ਪੰਜਾਬ

ਪੰਜਾਬ ਮੰਡੀ ਬੋਰਡ ਦੇ ਸਕੱਤਰ ਰਾਮਵੀਰ ਵੱਲੋਂ ਜ਼ਿਲ੍ਹਾ ਸੰਗਰੂਰ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ

ਕੌਮੀ ਮਾਰਗ ਬਿਊਰੋ | April 19, 2025 10:12 PM

ਸੰਗਰੂਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਪੰਜਾਬ ਮੰਡੀ ਬੋਰਡ ਦੇ ਸਕੱਤਰ ਸ਼੍ਰੀ ਰਾਮਵੀਰ ਵੱਲੋਂ ਜ਼ਿਲ੍ਹਾ ਸੰਗਰੂਰ ਦੀਆਂ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ ਕੀਤਾ ਗਿਆ। ਧੂਰੀ ਅਤੇ ਸੰਗਰੂਰ ਅਨਾਜ ਮੰਡੀਆਂ ਵਿੱਚ ਉਨ੍ਹਾਂ ਨੇ ਆਪਣੇ ਦੌਰੇ ਦੌਰਾਨ ਕਿਸਾਨਾਂ ਦੁਆਰਾ ਅਨਾਜ ਮੰਡੀਆਂ ਵਿੱਚ ਲਿਆਂਦੀ ਗਈ ਕਣਕ ਦੀਆਂ ਢੇਰੀਆਂ ਵਿੱਚ ਨਮੀ ਦਾ ਨਿਰੀਖਣ ਵੀ ਕੀਤਾ।

ਉਨ੍ਹਾਂ ਨੇ ਕਿਹਾ ਕਿ ਬੀਤੇ ਦਿਨੀਂ ਆਏ ਭਾਰੀ ਤੂਫ਼ਾਨ ਤੇ ਮੀਂਹ ਕਾਰਨ ਮੰਡੀਆਂ ਵਿਚ ਨੀਵੀਆਂ ਥਾਵਾਂ ਉੱਤੇ ਲੱਗੀਆਂ ਕਣਕ ਦੀਆਂ ਕੁਝ ਢੇਰੀਆਂ ਨੂੰ ਪਾਣੀ ਜ਼ਰੂਰ ਲੱਗਿਆ ਸੀ ਪਰ ਮੰਡੀਆਂ ਵਿੱਚ ਮੌਜੂਦ ਮੰਡੀ ਬੋਰਡ ਦੇ ਮੁਲਾਜ਼ਮਾਂ ਤੇ ਆੜ੍ਹਤੀਆਂ ਨੇ ਮੁਸਤੈਦੀ ਵਰਤਦੇ ਹੋਏ ਪੱਖੇ ਲਗਾ ਕੇ ਕਣਕ ਨੂੰ ਸੁਕਾਉਣ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਹੋਈ ਹੈ।
ਉਨ੍ਹਾਂ ਦੱਸਿਆ ਕਿ ਜਿਹੜੀਆਂ ਮੰਡੀਆਂ ਵਿੱਚ ਪਾਣੀ ਖੜਿਆ ਸੀ ਉਨ੍ਹਾਂ ਵਿਚੋਂ ਦੋ ਘੰਟਿਆਂ ਦੇ ਅੰਦਰ ਪਾਣੀ ਦਾ ਨਿਕਾਸ ਕਰਵਾ ਦਿੱਤਾ ਗਿਆ। ਸਕੱਤਰ ਨੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ 24 ਘੰਟੇ ਮੰਡੀਆਂ ਵਿੱਚ ਮੁਸਤੈਦ ਰਹਿਣ ਅਤੇ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਲਈ ਹਰ ਸੁਵਿਧਾ ਨੂੰ ਯਕੀਨੀ ਬਣਾਉਣ। ਉਹਨਾਂ ਕਿਹਾ ਕਿ ਖਰੀਦੀ ਜਾਣ ਵਾਲੀ ਫਸਲ ਦੀ 72 ਘੰਟਿਆਂ ਵਿੱਚ ਲਿਫਟਿੰਗ ਨਾ ਹੋਣ ਦੀ ਸੂਰਤ ਵਿੱਚ ਸਬੰਧਤ ਖਰੀਦ ਏਜੰਸੀਆਂ ਨੂੰ ਨੋਟਿਸ ਜਾਰੀ ਕੀਤਾ ਜਾਵੇਗਾ।

ਪੰਜਾਬ ਮੰਡੀ ਬੋਰਡ ਦੇ ਸਕੱਤਰ ਸ਼੍ਰੀ ਰਾਮਵੀਰ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਨੂੰ ਸੰਜਮ ਰੱਖਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਹਰ ਵੇਲੇ ਕਿਸਾਨਾਂ ਦੇ ਨਾਲ ਖੜੀ ਹੈ।

ਇਸ ਮੌਕੇ ਮੁੱਖ ਮੰਤਰੀ ਫੀਲਡ ਅਫਸਰ ਕਰਮਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੇ ਸਮੁੱਚੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਦੇ ਆਦੇਸ਼ ਦਿੱਤੇ ਗਏ ਹਨ । ਉਨ੍ਹਾਂ ਦੱਸਿਆ ਕਿ  ਅਧਿਕਾਰੀਆਂ ਨੂੰ ਕਿਸਾਨਾਂ ਦੁਆਰਾ ਅਨਾਜ ਮੰਡੀਆਂ ਵਿੱਚ ਲਿਆਂਦੀ ਸੁੱਕੀ ਫਸਲ ਦੀ ਸਰਕਾਰੀ ਬੋਲੀ 24 ਘੰਟਿਆਂ ਅੰਦਰ ਕਰਵਾਉਣ, ਸਰਕਾਰੀ ਏਜੰਸੀਆਂ ਵੱਲੋਂ ਖਰੀਦੀ ਜਿਨਸ ਦੀ ਅਦਾਇਗੀ 48 ਘੰਟਿਆਂ ਅੰਦਰ ਕਰਨ ਅਤੇ ਖਰੀਦੀ ਫ਼ਸਲ ਦੀ ਲਿਫਟਿੰਗ 72 ਘੰਟਿਆਂ ਅੰਦਰ ਕਰਵਾਉਣ ਦੀ ਹਦਾਇਤ ਕੀਤੀ ਗਈ ਹੈ।

ਇਸ ਮੌਕੇ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਨੇ ਪੰਜਾਬ ਸਰਕਾਰ ਦੀ ਤਰਫੋਂ ਵਿਸ਼ਵਾਸ ਦਿਵਾਇਆ ਕਿ ਅਨਾਜ ਮੰਡੀਆਂ ਵਿੱਚ ਲਿਆਂਦੀ ਗਈ ਜਿਨਸ ਦੇ ਹਰ ਇੱਕ ਦਾਣੇ ਦੀ ਖਰੀਦ ਕਰਨ ਲਈ ਸਰਕਾਰ ਵਚਨਬੱਧ ਹੈ।

ਇਸ ਮੌਕੇ ਸਕੱਤਰ ਪੰਜਾਬ ਮੰਡੀ ਬੋਰਡ ਨੇ ਮਾਰਕੀਟ ਕਮੇਟੀ ਦਫ਼ਤਰ ਵਿਖੇ ਮੰਡੀ ਬੋਰਡ ਦੇ ਅਧਿਕਾਰੀਆਂ, ਆੜ੍ਹਤੀਆਂ ਨਾਲ ਸਮੀਖਿਆ ਮੀਟਿੰਗ ਵੀ ਕੀਤੀ।
ਇਸ ਦੌਰਾਨ ਐਸ ਡੀ ਐਮ ਧੂਰੀ ਵਿਕਾਸ ਹੀਰਾ, ਐਕਸੀਅਨ ਮੰਡੀ ਬੋਰਡ ਪੁਨੀਤ ਸ਼ਰਮਾ, ਜ਼ਿਲ੍ਹਾ ਮੰਡੀ ਅਫ਼ਸਰ ਕੁਲਜੀਤ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਆੜ੍ਹਤੀ ਵੀ ਹਾਜ਼ਰ ਸਨ।

Have something to say? Post your comment

 

ਪੰਜਾਬ

ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਦੇ ਪਿਤਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਪੀਐਸਪੀਸੀਐਲ ਵਿਭਾਗ ਨੇ ਵਿੱਤੀ ਸਾਲ 2024-25 ਵਿੱਚ ਅਨੇਕਾਂ ਮੀਲ ਪੱਥਰ ਸਥਾਪਤ ਕੀਤੇ: ਹਰਭਜਨ ਸਿੰਘ ਈਟੀਓ

ਹਰਜੋਤ ਬੈਂਸ ਵੱਲੋਂ ਨੰਗਲ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਕੇਂਦਰੀ ਬਿਜਲੀ ਮੰਤਰੀ ਤੋਂ ਦਖ਼ਲ ਮੰਗਿਆ

ਏਜੀਟੀਐਫ ਵੱਲੋਂ ਫਿਰੌਤੀ ਰੈਕਿਟ ਦਾ ਪਰਦਾਫ਼ਾਸ਼ ; ਪੰਜਾਬ ਨੇ ਪੁਲਿਸ ਨੇ ਗ੍ਰਿਫਤਾਰ ਕੀਤਾ 24 ਸਾਲਾ ਮਾਸਟਰਮਾਈਂਡ

ਯੁੱਧ ਨਸ਼ਿਆਂ ਵਿਰੁੱਧ : ਮਾਡਲ ਹਾਊਸ ’ਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀ ਗੈਰ-ਕਾਨੂੰਨੀ ਉਸਾਰੀ ਢਾਹੀ

ਦੂਜੀ ਵਿਸ਼ਵ ਜੰਗ ਵਿੱਚ ਲੜਨ ਵਾਲੇ ਸੂਰਬੀਰਾਂ ਦੇ ਨਾਮ ਡਾਕ ਟਿਕਟ ਜਾਰੀ ਕਰਨ ਦੇ ਫੈਸਲੇ ਦਾ ਬਾਬਾ ਬਲਬੀਰ ਸਿੰਘ ਨੇ ਸਵਾਗਤ ਕੀਤਾ

ਅੰਮ੍ਰਿਤਪਾਲ ਸਿੰਘ ਦੀ ਐਨ.ਐਸ.ਏ ਵਿਚ ਵਾਧਾ ਸੈਟਰ ਅਤੇ ਪੰਜਾਬ ਸਰਕਾਰ ਦੀ ਮੰਦਭਾਵਨਾ : ਮਾਨ

ਪੰਜਾਬ ਪੁਲਿਸ ਦੀ ਨਿਰੰਤਰ ਪੈਰਵਾਈ ਸਦਕਾ , ਬੀ.ਕੇ.ਆਈ. ਦਾ ਕਾਰਕੁੰਨ ਹੈਪੀ ਪਾਸੀਆਂ ਅਮਰੀਕਾ ਵਿੱਚ ਗ੍ਰਿਫ਼ਤਾਰ-ਗੌਰਵ ਯਾਦਵ

ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਗਿਆ

ਪੰਜਾਬ ਸਰਕਾਰ ਸੂਬੇ ਅੰਦਰ ਬੇਅਦਬੀਆਂ ਰੋਕਣ ’ਚ ਪੂਰੀ ਤਰ੍ਹਾਂ ਨਾਕਾਮ- ਜਥੇਦਾਰ ਕੁਲਦੀਪ ਸਿੰਘ ਗੜਗੱਜ