ਪੰਜਾਬ

ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਕੌਮੀ ਮਾਰਗ ਬਿਊਰੋ | April 14, 2025 09:00 PM

ਪਟਿਆਲਾ- ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ 429.24 ਕਰੋੜ ਰੁਪਏ ਦੇ ਫੰਡ ਵੰਡਣ ਦੀ ਸ਼ਲਾਘਾ ਕੀਤੀ ਤਾਂ ਜੋ ਵਿਦਿਆਰਥੀਆਂ ਨੂੰ ਮਿਆਰੀ ਉੱਚ ਸਿੱਖਿਆ ਪ੍ਰਦਾਨ ਕਰਕੇ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ।

ਆਪਣੇ ਵਿਚਾਰ ਸਾਂਝੇ ਕਰਦਿਆਂ ਮਾਲੇਟਕੋਟਲਾ ਤੋਂ ਪ੍ਰਭਜੀਤ ਕੌਰ ਨੇ ਕਿਹਾ ਕਿ ਉਹ ਬੀ.ਸੀ.ਏ. ਆਨਰ ਦੀ ਵਿਦਿਆਰਥਣ ਸੀ ਅਤੇ ਉਸ ਦੇ ਪਿਤਾ ਦਿਹਾੜੀਦਾਰ ਹਨ ਅਤੇ ਉਸ ਦੇ ਪਿਤਾ ਲਈ ਪੰਜ ਭੈਣ-ਭਰਾਵਾਂ ਦੀ ਪੜ੍ਹਾਈ ਦਾ ਖਰਚਾ ਚੁੱਕਣਾ ਮੁਸ਼ਕਲ ਸੀ। ਉਸ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਯਤਨਾਂ ਸਦਕਾ ਉਹ ਉੱਚ ਸਿੱਖਿਆ ਪ੍ਰਾਪਤ ਕਰਨ ਦੇ ਯੋਗ ਹੋਈ ਹੈ। ਉਸ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੇ ਉਸ ਦੀ ਕਿਸਮਤ ਬਦਲ ਦਿੱਤੀ ਹੈ, ਜਿਸ ਲਈ ਉਹ ਬਾਬਾ ਸਾਹਿਬ ਅੰਬੇਦਕਰ ਅਤੇ ਸੂਬਾ ਸਰਕਾਰ ਦੀ ਧੰਨਵਾਦੀ ਹੈ।

ਬੀ.ਸੀ.ਏ. ਆਨਰ ਦੀ ਇੱਕ ਹੋਰ ਵਿਦਿਆਰਥਣ ਮੁਸਕਾਨ ਦੇਵੀ ਨੇ ਵੀ ਕਿਹਾ ਕਿ ਉਹ ਖ਼ੁਸ਼ਕਿਸਮਤ ਹੈ ਕਿ ਸੂਬਾ ਸਰਕਾਰ ਬਾਬਾ ਸਾਹਿਬ ਡਾ. ਬੀ.ਆਰ ਅੰਬੇਦਕਰ ਦੀ ਵਿਰਾਸਤ ਨੂੰ ਅੱਗੇ ਵਧਾ ਰਹੀ ਹੈ ਤਾਂ ਜੋ ਖਾਸ ਕਰ ਕੇ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਨੌਜਵਾਨਾਂ ਨੂੰ ਸਸ਼ਕਤ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਉਨ੍ਹਾਂ ਦੇ ਸੁਪਨਿਆਂ ਨੂੰ ਖੰਭ ਦਿੱਤੇ ਹਨ, ਜਿਸ ਨਾਲ ਉਹ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਇੱਕ ਸਰਗਰਮ ਭਾਈਵਾਲ ਬਣੇ ਹਨ।

ਬੀ ਟੈਕ ਮਕੈਨੀਕਲ ਇੰਜਨੀਅਰਿੰਗ ਦੀ ਗੁਰਲੀਨ ਕੌਰ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੇ ਹਰੇਕ ਵਿਦਿਆਰਥੀ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਵਿੱਚ ਬਹੁਤ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਬਾਬਾ ਸਾਹਿਬ ਅਤੇ ਸੂਬਾ ਸਰਕਾਰ ਦੀ ਰਿਣੀ ਹੈ ਕਿ ਉਨ੍ਹਾਂ ਨੇ ਸਿੱਖਿਆ ਰਾਹੀਂ ਉਨ੍ਹਾਂ ਨੂੰ ਸਸ਼ਕਤ ਬਣਾਇਆ।

ਫਿਜ਼ੀਓਥੈਰੇਪੀ ਵਿਭਾਗ ਤੋਂ ਪ੍ਰੋਫੈਸਰ ਰਵਿੰਦਰ ਕੌਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀਆਂ ਮੁੱਖ ਵਿਸ਼ੇਸ਼ਤਾਵਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਸ਼ਕਤ ਬਣਾਉਣ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਸਮੇਂ ਸਿਰ ਸਕਾਲਰਸ਼ਿਪ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਵੀ ਕੀਤਾ।

ਇੱਕ ਹੋਰ ਅਧਿਆਪਕਾ ਡਾ. ਜਗਪ੍ਰੀਤ ਕੌਰ ਨੇ ਕਿਹਾ ਕਿ ਉਹ ਇਸ ਗੱਲ ਦੀ ਗਵਾਹ ਹੈ ਕਿ ਇਸ ਸਕੀਮ ਦਾ ਲਾਭ ਕਈ ਵਿਦਿਆਰਥੀਆਂ ਨੂੰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਸ ਸਕਾਲਰਸ਼ਿਪ ਸਕੀਮ ਕਾਰਨ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਕਈ ਵਿਦਿਆਰਥੀ ਸਿੱਖਿਆ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੇਸ਼ੇਵਰ ਕੋਰਸਾਂ ਦੀ ਫੀਸ ਨਿਯਮਤ ਕੋਰਸਾਂ ਨਾਲੋਂ ਵੱਧ ਹੈ, ਜਿਸ ਕਾਰਨ ਪੋਸਟ ਮੈਟ੍ਰਿਕ ਸਕੀਮ ਵਿਦਿਆਰਥੀਆਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ।

 

Have something to say? Post your comment

 

ਪੰਜਾਬ

ਪ੍ਰਤਾਪ ਬਾਜਵਾ ਖਿਲਾਫ 'ਆਪ' ਦਾ ਹੱਲਾ-ਬੋਲ! ਹਜ਼ਾਰਾਂ ਵਲੰਟੀਅਰਾਂ ਨੇ ਕੀਤਾ ਜ਼ੋਰਦਾਰ ਪ੍ਰਦਰਸ਼ਨ

ਪ੍ਰਤਾਪ ਸਿੰਘ ਬਾਜਵਾ ਵਿਰੁੱਧ ਸਰਕਾਰ ਸਿਆਸੀ ਬਦਲਾਖੋਰੀ ਕਰ ਰਹੀ ਹੈ -ਕਾਂਗਰਸ

ਜਾਖੜ ਨੇ ਪੰਜਾਬੀਆਂ ਨੂੰ ਭਾਜਪਾ ਦੀ ਵਚਨਬੱਧਤਾ ਦਾ ਦਿੱਤਾ ਭਰੋਸਾ-ਕੋਈ ਵੀ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨਾਲ ਨਹੀਂ ਕਰ ਸਕੇਗਾ ਖਿਲਵਾੜ

ਬੀਬੀ ਜਗੀਰ ਕੌਰ ਨੇ ਕਾਲ ਵਾਇਰਲ ਕਰਨ ਵਾਲੇ ਨੂੰ ਕੀਤੀ ਤਾੜਨਾ ਜਨਤਕ ਮਾਫੀ ਮੰਗੇ ਜਾਂ ਫਿਰ ਕਾਨੂੰਨੀ ਕਾਰਵਾਈ ਲਈ ਰਹੇ ਤਿਆਰ

ਗਲੋਬਲ ਸਿੱਖ ਕੌਂਸਲ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਸਬੰਧੀ ਵਿਸ਼ਵ ਭਰ ਚ 'ਸਹਿਜ ਪਾਠ' ਦੇ ਭੋਗ ਪਾਉਣ ਦੀ ਅਪੀਲ

ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਨੇ ਫੜੀ ਰਫ਼ਤਾਰ – ਹਰਚੰਦ ਸਿੰਘ ਬਰਸਟ

ਨਵਾਂਸ਼ਹਿਰ ਨਗਰ ਕੌਂਸਲ ਚੋਣ ਵਿੱਚ ਮਾਤਾ ਜਿੰਦਰਜੀਤ ਕੌਰ ਸਰਵਸੰਮਤੀ ਨਾਲ ਸੀਨੀਅਰ ਵਾਈਸ ਪ੍ਰਧਾਨ ਬਣੇ

‘ਖੁਆਰ ਹੋਏ ਸਭ ਮਿਲੈਂਗੇ’ ਧਰਮ ਪ੍ਰਚਾਰ ਲਹਿਰ ਦਾ ਹੋਇਆ ਆਗਾਜ਼ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਵਿੱਚ

ਬੰਬਾਂ ਦੀ ਕਹਾਣੀ ਘੜ ਕੇ ਲੋਕਾਂ ਵਿੱਚ ਦਹਿਸ਼ਤ ਫੈਲਾ ਰਹੇ ਹਨ ਬਾਜਵਾ-ਮੁੱਖ ਮੰਤਰੀ

ਪੰਜਾਬ ਅਤੇ ਪੰਜਾਬੀਆਂ ਦੀ ਸੇਵਾ ਸਮਰਪਿਤ ਹੋ ਕੇ ਕਰਦੇ ਰਹਾਂਗੇ-ਮੁੱਖ ਮੰਤਰੀ ਨੇ ਲਿਆ ਸੰਕਲਪ