ਓਟਾਵਾ-ਕੈਨੇਡਾ ਦੇ ਹੈਮਿਲਟਨ ਵਿੱਚ ਭਾਰਤੀ ਵਿਦਿਆਰਥੀ ਦੀ ਮੌਤ ਸਬੰਧੀ ਪਰਿਵਾਰਕ ਮੈਂਬਰਾਂ ਦਾ ਬਿਆਨ ਸ਼ਨੀਵਾਰ ਨੂੰ ਸਾਹਮਣੇ ਆਇਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਦੋ ਸਾਲ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਈ ਸੀ।
ਪਰਿਵਾਰ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਦੋ ਗੁੱਟਾਂ ਵਿਚਕਾਰ ਲੜਾਈ ਦੌਰਾਨ ਗੋਲੀਬਾਰੀ ਹੋਈ ਅਤੇ ਅਚਾਨਕ ਸਾਡੀ ਕੁੜੀ ਨੂੰ ਗੋਲੀ ਲੱਗ ਗਈ, ਜਿਸ ਕਾਰਨ ਉਸਦੀ ਮੌਤ ਹੋ ਗਈ। ਪਰਿਵਾਰ ਨੇ ਕੇਂਦਰ ਸਰਕਾਰ ਤੋਂ ਲੜਕੀ ਦੀ ਲਾਸ਼ ਦੇਸ਼ ਵਾਪਸ ਲਿਆਉਣ ਦੀ ਮੰਗ ਕੀਤੀ ਹੈ।
ਟੋਰਾਂਟੋ ਸਥਿਤ ਭਾਰਤੀ ਕੌਂਸਲੇਟ ਜਨਰਲ ਨੇ ਵੀ ਵਿਦਿਆਰਥੀ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਕੌਂਸਲੇਟ ਜਨਰਲ ਨੇ ਇਸ ਸਬੰਧ ਵਿੱਚ ਆਪਣੇ ਸੋਸ਼ਲ ਮੀਡੀਆ 'ਐਕਸ' ਹੈਂਡਲ 'ਤੇ ਪੋਸਟ ਕੀਤਾ ਹੈ।
ਪੋਸਟ ਵਿੱਚ ਕਿਹਾ ਗਿਆ ਹੈ, "ਅਸੀਂ ਹੈਮਿਲਟਨ ਵਿੱਚ ਭਾਰਤੀ ਵਿਦਿਆਰਥਣ ਹਰਸਿਮਰਤ ਰੰਧਾਵਾ ਦੀ ਮੌਤ ਤੋਂ ਬਹੁਤ ਦੁਖੀ ਹਾਂ।" ਸਥਾਨਕ ਪੁਲਿਸ ਦੇ ਅਨੁਸਾਰ, ਉਹ ਇੱਕ ਮਾਸੂਮ ਕੁੜੀ ਸੀ ਜਿਸਦੀ ਗੋਲੀਬਾਰੀ ਦੀ ਘਟਨਾ ਦੌਰਾਨ ਗੋਲੀ ਲੱਗਣ ਤੋਂ ਬਾਅਦ ਮੌਤ ਹੋ ਗਈ। ਇਸ ਕਤਲ ਦੀ ਜਾਂਚ ਇਸ ਵੇਲੇ ਚੱਲ ਰਹੀ ਹੈ। ਅਸੀਂ ਉਸਦੇ ਪਰਿਵਾਰ ਦੇ ਸੰਪਰਕ ਵਿੱਚ ਹਾਂ ਅਤੇ ਹਰ ਜ਼ਰੂਰੀ ਸਹਾਇਤਾ ਪ੍ਰਦਾਨ ਕਰ ਰਹੇ ਹਾਂ। ਇਸ ਔਖੇ ਸਮੇਂ ਵਿੱਚ ਸਾਡੀਆਂ ਸੰਵੇਦਨਾਵਾਂ ਅਤੇ ਪ੍ਰਾਰਥਨਾਵਾਂ ਦੁਖੀ ਪਰਿਵਾਰ ਦੇ ਨਾਲ ਹਨ।
ਤੁਹਾਨੂੰ ਦੱਸ ਦਈਏ ਕਿ ਕੈਨੇਡਾ ਦੇ ਹੈਮਿਲਟਨ ਵਿੱਚ ਗੋਲੀ ਲੱਗਣ ਨਾਲ ਇੱਕ ਭਾਰਤੀ ਵਿਦਿਆਰਥਣ ਦੀ ਮੌਤ ਹੋ ਗਈ । ਪੁਲਿਸ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ । ਮ੍ਰਿਤਕ ਵਿਦਿਆਰਥਨ ਪੰਜਾਬ ਦੇ ਤਰਨ ਤਾਰਨ ਜਿਲੇ ਦੀ ਹਰਸਿਮਰਤ ਰੰਧਾਵਾ ਹੈ । ਇਹ ਮੋਹੌਕ ਕਾਲਜ ਵਿੱਚ ਪੜ੍ਹ ਰਹੀ ਸੀ । ਪੁਲਿਸ ਘਟਨਾ ਅਨੁਸਾਰ ਉਹ ਆਪਣੇ ਬੱਸ ਦੇ ਇੰਤਜ਼ਾਰ ਕਰ ਰਹੀ ਸੀ। ਜਦੋਂ ਪੁਲਿਸ ਘਟਨਾ ਸਥਾਨ ਤੇ ਪਹੁੰਚੀ ਤਾਂ ਹਰਸਿਮਰਤ ਬੁਰੀ ਤਰਹਾਂ ਫੱਟੜ ਅਵਸਥਾ ਵਿੱਚ ਸੀ । ਉਸਨੂੰ ਤਤਕਾਲ ਹੋਸਪਿਟਲਾਈਜ ਕੀਤਾ ਗਿਆ ਜਿੱਥੇ ਡਾਕਟਰਾਂ ਨੇ ਉਹਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ।
ਪੁਲਿਸ ਨੇ ਕਿਹਾ ਸੀ ਕਿ ਘਟਨਾ ਦੀ ਵੀਡੀਓ ਦੀ ਸਮੀਖਿਆ ਕਰਨ ਤੋਂ ਬਾਅਦ, ਇਹ ਪਾਇਆ ਗਿਆ ਕਿ ਇੱਕ ਅਣਪਛਾਤਾ ਵਿਅਕਤੀ ਕਾਲੇ ਰੰਗ ਦੀ ਮਰਸੀਡੀਜ਼ ਤੋਂ ਲੋਕਾਂ 'ਤੇ ਗੋਲੀਬਾਰੀ ਕਰਦਾ ਦਿਖਾਈ ਦਿੱਤਾ।
ਮੋਹੌਕ ਕਾਲਜ ਨੇ ਇਸ ਸਬੰਧ ਵਿੱਚ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਸਾਡੀ ਸੰਵੇਦਨਾ ਵਿਦਿਆਰਥੀ ਦੇ ਪਰਿਵਾਰ ਨਾਲ ਹੈ। ਸਾਡੇ ਵੱਲੋਂ, ਅਸੀਂ ਵਿਦਿਆਰਥੀ ਦੇ ਪਰਿਵਾਰ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਨ ਲਈ ਤਿਆਰ ਹਾਂ।