਾਉਣ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਜ਼ੋਨਾਂ ਵਿੱਚ ਵੰਡ ਕੇ ਝੋਨੇ ਦੀ ਲਵਾਈ ਯਕੀਨੀ ਬਣਾਈ ਜਾਵੇਗੀ, ਜਿਸ ਲਈ ਪੰਜਾਬ ਸਰਕਾਰ ਲੋੜੀਂਦੇ ਪ੍ਰਬੰਧ ਤੇ ਯੋਜਨਾਬੰਦੀ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਝੋਨੇ ਦੀ ਲਵਾਈ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੂਬੇ ਨੂੰ ਜ਼ੋਨਾਂ ਵਿੱਚ ਵੰਡਿਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਜ਼ੋਨਾਂ ਦੇ ਹਿਸਾਬ ਨਾਲ ਝੋਨੇ ਦੀ ਲਵਾਈ ਲਈ ਜਲਦੀ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ ਤਾਂ ਕਿ ਕਿਸਾਨ ਇਸ ਤੋਂ ਫਾਇਦਾ ਲੈ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮਿਲਣੀ ਦੌਰਾਨ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਸੂਬਾ ਸਰਕਾਰ ਉੱਘੇ ਖੇਤੀਬਾੜੀ ਮਾਹਿਰਾਂ ਨੂੰ ਨਾਲ ਜੋੜੇਗੀ। ਇਸ ਦੌਰਾਨ ਉਨ੍ਹਾਂ ਦੁਹਰਾਇਆ ਕਿ ਨਕਲੀ ਬੀਜਾਂ ਦੀ ਵਿਕਰੀ ਰੋਕਣਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਅਤੇ ਇਸ ਘਿਨਾਉਣੇ ਜੁਰਮ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

Have something to say? Post your comment

 

ਪੰਜਾਬ

ਸੁਲਤਾਨਪੁਰ ਲੋਧੀ ਵਿਖੇ ਗ੍ਰੰਥੀ ਸਿੰਘ ਨਾਲ ਕੁੱਟਮਾਰ ਦੇ ਮਾਮਲੇ ’ਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਪੀੜਤ ਪਰਿਵਾਰ ਨਾਲ ਕੀਤੀ ਮੁਲਾਕਾਤ

ਸ਼੍ਰੋਮਣੀ ਅਕਾਲੀ ਦਲ ਨੇ ਪਰਉਪਕਾਰ ਸਿੰਘ ਘੁੰਮਣ ਨੂੰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਾਸਤੇ ਪਾਰਟੀ ਉਮੀਦਵਾਰ ਐਲਾਨਿਆ

10000 ਰੁਪਏ ਲੈਣ ਦੇ ਦੋਸ਼ ਹੇਠ ਸਰਕਾਰੀ ਹਸਪਤਾਲ ਦੇ ਦੋ ਕਰਮਚਾਰੀ ਗ੍ਰਿਫ਼ਤਾਰ

ਜਿਹੜੇ ਗੁਰਪਤਵੰਤ ਪੰਨੂਨੇ ਅੰਬੇਡਕਰ ਦੇ ਬੁੱਤ ਤੋੜਨ ਦੀ ਧਮਕੀ ਦਿੱਤੀ, ਉਸੇ ਨੇ ਬਾਜਵਾ ਦਾ ਸਮਰਥਨ ਕੀਤਾ ਹੈ, ਕਾਂਗਰਸ ਇਸ 'ਤੇ ਆਪਣਾ ਸਟੈਂਡ ਸਪੱਸ਼ਟ ਕਰੇ

ਫ਼ਰਾਂਸ ਦੇ ਰਾਜਦੂਤ ਥੈਰੀ ਮਾਥੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਮਰਹੂਮ ਸਾਹਿਬ ਸ੍ਰੀ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ

ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

"ਪੰਜਾਬ ਸਿੱਖਿਆ ਕ੍ਰਾਂਤੀ" ਤਹਿਤ ਲੁਧਿਆਣਾ ਜ਼ਿਲ੍ਹੇ ਵਿੱਚ ਨਿਵੇਕਲੀ ਪਹਿਲ

ਅੱਤਵਾਦੀ ਪੰਨੂ ਨੇ ਕਾਂਗਰਸੀ ਨੇਤਾ ਦੇ ਬਿਆਨ ਦਾ ਕੀਤਾ ਸਮਰਥਨ, ਆਮ ਆਦਮੀ ਪਾਰਟੀ ਨੇ ਪੁੱਛਿਆ 'ਯੇ ਰਿਸ਼ਤਾ ਕਯਾ ਕਿਹਲਾਤਾ ਹੈ'

ਹਰਪਾਲ ਚੀਮਾ ਦਾ ਸੰਕਲਪ- "ਅਸੀਂ ਆਪਣੀ ਜ਼ਿੰਦਗੀ ਦੇ ਆਖ਼ਰੀ ਪਲਾਂ ਤੱਕ ਬਾਬਾ ਸਾਹਿਬ ਦੇ ਵਿਚਾਰਾਂ ਦੀ ਰਾਖੀ ਕਰਾਂਗੇ"