ਪੰਜਾਬ

ਪੰਜਾਬ ਪੁਲਿਸ ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

ਕੌਮੀ ਮਾਰਗ ਬਿਊਰੋ | April 11, 2025 09:13 PM

ਚੰਡੀਗੜ੍ਹ/ਅੰਮ੍ਰਿਤਸਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 18.2 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਦੱਸਣਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰ ਦੀ ਪਛਾਣ ਹੀਰਾ ਸਿੰਘ ਉਰਫ਼ ਹੀਰਾ ਵਾਸੀ ਪਿੰਡ ਖੈਰਾ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਉਸਦੀ ਐਚ.ਐਫ. ਡੀਲਕਸ ਮੋਟਰਸਾਈਕਲ (ਪੀਬੀ 02 ਬੀਡਬਲਿਊ 7803) ਨੂੰ ਵੀ ਜ਼ਬਤ ਕਰ ਲਿਆ ਹੈ, ਜਿਸ ਨੂੰ ਉਹ ਚਲਾ ਰਿਹਾ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਹੀਰਾ ਸਿੰਘ ਅਤੇ ਉਸਦਾ ਸਾਥੀ, ਜਿਸ ਦੀ ਪਛਾਣ ਕੁਲਵਿੰਦਰ ਸਿੰਘ ਉਰਫ਼ ਕਿੰਦਾ ਵਾਸੀ ਪਿੰਡ ਦਾਉਕੇ, ਅੰਮ੍ਰਿਤਸਰ ਵਜੋਂ ਹੋਈ ਹੈ, ਪਾਕਿਸਤਾਨ ਅਧਾਰਤ ਨਸ਼ਾ ਤਸਕਰ ਬਿੱਲਾ ਦੇ ਸੰਪਰਕ ਵਿੱਚ ਸਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰ ਬਿੱਲਾ ਪਿਛਲੇ ਸਾਲ ਤੋਂ ਸਰਹੱਦ ਪਾਰੋਂ ਹੈਰੋਇਨ ਦੀਆਂ ਵੱਡੀਆਂ ਖੇਪਾਂ ਨੂੰ ਇਸ ਪਾਰ ਡਰੋਨ ਦੀ ਵਰਤੋਂ ਕਰਕੇ ਪਹੁੰਚਾ ਰਿਹਾ ਸੀ।

ਡੀਜੀਪੀ ਨੇ ਕਿਹਾ ਕਿ ਦੋਸ਼ੀ ਕੁਲਵਿੰਦਰ ਸਿੰਘ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਏਡੀਜੀਪੀ ਏਐਨਟੀਐਫ ਨੀਲਾਭ ਕਿਸ਼ੋਰ ਨੇ ਦੱਸਿਆ ਕਿ ਏਐਨਟੀਐਫ ਬਾਰਡਰ ਰੇਂਜ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਦੋਸ਼ੀ ਹੀਰਾ ਸਿੰਘ ਅਤੇ ਕੁਲਵਿੰਦਰ ਸਿੰਘ ਨਾਮੀ ਨਸ਼ਾ ਤਸਕਰ ਹਨ ਅਤੇ ਪਿਛਲੇ ਸਾਲ ਤੋਂ ਪਾਕਿਸਤਾਨ ਅਧਾਰਤ ਨਸ਼ਾ ਤਸਕਰਾਂ ਤੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਪ੍ਰਾਪਤ ਕਰ ਰਹੇ ਸਨ।

ਪ੍ਰਾਪਤ ਸੂਚਨਾ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਐਸਪੀ ਏਐਨਟੀਐਫ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਕਾਰਵਾਈ ਸ਼ੁਰੂ ਕੀਤੀ ਅਤੇ ਦੋਸ਼ੀ ਹੀਰਾ ਸਿੰਘ ਨੂੰ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਹੈਰੋਇਨ ਦੀ ਖੇਪ ਪਹੁੰਚਾਉਣ ਲਈ ਮੋਟਰਸਾਈਕਲ 'ਤੇ ਆਪਣੇ ਘਰੋਂ ਨਿਕਲ ਰਿਹਾ ਸੀ। ਦੱਸਣਯੋਗ ਹੈ ਕਿ ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ 12 ਪੈਕੇਟ ਹੈਰੋਇਨ (1.5 ਕਿਲੋ ਹਰੇਕ), ਜਿਸਦਾ ਕੁੱਲ ਵਜ਼ਨ 18 ਕਿਲੋ 227 ਗ੍ਰਾਮ ਹੈ, ਬਰਾਮਦ ਕੀਤੀ ਹੈ।

ਏਡੀਜੀਪੀ ਨੇ ਕਿਹਾ ਕਿ ਹੈਰੋਇਨ ਸਪਲਾਈ ਦੀ ਲੜੀ ਨੂੰ ਤੋੜਨ ਲਈ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾਵੇਗੀ। ਇਸ ਤੋਂ ਬਾਅਦ ਤੱਥਾਂ ਦੇ ਆਧਾਰ 'ਤੇ ਦੋਸ਼ੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਇਸ ਸਬੰਧੀ ਐਸਏਐਸ ਨਗਰ ਥਾਣਾ ਏਐਨਟੀਐਫ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ, 25 ਅਤੇ 29 ਤਹਿਤ ਐਫਆਈਆਰ ਨੰਬਰ 94 ਮਿਤੀ 10.04.2025 ਦਰਜ ਕੀਤੀ ਗਈ ਹੈ।

 

Have something to say? Post your comment

 

ਪੰਜਾਬ

ਪ੍ਰਤਾਪ ਬਾਜਵਾ ਤੋਂ ਪੰਜਾਬ ਪੁਲਿਸ ਨੇ 50 ਗਰਨੇਡ ਤਸਕਰੀ ਕੀਤੇ ਗਏ ਹਨ ਦੀ ਟਿੱਪਣੀ ਬਾਰੇ ਕੀਤੀ ਪੁੱਛਕਿਛ

ਜਲੰਧਰ ਗ੍ਰਨੇਡ ਹਮਲਾ: ਅਦਾਲਤ ਨੇ ਮੁੱਖ ਦੋਸ਼ੀ ਸੈਦੁਲ ਅਮੀਨ ਨੂੰ ਸੱਤ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ

ਸੰਸਦ ਮੈਂਬਰ ਸੰਜੀਵ ਅਰੋੜਾ ਨੇ ਵਿਸਾਖੀ ਮੌਕੇ 11 ਗੁਰਦੁਆਰਿਆਂ ਵਿੱਚ ਮੱਥਾ ਟੇਕਿਆ

ਵਿਸਾਖੀ ਮਨਾਉਣ ਲਈ ਪੰਜਾਬ, ਹਰਿਆਣਾ ਦੇ ਗੁਰਦੁਆਰਿਆਂ ਵਿੱਚ ਸੰਗਤਾਂ ਦਾ ਭਾਰੀ ਉਤਸਾਹ ਵੇਖਣ ਨੂੰ ਮਿਲਿਆ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਵੱਲੋਂ ਲੋਕਾਂ ਨੂੰ ਵਿਸਾਖੀ ਦੀ ਵਧਾਈ

ਲੋਕ ਨਿਰਮਾਣ ਵਿਭਾਗ ਵਿੱਚ ਪਾਰਦਰਸ਼ੀ ਪ੍ਰਸ਼ਾਸਨ ਸਦਕਾ ਲਾਗਤਾਂ ਵਿੱਚ ਭਾਰੀ ਕਟੌਤੀ ਹੋਈ: ਹਰਭਜਨ ਸਿੰਘ ਈ.ਟੀ.ਓ.

ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ 'ਤੇ ਪੰਜਾਬੀਆਂ ਨੂੰ ਦਿੱਤੀ ਵਧਾਈ

ਪ੍ਰਤਾਪ ਬਾਜਵਾ ਪੁਲਿਸ ਨੂੰ ਦੇਣ ਪੂਰੀ ਜਾਣਕਾਰੀ, ਨਹੀਂ ਤਾਂ ਇਹ ਮੰਨਿਆ ਜਾਵੇਗਾ ਕਿ ਉਨ੍ਹਾਂ ਦੇ ਪਾਕਿਸਤਾਨੀ ਗੈਂਗਸਟਰਾਂ ਨਾਲ ਹਨ ਸੰਬੰਧ - ਹਰਪਾਲ ਚੀਮਾ

ਬਾਜਵਾ ਨੇ ਨਹੀਂ ਦਿੱਤਾ ਪੁਲਿਸ ਨੂੰ ਸਹਿਯੋਗ, ਹੁਣ ਭਵਿੱਖ ਵਿੱਚ ਹਰ ਗ੍ਰਨੇਡ ਧਮਾਕੇ ਲਈ ਜ਼ਿੰਮੇਵਾਰ ਹੋਣਗੇ ਬਾਜਵਾ - ਅਮਨ ਅਰੋੜਾ

ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ