ਪੰਜਾਬ

”ਆਪ” ਸਰਕਾਰ ਵੱਲੋਂ ਫ਼ਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ 500 ਕਰੋੜ ਰੁਪਏ ਦੀ ਮੈਗਾ ਕਾਰਜ ਯੋਜਨਾ ਦਾ ਐਲਾਨ

ਕੌਮੀ ਮਾਰਗ ਬਿਊਰੋ | April 20, 2025 08:42 PM

ਚੰਡੀਗੜ੍ਹ- ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਦੀ ਮੁਕੰਮਲ ਰੋਕਥਾਮ ਲਈ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸਬਸਿਡੀ 'ਤੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਪ੍ਰਦਾਨ ਕਰਨ ਅਤੇ ਪਰਾਲੀ ਦੇ ਢੁਕਵੇਂ ਪ੍ਰਬੰਧਨ ਲਈ ਹੋਰ ਰਣਨੀਤੀਆਂ ਲਾਗੂ ਕਰਨ ਵਾਸਤੇ 500 ਕਰੋੜ ਰੁਪਏ ਦੀ ਕਾਰਜ ਯੋਜਨਾ ਤਿਆਰ ਕੀਤੀ ਹੈ।

ਅੱਜ ਇੱਥੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਦੀ ਖਰੀਦ 'ਤੇ ਸਬਸਿਡੀ ਲੈਣ ਲਈ ਸੂਬੇ ਦੇ ਕਿਸਾਨਾਂ ਤੋਂ ਆਨਲਾਈਨ ਅਰਜ਼ੀਆਂ ਮੰਗੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਅਰਜ਼ੀਆਂ 22 ਅਪ੍ਰੈਲ ਤੋਂ 12 ਮਈ, 2025 ਤੱਕ ਆਨਲਾਈਨ ਪੋਰਟਲ agrimachinerypb.com ਉਤੇ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ।

ਕਿਸਾਨਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਉਤਸ਼ਾਹਿਤ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੀ.ਆਰ.ਐਮ. ਮਸ਼ੀਨਾਂ ਦੀ ਖਰੀਦ ਉਤੇ ਵਿਅਕਤੀਗਤ ਕਿਸਾਨਾਂ ਨੂੰ 50 ਫੀਸਦ ਸਬਸਿਡੀ ਅਤੇ ਕਿਸਾਨ ਸਮੂਹਾਂ, ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਨੂੰ 80 ਫੀਸਦ ਸਬਸਿਡੀ ਦਿੱਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਸੀ.ਆਰ.ਐਮ. ਮਸ਼ੀਨਾਂ ਤੱਕ ਕਿਸਾਨਾਂ ਦੀ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਪਰਾਲੀ ਪ੍ਰਬੰਧਨ ਮਸ਼ੀਨਰੀ ਦੀ ਵਰਤੋਂ ਪ੍ਰਤੀ ਵੱਧ ਤੋਂ ਵੱਧ ਉਤਸ਼ਾਹਿਤ ਕਰਦਿਆਂ ਸਾਰਿਆਂ ਲਈ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਣ ਯਕੀਨੀ ਬਣਾਉਣਾ ਹੈ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਹ ਸਬਸਿਡੀ ਸੀ.ਆਰ.ਐਮ. ਮਸ਼ੀਨਾਂ, ਜਿਨ੍ਹਾਂ ਵਿੱਚ ਸੁਪਰ ਐਸ.ਐਮ.ਐਸ., ਹੈਪੀ ਸੀਡਰ, ਸੁਪਰ ਸੀਡਰ, ਸਰਫੇਸ ਸੀਡਰ, ਸਮਾਰਟ ਸੀਡਰ, ਜ਼ੀਰੋ ਟਿਲ ਡਰਿੱਲ, ਬੇਲਰ, ਰੇਕ, ਸ਼ਰੱਬ ਮਾਸਟਰ/ਰੋਟਰੀ ਸਲੈਸ਼ਰ, ਪੈਡੀ ਸਟ੍ਰੀਟ ਚੌਪਰ/ਸ਼੍ਰੈਡਰ/ਮਲਚਰ, ਕ੍ਰੌਪ ਰੀਪਰ, ਹਾਈਡ੍ਰੌਲਿਕ ਰਿਵਰਸੀਬਲ ਮੋਲਡ ਬੋਰਡ ਪਲੌਅ ਸ਼ਾਮਲ ਹਨ, ਉਤੇ ਉਪਲੱਬਧ ਹੋਵੇਗੀ।

ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਕਿਹਾ ਕਿ ਪੰਜਾਬ ਨੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਵਿੱਚ ਮਹੱਤਵਪੂਰਨ ਪ੍ਰਗਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਸੂਬਾ ਸਰਕਾਰ ਵੱਲੋਂ ਵਿਅਕਤੀਗਤ ਕਿਸਾਨਾਂ, ਸਹਿਕਾਰੀ ਸਭਾਵਾਂ ਅਤੇ ਪੰਚਾਇਤਾਂ ਨੂੰ ਸਬਸਿਡੀ ‘ਤੇ 17, 600 ਸੀ.ਆਰ.ਐਮ. ਮਸ਼ੀਨਾਂ ਮੁਹੱਈਆ ਕਰਵਾਉਣ ਤੋਂ ਇਲਾਵਾ ਕਿਸਾਨਾਂ ਦੀ ਸਹੂਲਤ ਲਈ 1, 331 ਕਸਟਮ ਹਾਇਰਿੰਗ ਸੈਂਟਰ (ਸੀ.ਐਚ.ਸੀ.) ਵੀ ਸਥਾਪਿਤ ਕੀਤੇ ਸਨ। ਇਨ੍ਹਾਂ ਯਤਨਾਂ ਬਦੌਲਤ ਪਿਛਲੇ ਸੀਜ਼ਨ ਦੌਰਾਨ ਸਾਲ 2023 ਦੇ ਮੁਕਾਬਲੇ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 70 ਫੀਸਦ ਕਮੀ ਦਰਜ ਕੀਤੀ ਗਈ, ਜੋ ਸਾਲ 2023 ਵਿੱਚ ਰਿਪੋਰਟ ਹੋਏ 36, 663 ਦੇ ਮੁਕਾਬਲੇ ਪਿਛਲੇ ਸਾਲ ਘਟ ਕੇ ਸਿਰਫ਼ 10, 909 ਰਹਿ ਗਏ।

 

Have something to say? Post your comment

 

ਪੰਜਾਬ

ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਅੰਮ੍ਰਿਤਪਾਲ ਸਿੰਘ ਦੀ ਐੱਸਐੱਸਏ ਤਹਿਤ ਨਜ਼ਰਬੰਦੀ ’ਚ ਵਾਧੇ ਦੀ ਕੀਤੀ ਕਰੜੀ ਨਿੰਦਾ

ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਗਿਆ

ਜੀ.ਜੀ.ਐਸ.ਐਸ.ਟੀ.ਪੀ. ਦੀ ਦੇ ਪ੍ਰਦਰਸ਼ਨ ਵਿੱਚ ਮਹੱਤਵਪੂਰਨ ਸੁਧਾਰ: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ

ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਵੋਟਰ ਸੂਚੀ ਸਬੰਧੀ 24 ਅਪ੍ਰੈਲ ਤੱਕ ਦਾਇਰ ਕੀਤੇ ਜਾ ਸਕਦੇ ਹਨ ਦਾਅਵੇ ਅਤੇ ਇਤਰਾਜ: ਸਿਬਿਨ ਸੀ

ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਤਹਿਤ ਹੁਸ਼ਿਆਰਪੁਰ ਦੇ 250 ਤੋਂ ਵੱਧ ਪਿੰਡਾਂ ਵਿਚ ਕੀਤਾ ਸਿੱਖੀ ਪ੍ਰਚਾਰ

ਸਾਂਸਦ ਭਾਈ ਅੰਮ੍ਰਿਤਪਾਲ ਸਿੰਘ ਉਪਰ ਲੱਗੇ ਐਨ.ਐਸ.ਏ. 'ਚ ਵਾਧਾ ਕਰਨਾ ਗੈਰ ਕਾਨੂੰਨੀ ਅਤੇ ਅਤਿ ਨਿੰਦਣਯੋਗ-ਪੰਜ ਮੈਂਬਰੀ ਭਰਤੀ ਕਮੇਟੀ

ਡਾ. ਬਲਜੀਤ ਕੌਰ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਅੱਗ ਤੋਂ ਪ੍ਰਭਾਵਿਤ ਹੋਏ ਪਿੰਡਾਂ ਦਾ ਦੌਰਾ

ਲੁਧਿਆਣਾ: ਗੈਂਗਸਟਰ ਪੁਨੀਤ ਬੈਂਸ ਦੇ ਘਰ 'ਤੇ ਗੋਲੀਬਾਰੀ, 5 ਬਦਮਾਸ਼ ਸੀਸੀਟੀਵੀ ਵਿੱਚ ਕੈਦ

ਪੰਜਾਬ ਮੰਡੀ ਬੋਰਡ ਦੇ ਸਕੱਤਰ ਰਾਮਵੀਰ ਵੱਲੋਂ ਜ਼ਿਲ੍ਹਾ ਸੰਗਰੂਰ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ

ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਦੇ ਪਿਤਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ