ਪੰਜਾਬ

ਬਾਜਵਾ ਨੂੰ ਜ਼ਿੰਮੇਵਾਰ ਵਿਰੋਧੀ ਧਿਰ ਦੇ ਆਗੂ ਦੀ ਭੂਮਿਕਾ ਨਿਭਾਉਣੀ ਚਾਹੀਦੀ ਹੈ : ਹਰਪਾਲ ਸਿੰਘ ਚੀਮਾ

ਕੌਮੀ ਮਾਰਗ ਬਿਊਰੋ | April 13, 2025 06:58 PM

ਚੰਡੀਗੜ੍ਹ- ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਦਿੱਤੇ ਬਿਆਨ ਉਤੇ ਸਖ਼ਤ ਪ੍ਰਤੀਕਿਰਿਆ ਜ਼ਾਹਰ ਕੀਤੀ ਹੈ। ਸ. ਚੀਮਾ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਸੰਵਿਧਾਨਿਕ ਅਹੁਦੇ ਉੱਤੇ ਬੈਠੇ ਹਨ ਅਤੇ ਉਹਨਾਂ ਨੂੰ ਤੁਰੰਤ ਇਸ ਬਾਰੇ ਪੁਖਤਾ ਜਾਣਕਾਰੀ ਲੋਕਾਂ ਦੀ ਸੁਰੱਖਿਆ ਹਿਤ ਪੰਜਾਬ ਪੁਲਿਸ ਨੂੰ ਦੇਣੀ ਚਾਹੀਦੀ ਹੈ।

ਉਹਨਾਂ ਇਹ ਵੀ ਕਿਹਾ ਕਿ ਇਹ ਸਾਰਾ ਸਾਬਤ ਕਰਦਾ ਹੈ ਕਿ ਪ੍ਰਤਾਪ ਸਿੰਘ ਬਾਜਵਾ ਦੇ ਸਬੰਧ ਪਾਕਿਸਤਾਨ ਦੇ ਤਸਕਰਾਂ ਨਾਲ ਹਨ ਅਤੇ ਪਾਕਿਸਤਾਨ ਦੇ ਉਹਨਾਂ ਲੋਕਾਂ ਨਾਲ ਹਨ ਜਿਹੜੇ ਪੰਜਾਬ ਵਿੱਚ ਅਮਨ ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ ਅਤੇ ਕਾਨੂੰਨ ਨੂੰ ਤੋੜਨਾ ਚਾਹੁੰਦੇ ਹਨ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਬਿਆਨ ਮੰਦ ਭਾਵਨਾ ਨਾਲ ਦਿੱਤਾ ਗਿਆ ਹੈ ਜੋ ਕਿ ਘਟੀਆ ਰਾਜਨੀਤਿਕ ਸੋਚ ਦਾ ਪ੍ਰਗਟਾਵਾ ਕਰਦਾ ਹੈ। ਉਹਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਹੈ ਕਿ ਇਸ ਬਿਆਨ ਦੀ ਜਾਂਚ ਕਰਕੇ ਕਾਨੂੰਨ ਮੁਤਾਬਿਕ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਬਾਜਵਾ ਨੂੰ ਜ਼ਿੰਮੇਵਾਰ ਵਿਰੋਧੀ ਧਿਰ ਆਗੂ ਦੀ ਭੂਮਿਕਾ ਨਿਭਾਉਣੀ ਚਾਹੀਦੀ ਹੈ ਕਿਉਂਕਿ ਪੰਜਾਬ ਦੇ ਅਮਨ ਅਤੇ ਸ਼ਾਂਤੀ ਨੂੰ ਬਰਕਰਾਰ ਰੱਖਣ ਦੇ ਯਤਨਾਂ ਵਿੱਚ ਸਰਕਾਰ ਦੇ ਨਾਲ ਵਿਰੋਧੀ ਧਿਰ ਦੀ ਜਿੰਮੇਵਾਰੀ ਵੀ ਬਣਦੀ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਇਹ ਮੌਕਾ ਪੰਜਾਬ ਵਿੱਚ ਬੜੀ ਮੁਸ਼ਕਿਲ ਨਾਲ ਆਈ ਸ਼ਾਂਤੀ ਨੂੰ ਸੰਭਾਲਣ ਅਤੇ ਪੰਜਾਬ ਵਿਰੋਧੀ ਤਾਕਤਾਂ ਦਾ ਸਮੁੱਚੇ ਤੌਰ 'ਤੇ ਡਟ ਕੇ ਟਾਕਰਾ ਕਰਨ ਦਾ ਹੈ, ਨਾ ਕਿ ਅਜਿਹੇ ਗੈਰ ਜਿੰਮੇਵਾਰਾਨਾ ਬਿਆਨ ਦੇ ਕੇ, ਪੁਲਿਸ ਅਤੇ ਪੰਜਾਬ ਵਾਸੀਆਂ ਦੇ ਹੌਂਸਲੇ ਨੂੰ ਢਾਹ ਲਾਉਣ ਦਾ।

 

Have something to say? Post your comment

 

ਪੰਜਾਬ

ਜਾਅਲੀ ਬਿਰਤਾਂਤ ਸਿਰਜ ਕੇ ਮੋਦੀ ਗਾਂਧੀ ਪਰਿਵਾਰ ਦੇ ਅਕਸ ਨੂੰ ਖ਼ਰਾਬ ਕਰਨਾ ਚਾਹੁੰਦਾ ਹੈ: ਵੜਿੰਗ

ਭਾਈ ਰਾਜੋਆਣਾ ਤੇ ਹੋਰ ਬੰਦੀ ਸਿੰਘਾਂ ਦੇ ਮਾਮਲੇ ’ਚ ਕੇਂਦਰ ਸਰਕਾਰ ਲਵੇ ਤੁਰੰਤ ਫੈਸਲਾ- ਐਡਵੋਕੇਟ ਧਾਮੀ

ਖ਼ਾਲਸਾ ਕਾਲਜ ਵਿਖੇ ਲਿਬਾਸ-ਦ-ਡਿਜ਼ਾਈਨਰਜ਼ ਕਰਿਏਸ਼ਨ ਪ੍ਰਦਰਸ਼ਨੀ ਲਗਾਈ ਗਈ

ਮੁੱਖ ਮੰਤਰੀ ਦੀ ਅਗਵਾਈ ਵਿੱਚ ਮੰਤਰੀਆਂ ਦਾ ਸਮੂਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਪ੍ਰਬੰਧਾਂ ਦੀ ਨਿਗਰਾਨੀ ਕਰੇਗਾ

ਕਿਸਾਨਾਂ ਨੂੰ 151 ਕਰੋੜ ਰੁਪਏ ਦੀ ਅਦਾਇਗੀ ਉਨ੍ਹਾਂ ਦੇ ਖਾਤਿਆਂ ’ਚ ਕੀਤੀ ਗਈ

ਮਾਰਕੀਟ ਕਮੇਟੀ ਦਾ ਮੰਡੀ ਸੁਪਰਵਾਈਜ਼ਰ ਨੂੰ 7,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ

ਜੇਕਰ ਬਾਜਵਾ ਕੋਲ ਗ੍ਰਨੇਡ ਬਾਰੇ ਜਾਣਕਾਰੀ ਨਹੀਂ ਹੈ, ਤਾਂ ਉਨ੍ਹਾਂ ਨੂੰ ਝੂਠ ਬੋਲਣ ਲਈ ਮੁਆਫ਼ੀ ਮੰਗਣ -ਅਰੋੜਾ

ਮਜ਼ਦੂਰੀ ਦਰਾਂ ਵਿੱਚ ਵਾਧੇ ਨਾਲ ਮਜ਼ਦੂਰਾਂ ਨੂੰ ਇੱਕ ਸਾਲ ਅੰਦਰ 10 ਕਰੋੜ ਰੁਪਏ ਦਾ ਲਾਭ ਹੋਵੇਗਾ: ਲਾਲ ਚੰਦ ਕਟਾਰੂਚੱਕ

ਪੰਜਾਬ ਸਿੱਖਿਆ ਕ੍ਰਾਂਤੀ’ ਨਾਲ ਮਾਨ ਸਰਕਾਰ ਨੇ ਬਦਲੀ ਸਰਕਾਰੀ ਸਕੂਲਾਂ ਦੀ ਨੁਹਾਰ: ਕੈਬਨਿਟ ਮੰਤਰੀ ਬਰਿੰਦਰ ਗੋਇਲ

ਈ-ਸੇਵਾ ਕੇਂਦਰਾਂ ਅਤੇ ਵਟਸਐਪ ਚੈਟਬੋਟ ਰਾਹੀਂ ਨਾਗਰਿਕਾਂ ਨੂੰ ਹੋਰ ਬੇਹਤਰ ਸਹੂਲਤਾਂ ਦਿੱਤੀਆਂ ਜਾਣਗੀਆਂ