ਦਮਦਮਾ ਸਾਹਿਬ -ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਚੱਲ ਰਿਹਾ ਜੋੜ ਮੇਲਾ ਗੁਰੂ ਕੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਵਲੋਂ ਗੁਰੂ ਸਾਹਿਬਾਨ ਵੱਲੋਂ ਬਖਸ਼ਿਸ਼ ਨਿਸ਼ਾਨ ਨਿਗਾਰਿਆਂ ਦੀ ਛਤਰ ਛਾਇਆ ਹੇਠ ਅਤੇ ਬੁੱਢਾ ਦਲ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ 14ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕ੍ਰਵਰਤੀ ਨਿਹੰਗ ਸਿੰਘਾਂ ਦੀ ਅਗਵਾਈ ‘ਚ ਪੁਰਾਤਨ ਰਵਾਇਤ ਮੁਤਾਬਕ ਮਹੱਲਾ ਕੱਢਿਆ ਗਿਆ। ਸਭ ਤੋਂ ਪਹਿਲਾਂ ਬੁੱਢਾ ਦਲ ਦੇ ਮੁੱਖ ਅਸਥਾਨ ਗੁਰਦੁਆਰਾ ਬੇਰ ਸਾਹਿਬ ਦੇਗਸਰ ਪਾਤਸ਼ਾਹੀ 10ਵੀਂ ਛਾਉਣੀ ਨਿਹੰਗ ਸਿੰਘਾਂ ਵਿਖੇ ਸ੍ਰੀ ਦਸਮ ਗ੍ਰੰਥ ਅਤੇ ਅਖੰਡ ਪਾਠਾਂ ਦੇ ਭੋਗ ਪਾਏ ਗਏ ਉਪਰੰਤ ਗੁਰਬਾਣੀ ਦੇ ਮਨੋਹਰ ਕੀਰਤਨ ਬਾਬਾ ਮੱਘਰ ਸਿੰਘ ਹੈਡ ਗ੍ਰੰਥੀ, ਬਾਬਾ ਮਨਮੋਹਨ ਸਿੰਘ ਬਾਰਨਵਾਲੇ, ਬਾਬਾ ਹਰਜੀਤ ਸਿੰਘ ਖੰਡਾ ਖੜਕੇਗਾ, ਬਾਬਾ ਜੋਗਾ ਸਿੰਘ ਕਰਨਾਲਵਾਲਿਆ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ। ਉਪਰੰਤ ਕਥਾਵਾਚਕਾਂ, ਗਿਆਨੀਆਂ, ਪ੍ਰਚਾਰਕਾਂ ਅਤੇ ਢਾਡੀ ਕਵੀਸਰਾਂ ਨੇ ਸਿੱਖ ਇਤਿਹਾਸ ਤੇ ਖਾਲਸੇ ਸਾਜਨਾ ਦਿਵਸ ਦੀ ਮਹਿਮਾ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਸ੍ਰੀ ਅਖੰਡ ਪਾਠ ਦੇ ਭੌਗ ਮੌਕੇ ਪੁੱਜੀਆਂ ਧਾਰਮਿਕ ਸ਼ਖਸ਼ੀਅਤਾਂ ਦਾ ਸਨਮਾਨ ਕੀਤਾ ਗਿਆ। ਬੁੱਢਾ ਦਲ ਵੱਲੋਂ ਅੰਮ੍ਰਿਤ ਸੰਚਾਰ ਕਰਵਾਇਆ ਗਿਆ ਜਿਸ ਵਿੱਚ 300 ਤੋਂ ਵੱਧ ਪ੍ਰਾਣੀਆਂ ਨੇ ਅੰਮ੍ਰਿਤ ਪਾਨ ਕੀਤਾ। ਉਪਰੰਤ ਗੁਰਦੁਆਰਾ ਬੇਰ ਸਾਹਿਬ ਦੇਗਸਰ ਪਾਤਸ਼ਾਹੀ 10ਵੀਂ ਛਾਉਣੀ ਨਿਹੰਗ ਸਿੰਘਾਂ ਤੋਂ ਮਹੱਲੇ ਦੀ ਅਰੰਭਤਾ ਹੋਈ ਜਿਸ ‘ਚ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਨਾਲ ਬਾਬਾ ਨਗਾਰ ਸਿੰਘ, ਬਾਬਾ ਗੁਰਮੇਲ ਸਿੰਘ ਕਨੇਡਾ, ਬਾਬਾ ਹਰਜੀਤ ਸਿੰਘ ਖੰਡਾ ਖੜਕੇਗਾ, ਬਾਬਾ ਮਨਮੋਹਨ ਸਿੰਘ ਬਾਰਨਵਾਲੇ, ਬਾਬਾ ਦਲੇਰ ਸਿੰਘ ਬਾਜਵਾ, ਬਾਬਾ ਜੱਸਾ ਸਿੰਘ, ਬਾਬਾ ਸੁਖਦੇਵ ਸਿੰਘ, ਬਾਬਾ ਵਿਸ਼ਵਪ੍ਰਤਾਪ ਸਿੰਘ, ਬਾਬਾ ਸਰਵਨ ਸਿੰਘ ਮਝੈਲ, ਬਾਬਾ ਬਘੇਲ ਸਿੰਘ, ਬਾਬਾ ਮੇਜਰ ਸਿੰਘ ਦਸ਼ਮੇਸ਼ ਤਰਨਾ ਦਲ, ਬਾਬਾ ਖੜਕ ਸਿੰਘ, ਬਾਬਾ ਪ੍ਰਤਾਪ ਸਿੰਘ, ਬਾਬਾ ਰਘੁਬੀਰ ਸਿੰਘ ਖਿਆਲਾ, ਬਾਬਾ ਵੱਸਣ ਸਿੰਘ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਕੁਲਵਿੰਦਰ ਸਿੰਘ ਚਮਕੌਰ ਸਾਹਿਬ, ਬਾਬਾ ਇੰਦਰਬੀਰ ਸਿੰਘ ਗੁਰੂਸਰ ਸਤਲਾਣੀ ਵਾਲੇ, ਬਾਬਾ ਪੰਜਾਬ ਸਿੰਘ ਆਦਿ ਤੋਂ ਇਲਾਵਾ ਹੋਰ ਵੱਡੀ ਗਿਣਤੀ ਵਿਚ ਗੁਰੂ ਕੀਆਂ ਲਾਡਲੀਆਂ ਫ਼ੌਜਾਂ ਨਿਹੰਗ ਸਿੰਘ ਆਪਣੇ-ਆਪਣੇ ਦਲਾਂ ਬਲਾਂ ਸਮੇਤ ਸ਼ਾਮਿਲ ਹੋਏ। ਗੁਰਦੁਆਰਾ ਬੇਰ ਸਾਹਿਬ ਦੇਗਸਰ ਪਾਤਸ਼ਾਹੀ 10ਵੀਂ ਤੋਂ ਆਰੰਭ ਹੋਇਆ ਮਹੱਲਾ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋ ਕੇ, ਫਿਰ ਗੁਰਦੁਆਰਾ ਜੰਡਸਰ, ਗੁਰਦੁਆਰਾ ਮਹੱਲਸਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਗੁਰੂ ਕਾਸ਼ੀ ਗੁਰਮਤਿ ਇੰਸਟੀਚਿਊਟ ਦੇ ਸਾਹਮਣੇ ਬੱਸ ਸਟੈਂਡ ਦੇ ਪਿਛੇ ਮੈਦਾਨ ਵਿੱਚ ਪੁੱਜਾ। ਸ਼੍ਰੋਮਣੀ ਸੇਵਾ ਰਤਨ ਨਿਹੰਗ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਨਾਲ ਨਿਹੰਗ ਸਿੰਘ ਦਲਪੰਥਾਂ ਦੇ ਮੁਖੀ ਅਤੇ ਅਨੇਕਾਂ ਹੀ ਤਰਨਾ ਦਲਾਂ ਦੇ ਨਿਹੰਗ ਸਿੰਘ ਦਲਪੰਥਾਂ ਦੇ ਨਿਹੰਗ ਸਿੰਘ ਰਵਾਇਤੀ ਬਾਣਿਆਂ, ਸ਼ਸਤਰਾਂ, ਘੋੜਿਆਂ, ਹਾਥੀਆਂ, ਊਠਾਂ ‘ਤੇ ਸਵਾਰ ਹੋ ਕੇ ਪਹੁੰਚੇ ਤੇ ਜਿਥੇ ਉਨ੍ਹਾਂ ਨੇ ਸੰਗਤਾਂ ਦੇ ਲਾ ਮਿਸਾਲ ਇਕੱਠ ਨੂੰ ਘੌੜ ਸਵਾਰੀ, ਨੇਜੇਬਾਜ਼ੀ, ਗਤਕੇਬਾਜ਼ੀ ਅਤੇ ਪਹਿਲਵਾਨਾਂ ਨੇ ਮੱਲ ਅਖਾੜ੍ਹੇ ਵਿੱਚ ਜੋਰ ਅਜਮਾਈ ਦੇ ਜੋਹਰ ਦਿਖਾਏ।ਮਹੱਲੇ ਵਿੱਚ ਨਿਹੰਗ ਸਿੰਘ ਦਲਾਂ ਦੇ ਮੁਖੀ ਤੇ ਵੱਡੀ ਗਿਣਤੀ ਵਿੱਚ ਨਿਹੰਗ ਸਿੰਘ ਫੌਜਾਂ ਨੇ ਸੁੰਦਰ ਦੁਮਾਲਿਆਂ ਤੇ ਚੱਕ੍ਰ, ਖੰਡੇ, ਚੰਦ, ਗੁਰਜ, ਸ਼ਿੰਗਾਰ, ਬਾਗਨਖਾ ਸਜਾਈ, ਛੋਟੀਆਂ ਵੱਡੀਆਂ ਕਿਰਪਾਨਾਂ ਪਹਿਨੀ, ਤੇ ਲੱਕ ਪਿਛੇ ਢਾਲਾਂ ਸਜਾਏ ਹੱਥਾਂ ਵਿੱਚ ਨੇਜੇ, ਖੰਡੇ ਫੜੀ, ਨੀਲਿਆਂ ਕੇਸਰੀ ਬਾਣਿਆਂ ਵਿਚ ਤਿਆਰ ਬਰ ਤਿਆਰ ਸ਼ਸਤਰਧਾਰੀ ਹੋ ਕੇ ਜੰਗੀ ਮਾਹੌਲ ਦਾ ਦ੍ਰਿਸ਼ ਪੇਸ਼ ਕਰ ਰਹੇ ਸਨ।ਬੈਡ ਵਾਜਿਆਂ ਦੀਆਂ ਸੁੰਦਰ ਧੁੰਨਾਂ, ਢੋਲ ਨਗਾਰਿਆਂ ਦੀਆਂ ਚੋਟਾਂ ਤੇ ਨਰਸਿੰਙੇ ਵਜਾਉਂਦੇ ਨਿਹੰਗ ਸਿੰਘਾਂ ਨੂੰ ਦੇਖਣ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਹਾਜ਼ਰ ਹੋਏ। ਉਪਰੰਤ ਘੋੜ ਦੋੜਾਂ ਹੋਈਆਂ। ਨਿਹੰਗ ਸਿੰਘ ਇੱਕ ਤੋਂ ਦੋ, ਦੋ ਤੋਂ ਚਾਰ ਅਤੇ ਚਾਰ ਤੋਂ ਛੇ, ਛੇ ਘੋੜਿਆਂ ਤੇ ਖਲੋ ਕੇ ਨਿਹੰਗ ਸਿੰਘਾਂ ਨੇ ਘੋੜਿਆਂ ਨੂੰ ਦੌੜਾਇਆ ਅਤੇ ਵੱਧ ਤੋਂ ਵੱਧ ਕਿੱਲੇ ਪੁੱਟ ਕੇ ਇਨਾਮ ਪ੍ਰਾਪਤ ਕੀਤੇ। ਇਸ ਮੌਕੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ ਨੇ ਸਮੁੱਚੇ ਦਲਾਂ ਦੇ ਮੁਖੀਆਂ ਦਾ ਵਿਸ਼ੇਸ਼ ਤੌਰ ਤੇ ਅਤੇ ਮਹੱਲੇ ਵਿਚ ਸ਼ਾਮਲ ਹੋਣ ਲਈ ਸਮੁੱਚੀਆਂ ਨਿਹੰਗ ਸਿੰਘਾਂ ਫੌਜਾਂ ਦਾ ਧੰਨਵਾਦ ਕੀਤਾ ਅਤੇ ਵਿਸ਼ੇਸ਼ ਤੌਰ ‘ਤੇ ਖਾਲਸੇ ਦੇ ਸਾਜਨਾ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਸੰਬੋਧਨ ਕਰਦਿਆਂ ਹਰੇਕ ਪ੍ਰਾਣੀ ਨੂੰ ਅੰਮ੍ਰਿਤ ਛਕ ਕੇ ਸ਼ਸ਼ਤਰਧਾਰੀ ਹੋਣ ਦੀ ਅਪੀਲ ਕੀਤੀ।ਸਾਰੀਆਂ ਖਾਲਸਾਈ ਫੌਜਾਂ ਗੁਰੂ ਗੋਬਿੰਦ ਸਿੰਘ ਨੂੰ ਅੰਗਸੰਗ ਰੱਖ ਕੇ ਹੋਲਾ ਮਹੱਲਾ ਖੇਡਦੇ ਦਿਖਾਈ ਦੇ ਰਹੇ ਸਨ। ਦਮਦਮਾ ਸਾਹਿਬ ਦੀ ਸਮੁੱਚੀ ਧਰਤੀ ਖਾਲਸਾਈ ਰੰਗ ਵਿਚ ਰੰਗੀ ਦਿਖਾਈ ਦੇ ਰਹੀ ਸੀ।
ਇਸ ਸਮੇਂ ਬਾਬਾ ਕੁਲਦੀਪ ਸਿੰਘ ਮਾਣਕ ਝਾੜ ਸਾਹਿਬ ਵਾਲੇ, ਬੁੱਢਾ ਦਲ ਦੇ ਸਕੱਤਰ ਸ੍ਰ. ਦਿਲਜੀਤ ਸਿੰਘ ਬੇਦੀ, ਬਬਾਬਾ ਮਾਨ ਸਿੰਘ ਮੜੀਆਂ ਵਾਲਾ ਬਟਾਲਾ, ਬਾਬਾ ਵੱਸਣ ਸਿੰਘ ਮੜੀਆਂ ਦਲ ਬਟਾਲੇ ਵਾਲੇ, ਬਾਬਾ ਗੁਰਪ੍ਰੀਤ ਸਿੰਘ, ਬਾਬਾ ਤਰਲੋਕ ਸਿੰਘ ਖਿਆਲਾ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ, ਬਾਬਾ ਬਲਦੇਵ ਸਿੰਘ ਮੁਸਤਰਾਬਾਦ, ਬਾਬਾ ਕੁਲਵਿੰਦਰ ਸਿੰਘ ਚਮਕੌਰ ਸਾਹਿਬ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਜਗਤਾਰ ਸਿੰਘ ਠੱਠੇ ਵਾਲੇ, ਬਾਬਾ ਢੂੰਡਾ ਸਿੰਘ ਮਿਸਲ ਭਾਈ ਬਚਿੱਤਰ ਸਿੰਘ, ਬਾਬਾ ਕੁਲਵਿੰਦਰ ਸਿੰਘ ਤਰਨਾ ਦਲ ਚਮਕੌਰ ਸਾਹਿਬ, ਬਾਬਾ ਛਿੰਦਾ ਸਿੰਘ ਭਿੰਖੀਵਿੰਡ, ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਇੰਦਰ ਸਿੰਘ, ਬਾਬਾ ਮੱਘਰ ਸਿੰਘ, ਬਾਬਾ ਸੁਖਵਿੰਦਰ ਸਿੰਘ ਮੌਰ, ਬਾਬਾ ਸਰਵਣ ਸਿੰਘ ਮਝੈਲ ਰਾਜਪੁਰਾ, ਬਾਬਾ ਸੁਖਵਿੰਦਰ ਸਿੰਘ ਮੋਰ, ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਕਰਮ ਸਿੰਘ ਜ਼ੀਰਕਪੁਰ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਰਣਜੋਧ ਸਿੰਘ, ਬਾਬਾ ਪਿਆਰਾ ਸਿੰਘ, ਬਾਬਾ ਗੁਰਮੁੱਖ ਸਿੰਘ, ਬਾਬਾ ਬਲਦੇਵ ਸਿੰਘ ਪਟਿਆਲਾ, ਬਾਬਾ ਚਰਨ ਸਿੰਘ ਫਤਹਿਗੜ੍ਹ ਸਾਹਿਬ, ਬਾਬਾ ਭਗਤ ਸਿੰਘ ਬਹਾਦਰਗੜ੍ਹ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਵਿਸ਼ਵਪ੍ਰਤਾਪ ਸਿੰਘ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਰਣਜੋਧ ਸਿੰਘ ਪੰਚਕੂਲਾ, ਬਾਬਾ ਖੜਕ ਸਿੰਘ, ਬਾਬਾ ਅਰਜਨ ਸਿੰਘ ਸਿਵਜੀ, ਬਾਬਾ ਭਗਤ ਸਿੰਘ, ਸ. ਪਰਮਜੀਤ ਸਿੰਘ ਬਾਜਵਾ , ਬਾਬਾ ਗਗਨ ਸਿੰਘ ਆਦਿ ਹਾਜ਼ਰ ਸਨ। ਖ਼ਾਲਸਾ ਪੰਥ ਦੇ ਜਾਹੋ-ਜਲਾਲ ਅਤੇ ਨਿਆਰੇਪਣ ਦਾ ਪ੍ਰਤੀਕ ਕੌਮੀ ਤਿਉਹਾਰ ਵਿਸਾਖੀ ਸ੍ਰੀ ਦਮਦਮਾ ਸਾਹਿਬ ਵਿਖੇ ਗੁਰੂ ਕੀਆਂ ਲਾਡਲੀਆਂ ਫ਼ੌਜਾਂ ਵਲੋਂ ਪੁਰਾਤਨ ਖਾਲਸਾਈ ਰਵਾਇਤ ਅਨੁਸਾਰ ਸਜਾਏ ਮਹੱਲੇ ਨਾਲ ਅਮਨ ਸ਼ਾਂਤੀ ਪੂਰਵਕ ਖਾਲਸੇ ਸਾਜਨਾ ਦਿਵਸ ਦਾ ਤਿਉਹਾਰ ਸਪੰਨ ਹੋ ਗਿਆ ਹੈ