ਚੰਡੀਗੜ੍ਹ- ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਹਿੰਦੋਸਤਾਨ ਟਾਈਮਜ਼ ਅਖ਼ਬਾਰ ਦੇ ਸੀਨੀਅਰ ਪੱਤਰਕਾਰ ਸ੍ਰੀ ਹਿਲੇਰੀ ਵਿਕਟਰ ਦੇ ਪਿਤਾ ਸ੍ਰੀ ਜੌਹਨ ਵਿਕਟਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।
ਸ੍ਰੀ ਜੌਹਨ ਵਿਕਟਰ, ਜੋ 86 ਵਰ੍ਹਿਆਂ ਦੇ ਸਨ, ਨੇ ਅੱਜ ਸਵੇਰੇ ਆਪਣੇ ਘਰ ਵਿਖੇ ਆਖਰੀ ਸਾਹ ਲਿਆ। ਉਨ੍ਹਾਂ ਦੇ ਪਰਿਵਾਰ ਵਿੱਚ ਉਨ੍ਹਾਂ ਦੀ ਪਤਨੀ, ਦੋ ਪੁੱਤਰ ਅਤੇ ਦੋ ਧੀਆਂ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਇੱਕ ਪਿਤਾ ਪੂਰੇ ਪਰਿਵਾਰ ਲਈ ਤਾਕਤ ਦਾ ਸੋਮਾ ਹੁੰਦਾ ਹੈ, ਜੋ ਆਪਣੇ ਬੱਚਿਆਂ ਨੂੰ ਜੀਵਨ ਦੇ ਕੀਮਤੀ ਸਬਕ ਸਿਖਾਉਂਦਾ ਤ ਮਾਰਗਦਰਸ਼ਨ ਕਰਦਾ ਹੈ।
ਦੁਖੀ ਪਰਿਵਾਰ ਨਾਲ ਦਿਲੀਂ ਹਮਦਰਦੀ ਪ੍ਰਗਟਾਉਂਦਿਆਂ ਸ. ਹਰਜੋਤ ਸਿੰਘ ਬੈਂਸ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪਰਿਵਾਰ ਨੂੰ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਅਤੇ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਦੇਣ।