BREAKING NEWS
ਆਪ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ : ਏਟੀਪੀ ਤੇ ਨਕਸ਼ਾ ਨਵੀਸ 50,000 ਰੁਪਏ ਰਿਸ਼ਵਤ ਲੈਂਦੇ ਗ੍ਰਿਫ਼ਤਾਰ20000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਪਿੰਡਾਂ ਵਿੱਚ ਛੱਪੜਾਂ ਦੀ ਕਾਇਆ ਕਲਪ ਦੀ ‘ਆਪ’ ਸਰਕਾਰ ਦੀ ਮੁਹਿੰਮ ਨਾਲ ਪੰਜਾਬ ਦੇ ਪਿੰਡਾਂ ਵਿੱਚ ਨਵੇਂ ਯੁੱਗ ਦਾ ਆਗਾਜ਼: ਤਰੁਨਪ੍ਰੀਤ ਸਿੰਘ ਸੌਂਦਮਾਨ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਹੁਣ ਇੱਕ ਜਨ ਲਹਿਰ ਬਣ ਗਈ ਹੈ, ਪਿੰਡਾਂ ਦੇ ਲੋਕ ਹੁਣ ਖ਼ੁਦ ਨਸ਼ਾ ਤਸਕਰਾਂ ਦਾ ਵਿਰੋਧ ਕਰ ਰਹੇ ਹਨ - ਨੀਲ ਗਰਗਜ਼ਿਲਾ ਤਰਨ ਤਾਰਨ ਵਿੱਚ ਹੋਏ ਸਰਪੰਚ ਕਤਲ ਮਾਮਲੇ ਦਾ ਮੁੱਖ ਦੋਸ਼ੀ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰਜੀ.ਜੀ.ਐਸ.ਐਸ.ਟੀ.ਪੀ. ਦੀ ਦੇ ਪ੍ਰਦਰਸ਼ਨ ਵਿੱਚ ਮਹੱਤਵਪੂਰਨ ਸੁਧਾਰ: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ

ਪੰਜਾਬ

ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ

ਕੌਮੀ ਮਾਰਗ ਬਿਊਰੋ | April 21, 2025 09:13 PM

ਮੋਹਾਲੀ - ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਭਾਈ ਪ੍ਰੇਮ ਸਿੰਘ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਸ਼੍ਰੋਮਣੀ ਭਗਤ ਧੰਨਾ ਜੀ ਦੇ ਜੀਵਨ ਬ੍ਰਿਤਾਂਤ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਉਨ੍ਹਾਂ ਦੁਆਰਾ ਉਚਾਰਣ ਕੀਤੀ ਧੁਰ ਕੀ ਬਾਣੀ ਬਾਰੇ ਸੰਗਤਾਂ ਨੂੰ ਵਿਸਥਾਰ ਵਿੱਚ ਜਾਣੂੰ ਕਰਵਾਇਆ। ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਸ਼੍ਰੋਮਣੀ ਭਗਤ ਧੰਨਾ ਜੀ ਦੁਆਰਾ ਰਚਿਤ ਬਾਣੀ ਅਤੇ ਉਨ੍ਹਾਂ ਦੁਆਰਾ ਪਰਮਾਤਮਾ ਤੋਂ ਆਪਣੀ ਭਗਤੀ ਨਾਲ ਸਾਰੇ ਕੰਮ ਕਰਵਾਉਣ ਬਾਰੇ ਸੰਗਤਾਂ ਨੂੰ ਵਿਸਥਾਰ ਵਿੱਚ ਦੱਸਿਆ। ਭਾਈ ਚਰਨਜੀਤ ਸਿੰਘ ਜੀ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਤੋਂ ਇਲਾਵਾ ਭਾਈ ਗੁਰਨਾਮ ਸਿੰਘ ਜੀ, ਭਾਈ ਸਵਿੰਦਰ ਸਿੰਘ ਜੀ ਹਜ਼ੂਰੀ ਰਾਗੀ, ਗੁਰਦੁਆਰਾ ਭਾਈ ਲਾਲੋ ਜੀ ਪਾਣੀਪਤ ਵਾਲੇ,  ਭਾਈ ਮਨਦੀਪ ਸਿੰਘ ਜੀ , ਭਾਈ ਕਰਨਵੀਰ ਸਿੰਘ ਜੀ, ਭਾਈ ਨਿਰਮਲ ਸਿੰਘ, ਭਾਈ ਮਹਿੰਦਰਪਾਲ ਸਿੰਘ ਜੀ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਮਿੱਤਰ ਪਿਆਰੇ ਨੂੰ ਕੀਰਤਨੀ ਜੱਥਾ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ ਜਥਿਆਂ ਤੋ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਹਰਬਖਸ਼ ਸਿੰਘ, ਅਤੇ ਭਾਈ ਗੁਰਮੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ । ਇਸ ਮੌਕੇ ਤੇ ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ । ਮਾਹਿਰ ਡਾਕਟਰਾਂ ਵੱਲੋੱ ਮਰੀਜਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋੱ ਦਿੱਤੀ ਗਈ । ਗੁਰੂ ਕਾ ਲੰਗਰ ਸੰਗਤਾਂ ਨੂੰ ਸਾਰਾ ਦਿਨ ਅਤੁੱਟ ਵਰਤਾਇਆ ਗਿਆ ।
ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਅਤਿਆਧੁਨਿਕ ਲੈਬਾਰੇਟਰੀ ਅਤੇ ਡਾਇਗਨੋਜ਼ ਸੈਟਰ ਚੱਲ ਰਿਹਾ ਹੈ ਜਿਸ ਵਿੱਚ ਐਕਸ ਰੈਅ, ਅਲਟਰਾ ਸਾਊਡ, ਐੱਮ ਆਰ ਆਈ, ਡੇਟਲ ਵਿੰਗ ਅਤੇ ਸੀਟੀ ਸਕੈਣ ਦੀਆਂ ਸਹੁਲਤਾਂ ਵੀ ਉਪਲਬੱਧ ਹਨ।

Have something to say? Post your comment

 

ਪੰਜਾਬ

’ਯੁੱਧ ਨਸ਼ਿਆਂ ਵਿਰੁੱਧ’ 52ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 72 ਨਸ਼ਾ ਤਸਕਰ ਗ੍ਰਿਫ਼ਤਾਰ; 1.9 ਕਿਲੋ ਹੈਰੋਇਨ, 1 ਕੁਇੰਟਲ ਭੁੱਕੀ ਬਰਾਮਦ

ਲਖਵਿੰਦਰ ਲੰਗਾਹ ਦੀ ਅਚਨਚੇਤ ਹੋਈ ਮੌਤ ਤੇ ਸ. ਬੇਦੀ, ਮੱਲੀ ਤੇ ਬਾਜਵਾ ਨੇ ਦੁਖ ਪ੍ਰਗਟਾਇਆ

ਦਿਲੀ ਫਤਹਿ ਦਿਵਸ ਵਿੱਚ ਅਕਾਲੀ ਫੌਜਾਂ ਨੇ ਵੱਧ ਚੜ੍ਹ ਕੇ ਸਮੂਲੀਅਤ ਕੀਤੀ: ਬਾਬਾ ਬਲਬੀਰ ਸਿੰਘ

ਸਿਆਸੀ ਕਤਲੇਆਮ ਕਰਨ ਦੀ ਯੋਜਨਾ ਬਣਾਉਣ ਵਾਲੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਟਸਐਪ ਗਰੁੱਪ ਦੇ ਸਾਰੇ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਜਾਵੇ:  ਮਜੀਠੀਆ

ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਸਮੂਹ ਸਿੱਖ ਜਥੇਬੰਦੀਆਂ ਦਾ ਇਕਜੁੱਟ ਹੋਣਾ ਸਮੇਂ ਦੀ ਲੋੜ- ਜਥੇਦਾਰ ਗੜਗੱਜ

ਜਥੇਦਾਰ ਨਿਯੁਕਤ ਅਤੇ ਸੇਵਾ ਮੁਕਤ ਕਰਨ ਵਾਲੀ ਨਿਯਮਾਂਵਲੀ ਦੇ ਸਮੇਂ ਵਿੱਚ ਸ਼੍ਰੋਮਣੀ ਕਮੇਟੀ ਨੇ ਕੀਤਾ ਵਾਧਾ 20 ਮਈ ਤੱਕ ਭੇਜ ਸਕਦੇ ਹੋ ਸੁਝਾਅ ਤੁਸੀਂ ਵੀ

ਭਾਈ ਅੰਮ੍ਰਿਤਪਾਲ ਸਿੰਘ ’ਤੇ ਲਗਾਈ ਐਨਐਸਏ ਤੁਰੰਤ ਹਟਾਵੇ ਸਰਕਾਰ- ਐਡਵੋਕੇਟ ਧਾਮੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪੋਪ ਫਰਾਂਸਿਸ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ

ਆਪ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ : ਏਟੀਪੀ ਤੇ ਨਕਸ਼ਾ ਨਵੀਸ 50,000 ਰੁਪਏ ਰਿਸ਼ਵਤ ਲੈਂਦੇ ਗ੍ਰਿਫ਼ਤਾਰ

20000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ