ਪੰਜਾਬ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਡਾ ਬਲਜੀਤ ਕੋਰ ਵੱਲੋਂ ਵੱਖ-ਵੱਖ ਵਿਭਾਗਾਂ ਅਤੇ ਜਿਲ੍ਹਿਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ

ਕੌਮੀ ਮਾਰਗ ਬਿਊਰੋ | April 22, 2025 08:42 PM

ਚੰਡੀਗੜ੍ਹ-  ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ "ਯੁੱਧ ਨਸ਼ਿਆਂ ਵਿਰੁੱਧ" ਦੇਸ਼ ਭਰ ਵਿੱਚ ਸਭ ਤੋ ਵੱਡੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਸੂਬਾ ਸਰਕਾਰ ਦੇ ਇਸ ਉਪਰਾਲੇ ਨੂੰ ਸਾਰਥਕ ਬਣਾਉਣ ਲਈ ਨਸ਼ੀਲੇ ਪਦਾਰਕਾਂ ਦੀ ਮੰਗ ਘਟਾਉਣ ਲਈ ਲਗਭਗ 10 ਕਰੋੜ ਰੁਪਏ ਜਾਰੀ ਕੀਤੇ ਜਾਣਗੇ।

ਪੰਜਾਬ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਪੰਜਾਬ ਭਵਨ ਵਿੱਖੇ ਖੇਡਾਂ ਅਤੇ ਯੂਵਕ ਸੇਵਾਵਾਂ ਵਿਭਾਗ, ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ, ਸਪੈਸਲ ਡਾਇਰੈਕਟਰ ਜਨਰਲ ਪੁਲਿਸ, ਐਂਟੀ ਨਾਰਕੋਟਿਕ ਟਾਸਕ ਫੋਰਸ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਰੋਜਗਾਰ ਉਤਪਤਾ, ਹੁਨਰ ਵਿਕਾਸ ਅਤੇ ਸਿੱਖਲਾਈ ਵਿਭਾਗ, ਸੂਚਨਾ ਤੇ ਲੋਕ ਸੰਪਰਕ ਵਿਭਾਗ, ਸਕੂਲ ਸਿੱਖਿਆ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਦੇ ਉੱਚ ਅਧਿਕਾਰੀਆਂ ਅਤੇ ਸਮੂਹ ਜਿਲ੍ਹਿਆਂ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਨੂੰ ਸਾਰਿਆਂ ਨੂੰ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਕੰਮ ਕਰਨ ਦੀ ਲੋੜ ਹੈ।


ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿੱਚੋ ਨਸ਼ਾ ਖਤਮ ਕਰਨ ਲਈ ਸਕੂਲਾਂ, ਕਾਲਜਾਂ ਅਤੇ ਹੋਰ ਵਿਦਿਅਕ ਸੰਸਥਾਵਾਂ ਵਿੱਚ ਸੈਮੀਨਾਰ ਅਤੇ ਹੋਰ ਪ੍ਰੋਗਰਾਮਾਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ। ਕੈਬਨਿਟ ਮੰਤਰੀ ਵੱਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਗਈ ਕਿ ਨਸ਼ੇ ਦੀ ਗ੍ਰਿਫਤ ਵਿੱਚ ਆ ਚੁੱਕੇ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿੱਚ ਕੱਢਣ ਲਈ ਉਪਰਾਲੇ ਹੋਰ ਤੇਜ਼ ਕੀਤੇ ਜਾਣ।

ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਅਤੇ ਜਿਲਿਆਂ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਨਸ਼ੇ ਨੂੰ ਖਤਮ ਕਰਨ ਲਈ ਉਨ੍ਹਾਂ ਦੇ ਪੱਧਰ 'ਤੇ ਜਿਹੜੇ ਜਿਹੜੇ ਉਪਰਾਲੇ ਕੀਤੇ ਜਾ ਰਹੇ ਹਨ, ਉਨ੍ਹਾਂ ਸਬੰਧੀ ਵਿਸਤ੍ਰਿਤ ਚਰਚਾ ਕੀਤੀ। ਡਾ ਬਲਜੀਤ ਕੌਰ ਨੇ ਵੱਖ-ਵੱਖ ਵਿਭਾਗਾਂ ਵੱਲੋਂ ਨਸ਼ਾ ਖਤਮ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਬੇ ਨੂੰ ਦੇਸ਼ ਦਾ ਪਹਿਲਾ ਨਸ਼ਾ ਮੁਕਤ ਰਾਜ ਬਣਾਉਣ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਨਸ਼ਾ ਖਤਮ ਕਰਨ ਲਈ ਹਰੇਕ ਜ਼ਿਲ੍ਹੇ ਨੂੰ 10 ਲੱਖ ਰੁਪਏ ਦਿੱਤੇ ਜਾਣਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜਿਹੜਾ ਜ਼ਿਲਾ ਨਸ਼ਿਆਂ ਨੂੰ ਖਤਮ ਕਰਨ ਵਿੱਚ ਆਪਣੇ ਜਿਲ੍ਹੇ ਵਿੱਚ ਵਧੀਆ ਉਪਰਾਲੇ ਕਰਨਗੇ ਉਨਾਂ ਦੀ ਰਾਸ਼ੀ 10 ਲੱਖ ਤੋ ਵਧਾਈ ਵੀ ਜਾ ਸਕਦੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਦੀਆਂ ਜੇਲ੍ਹਾਂ ਜਿਵੇਂ ਪਟਿਆਲਾ, ਲੁਧਿਆਣਾ, ਫਿਰੋਜਪੁਰ, ਫਰੀਦਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਬਠਿੰਡਾ ਅਤੇ ਗੋਇੰਦਵਾਲ ਸਾਹਿਬ ਵਿਖੇ ਨਸ਼ਾ ਛਡਾਉ ਕੇਂਦਰ ਸਥਾਪਿਤ ਕਰਨ ਲਈ 2.01 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ।

ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਸ਼ਾ ਵਿਰੁੱਧ ਲੜਾਈ ਵਿੱਚ ਤਕਨੀਕੀ ਸਹਾਇਤਾ ਲਈ ਨਵੇਂ ਉਪਰਾਲੇ ਸ਼ੁਰੂ ਕੀਤੇ ਗਏ ਹਨ, ਜਿਵੇਂ ਕਿ ਐਂਟੀ ਡਰਗ ਹੈਲਪਲਾਈਨ ਅਤੇ ਵਟਸਐਪ ਚੈਟਬੋਟ ਨੰਬਰ (9779100200) ਜਾਰੀ ਕੀਤਾ ਗਿਆ ਹੈ। ਇਸ ਹੈਲਪਲਾਈਨ ਨੰਬਰ ਤੇ ਲੋਕ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਨਸ਼ਾ ਛਡਾਉਣ ਲਈ ਮਦਦ ਲੈ ਸਕਦੇ ਹਨ।

ਇਸ ਮੌਕੇ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਰਾਜੀ ਪੀ ਸ੍ਰੀਵਾਸਤਵਾ, ਵਿਸ਼ੇਸ ਸਕੱਤਰ ਕੇਸ਼ਵ ਹਿੰਗੋਨੀਆ ਅਤੇ ਵਿੰਮੀ ਭੂਲਰ ਵਿਸ਼ੇਸ ਤੌਰ ਤੇ ਹਾਜ਼ਰ ਸਨ।

 

Have something to say? Post your comment

 

ਪੰਜਾਬ

ਆਪ' ਸਰਕਾਰ ਨੇ ਵਪਾਰੀਆਂ ਤੋਂ ਉਗਾਹੀ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਟੀਚੇ

ਮੂੰਹ ਭਾਰ ਡਿੱਗੇਗਾ ਈਡੀ ਵੱਲੋਂ ਨੈਸ਼ਨਲ ਹੈਰਾਲਡ ਮਾਮਲੇ ਵਿਚ ਦਾਇਰ ਮਾਮਲਾ-ਮਨੀਸ਼ ਤਿਵਾੜੀ

ਖ਼ਾਲਸਾ ਕਾਲਜ ਵਿਖੇ ‘ਗੁਰੂ ਤੇਗ ਬਹਾਦਰ ਜੀ ਦੇ ਹੁਕਮਨਾਮਿਆਂ ਦੇ ਬਹੁ-ਪੱਖੀ ਦਰਸ਼ਨ’ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ

ਡੀਜੀਪੀ ਪੰਜਾਬ ਨੇ ਪੁਲਿਸ ਅਧਿਕਾਰੀਆਂ ਅਤੇ ਜਨਤਾ ਕੋਲੋਂ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦਾ ਵੀ ਜਾਇਜ਼ਾ ਲਿਆ

ਪੋਸ਼ਣ ਸੁਰੱਖਿਆ ਸੰਮੇਲਨ: ਸਕੂਲ ਅਤੇ ਭਾਈਚਾਰਕ ਸਿਹਤ ਪ੍ਰੋਗਰਾਮਾਂ ਨੂੰ ਹੁਲਾਰਾ ਦੇਣ ਲਈ ਬਹੁ-ਵਿਭਾਗੀ ਸਹਿਯੋਗ ਮਹੱਤਵਪੂਰਨ

ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਈਸਾਈ ਧਰਮ ਗੁਰੂ ਦੇ ਦੇਹਾਂਤ ਤੇ ਕੀਤਾ ਗਹਿਰਾ ਅਫਸੋਸ ਜਾਹਰ

ਮੈਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਯਤਨਾਂ ਸਦਕਾ ਜ਼ਿੰਦਾ ਹਾਂ: ਕਰਮਜੀਤ ਕੌਰ

5000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਤੇ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

40 ਫੀਸਦੀ ਅਪਾਹਜ ਬੱਚਿਆਂ ਲਈ 18 ਸਾਲ ਦੀ ਉਪਰਲੀ ਉਮਰ ਸੀਮਾ ਵਿੱਚ ਦਿੱਤੀ ਗਈ ਛੋਟ