ਪੰਜਾਬ

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦਾ ਕਲਰਕ ਰੰਗੇ ਹੱਥੀਂ ਕਾਬੂ

ਕੌਮੀ ਮਾਰਗ ਬਿਊਰੋ | April 23, 2025 07:15 PM

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਡੀ.ਐਮ. ਦਫ਼ਤਰ ਪਟਿਆਲਾ ਵਿਖੇ ਠੇਕੇ 'ਤੇ ਤਾਇਨਾਤ ਕਲਰਕ ਜਸਪਾਲ ਸਿੰਘ ਨੂੰ 8, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਿੰਡ ਲੰਗ, ਜ਼ਿਲ੍ਹਾ ਪਟਿਆਲਾ ਦੇ ਇੱਕ ਸ਼ਿਕਾਇਤਕਰਤਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਕਲਰਕ ਨੇ ਭਾਰਤੀ ਨਿਆਂ ਸੰਹਿਤਾ ਦੀ ਧਾਰਾ 127/170 ਅਧੀਨ ਦਰਜ ਇੱਕ ਕੇਸ ਵਿੱਚ ਉਸਦੀ ਮਦਦ ਕਰਨ ਬਦਲੇ 8, 000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਪਟਿਆਲਾ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਵਜੋਂ 8, 000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ, ਪਟਿਆਲਾ ਰੇਂਜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

 

Have something to say? Post your comment

 

ਪੰਜਾਬ

Jathedar of Sri Akal Takht Sahib strongly condemns attack in Pahalgam

ਪਹਿਲਗਾਮ ਘਟਨਾ ਨੇ ਚਿੱਟੀ ਸਿੰਘਪੁਰਾ ਦਾ ਸਿੱਖ ਕਤਲੇਆਮ ਕਰਵਾਇਆ ਯਾਦ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਪੰਜਾਬ ਕਾਂਗਰਸ ਦੇ ਵਰਕਰਾਂ ਨੇ ਪਹਿਲਗਾਮ ਅੱਤਵਾਦੀ ਹਮਲੇ ਦਾ ਵਿਰੋਧ ਕਰਦੇ ਹੋਏ ਰੋਸ ਪ੍ਰਦਰਸ਼ਨ ਕੀਤਾ ਤੇ ਪੁਤਲਾ ਫੂਕਿਆ

‘ਯੁੱਧ ਨਸ਼ਿਆਂ ਵਿਰੁਧ’ ਦਾ 54ਵਾਂ ਦਿਨ: 104 ਨਸ਼ਾ ਤਸਕਰ 3.4 ਕਿਲੋ ਹੈਰੋਇਨ, 8.3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

ਮੁੱਖ ਮੰਤਰੀ ਵੱਲੋਂ ਠੇਕੇਦਾਰਾਂ ਨੂੰ ਗਾਰੰਟੀ-ਹੁਣ ਤੁਹਾਡੇ ਕੋਲੋਂ ਕੋਈ ਵੀ ਰਿਸ਼ਵਤ ਮੰਗਣ ਦੀ ਜੁਰਅੱਤ ਨਹੀਂ ਕਰੇਗਾ

ਪਹਿਲਗਾਮ ਕਤਲੇਆਮ ਘੱਟ ਗਿਣਤੀਆਂ ਨੂੰ ਮਾਰਨ ਦੀ ਬੁਨਿਆਦ- ਬਾਬਾ ਹਰਦੀਪ ਸਿੰਘ ਮਹਿਰਾਜ

ਸ਼੍ਰੋਮਣੀ ਕਮੇਟੀ ਨੇ ਪਹਿਲਗਾਮ ’ਚ ਹੋਏ ਹਮਲੇ ਦੇ ਪੀੜਤਾਂ ਨਾਲ ਪ੍ਰਗਟਾਈ ਸੰਵੇਦਨਾ

"56 ਇੰਚ ਦੀ ਛਾਤੀ ਕਦੋਂ ਕੰਮ ਆਵੇਗੀ -ਪਹਿਲਗਾਮ ਹਮਲੇ ਉੱਪਰ ਚੰਨੀ ਬੋਲੇ

ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਪਠਾਨਕੋਟ ਵਿੱਚ ਸੁਰੱਖਿਆ ਵਧਾਈ ਗਈ, ਹਥਿਆਰਬੰਦ ਬਲਾਂ ਨੇ ਕੀਤੀ ਗਸ਼ਤ

ਸੁਰੱਖਿਆ ਸਮੀਖਿਆ: ਮੁੱਖ ਮੰਤਰੀ ਮਾਨ ਨੇ ਉੱਚ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ