ਪੰਜਾਬ

ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਕੌਮੀ ਮਾਰਗ ਬਿਊਰੋ | April 13, 2025 08:29 PM

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਜਰਮਨੀ ਅਧਾਰਤ ਗੁਰਪ੍ਰੀਤ ਸਿੰਘ ਉਰਫ਼ ਗੋਲਡੀ ਢਿੱਲੋਂ ਦੁਆਰਾ ਚਲਾਏ ਜਾ ਰਹੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸ ਦੇ ਦੋ ਮੁੱਖ ਸੰਚਾਲਕਾਂ ਨੂੰ 1.6 ਕਿਲੋਗ੍ਰਾਮ ਆਰਡੀਐਕਸ ਯੁਕਤ 2.8 ਕਿਲੋ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਅਤੇ ਇੱਕ ਰਿਮੋਟ ਕੰਟਰੋਲ ਸਮੇਤ ਗ੍ਰਿਫਤਾਰ ਕਰਕੇ ਸਰਹੱਦੀ ਸੂਬੇ ਵਿੱਚ ਸੰਭਾਵੀ ਟਾਰਗੇਟਿਡ ਅੱਤਵਾਦੀ ਹਮਲੇ ਨੂੰ ਟਾਲ ਦਿੱਤਾ ਹੈ।

ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਇਹ ਕਾਰਵਾਈ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਅਤੇ ਸਟੇਟ ਸਪੈਸ਼ਲ ਓਪਰੇਟਿੰਗ ਸੈੱਲ, ਐਸਏਐਸ ਨਗਰ ਦੀਆਂ ਟੀਮਾਂ ਦੁਆਰਾ ਸਾਂਝੇ ਤੌਰ 'ਤੇ ਕੀਤੀ ਗਈ ਸੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜੱਗਾ ਸਿੰਘ ਅਤੇ ਮਨਜਿੰਦਰ ਸਿੰਘ ਵਜੋਂ ਹੋਈ ਹੈ, ਜੋ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਰਹਿਣ ਵਾਲੇ ਹਨ। ਗ੍ਰਿਫ਼ਤਾਰ ਕੀਤੇ ਗਏ ਦੋਵਾਂ ਵਿਅਕਤੀਆਂ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਅਤੇ ਉਹ ਪਹਿਲਾਂ ਵੀ ਨਸ਼ਿਆਂ ਨਾਲ ਸਬੰਧਤ ਕਈ ਮਾਮਲਿਆਂ ਵਿੱਚ ਸ਼ਾਮਲ ਰਹੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕੌਮੀ ਜਾਂਚ ਏਜੰਸੀ (ਐਨਆਈਏ) ਨੇ ਗੋਲਡੀ ਬਰਾੜ-ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਸੰਚਾਲਕ ਗੋਲਡੀ ਢਿੱਲੋਂ ਨੂੰ ਫੜ੍ਹਾਉਣ 'ਤੇ 10 ਲੱਖ ਰੁਪਏ ਦਾ ਇਨਾਮ ਐਲਾਨਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਇਸ ਮਾਡਿਊਲ ਦਾ ਪਰਦਾਫਾਸ਼ ਕਰਕੇ ਪਾਕਿਸਤਾਨ ਅਧਾਰਤ ਆਈਐਸਆਈ ਵੱਲੋਂ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀਆਂ ਯੋਜਨਾਵਾਂ ਨੂੰ ਸਫ਼ਲਤਾਪੂਰਵਕ ਨਾਕਾਮ ਕਰ ਦਿੱਤਾ ਹੈ।

ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਦੋਸ਼ੀ ਗੁਰਪ੍ਰੀਤ ਸਿੰਘ ਉਰਫ ਗੋਲਡੀ ਢਿੱਲੋਂ ਹਾਲ ਹੀ ਵਿੱਚ ਸੂਬੇ ਵਿੱਚ ਰਸੂਖ਼ਵਾਨ ਵਿਅਕਤੀਆਂ ‘ਤੇ ਜਾਨਲੇਵਾ ਹਮਲਿਆਂ ਦੀ ਸਾਜ਼ਿਸ਼ ਰਚਣ ਵਿੱਚ ਵੀ ਸ਼ਾਮਲ ਰਿਹਾ ਹੈ ਅਤੇ ਇਸ ਸਮੇਂ ਉਹ ਪਾਕਿਸਤਾਨ ਆਈਐਸਆਈ ਦੇ ਇਸ਼ਾਰੇ 'ਤੇ ਕੰਮ ਕਰ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਉਕਤ ਮੁਲਜ਼ਮਾਂ ਦੇ ਅੰਤਰਰਾਸ਼ਟਰੀ ਨੈੱਟਵਰਕਾਂ ਨਾਲ ਸਬੰਧਾਂ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਮੂਲੀਅਤ ਬਾਰੇ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਏਆਈਜੀ ਸੀਆਈ ਫਿਰੋਜ਼ਪੁਰ ਗੁਰਸੇਵਕ ਸਿੰਘ ਬਰਾੜ ਨੇ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਪੁਲਿਸ ਟੀਮਾਂ ਨੂੰ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਦੋਸ਼ੀ ਜੱਗਾ ਸਿੰਘ ਅਤੇ ਮਨਜਿੰਦਰ ਸਿੰਘ ਕਥਿਤ ਤੌਰ 'ਤੇ ਆਪਣੇ ਜਰਮਨੀ ਸਥਿਤ ਹੈਂਡਲਰ ਗੋਲਡੀ ਢਿੱਲੋਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਹਨ ਅਤੇ ਹਾਲ ਹੀ ਵਿੱਚ ਉਨ੍ਹਾਂ ਨੇ ਵਿਸਫੋਟਕ-ਸਮੱਗਰੀ ਦੀ ਇੱਕ ਖੇਪ ਪ੍ਰਾਪਤ ਕੀਤੀ ਹੈ, ਜਿਸਨੂੰ ਉਹ ਆਪਣੀ ਹੁੰਡਈ ਵੈਨਿਊ ਕਾਰ ਵਿੱਚ ਆਪਣੇ ਕਿਸੇ ਅਣਪਛਾਤੇ ਸਾਥੀ ਨੂੰ ਪਹੁੰਚਾਉਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਸੀਆਈ ਫਿਰੋਜ਼ਪੁਰ ਅਤੇ ਐਸਐਸਓਸੀ ਐਸਏਐਸ ਨਗਰ ਦੀਆਂ ਪੁਲਿਸ ਟੀਮਾਂ ਨੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਸਰਹਿੰਦ ਖੇਤਰ ਤੋਂ ਦੋਵਾਂ ਮੁਲਜ਼ਮਾਂ ਨੂੰ ਆਈਈਡੀ ਸਮੇਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੀ ਚਿੱਟੇ ਹੁੰਡਈ ਵੈਨਿਊ ਗੱਡੀ ਨੂੰ ਵੀ ਜ਼ਬਤ ਕਰ ਲਿਆ।

ਇਸ ਸਬੰਧੀ ਥਾਣਾ ਐਸਐਸਓਸੀ ਐਸਏਐਸ ਨਗਰ ਵਿਖੇ ਵਿਸਫੋਟਕ ਸਮੱਗਰੀ ਐਕਟ ਦੀ ਧਾਰਾ 3, 4, 5 ਅਤੇ 6 ਤਹਿਤ ਐਫਆਈਆਰ ਨੰਬਰ 4 ਮਿਤੀ 11-04-2025 ਦਰਜ ਕੀਤੀ ਗਈ ਹੈ।

 

Have something to say? Post your comment

 

ਪੰਜਾਬ

ਜਾਅਲੀ ਬਿਰਤਾਂਤ ਸਿਰਜ ਕੇ ਮੋਦੀ ਗਾਂਧੀ ਪਰਿਵਾਰ ਦੇ ਅਕਸ ਨੂੰ ਖ਼ਰਾਬ ਕਰਨਾ ਚਾਹੁੰਦਾ ਹੈ: ਵੜਿੰਗ

ਭਾਈ ਰਾਜੋਆਣਾ ਤੇ ਹੋਰ ਬੰਦੀ ਸਿੰਘਾਂ ਦੇ ਮਾਮਲੇ ’ਚ ਕੇਂਦਰ ਸਰਕਾਰ ਲਵੇ ਤੁਰੰਤ ਫੈਸਲਾ- ਐਡਵੋਕੇਟ ਧਾਮੀ

ਖ਼ਾਲਸਾ ਕਾਲਜ ਵਿਖੇ ਲਿਬਾਸ-ਦ-ਡਿਜ਼ਾਈਨਰਜ਼ ਕਰਿਏਸ਼ਨ ਪ੍ਰਦਰਸ਼ਨੀ ਲਗਾਈ ਗਈ

ਮੁੱਖ ਮੰਤਰੀ ਦੀ ਅਗਵਾਈ ਵਿੱਚ ਮੰਤਰੀਆਂ ਦਾ ਸਮੂਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਪ੍ਰਬੰਧਾਂ ਦੀ ਨਿਗਰਾਨੀ ਕਰੇਗਾ

ਕਿਸਾਨਾਂ ਨੂੰ 151 ਕਰੋੜ ਰੁਪਏ ਦੀ ਅਦਾਇਗੀ ਉਨ੍ਹਾਂ ਦੇ ਖਾਤਿਆਂ ’ਚ ਕੀਤੀ ਗਈ

ਮਾਰਕੀਟ ਕਮੇਟੀ ਦਾ ਮੰਡੀ ਸੁਪਰਵਾਈਜ਼ਰ ਨੂੰ 7,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ

ਜੇਕਰ ਬਾਜਵਾ ਕੋਲ ਗ੍ਰਨੇਡ ਬਾਰੇ ਜਾਣਕਾਰੀ ਨਹੀਂ ਹੈ, ਤਾਂ ਉਨ੍ਹਾਂ ਨੂੰ ਝੂਠ ਬੋਲਣ ਲਈ ਮੁਆਫ਼ੀ ਮੰਗਣ -ਅਰੋੜਾ

ਮਜ਼ਦੂਰੀ ਦਰਾਂ ਵਿੱਚ ਵਾਧੇ ਨਾਲ ਮਜ਼ਦੂਰਾਂ ਨੂੰ ਇੱਕ ਸਾਲ ਅੰਦਰ 10 ਕਰੋੜ ਰੁਪਏ ਦਾ ਲਾਭ ਹੋਵੇਗਾ: ਲਾਲ ਚੰਦ ਕਟਾਰੂਚੱਕ

ਪੰਜਾਬ ਸਿੱਖਿਆ ਕ੍ਰਾਂਤੀ’ ਨਾਲ ਮਾਨ ਸਰਕਾਰ ਨੇ ਬਦਲੀ ਸਰਕਾਰੀ ਸਕੂਲਾਂ ਦੀ ਨੁਹਾਰ: ਕੈਬਨਿਟ ਮੰਤਰੀ ਬਰਿੰਦਰ ਗੋਇਲ

ਈ-ਸੇਵਾ ਕੇਂਦਰਾਂ ਅਤੇ ਵਟਸਐਪ ਚੈਟਬੋਟ ਰਾਹੀਂ ਨਾਗਰਿਕਾਂ ਨੂੰ ਹੋਰ ਬੇਹਤਰ ਸਹੂਲਤਾਂ ਦਿੱਤੀਆਂ ਜਾਣਗੀਆਂ