ਨੈਸ਼ਨਲ

ਸਤਨਾਮ ਸਿੰਘ ਗੰਭੀਰ ਨੇ ਸਾਬਕਾ ਮੰਤਰੀ ਮਨਜੀਤ ਸਿੰਘ ਕਲਕੱਤਾ ਦੀ ਧੀ ਅਤੇ ਜਵਾਈ ਨੂੰ ਜਮਸ਼ੇਦਪੁਰ ਵਿੱਚ ਕੀਤਾ ਗਿਆ ਸਨਮਾਨਿਤ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | April 13, 2025 08:25 PM

ਨਵੀਂ ਦਿੱਲੀ - ਪੰਜਾਬ ਸਰਕਾਰ ਵਿੱਚ ਸਿੱਖਿਆ ਮੰਤਰੀ ਰਹੇ ਮਨਜੀਤ ਸਿੰਘ ਕਲਕੱਤਾ ਦੀ ਧੀ ਸਰਬਪ੍ਰੀਤ ਕੌਰ ਅਤੇ ਉਨ੍ਹਾਂ ਦੇ ਜਵਾਈ, ਜਗਜੀਤ ਸਿੰਘ, ਜੋ ਕਿ ਕਲਕੱਤਾ ਦੇ ਇੱਕ ਹੋਟਲ ਮਾਲਕ ਅਤੇ 1980 ਤੋਂ 1995 ਤੱਕ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (ਪੂਰਬੀ ਭਾਰਤ) ਦੇ ਪ੍ਰਧਾਨ ਸਨ, ਵਿਸਾਖੀ ਦੇ ਮੌਕੇ 'ਤੇ ਜਮਸ਼ੇਦਪੁਰ ਪਹੁੰਚੇ। ਸਭ ਤੋਂ ਪਹਿਲਾਂ, ਉਹ ਸਾਕਚੀ ਗੁਰਦੁਆਰਾ ਸਾਹਿਬ ਗਏ ਅਤੇ ਗੁਰੂ ਗ੍ਰੰਥ ਸਾਹਿਬ ਅੱਗੇ ਮੱਥਾ ਟੇਕਿਆ। ਇਸ ਦੌਰਾਨ ਬੀਬੀ ਸਰਬਪ੍ਰੀਤ ਕੌਰ ਅਤੇ ਜਗਜੀਤ ਸਿੰਘ ਨੇ ਜਮਸ਼ੇਦਪੁਰ ਦੀ ਸੰਗਤ ਨੂੰ ਖਾਲਸਾ ਸਿਰਜਣਾ ਦਿਵਸ ਦੀ ਵਧਾਈ ਦਿੱਤੀ। ਇਸ ਤੋਂ ਬਾਅਦ ਜਦੋਂ ਉਹ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪੂਰਬੀ ਭਾਰਤ ਦੇ ਪ੍ਰਧਾਨ ਸਤਨਾਮ ਸਿੰਘ ਗੰਭੀਰ ਦੇ ਦਫ਼ਤਰ ਪਹੁੰਚੇ ਜਿੱਥੇ ਸਤਨਾਮ ਸਿੰਘ ਗੰਭੀਰ ਨੇ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਸਤਨਾਮ ਸਿੰਘ ਗੰਭੀਰ ਨੇ ਕਿਹਾ ਕਿ ਸਾਬਕਾ ਮੰਤਰੀ ਮਨਜੀਤ ਸਿੰਘ ਕਲਕੱਤਾ ਸਿੱਖ ਇਤਿਹਾਸ ਅਤੇ ਪਰੰਪਰਾ ਬਾਰੇ ਆਪਣੇ ਗਿਆਨ ਕਾਰਨ ਬਹੁਤ ਸਤਿਕਾਰੇ ਜਾਂਦੇ ਸਨ, ਜਿਸ ਕਾਰਨ ਪ੍ਰਕਾਸ਼ ਸਿੰਘ ਬਾਦਲ ਵੀ ਗੁੰਝਲਦਾਰ ਧਾਰਮਿਕ ਮਾਮਲਿਆਂ 'ਤੇ ਉਨ੍ਹਾਂ ਨਾਲ ਸਲਾਹ-ਮਸ਼ਵਰਾ ਕਰਦੇ ਸਨ।08:19 PM
 
 

Have something to say? Post your comment

 

ਨੈਸ਼ਨਲ

ਨਵੀਂ ਦਿੱਲੀ ਰੇਲਵੇ ਸਟੇਸ਼ਨ ਦਾ ਨਾਮ ਗੁਰੂ ਤੇਗ ਬਹਾਦਰ ਦੇ ਨਾਮ 'ਤੇ ਰੱਖਣ ਲਈ ਰਾਜਾ ਵੜਿੰਗ ਨੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਪੱਤਰ ਲਿਖਿਆ

ਸਦਰ ਬਾਜ਼ਾਰ ਵਿੱਚ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਉਤਸਵ ਬੜੀ ਧੂਮਧਾਮ ਨਾਲ ਮਨਾਇਆ ਗਿਆ

ਬ੍ਰਿਟਿਸ਼ ਪ੍ਰਧਾਨ ਮੰਤਰੀ ਨੂੰ ਜਲ੍ਹਿਆਂਵਾਲਾ ਬਾਗ ਕਤਲੇਆਮ 'ਤੇ ਵਚਨਬੱਧਤਾ ਦਾ ਸਨਮਾਨ ਕਰਨ ਦੀ ਅਪੀਲ: ਕੁਲਦੀਪ ਸਿੰਘ ਦਿਓਲ

ਹਰਮੀਤ ਸਿੰਘ ਕਾਲਕਾ ਨੇ ਲਾਲ ਕਿਲ੍ਹੇ ’ਤੇ ਹੋਣ ਵਾਲੇ ਦੋ ਰੋਜ਼ਾ ਦਿੱਲੀ ਫਤਿਹ ਦਿਵਸ ਸਮਾਗਮਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਅਮਿਤ ਸ਼ਾਹ ਦੀ ਨੀਤੀ ਮੁਲਕ ਵਿਚ ਤੋੜਭੰਨ ਕਰਨ ਵਾਲੀ ਨਾ ਕਿ ਅਮਨ ਚੈਨ ਵਾਲੀ : ਮਾਨ

ਰਾਹੁਲ ਗਾਂਧੀ ਕਾਨੂੰਨੀ ਕਾਰਵਾਈ ਤੋਂ ਨਹੀਂ ਬਚ ਸਕਦੇ: ਮਨਜਿੰਦਰ ਸਿੰਘ ਸਿਰਸਾ

ਸ਼੍ਰੋਮਣੀ ਅਕਾਲੀ ਦਲ ਸਿਰਫ਼ ਇਕ ਰਾਜਨੀਤਿਕ ਧਾਰਾ ਨਹੀਂ, ਸਿੱਖ ਕੌਮ ਦੀ ਲਹੂ ਨਾਲ ਲਿਖੀ ਇਤਿਹਾਸਕ ਵਿਰਾਸਤ ਹੈ: ਜਸਜੀਤ ਸਿੰਘ

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਿਊ ਮੋਤੀ ਨਗਰ ਵਿਖ਼ੇ ਸੰਗਤਾਂ ਦੀ ਸਹੁਲੀਅਤ ਲਈ ਬਣੇਗੀ ਡਿਸਪੈਂਸਰੀ: ਗੁਰਮੀਤ ਸਿੰਘ ਸ਼ੰਟੀ

ਦਿੱਲੀ ਗੁਰਦੁਆਰਾ ਕਮੇਟੀ ਵਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਵੇਂ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਨੂੰ ਸਹਿਜ ਪਾਠ ਨਾਲ ਜੋੜਨਾ ਸ਼ਲਾਘਾਯੋਗ - ਕੁਲਵਿੰਦਰ ਸਿੰਘ

ਗੁਰਦੁਆਰਾ ਬਾਬਾ ਜੋਰਾਵਰ ਸਿੰਘ ਅਤੇ ਬਾਬਾ ਜੋਰਾਵਰ ਸਿੰਘ ਫਤਹਿ ਨਗਰ ਵਿਖ਼ੇ ਵਿਸਾਖੀ ਪੁਰਬ ਮਨਾਇਆ ਗਿਆ