ਪੰਜਾਬ

ਹਰਭਜਨ ਸਿੰਘ ਈ.ਟੀ.ਓ. 2025-26 ਦੇ ਕਾਰਜ ਪ੍ਰੋਗਰਾਮ ਨੂੰ ਅੰਤਿਮ ਰੂਪ ਦੇਣ ਲਈ ਵਿਭਾਗੀ ਕਾਰਜਪ੍ਰਣਾਲੀ ਦੀ ਲੜੀਵਾਰ ਸਮੀਖਿਆ ਕੀਤੀ

ਕੌਮੀ ਮਾਰਗ ਬਿਊਰੋ | April 12, 2025 09:43 PM

ਚੰਡੀਗੜ੍ਹ- ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਵਿੱਤੀ ਸਾਲ 2025-26 ਲਈ ਕਾਰਜ ਪ੍ਰੋਗਰਾਮ ਨੂੰ ਅੰਤਿਮ ਰੂਪ ਦੇਣ ਲਈ ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਦੇ ਕੰਮਾਂ ਦੀ ਲੜੀਵਾਰ ਸਮੀਖਿਆ ਕੀਤੀ। ਇਸ ਉੱਚ ਪੱਧਰੀ ਮੀਟਿੰਗ ਵਿੱਚ ਸਕੱਤਰ ਲੋਕ ਨਿਰਮਾਣ ਸ੍ਰੀ ਰਵੀ ਭਗਤ ਦੇ ਨਾਲ-ਨਾਲ ਮੁੱਖ ਇੰਜੀਨੀਅਰ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ।

ਸਮੀਖਿਆ ਮੀਟਿੰਗ ਦੌਰਾਨ ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਦੇ ਸਾਰੇ ਖੇਤਰਾਂ ਲਈ ਕੰਮਾਂ ਦੀ ਲੋੜ ਅਨੁਸਾਰ ਫੰਡਾ ਦੀ ਸਹੀ ਵੰਡ 'ਤੇ ਜ਼ੋਰ ਦਿੱਤਾ ਤਾਂ ਜੋ ਸੂਬੇ ਭਰ ਵਿੱਚ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਥਾਨਕ ਵਿਧਾਇਕਾਂ ਤੋਂ ਪ੍ਰਾਪਤ ਜਾਣਕਾਰੀ ਨੂੰ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਰਾਹੀਂ ਸ਼ਾਮਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਵੱਲੋਂ ਪਛਾਣੇ ਗਏ ਤਰਜੀਹੀ ਕੰਮਾਂ ਨੂੰ ਸਾਲਾਨਾ ਯੋਜਨਾਬੰਦੀ ਵਿੱਚ ਵਿਚਾਰਿਆ ਜਾ ਸਕੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਾਰਦਰਸ਼ਤਾ ਅਤੇ ਜਵਾਬਦੇਹੀ ਸਾਡੀ ਸਰਕਾਰ ਦੀਆਂ ਤਰਜੀਹਾਂ ਹਨ। ਉਨ੍ਹਾਂ ਅੱਗੇ ਕਿਹਾ ਕਿ ਸਾਰੇ ਨੁਮਾਇੰਦਿਆਂ ਨੂੰ ਉਨ੍ਹਾਂ ਦੇ ਹਲਕਿਆਂ ਵਿੱਚ ਚੱਲ ਰਹੇ ਪ੍ਰੋਜੈਕਟਾਂ ਬਾਰੇ ਜਾਣਕਾਰੀ ਹੋਣੀ ਚਾਹੀਦੀ ਹੈ ਤਾਂ ਜੋ ਕੰਮਾਂ ਦੀ ਗੁਣਵੱਤਾ ਨੂੰ ਕਾਇਮ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਕੋਨੇ-ਕੋਨੇ ਤੱਕ ਇਕਸਾਰ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਲੋਕ ਨਿਰਮਾਣ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜ਼ਰੂਰੀ ਪ੍ਰਵਾਨਗੀਆਂ ਜਾਰੀ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਅਤੇ ਉੱਚ ਗੁਣਵੱਤਾ ਦੇ ਮਿਆਰਾਂ ਨੂੰ ਕਾਇਮ ਰੱਖਦਿਆਂ ਸਾਰੇ ਪ੍ਰਵਾਨਿਤ ਕੰਮਾਂ ਨੂੰ ਸਮੇਂ ਸਿਰ ਪੂਰਾ ਕਰਨਾ ਯਕੀਨੀ ਬਣਾਉਣ। ਉਨ੍ਹਾਂ ਨੇ ਜਨਤਕ ਪ੍ਰੋਜੈਕਟਾਂ ਵਿੱਚ ਘਟੀਆ ਗੁਣਵੱਤਾ ਵਾਲੇ ਕੰਮਾਂ ਅਤੇ ਭ੍ਰਿਸ਼ਟਾਚਾਰ ਪ੍ਰਤੀ ਸੂਬਾ ਸਰਕਾਰ ਦੇ ਜ਼ੀਰੋ ਸਹਿਣਸ਼ੀਲਤਾ ਨੂੰ ਦੁਹਰਾਇਆ।

ਕੈਬਨਿਟ ਮੰਤਰੀ ਨੇ ਕਿਹਾ ਕਿ ਅਸੀਂ ਕੰਮਾਂ ਦੀ ਗੁਣਵੱਤਾ ਅਤੇ ਹੰਢਣਸਾਰਤਾ ਨੂੰ ਯਕੀਨੀ ਬਣਾਉਂਦਿਆਂ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਵਚਨਬੱਧ ਹਾਂ।

ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਕੰਮ ਦੇ ਮਿਆਰ ਜਾਂ ਸਮੱਗਰੀ ਨਾਲ ਬਿਲਕੁਲ ਵੀ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਕਿਸੇ ਵੀ ਭ੍ਰਿਸ਼ਟ ਕਾਰਵਾਈ ਵਿਰੁੱਧ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਕਿਉਂਕਿ ਸਾਡੀ ਸਰਕਾਰ ਪਾਰਦਰਸ਼ੀ ਅਤੇ ਜਵਾਬਦੇਹ ਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ ਹੈ।

 

Have something to say? Post your comment

 

ਪੰਜਾਬ

ਸੁਖਨਾ ਲੇਕ ਦੇ ਨਾਲ ਲਗਦੇ ਖੇਤਰ ਅੰਦਰ ਈਕੋ ਸੈਂਸਟਿਵ ਜ਼ੋਨ ਐਲਾਨ ਕਰਨ ਦੇ ਲਈ ਤਿਆਰ ਕੀਤੀ ਰਿਪੋਰਟ ਨੂੰ ਕੈਬਨਿਟ ਨੇ ਕੀਤਾ ਪਾਸ

‘ਯੁੱਧ ਨਸ਼ੀਆਂ ਵਿਰੁੱਧ’ ਮੁਹਿੰਮ ਸਦਕਾ ਸੂਬੇ ਭਰ ਵਿੱਚ ਨਸ਼ਿਆਂ ਦੀ ਉਪਲਬਧਤਾ ਕਾਫ਼ੀ ਹੱਦ ਤੱਕ ਘਟੀ, ਡੀਜੀਪੀ ਗੌਰਵ ਯਾਦਵ

ਅਕਾਲੀ ਦਲ, ਲੀਡਰਸ਼ਿਪ ਨੂੰ ਖਤਮ ਕਰਨ ਦੀ ਸਾਜ਼ਿਸ਼: ਸੁਖਬੀਰ ਸਿੰਘ ਬਾਦਲ

ਸੁਖਬੀਰ ਬਾਦਲ ਮੁੜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣੇ ਹਨ

ਕਾਤਲ ਤੇ ਬਲਾਤਕਾਰੀ ਸਿਰਸੇਵਾਲੇ ਸਾਧ ਨੂੰ ਵਾਰ-ਵਾਰ ਪੈਰੋਲ ਤੇ ਛੱਡਣਾ ਕਾਨੂੰਨ ਅਤੇ ਇਨਸਾਫ ਦੀ ਘੋਰ ਉਲੰਘਣਾ : ਮਾਨ

14 ਅਪ੍ਰੈਲ ਨੂੰ ਸਮੂਹ ਨਿਹੰਗ ਸਿੰਘ ਦਲ ਮਹੱਲਾ ਕੱਢਣਗੇ-ਬਾਬਾ ਬਲਬੀਰ ਸਿੰਘ

ਜਥੇਦਾਰ ਬਾਬਾ ਬਲਬੀਰ ਸਿੰਘ ਨੇ ਵਿਸਾਖੀ ਤੇ ਕੌਮ ਦੇ ਨਾਮ ਸੰਦੇਸ਼ ਜਾਰੀ ਕੀਤਾ

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਸਰਕਾਰ ਦੀ ਪਹਿਲੀ ਤਰਜੀਹ - ਕੈਬਨਿਟ ਮੰਤਰੀ ਡਾ. ਬਲਜੀਤ ਕੌਰ

'ਆਪ' ਸਰਕਾਰ ਕਿਸਾਨਾਂ ਨਾਲ ਖੜ੍ਹੀ ਹੈ ਅਤੇ ਕਿਸਾਨਾਂ ਦੇ ਮਸਲਿਆਂ ਲਈ ਲੜਦੀ ਰਹੇਗੀ: ਮੁੱਖ ਮੰਤਰੀ ਮਾਨ

ਸੱਤਾ ਦਾ ਭੁੱਖਾ ਹੈ ਬਾਦਲ ਪਰਿਵਾਰ, ਅਕਾਲੀ ਦਲ ਨੂੰ ਬਣਾ ਦਿੱਤਾ ਹੈ ਇੱਕ ਹੀ ਪਰਿਵਾਰ ਦੀ ਜਾਗੀਰ -ਆਮ ਆਦਮੀ ਪਾਰਟੀ