ਪੰਜਾਬ

ਕਣਕ ਦੀ ਖਰੀਦ ਲਈ ਵਿਆਜ-ਮੁਕਤ ਕਰਜੇ ਵਿੱਚ ਤਿੰਨ ਸਾਲਾਂ ਦੌਰਾਨ 21.25% ਦਾ ਵਾਧਾ

ਕੌਮੀ ਮਾਰਗ ਬਿਊਰੋ | April 22, 2025 08:43 PM

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਸਮਾਜ ਦੇ ਹੇਠਲੇ ਵਰਗਾਂ ਨੂੰ ਉੱਚਾ ਚੁੱਕਣ ਲਈ ਵਚਨਬੱਧਤਾ ਤਹਿਤ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਵਿੱਤੀ ਸਾਲ 2025-26 ਲਈ ਦਰਜਾ-4 (ਗਰੁੱਪ-ਡੀ) ਦੇ ਕਰਮਚਾਰੀਆਂ ਲਈ ਕਣਕ ਖਰੀਦਣ ਵਾਸਤੇ ਵਿਆਜ ਮੁਕਤ ਕਰਜ਼ਾ ਵਧਾ ਕੇ 9700 ਰੁਪਏ ਕਰ ਦਿੱਤਾ ਗਿਆ ਹੈ।

ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦਰਜਾ-4 ਮੁਲਾਜਮਾਂ ਲਈ ਇਸ ਮਹੱਤਵਪੂਰਨ ਵਿੱਤੀ ਸਹਾਇਤਾ ਵਿੱਚ ਲਗਾਤਾਰ ਵਾਧਾ ਕਰਦਿਆਂ ਕਣਕ ਖਰੀਦਣ ਵਾਸਤੇ ਵਿਆਜ ਮੁਕਤ ਕਰਜ਼ਾ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ 21.25 ਫੀਸਦੀ ਦਾ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੀ ਇਸ ਅਗਾਂਹਵਧੂ ਪਹੁੰਚ ਦੇ ਉਲਟ ਪਿਛਲੀ ਕਾਂਗਰਸ ਸਰਕਾਰ ਵੱਲੋਂ ਇਸ ਵਰਗ ਦੀ ਅਣਦੇਖੀ ਕੀਤੀ ਜਾਂਦੀ ਰਹੀ।

ਸਮਾਜ ਦੇ ਕਮਜ਼ੋਰ ਵਰਗਾਂ ਪ੍ਰਤੀ ਉਦਾਸੀਨਤਾ ਲਈ ਪਿਛਲੀ ਕਾਂਗਰਸ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਆਲੋਚਨਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿੱਤੀ ਸਾਲ 2019-20 ਅਤੇ 2020-21 ਦੇ ਚੁਣੌਤੀਪੂਰਨ ਕੋਵਿਡ-19 ਸਾਲਾਂ ਦੌਰਾਨ ਵੀ ਕਾਂਗਰਸ ਸਰਕਾਰ ਵੱਲੋਂ ਕੋਈ ਵਾਧਾ ਕੀਤੇ ਬਿਨਾ ਸਿਰਫ 7500 ਰੁਪਏ ਦਾ ਵਿਆਜ ਰਹਿਤ ਕਣਕ ਕਰਜੇ ਦੀ ਸਹੂਲਤ ਦਿੱਤੀ ਗਈ ਅਤੇ ਬਾਅਦ ਵਿੱਚ ਚੋਣ ਵਰ੍ਹੇ 2021-22 ਦੌਰਾਨ ਤਿੰਨ ਸਾਲਾਂ ਉਪਰੰਤ ਸਿਰਫ 500 ਰੁਪਏ ਦਾ ਮਾਮੂਲੀ ਵਾਧਾ ਕਰਦਿਆਂ ਇਸ ਕਰਜ਼ੇ ਦੀ ਰਕਮ ਨੂੰ 8000 ਰੁਪਏ ਕਰ ਦਿੱਤਾ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਦੇ ਮੁਕਾਬਲੇ 'ਆਪ' ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਦਰਜਾ-4 ਦੇ ਮੁਲਾਜ਼ਮਾਂ ਦੀ ਭਲਾਈ ਲਈ ਨਿਰੰਤਰ ਵਚਨਬੱਧਤਾ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਵਿਆਜ ਮੁਕਤ ਕਰਜ਼ੇ ਦੀ ਰਕਮ ਨੂੰ ਵਿੱਤੀ ਸਾਲ 2023-24 ਲਈ ਵਧਾ ਕੇ 8500 ਰੁਪਏ, ਫਿਰ ਵਿੱਤੀ ਸਾਲ 2024-25 ਲਈ 9100 ਰੁਪਏ ਅਤੇ ਹੁਣ ਵਿੱਤੀ ਸਾਲ 2025-26 ਲਈ ਵਧਾ ਕੇ 9700 ਰੁਪਏ ਕਰ ਦਿੱਤਾ ਗਿਆ।

ਵਿੱਤ ਮੰਤਰੀ ਨੇ ਕਿਹਾ ਕਿ ਦਰਜਾ-4 ਦੇ ਹਰੇਕ ਯੋਗ ਕਰਮਚਾਰੀ ਨੂੰ 9700 ਰੁਪਏ ਦਾ ਵਿਆਜ ਮੁਕਤ ਕਰਜ਼ਾ ਦਿੱਤਾ ਜਾਵੇਗਾ, ਜਿਸ ਨਾਲ ਉਹ ਮੌਜੂਦਾ ਸਰਕਾਰੀ ਦਰ 'ਤੇ 2425 ਰੁਪਏ ਪ੍ਰਤੀ ਕੁਇੰਟਲ ਪ੍ਰਤੀ ਪਰਿਵਾਰ ਚਾਰ ਕੁਇੰਟਲ ਦੇ ਹਿਸਾਬ ਨਾਲ ਕਣਕ ਦੀ ਖਰੀਦ ਕਰ ਸਕਣਗੇ। ਉਨ੍ਹਾਂ ਕਿਹਾ ਕਿ ਇਹ ਕਰਜ਼ਾ ਜੂਨ 2025 (ਜੁਲਾਈ 2025 ਵਿੱਚ ਭੁਗਤਾਨ ਯੋਗ) ਦੀ ਤਨਖ਼ਾਹ ਤੋਂ ਸ਼ੁਰੂ ਹੋ ਕੇ, ਇਸੇ ਵਿੱਤੀ ਸਾਲ ਦੇ ਅੰਦਰ ਮੁਕੰਮਲ ਵਸੂਲੀ ਨੂੰ ਯਕੀਨੀ ਬਣਾਉਂਦੇ ਹੋਏ ਆਸਾਨ ਅੱਠ ਬਰਾਬਰ ਮਾਸਿਕ ਕਿਸ਼ਤਾਂ ਵਿੱਚ ਵਸੂਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਵਾਨਿਤ ਰਾਸ਼ੀ 29 ਮਈ, 2025 ਤੱਕ ਸੂਬਾ ਸਰਕਾਰ ਦੇ ਖਜ਼ਾਨੇ ਵਿੱਚੋਂ ਜਾਰੀ ਕਰ ਦਿੱਤੀ ਜਾਵੇਗੀ।

ਵਿੱਤ ਮੰਤਰੀ ਨੇ ਕਿਹਾ ਕਿ ਵਿਆਜ ਰਹਿਤ ਕਣਕ ਦਾ ਕਰਜ਼ਾ ਇੱਕ ਮਹੱਤਵਪੂਰਨ ਪਹਿਲਕਦਮੀ ਹੈ ਜੋ ਕਿ ਪੰਜਾਬ ਦੇ ਪ੍ਰਸ਼ਾਸਨ ਦੀ ਰੀੜ੍ਹ ਦੀ ਹੱਡੀ ਦਰਜਾ-4 ਕਰਮਚਾਰੀਆਂ ਨੂੰ ਜ਼ਰੂਰੀ ਸਹਾਇਤਾ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਹਰੇਕ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਇਨ੍ਹਾਂ ਮੁਲਾਜ਼ਮਾਂ 'ਤੇ ਪੈ ਰਹੇ ਆਰਥਿਕ ਬੋਝ ਨੂੰ ਘੱਟ ਕੀਤਾ ਜਾਵੇ ਤਾਂ ਜੋ ਉਹ ਆਪਣੇ ਘਰੇਲੂ ਖਰਚਿਆਂ ਦਾ ਬਿਹਤਰ ਢੰਗ ਨਾਲ ਪ੍ਰਬੰਧਨ ਕਰ ਸਕਣ ਅਤੇ ਉਨ੍ਹਾਂ ਦੀ ਸਮੁੱਚੀ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ।

 

Have something to say? Post your comment

 

ਪੰਜਾਬ

ਆਪ' ਸਰਕਾਰ ਨੇ ਵਪਾਰੀਆਂ ਤੋਂ ਉਗਾਹੀ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਟੀਚੇ

ਮੂੰਹ ਭਾਰ ਡਿੱਗੇਗਾ ਈਡੀ ਵੱਲੋਂ ਨੈਸ਼ਨਲ ਹੈਰਾਲਡ ਮਾਮਲੇ ਵਿਚ ਦਾਇਰ ਮਾਮਲਾ-ਮਨੀਸ਼ ਤਿਵਾੜੀ

ਖ਼ਾਲਸਾ ਕਾਲਜ ਵਿਖੇ ‘ਗੁਰੂ ਤੇਗ ਬਹਾਦਰ ਜੀ ਦੇ ਹੁਕਮਨਾਮਿਆਂ ਦੇ ਬਹੁ-ਪੱਖੀ ਦਰਸ਼ਨ’ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ

ਡੀਜੀਪੀ ਪੰਜਾਬ ਨੇ ਪੁਲਿਸ ਅਧਿਕਾਰੀਆਂ ਅਤੇ ਜਨਤਾ ਕੋਲੋਂ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦਾ ਵੀ ਜਾਇਜ਼ਾ ਲਿਆ

ਪੋਸ਼ਣ ਸੁਰੱਖਿਆ ਸੰਮੇਲਨ: ਸਕੂਲ ਅਤੇ ਭਾਈਚਾਰਕ ਸਿਹਤ ਪ੍ਰੋਗਰਾਮਾਂ ਨੂੰ ਹੁਲਾਰਾ ਦੇਣ ਲਈ ਬਹੁ-ਵਿਭਾਗੀ ਸਹਿਯੋਗ ਮਹੱਤਵਪੂਰਨ

ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਡਾ ਬਲਜੀਤ ਕੋਰ ਵੱਲੋਂ ਵੱਖ-ਵੱਖ ਵਿਭਾਗਾਂ ਅਤੇ ਜਿਲ੍ਹਿਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ

ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਈਸਾਈ ਧਰਮ ਗੁਰੂ ਦੇ ਦੇਹਾਂਤ ਤੇ ਕੀਤਾ ਗਹਿਰਾ ਅਫਸੋਸ ਜਾਹਰ

ਮੈਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਯਤਨਾਂ ਸਦਕਾ ਜ਼ਿੰਦਾ ਹਾਂ: ਕਰਮਜੀਤ ਕੌਰ

5000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਤੇ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ