ਪੰਜਾਬ

16 ਅਪ੍ਰੈਲ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | April 14, 2025 09:01 PM
 
ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੁਣ 16 ਅਪ੍ਰੈਲ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨੀ ਅੰਤ੍ਰਿੰਗ ਕਮੇਟੀ ਦੀ ਇਹ ਇਕੱਤਰਤਾ 15 ਅਪ੍ਰੈਲ ਲਈ ਸੱਦੀ ਗਈ ਸੀ, ਪ੍ਰੰਤੂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਰੁਝੇਵਿਆਂ ਕਾਰਣ ਹੁਣ ਇਹ ਮੀਟਿੰਗ 16 ਅਪ੍ਰੈਲ ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਸਵੇਰੇ 11 ਵਜੇ ਕੀਤੀ ਜਾਵੇਗੀ।
ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਵਿਭਾਗੀ ਕੰਮਾਂ-ਕਾਜਾਂ ਨਾਲ ਸੰਬੰਧਤ ਰੁਟੀਨ ਦੀ ਇਸ ਇਕੱਤਰਤਾ ਦਾ ਏਜੰਡਾ ਪਹਿਲਾਂ ਹੀ ਕਾਰਜਕਾਰਨੀ ਦੇ ਮੈਂਬਰਾਂ ਨੂੰ ਭੇਜਿਆ ਜਾ ਚੁੱਕਾ ਹੈ, ਜਿਸ ਅਨੁਸਾਰ ਕਾਰਵਾਈ ਮੁਕੰਮਲ ਕੀਤੀ ਜਾਵੇਗੀ।

Have something to say? Post your comment

 

ਪੰਜਾਬ

ਪ੍ਰਤਾਪ ਬਾਜਵਾ ਖਿਲਾਫ 'ਆਪ' ਦਾ ਹੱਲਾ-ਬੋਲ! ਹਜ਼ਾਰਾਂ ਵਲੰਟੀਅਰਾਂ ਨੇ ਕੀਤਾ ਜ਼ੋਰਦਾਰ ਪ੍ਰਦਰਸ਼ਨ

ਪ੍ਰਤਾਪ ਸਿੰਘ ਬਾਜਵਾ ਵਿਰੁੱਧ ਸਰਕਾਰ ਸਿਆਸੀ ਬਦਲਾਖੋਰੀ ਕਰ ਰਹੀ ਹੈ -ਕਾਂਗਰਸ

ਜਾਖੜ ਨੇ ਪੰਜਾਬੀਆਂ ਨੂੰ ਭਾਜਪਾ ਦੀ ਵਚਨਬੱਧਤਾ ਦਾ ਦਿੱਤਾ ਭਰੋਸਾ-ਕੋਈ ਵੀ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨਾਲ ਨਹੀਂ ਕਰ ਸਕੇਗਾ ਖਿਲਵਾੜ

ਬੀਬੀ ਜਗੀਰ ਕੌਰ ਨੇ ਕਾਲ ਵਾਇਰਲ ਕਰਨ ਵਾਲੇ ਨੂੰ ਕੀਤੀ ਤਾੜਨਾ ਜਨਤਕ ਮਾਫੀ ਮੰਗੇ ਜਾਂ ਫਿਰ ਕਾਨੂੰਨੀ ਕਾਰਵਾਈ ਲਈ ਰਹੇ ਤਿਆਰ

ਗਲੋਬਲ ਸਿੱਖ ਕੌਂਸਲ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਸਬੰਧੀ ਵਿਸ਼ਵ ਭਰ ਚ 'ਸਹਿਜ ਪਾਠ' ਦੇ ਭੋਗ ਪਾਉਣ ਦੀ ਅਪੀਲ

ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਨੇ ਫੜੀ ਰਫ਼ਤਾਰ – ਹਰਚੰਦ ਸਿੰਘ ਬਰਸਟ

ਨਵਾਂਸ਼ਹਿਰ ਨਗਰ ਕੌਂਸਲ ਚੋਣ ਵਿੱਚ ਮਾਤਾ ਜਿੰਦਰਜੀਤ ਕੌਰ ਸਰਵਸੰਮਤੀ ਨਾਲ ਸੀਨੀਅਰ ਵਾਈਸ ਪ੍ਰਧਾਨ ਬਣੇ

‘ਖੁਆਰ ਹੋਏ ਸਭ ਮਿਲੈਂਗੇ’ ਧਰਮ ਪ੍ਰਚਾਰ ਲਹਿਰ ਦਾ ਹੋਇਆ ਆਗਾਜ਼ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਵਿੱਚ

ਬੰਬਾਂ ਦੀ ਕਹਾਣੀ ਘੜ ਕੇ ਲੋਕਾਂ ਵਿੱਚ ਦਹਿਸ਼ਤ ਫੈਲਾ ਰਹੇ ਹਨ ਬਾਜਵਾ-ਮੁੱਖ ਮੰਤਰੀ

ਪੰਜਾਬ ਅਤੇ ਪੰਜਾਬੀਆਂ ਦੀ ਸੇਵਾ ਸਮਰਪਿਤ ਹੋ ਕੇ ਕਰਦੇ ਰਹਾਂਗੇ-ਮੁੱਖ ਮੰਤਰੀ ਨੇ ਲਿਆ ਸੰਕਲਪ