ਪੰਜਾਬ

ਬਾਜਵਾ ਨੂੰ ਸਿਰਫ਼ ਮੀਡੀਆ ਵਿੱਚ ਬਣੇ ਰਹਿਣ ਦੀ ਚਿੰਤਾ ਹੈ, ਉਨ੍ਹਾਂ ਨੂੰ ਪੰਜਾਬ ਦੀ ਸੁਰੱਖਿਆ ਦੀ ਕੋਈ ਚਿੰਤਾ ਨਹੀਂ

ਕੌਮੀ ਮਾਰਗ ਬਿਊਰੋ | April 14, 2025 09:01 PM

ਚੰਡੀਗੜ੍ਹ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਸੈਰ-ਸਪਾਟਾ ਅਤੇ ਸੱਭਿਆਚਾਰਕ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਉਸ ਬਿਆਨ ਦੀ ਸਖ਼ਤ ਨਿੰਦਾ ਕੀਤੀ ਹੈ ਜਿਸ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 50 ਗ੍ਰਨੇਡ ਆਏ ਹਨ, ਜਿਨ੍ਹਾਂ ਵਿੱਚੋਂ 18 ਚੱਲ ਚੁੱਕੇ ਹਨ ਅਤੇ 32 ਅਜੇ ਵੀ ਬਾਕੀ ਹਨ।

ਦੀਪਕ ਬਾਲੀ ਨੇ ਕਿਹਾ, "ਬਾਜਵਾ ਸਾਹਿਬ ਤੁਹਾਡੇ ਕੋਲ ਇਨ੍ਹਾਂ ਬੰਬਾਂ ਨੂੰ ਨਸ਼ਟ ਕਰਵਾ ਕੇ ਪੰਜਾਬ ਨੂੰ ਬਚਾਉਣ ਦਾ ਇਕ ਮੌਕਾ ਹੈ। ਪਰ ਇਹ ਬਹੁਤ ਮੰਦਭਾਗਾ ਹੈ ਕਿ ਮੀਡੀਆ ਕੋਲ ਜਾਣ ਲਈ ਤੁਹਾਡੇ ਕੋਲ ਘੰਟੇ ਹਨ, ਪਰ ਇਸ ਮਹੱਤਵਪੂਰਨ ਕੰਮ ਲਈ ਸਮਾਂ ਹੀ ਨਹੀਂ ਹੈ, "।

ਉਨ੍ਹਾਂ ਕਿਹਾ ਕਿ ਤੁਹਾਡਾ ਉਦੇਸ਼ ਸਿਰਫ਼ ਮੀਡੀਆ ਵਿੱਚ ਬਣੇ ਰਹਿਣਾ ਹੈ। ਤੁਹਾਨੂੰ ਨਹੀਂ ਪਤਾ ਕਿ ਇਸ ਦਾ ਪੰਜਾਬ ਦੇ ਲੋਕਾਂ 'ਤੇ ਕੀ ਪ੍ਰਭਾਵ ਪਵੇਗਾ। ਜੇਕਰ ਤੁਸੀਂ ਸੱਚਮੁੱਚ ਪੰਜਾਬ ਬਾਰੇ ਚਿੰਤਤ ਹੋ ਤਾਂ ਤੁਹਾਡੇ ਕੋਲ ਜੋ ਵੀ ਜਾਣਕਾਰੀ ਹੈ, ਤੁਰੰਤ ਪੁਲਿਸ ਨੂੰ ਦਿਓ ਅਤੇ ਉਨ੍ਹਾਂ ਦੀ ਜਾਂਚ ਕਰਵਾਓ। ਤੁਹਾਨੂੰ ਪੁਲਿਸ ਨੂੰ ਜਾਣਕਾਰੀ ਦੇਣ ਵਿੱਚ ਕੀ ਸਮੱਸਿਆ ਹੈ?

ਉਨ੍ਹਾਂ ਕਿਹਾ ਕਿ ਪੰਜਾਬ ਦੀ ਸੁਰੱਖਿਆ ਨੂੰ ਲੈ ਕੇ ਸ਼ੱਕ ਦੀ ਕੋਈ ਗੁੰਜਾਇਸ਼ ਨਹੀਂ ਹੋਣੀ ਚਾਹੀਦੀ। ਇਹ ਗ੍ਰਨੇਡ ਜਾਨ-ਮਾਲ ਦਾ ਵੱਡਾ ਨੁਕਸਾਨ ਕਰ ਸਕਦੇ ਹਨ ਅਤੇ ਸਿਰਫ਼ ਪੁਲਿਸ ਹੀ ਇਸ ਦਾ ਹੱਲ ਲੱਭ ਸਕਦੀ ਹੈ। ਇਸ ਲਈ, ਜੇਕਰ ਪੁਲਿਸ ਨੇ ਤੁਹਾਨੂੰ ਪੁੱਛਗਿੱਛ ਲਈ ਬੁਲਾਇਆ ਹੈ, ਤਾਂ ਤੁਹਾਨੂੰ ਤੁਰੰਤ ਜਾਣਾ ਚਾਹੀਦਾ ਹੈ ਅਤੇ ਸਾਰੀ ਜਾਣਕਾਰੀ ਦੇਣੀ ਚਾਹੀਦੀ ਹੈ। ਪਰ ਪੁਲਿਸ ਕੋਲ ਜਾਣ ਦੀ ਬਜਾਏ, ਤੁਸੀਂ ਵਕੀਲ ਕੋਲ ਗਏ।

ਬਾਲੀ ਨੇ ਕਿਹਾ ਕਿ ਪ੍ਰਤਾਪ ਬਾਜਵਾ ਨੂੰ ਸਾਰੀ ਜਾਣਕਾਰੀ ਪੁਲਿਸ ਨੂੰ ਦੇ ਕੇ ਪੰਜਾਬ ਦੇ ਲੋਕਾਂ ਦੀ ਸ਼ੰਕਾ ਨੂੰ ਦੂਰ ਕਰਨਾ ਚਾਹੀਦਾ ਹੈ। ਪਰ ਉਨ੍ਹਾਂ ਦੀ ਹਰਕਤਾਂ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਉਨ੍ਹਾਂ ਨੂੰ ਪੰਜਾਬ ਅਤੇ ਉਸ ਦੇ ਲੋਕਾਂ ਦੀ ਸੁਰੱਖਿਆ ਦੀ ਕੋਈ ਚਿੰਤਾ ਨਹੀਂ ਹੈ। ਉਨ੍ਹਾਂ ਨੂੰ ਸਿਰਫ਼ ਮੀਡੀਆ ਵਿੱਚ ਬਣੇ ਰਹਿਣ ਦੀ ਚਿੰਤਾ ਹੈ।

'ਆਪ' ਆਗੂ ਨੇ ਕਿਹਾ ਕਿ ਬਾਜਵਾ ਨੂੰ ਆਪਣੀ ਸੋਚ ਬਦਲਣੀ ਚਾਹੀਦੀ ਹੈ ਅਤੇ ਜਦੋਂ ਵੀ ਸੂਬੇ ਦੀ ਸੁਰੱਖਿਆ ਨੂੰ ਕੋਈ ਖ਼ਤਰਾ ਹੋਵੇ, ਤਾਂ ਉਨ੍ਹਾਂ ਨੂੰ ਰਾਜਨੀਤੀ ਤੋਂ ਉੱਪਰ ਉੱਠ ਕੇ ਪੰਜਾਬ ਦੇ ਲੋਕਾਂ ਦੀ ਸੁਰੱਖਿਆ 'ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ।

 

Have something to say? Post your comment

 

ਪੰਜਾਬ

ਪ੍ਰਤਾਪ ਬਾਜਵਾ ਖਿਲਾਫ 'ਆਪ' ਦਾ ਹੱਲਾ-ਬੋਲ! ਹਜ਼ਾਰਾਂ ਵਲੰਟੀਅਰਾਂ ਨੇ ਕੀਤਾ ਜ਼ੋਰਦਾਰ ਪ੍ਰਦਰਸ਼ਨ

ਪ੍ਰਤਾਪ ਸਿੰਘ ਬਾਜਵਾ ਵਿਰੁੱਧ ਸਰਕਾਰ ਸਿਆਸੀ ਬਦਲਾਖੋਰੀ ਕਰ ਰਹੀ ਹੈ -ਕਾਂਗਰਸ

ਜਾਖੜ ਨੇ ਪੰਜਾਬੀਆਂ ਨੂੰ ਭਾਜਪਾ ਦੀ ਵਚਨਬੱਧਤਾ ਦਾ ਦਿੱਤਾ ਭਰੋਸਾ-ਕੋਈ ਵੀ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨਾਲ ਨਹੀਂ ਕਰ ਸਕੇਗਾ ਖਿਲਵਾੜ

ਬੀਬੀ ਜਗੀਰ ਕੌਰ ਨੇ ਕਾਲ ਵਾਇਰਲ ਕਰਨ ਵਾਲੇ ਨੂੰ ਕੀਤੀ ਤਾੜਨਾ ਜਨਤਕ ਮਾਫੀ ਮੰਗੇ ਜਾਂ ਫਿਰ ਕਾਨੂੰਨੀ ਕਾਰਵਾਈ ਲਈ ਰਹੇ ਤਿਆਰ

ਗਲੋਬਲ ਸਿੱਖ ਕੌਂਸਲ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਸਬੰਧੀ ਵਿਸ਼ਵ ਭਰ ਚ 'ਸਹਿਜ ਪਾਠ' ਦੇ ਭੋਗ ਪਾਉਣ ਦੀ ਅਪੀਲ

ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਨੇ ਫੜੀ ਰਫ਼ਤਾਰ – ਹਰਚੰਦ ਸਿੰਘ ਬਰਸਟ

ਨਵਾਂਸ਼ਹਿਰ ਨਗਰ ਕੌਂਸਲ ਚੋਣ ਵਿੱਚ ਮਾਤਾ ਜਿੰਦਰਜੀਤ ਕੌਰ ਸਰਵਸੰਮਤੀ ਨਾਲ ਸੀਨੀਅਰ ਵਾਈਸ ਪ੍ਰਧਾਨ ਬਣੇ

‘ਖੁਆਰ ਹੋਏ ਸਭ ਮਿਲੈਂਗੇ’ ਧਰਮ ਪ੍ਰਚਾਰ ਲਹਿਰ ਦਾ ਹੋਇਆ ਆਗਾਜ਼ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਵਿੱਚ

ਬੰਬਾਂ ਦੀ ਕਹਾਣੀ ਘੜ ਕੇ ਲੋਕਾਂ ਵਿੱਚ ਦਹਿਸ਼ਤ ਫੈਲਾ ਰਹੇ ਹਨ ਬਾਜਵਾ-ਮੁੱਖ ਮੰਤਰੀ

ਪੰਜਾਬ ਅਤੇ ਪੰਜਾਬੀਆਂ ਦੀ ਸੇਵਾ ਸਮਰਪਿਤ ਹੋ ਕੇ ਕਰਦੇ ਰਹਾਂਗੇ-ਮੁੱਖ ਮੰਤਰੀ ਨੇ ਲਿਆ ਸੰਕਲਪ