BREAKING NEWS
ਆਪ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ : ਏਟੀਪੀ ਤੇ ਨਕਸ਼ਾ ਨਵੀਸ 50,000 ਰੁਪਏ ਰਿਸ਼ਵਤ ਲੈਂਦੇ ਗ੍ਰਿਫ਼ਤਾਰ20000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਪਿੰਡਾਂ ਵਿੱਚ ਛੱਪੜਾਂ ਦੀ ਕਾਇਆ ਕਲਪ ਦੀ ‘ਆਪ’ ਸਰਕਾਰ ਦੀ ਮੁਹਿੰਮ ਨਾਲ ਪੰਜਾਬ ਦੇ ਪਿੰਡਾਂ ਵਿੱਚ ਨਵੇਂ ਯੁੱਗ ਦਾ ਆਗਾਜ਼: ਤਰੁਨਪ੍ਰੀਤ ਸਿੰਘ ਸੌਂਦਮਾਨ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਹੁਣ ਇੱਕ ਜਨ ਲਹਿਰ ਬਣ ਗਈ ਹੈ, ਪਿੰਡਾਂ ਦੇ ਲੋਕ ਹੁਣ ਖ਼ੁਦ ਨਸ਼ਾ ਤਸਕਰਾਂ ਦਾ ਵਿਰੋਧ ਕਰ ਰਹੇ ਹਨ - ਨੀਲ ਗਰਗਜ਼ਿਲਾ ਤਰਨ ਤਾਰਨ ਵਿੱਚ ਹੋਏ ਸਰਪੰਚ ਕਤਲ ਮਾਮਲੇ ਦਾ ਮੁੱਖ ਦੋਸ਼ੀ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰਜੀ.ਜੀ.ਐਸ.ਐਸ.ਟੀ.ਪੀ. ਦੀ ਦੇ ਪ੍ਰਦਰਸ਼ਨ ਵਿੱਚ ਮਹੱਤਵਪੂਰਨ ਸੁਧਾਰ: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ

ਪੰਜਾਬ

ਪਿੰਡਾਂ ਵਿੱਚ ਛੱਪੜਾਂ ਦੀ ਕਾਇਆ ਕਲਪ ਦੀ ‘ਆਪ’ ਸਰਕਾਰ ਦੀ ਮੁਹਿੰਮ ਨਾਲ ਪੰਜਾਬ ਦੇ ਪਿੰਡਾਂ ਵਿੱਚ ਨਵੇਂ ਯੁੱਗ ਦਾ ਆਗਾਜ਼: ਤਰੁਨਪ੍ਰੀਤ ਸਿੰਘ ਸੌਂਦ

ਕੌਮੀ ਮਾਰਗ ਬਿਊਰੋ | April 21, 2025 07:18 PM

ਚੰਡੀਗੜ੍ਹ- ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਅਰਵਿੰਦ ਕੇਜਰੀਵਾਲ ਦੀ ਰਹਿਨੁਮਾਈ ਹੇਠ ਪੰਜਾਬ ਸਰਕਾਰ ਨੇ ਆਜ਼ਾਦੀ ਤੋਂ ਬਾਅਦ ਵੱਡੇ ਪੱਧਰ 'ਤੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਸਬੰਧੀ ਇੱਕ ਬੇਮਿਸਾਲ ਮੁਹਿੰਮ ਸ਼ੁਰੂ ਕੀਤੀ ਹੈ।

ਸਥਾਨਕ ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੌਂਦ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਪਿੰਡਾਂ ਦੀ ਸਾਰ ਨਹੀਂ ਲਈ ਅਤੇ 15-25 ਸਾਲਾਂ ਤੋਂ ਤਾਂ ਛੱਪੜਾਂ ਦੀ ਸਫਾਈ ਤੱਕ ਨਹੀਂ ਕੀਤੀ ਗਈ। ਜਿਸ ਕਾਰਨ ਇਹਨਾਂ ਤਲਾਬਾਂ ਵਿੱਚੋਂ ਗੰਦੀ ਬਦਬੂ ਆਉਂਦੀ ਹੈ ਅਤੇ ਇਹ ਮੱਛਰਾਂ ਲਈ ਪ੍ਰਜਣਨ ਸਥਾਨ ਬਣ ਗਏ ਹਨ, ਜਿਸ ਕਾਰਨ ਇਹਨਾਂ ਦੇ ਆਲੇ ਦੁਆਲੇ ਲੋਕਾਂ ਦਾ ਰਹਿਣਾ ਅਸੰਭਵ ਹੋ ਗਿਆ ਹੈ।

ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਪਿੰਡਾਂ ਦੇ ਕਰੀਬ 15000 ਛੱਪੜਾਂ ਦੀ ਸਫ਼ਾਈ ਦਾ ਕਾਰਜ ਸ਼ੁਰੂ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਛੱਪੜਾਂ ਵਿੱਚੋਂ 1100 ਦੇ ਕਰੀਬ ਛੱਪੜਾਂ ਵਿੱਚੋਂ ਪਹਿਲਾਂ ਹੀ ਗੰਦੇ ਪਾਣੀ ਦਾ ਨਿਕਾਸ ਕੀਤਾ ਜਾ ਚੁੱਕਾ ਹੈ ਅਤੇ 400 ਦੇ ਲਗਭਗ ਛੱਪੜਾਂ ਵਿੱਚੋਂ ਗਾਰ ਕੱਢੀ ਜਾ ਚੁੱਕੀ ਹੈ। ਲੋੜ ਮੁਤਾਬਕ ਛੱਪੜਾਂ ‘ਚੋਂ ਗਾਰ ਕੱਢਣ ਅਤੇ ਗੰਦੇ ਪਾਣੀ ਦਾ ਨਿਕਾਸ ਦੋਵੇਂ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਵੱਡੇ ਕਾਰਜ ਦਾ ਨਿਰੀਖਣ ਉਨ੍ਹਾਂ ਨੇ ਖੁਦ ਬੀਤੇ ਦਿਨੀਂ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਪਿੰਡਾਂ ਵਿੱਚ ਗਰਾਊਂਡ ਜ਼ੀਰੋ ‘ਤੇ ਜਾ ਕੇ ਕੀਤਾ ਹੈ। ਉਹ ਸਾਰੀ ਪ੍ਰਗਤੀ ਦੀ ਨਿੱਜੀ ਤੌਰ 'ਤੇ ਸਮੀਖਿਆ ਕਰਨ ਲਈ ਹੋਰ ਜ਼ਿਲ੍ਹਿਆਂ ਦਾ ਦੌਰਾ ਵੀ ਕਰਨਗੇ।

ਉਨ੍ਹਾਂ ਦੱਸਿਆ ਕਿ ਬਹੁਤੇ ਛੱਪੜਾਂ ਦੀ ਦਹਾਕਿਆਂ ਤੋਂ ਸਫ਼ਾਈ ਨਹੀਂ ਕੀਤੀ ਗਈ ਹੈ। ਅਜਿਹੇ ਛੱਪੜ ਓਵਰਫਲੋਅ ਹੋ ਜਾਂਦੇ ਹਨ ਤੇ ਪਿੰਡਾਂ ਵਿੱਚ ਗੰਦੇ ਪਾਣੀ ਦੀ ਬਦਬੂ ਆਉਂਦੀ ਹੈ ਅਤੇ ਮੱਛਰਾਂ ਦੀ ਭਰਮਾਰ ਹੋ ਜਾਂਦੀ ਹੈ ਪਰ ਹੁਣ ਪੰਜਾਬ ਸਰਕਾਰ ਇਨ੍ਹਾਂ ਹਾਲਾਤਾਂ ਨੂੰ ਬਦਲਣ ਜਾ ਰਹੀ ਹੈ ਅਤੇ ਸਾਫ਼ ਤੇ ਸਿਹਤਮੰਦ ਵਾਤਾਵਰਣ ਬਣਾਉਣ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ “ਰੰਗਲਾ ਪੰਜਾਬ” ਬਣਾਉਣ ਵੱਲ ਇਹ ਸਰਕਾਰ ਦਾ ਸੁਹਿਰਦ ਅਤੇ ਗੰਭੀਰ ਕਦਮ ਹੈ। ਸੌਂਦ ਨੇ ਦੱਸਿਆ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਨੇ 4573 ਕਰੋੜ ਰੁਪਏ ਦੇ ਬਜਟ ਨੂੰ ਪਿੰਡਾਂ ਦੇ ਵਿਕਾਸ ਲਈ ਮਨਜ਼ੂਰੀ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਵਿਚਲੀਆਂ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਕਰ ਰਹੀ ਹੈ, ਜਿਸ ਤਹਿਤ ਪਿੰਡਾਂ ਦੇ ਛੱਪੜਾਂ ਦੀ ਮੁਰੰਮਤ, ਰੱਖ-ਰਖਾਅ ਅਤੇ ਸਾਂਭ-ਸੰਭਾਲ ਅਤੇ ਖੇਡ ਮੈਦਾਨਾਂ ਦਾ ਵਿਕਾਸ ਕਰਨ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਪਿੰਡਾਂ ਵਿੱਚ ਗੰਦੇ ਪਾਣੀ ਦੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਸੀਵਰੇਜ ਟ੍ਰੀਟਮੈਂਟ ਸਹੂਲਤਾਂ ਯਕੀਨੀ ਬਣਾਈਆਂ ਜਾ ਰਹੀਆਂ ਹਨ।

ਪੰਚਾਇਤ ਮੰਤਰੀ ਨੇ ਕਿਹਾ ਕਿ ਪਿੰਡਾਂ ਦੀ ਆਰਥਿਕਤਾ ਅਤੇ ਜ਼ਿੰਦਗੀ ਜਿਊਣ ਲਈ ਛੱਪੜਾਂ ਦਾ ਸਹੀ ਰੱਖ-ਰਖਾਵ ਅਤੇ ਪੁਨਰ ਸੁਰਜੀਤੀ ਬਹੁਤ ਜ਼ਰੂਰੀ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਮੌਨਸੂਨ ਸੀਜ਼ਨ ਤੋਂ ਪਹਿਲਾਂ, ਪੰਜਾਬ ਸਰਕਾਰ ਜਿੱਥੇ ਵੀ ਲੋੜ ਪਵੇਗੀ, ਛੱਪੜਾਂ ਨੂੰ ਗਾਰ ਮੁਕਤ ਕਰੇਗੀ ਅਤੇ ਗੰਦਾ ਪਾਣੀ ਬਾਹਰ ਕੱਢੇਗੀ। ਇਸ ਨਾਲ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਵੀ ਸੁਧਾਰ ਹੋਵੇਗਾ ਅਤੇ ਪੰਜਾਬ ਨੂੰ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਦੀ ਸਮੱਸਿਆ ਨੂੰ ਦੂਰ ਕਰਨ ਵਿੱਚ ਮਦਦ ਮਿਲੇਗੀ।

 

Have something to say? Post your comment

 

ਪੰਜਾਬ

’ਯੁੱਧ ਨਸ਼ਿਆਂ ਵਿਰੁੱਧ’ 52ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 72 ਨਸ਼ਾ ਤਸਕਰ ਗ੍ਰਿਫ਼ਤਾਰ; 1.9 ਕਿਲੋ ਹੈਰੋਇਨ, 1 ਕੁਇੰਟਲ ਭੁੱਕੀ ਬਰਾਮਦ

ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ

ਲਖਵਿੰਦਰ ਲੰਗਾਹ ਦੀ ਅਚਨਚੇਤ ਹੋਈ ਮੌਤ ਤੇ ਸ. ਬੇਦੀ, ਮੱਲੀ ਤੇ ਬਾਜਵਾ ਨੇ ਦੁਖ ਪ੍ਰਗਟਾਇਆ

ਦਿਲੀ ਫਤਹਿ ਦਿਵਸ ਵਿੱਚ ਅਕਾਲੀ ਫੌਜਾਂ ਨੇ ਵੱਧ ਚੜ੍ਹ ਕੇ ਸਮੂਲੀਅਤ ਕੀਤੀ: ਬਾਬਾ ਬਲਬੀਰ ਸਿੰਘ

ਸਿਆਸੀ ਕਤਲੇਆਮ ਕਰਨ ਦੀ ਯੋਜਨਾ ਬਣਾਉਣ ਵਾਲੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਟਸਐਪ ਗਰੁੱਪ ਦੇ ਸਾਰੇ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਜਾਵੇ:  ਮਜੀਠੀਆ

ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਸਮੂਹ ਸਿੱਖ ਜਥੇਬੰਦੀਆਂ ਦਾ ਇਕਜੁੱਟ ਹੋਣਾ ਸਮੇਂ ਦੀ ਲੋੜ- ਜਥੇਦਾਰ ਗੜਗੱਜ

ਜਥੇਦਾਰ ਨਿਯੁਕਤ ਅਤੇ ਸੇਵਾ ਮੁਕਤ ਕਰਨ ਵਾਲੀ ਨਿਯਮਾਂਵਲੀ ਦੇ ਸਮੇਂ ਵਿੱਚ ਸ਼੍ਰੋਮਣੀ ਕਮੇਟੀ ਨੇ ਕੀਤਾ ਵਾਧਾ 20 ਮਈ ਤੱਕ ਭੇਜ ਸਕਦੇ ਹੋ ਸੁਝਾਅ ਤੁਸੀਂ ਵੀ

ਭਾਈ ਅੰਮ੍ਰਿਤਪਾਲ ਸਿੰਘ ’ਤੇ ਲਗਾਈ ਐਨਐਸਏ ਤੁਰੰਤ ਹਟਾਵੇ ਸਰਕਾਰ- ਐਡਵੋਕੇਟ ਧਾਮੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪੋਪ ਫਰਾਂਸਿਸ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ

ਆਪ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ : ਏਟੀਪੀ ਤੇ ਨਕਸ਼ਾ ਨਵੀਸ 50,000 ਰੁਪਏ ਰਿਸ਼ਵਤ ਲੈਂਦੇ ਗ੍ਰਿਫ਼ਤਾਰ