ਪੰਜਾਬ

ਲੋਕ ਨਿਰਮਾਣ ਵਿਭਾਗ ਵਿੱਚ ਪਾਰਦਰਸ਼ੀ ਪ੍ਰਸ਼ਾਸਨ ਸਦਕਾ ਲਾਗਤਾਂ ਵਿੱਚ ਭਾਰੀ ਕਟੌਤੀ ਹੋਈ: ਹਰਭਜਨ ਸਿੰਘ ਈ.ਟੀ.ਓ.

ਕੌਮੀ ਮਾਰਗ ਬਿਊਰੋ | April 13, 2025 08:27 PM

ਚੰਡੀਗੜ੍ਹ- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਲੋਕ ਨਿਰਮਾਣ ਵਿਭਾਗ ਨੇ ਪਾਰਦਰਸ਼ੀ ਪ੍ਰਸ਼ਾਸਨ ਅਤੇ ਭ੍ਰਿਸ਼ਟਾਚਾਰ ਵਿਰੋਧੀ ਠੋਸ ਕਦਮਾਂ ਲਈ ਵਿੱਢੀ ਮੁਹਿੰਮ ਰਾਹੀਂ ਸ਼ਾਨਦਾਰ ਨਤੀਜੇ ਹਾਸਲ ਕੀਤੇ ਹਨ। ਇਹ ਜਾਣਕਾਰੀ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਹਾਲ ਹੀ ਵਿੱਚ ਕੀਤੇ ਅੰਕੜਿਆਂ ਦੇ ਵਿਸ਼ਲੇਸ਼ਣ ਤੋਂ ਸਪੱਸ਼ਟ ਤੌਰ 'ਤੇ ਪਤਾ ਚਲਦਾ ਹੈ ਕਿ ਠੇਕੇਦਾਰ ਹੁਣ ਵੱਧ ਤੋਂ ਵੱਧ ਰਿਬੇਟ ਦੇ ਨਾਲ ਟੈਂਡਰ ਜਮ੍ਹਾ ਕਰ ਰਹੇ ਹਨ, ਜਿਸ ਦੇ ਨਤੀਜੇ ਵਜੋਂ ਲਾਗਤਾਂ ਵਿੱਚ ਭਾਰੀ ਕਟੌਤੀ ਹੋ ਰਹੀ ਹੈ ਜੋ ਸੂਬੇ ਦੇ ਅਰਥਚਾਰੇ ਲਈ ਕਾਫੀ ਲਾਹੇਬੰਦ ਹੈ।

ਸਾਲ 2021-22 ਦੇ ਮੁਕਾਬਲੇ ਵੱਖ-ਵੱਖ ਪ੍ਰੋਜੈਕਟ ਵਰਗ ਵਿੱਚ ਰਿਬੇਟ ਦੀ ਫੀਸਦ ਵਿੱਚ ਸਾਲ-ਦਰ-ਸਾਲ ਹੋਏ ਪ੍ਰਭਾਵਸ਼ਾਲੀ ਸੁਧਾਰਾਂ ‘ਤੇ ਚਾਨਣਾ ਪਾਉਂਦਿਆਂ, ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪਲਾਨ ਰੋਡ ਦੇ ਕੰਮਾਂ ਸਬੰਧੀ ਛੋਟਾਂ ਵਿੱਚ 3 ਫੀਸਦ ਤੋਂ 19.73 ਫੀਸਦ ਤੱਕ ਵਾਧਾ ਹੋਇਆ ਹੈ, ਨਾਬਾਰਡ ਪ੍ਰੋਜੈਕਟ ਦੇ ਕੰਮਾਂ ਸਬੰਧੀ ਛੋਟਾਂ ਵਿੱਚ 8.56 ਫੀਸਦ ਤੋਂ 24.91 ਫੀਸਦ ਤੱਕ ਵਾਧਾ, ਨੈਸ਼ਨਲ ਹਾਈਵੇ ਦੇ ਕੰਮਾਂ ਸਬੰਧੀ ਛੋਟਾਂ ਵਿੱਚ 19.2 ਫੀਸਦ ਤੋਂ 27.42 ਫੀਸਦ ਵਾਧਾ ਹੋਇਆ ਹੈ ਅਤੇ ਸੀ.ਆਈ.ਆਰ.ਐਫ. ਪ੍ਰੋਜੈਕਟਾਂ ਦੀ ਛੋਟ 2.8 ਫੀਸਦ ਤੋਂ 27.69 ਫੀਸਦ ਹੋ ਗਈ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਸੁਧਾਰਾਂ ਦੇ ਨਤੀਜੇ ਵਜੋਂ ਟੈਂਡਰ ਅਲਾਟਮੈਂਟ ਸਮੇਂ ਵਿੱਤੀ ਸਾਲ 2024-25 ਦੌਰਾਨ ਕੁੱਲ 234.78 ਕਰੋੜ ਰੁਪਏ ਦੀ ਬਚਤ ਹੋਈ ਹੈ ਅਤੇ ਪਿਛਲੇ ਕੁਝ ਸਾਲਾਂ ਵਿੱਚ ਰਿਬੇਟ ਵਿੱਚ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਦਕਾ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਲੋਕਾਂ ਦਾ ਵਿਸ਼ਵਾਸ ਵਧ ਰਿਹਾ ਹੈ ਅਤੇ ਅਸੀਂ ਪਾਰਦਰਸ਼ਤਾ ਅਤੇ ਪ੍ਰਭਾਵੀ ਸ਼ਾਸਨ ਲਈ ਵਚਨਬੱਧ ਹਾਂ।

 

Have something to say? Post your comment

 

ਪੰਜਾਬ

ਕਿਸਾਨਾਂ ਨੂੰ 151 ਕਰੋੜ ਰੁਪਏ ਦੀ ਅਦਾਇਗੀ ਉਨ੍ਹਾਂ ਦੇ ਖਾਤਿਆਂ ’ਚ ਕੀਤੀ ਗਈ

ਮਾਰਕੀਟ ਕਮੇਟੀ ਦਾ ਮੰਡੀ ਸੁਪਰਵਾਈਜ਼ਰ ਨੂੰ 7,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ

ਜੇਕਰ ਬਾਜਵਾ ਕੋਲ ਗ੍ਰਨੇਡ ਬਾਰੇ ਜਾਣਕਾਰੀ ਨਹੀਂ ਹੈ, ਤਾਂ ਉਨ੍ਹਾਂ ਨੂੰ ਝੂਠ ਬੋਲਣ ਲਈ ਮੁਆਫ਼ੀ ਮੰਗਣ -ਅਰੋੜਾ

ਮਜ਼ਦੂਰੀ ਦਰਾਂ ਵਿੱਚ ਵਾਧੇ ਨਾਲ ਮਜ਼ਦੂਰਾਂ ਨੂੰ ਇੱਕ ਸਾਲ ਅੰਦਰ 10 ਕਰੋੜ ਰੁਪਏ ਦਾ ਲਾਭ ਹੋਵੇਗਾ: ਲਾਲ ਚੰਦ ਕਟਾਰੂਚੱਕ

ਪੰਜਾਬ ਸਿੱਖਿਆ ਕ੍ਰਾਂਤੀ’ ਨਾਲ ਮਾਨ ਸਰਕਾਰ ਨੇ ਬਦਲੀ ਸਰਕਾਰੀ ਸਕੂਲਾਂ ਦੀ ਨੁਹਾਰ: ਕੈਬਨਿਟ ਮੰਤਰੀ ਬਰਿੰਦਰ ਗੋਇਲ

ਈ-ਸੇਵਾ ਕੇਂਦਰਾਂ ਅਤੇ ਵਟਸਐਪ ਚੈਟਬੋਟ ਰਾਹੀਂ ਨਾਗਰਿਕਾਂ ਨੂੰ ਹੋਰ ਬੇਹਤਰ ਸਹੂਲਤਾਂ ਦਿੱਤੀਆਂ ਜਾਣਗੀਆਂ

ਪ੍ਰਤਾਪ ਬਾਜਵਾ ਖਿਲਾਫ 'ਆਪ' ਦਾ ਹੱਲਾ-ਬੋਲ! ਹਜ਼ਾਰਾਂ ਵਲੰਟੀਅਰਾਂ ਨੇ ਕੀਤਾ ਜ਼ੋਰਦਾਰ ਪ੍ਰਦਰਸ਼ਨ

ਪ੍ਰਤਾਪ ਸਿੰਘ ਬਾਜਵਾ ਵਿਰੁੱਧ ਸਰਕਾਰ ਸਿਆਸੀ ਬਦਲਾਖੋਰੀ ਕਰ ਰਹੀ ਹੈ -ਕਾਂਗਰਸ

ਜਾਖੜ ਨੇ ਪੰਜਾਬੀਆਂ ਨੂੰ ਭਾਜਪਾ ਦੀ ਵਚਨਬੱਧਤਾ ਦਾ ਦਿੱਤਾ ਭਰੋਸਾ-ਕੋਈ ਵੀ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨਾਲ ਨਹੀਂ ਕਰ ਸਕੇਗਾ ਖਿਲਵਾੜ

ਬੀਬੀ ਜਗੀਰ ਕੌਰ ਨੇ ਕਾਲ ਵਾਇਰਲ ਕਰਨ ਵਾਲੇ ਨੂੰ ਕੀਤੀ ਤਾੜਨਾ ਜਨਤਕ ਮਾਫੀ ਮੰਗੇ ਜਾਂ ਫਿਰ ਕਾਨੂੰਨੀ ਕਾਰਵਾਈ ਲਈ ਰਹੇ ਤਿਆਰ