ਨੈਸ਼ਨਲ

ਗੁਰਦੁਆਰਾ ਬਾਬਾ ਜੋਰਾਵਰ ਸਿੰਘ ਅਤੇ ਬਾਬਾ ਜੋਰਾਵਰ ਸਿੰਘ ਫਤਹਿ ਨਗਰ ਵਿਖ਼ੇ ਵਿਸਾਖੀ ਪੁਰਬ ਮਨਾਇਆ ਗਿਆ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | April 16, 2025 08:29 PM

ਨਵੀਂ ਦਿੱਲੀ - ਦਸਮ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਲਖਤੇ ਜਿਗਰ ਬਾਬਾ ਜੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੇ ਨਾਮ ਤੇ ਬਣੇ ਗੁਰਦੁਆਰਾ ਛੋਟੇ ਸਾਹਿਬਜਾਦੇ ਫਤਹਿ ਨਗਰ ਵਿਖ਼ੇ ਖਾਲਸਾ ਜੀ ਦਾ ਸਿਰਜਣਾ ਦਿਵਸ ਵਿਸਾਖੀ ਪੁਰਬ ਸਤਿਕਾਰ ਨਾਲ ਮਨਾਇਆ ਗਿਆ । ਇਸ ਮੌਕੇ ਦੋ ਦਿਨ ਦੇ ਵਿਸ਼ੇਸ਼ ਦੀਵਾਨ ਸਜਾਏ ਗਏ ਸਨ ਜਿਨ੍ਹਾਂ ਵਿਚ ਪੰਥ ਪ੍ਰਸਿੱਧ ਕੀਰਤਨੀ ਜੱਥੇ ਭਾਈ ਲਖਵਿੰਦਰ ਸਿੰਘ ਜੀ, ਭਾਈ ਨਰਿੰਦਰ ਸਿੰਘ ਜੀ, ਭਾਈ ਬਲਦੇਵ ਸਿੰਘ ਬੀੜ ਸਾਹਿਬ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਜੀ, ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਭਾਈ ਮੱਖਣ ਸਿੰਘ ਜੀ, ਭਾਈ ਬਰਨ ਸਿੰਘ ਜੀ, ਭਾਈ ਜਸਮਿੰਦਰ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਤੇ ਬੀਬੀ ਸੰਗੀਤ ਕੌਰ (ਦਕੋਹੇ ਵਾਲੀ ਬੀਬੀਆਂ ਦਾ ਢਾਡੀ ਜੱਥਾ) ਨੇ ਬੀਰ ਰਸ ਦੇ ਢਾਡੀ ਪ੍ਰਸੰਗ ਸੁਣਾਉਦਿਆਂ ਸਮਾਂ ਬੰਨ ਦਿੱਤਾ ਸੀ । ਹੈਡਗ੍ਰੰਥੀ ਗਿਆਨੀ ਪ੍ਰੀਤਮ ਸਿੰਘ ਜੀ ਨੇ ਸੰਗਤਾਂ ਨੂੰ ਵਿਸਾਖੀ ਪੁਰਬ ਮੌਕੇ ਦੇ ਕਥਾ ਪ੍ਰਸੰਗ ਸੁਣਾ ਕੇ ਵਿਸਾਖੀ ਪੁਰਬ ਦੀ ਸੰਗਤਾਂ ਨੂੰ ਜਾਣਕਾਰੀ ਦਿੱਤੀ ਤੇ ਸੰਗਤਾਂ ਨੂੰ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕੀਤਾ । ਜਿਕਰਯੋਗ ਹੈ ਕਿ ਦਿੱਲੀ ਕਮੇਟੀ ਵਲੋਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਸਹਿਜ ਪਾਠਾਂ ਦੀ ਲੜੀ ਸ਼ੁਰੂ ਕੀਤੀ ਗਈ ਹੈ ਤੇ ਇਸ ਗੁਰਦੁਆਰਾ ਸਾਹਿਬ ਵਿਖ਼ੇ ਵੀ 3 ਅਪ੍ਰੈਲ ਤੋਂ ਸਹਿਜ ਪਾਠ ਦੀ ਅਰਥਾਂ ਸਮੇਤ ਲੜੀ ਸ਼ੁਰੂ ਕੀਤੀ ਹੋਈ ਹੈ ਜਿਨ੍ਹਾਂ ਦੇ ਭੋਗ 25 ਨਵੰਬਰ ਨੂੰ ਪਾਏ ਜਾਣਗੇ ।

Have something to say? Post your comment

 

ਨੈਸ਼ਨਲ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਦਿੱਲੀ ਗੁਰਦੁਆਰਾ ਕਮੇਟੀ ਨੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਨਵੀਂ ਦਿੱਲੀ ਰੇਲਵੇ ਸਟੇਸ਼ਨ ਦਾ ਨਾਮ ਗੁਰੂ ਤੇਗ ਬਹਾਦਰ ਦੇ ਨਾਮ 'ਤੇ ਰੱਖਣ ਲਈ ਰਾਜਾ ਵੜਿੰਗ ਨੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਪੱਤਰ ਲਿਖਿਆ

ਸਦਰ ਬਾਜ਼ਾਰ ਵਿੱਚ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਉਤਸਵ ਬੜੀ ਧੂਮਧਾਮ ਨਾਲ ਮਨਾਇਆ ਗਿਆ

ਬ੍ਰਿਟਿਸ਼ ਪ੍ਰਧਾਨ ਮੰਤਰੀ ਨੂੰ ਜਲ੍ਹਿਆਂਵਾਲਾ ਬਾਗ ਕਤਲੇਆਮ 'ਤੇ ਵਚਨਬੱਧਤਾ ਦਾ ਸਨਮਾਨ ਕਰਨ ਦੀ ਅਪੀਲ: ਕੁਲਦੀਪ ਸਿੰਘ ਦਿਓਲ

ਹਰਮੀਤ ਸਿੰਘ ਕਾਲਕਾ ਨੇ ਲਾਲ ਕਿਲ੍ਹੇ ’ਤੇ ਹੋਣ ਵਾਲੇ ਦੋ ਰੋਜ਼ਾ ਦਿੱਲੀ ਫਤਿਹ ਦਿਵਸ ਸਮਾਗਮਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਅਮਿਤ ਸ਼ਾਹ ਦੀ ਨੀਤੀ ਮੁਲਕ ਵਿਚ ਤੋੜਭੰਨ ਕਰਨ ਵਾਲੀ ਨਾ ਕਿ ਅਮਨ ਚੈਨ ਵਾਲੀ : ਮਾਨ

ਰਾਹੁਲ ਗਾਂਧੀ ਕਾਨੂੰਨੀ ਕਾਰਵਾਈ ਤੋਂ ਨਹੀਂ ਬਚ ਸਕਦੇ: ਮਨਜਿੰਦਰ ਸਿੰਘ ਸਿਰਸਾ

ਸ਼੍ਰੋਮਣੀ ਅਕਾਲੀ ਦਲ ਸਿਰਫ਼ ਇਕ ਰਾਜਨੀਤਿਕ ਧਾਰਾ ਨਹੀਂ, ਸਿੱਖ ਕੌਮ ਦੀ ਲਹੂ ਨਾਲ ਲਿਖੀ ਇਤਿਹਾਸਕ ਵਿਰਾਸਤ ਹੈ: ਜਸਜੀਤ ਸਿੰਘ

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਿਊ ਮੋਤੀ ਨਗਰ ਵਿਖ਼ੇ ਸੰਗਤਾਂ ਦੀ ਸਹੁਲੀਅਤ ਲਈ ਬਣੇਗੀ ਡਿਸਪੈਂਸਰੀ: ਗੁਰਮੀਤ ਸਿੰਘ ਸ਼ੰਟੀ

ਦਿੱਲੀ ਗੁਰਦੁਆਰਾ ਕਮੇਟੀ ਵਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਵੇਂ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਨੂੰ ਸਹਿਜ ਪਾਠ ਨਾਲ ਜੋੜਨਾ ਸ਼ਲਾਘਾਯੋਗ - ਕੁਲਵਿੰਦਰ ਸਿੰਘ