ਪੰਜਾਬ

‘ਯੁੱਧ ਨਸ਼ਿਆਂ ਵਿਰੁਧ’ ਦਾ 54ਵਾਂ ਦਿਨ: 104 ਨਸ਼ਾ ਤਸਕਰ 3.4 ਕਿਲੋ ਹੈਰੋਇਨ, 8.3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

ਕੌਮੀ ਮਾਰਗ ਬਿਊਰੋ | April 23, 2025 09:21 PM

ਚੰਡੀਗੜ੍ਹ- ‘ਯੁੱਧ ਨਸ਼ਿਆਂ ਵਿਰੁਧ’ ਦੇ 54ਵੇਂ ਦਿਨ, ਪੰਜਾਬ ਪੁਲਿਸ ਨੇ ਬੁੱਧਵਾਰ ਨੂੰ 104 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.4 ਕਿਲੋ ਹੈਰੋਇਨ, 1671 ਕਿਲੋ ਭੁੱਕੀ ਅਤੇ 8.3 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ, ਸਿਰਫ਼ 54 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 7187 ਹੋ ਗਈ ਹੈ।

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ ਸੀ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 80 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਕਰਮੀਆਂ ਦੀ ਨਫ਼ਰੀ ਵਾਲੀਆਂ 150 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 422 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ, ਜਿਸ ਦੌਰਾਨ ਸੂਬੇ ਭਰ ਵਿੱਚ 63 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 475 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕਰਨ ਦੇ ਨਾਲ, ਪੰਜਾਬ ਪੁਲਿਸ ਨੇ ‘ਨਸ਼ਾ-ਛੁਡਾਉਣ’ ਦੇ ਹਿੱਸੇ ਵਜੋਂ ਪੰਜ ਵਿਅਕਤੀਆਂ ਨੂੰ ਨਸ਼ਾ-ਛੁਡਾਉਣ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ਕਮਿਸ਼ਨਰੇਟ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਬਟਾਲਾ, ਅੰਮ੍ਰਿਤਸਰ ਦਿਹਾਤੀ ਅਤੇ ਤਰਨਤਾਰਨ ਸਮੇਤ ਛੇ ਜ਼ਿਲਿ੍ਹਆਂ ਵਿੱਚ 389 ਦਵਾਈਆਂ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਥੇ ਨਸ਼ੀਲੀਆਂ ਗੋਲੀਆਂ ਜਾਂ ਕੋਈ ਹੋਰ ਆਦਤ ਪਾਉਣ ਵਾਲੀਆਂ ਦਵਾਈਆਂ ਤਾਂ ਨਹੀਂ ਵੇਚ ਜਾ ਰਹੀਆਂ ਅਤੇ ਦਵਾਈਆਂ ਦੀ ਵਿਕਰੀ ਸੰਬੰਧੀ ਨਿਰਧਾਰਤ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ ਜਾਂ ਨਹੀਂ।

Have something to say? Post your comment

 

ਪੰਜਾਬ

Jathedar of Sri Akal Takht Sahib strongly condemns attack in Pahalgam

ਪਹਿਲਗਾਮ ਘਟਨਾ ਨੇ ਚਿੱਟੀ ਸਿੰਘਪੁਰਾ ਦਾ ਸਿੱਖ ਕਤਲੇਆਮ ਕਰਵਾਇਆ ਯਾਦ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਪੰਜਾਬ ਕਾਂਗਰਸ ਦੇ ਵਰਕਰਾਂ ਨੇ ਪਹਿਲਗਾਮ ਅੱਤਵਾਦੀ ਹਮਲੇ ਦਾ ਵਿਰੋਧ ਕਰਦੇ ਹੋਏ ਰੋਸ ਪ੍ਰਦਰਸ਼ਨ ਕੀਤਾ ਤੇ ਪੁਤਲਾ ਫੂਕਿਆ

ਮੁੱਖ ਮੰਤਰੀ ਵੱਲੋਂ ਠੇਕੇਦਾਰਾਂ ਨੂੰ ਗਾਰੰਟੀ-ਹੁਣ ਤੁਹਾਡੇ ਕੋਲੋਂ ਕੋਈ ਵੀ ਰਿਸ਼ਵਤ ਮੰਗਣ ਦੀ ਜੁਰਅੱਤ ਨਹੀਂ ਕਰੇਗਾ

ਪਹਿਲਗਾਮ ਕਤਲੇਆਮ ਘੱਟ ਗਿਣਤੀਆਂ ਨੂੰ ਮਾਰਨ ਦੀ ਬੁਨਿਆਦ- ਬਾਬਾ ਹਰਦੀਪ ਸਿੰਘ ਮਹਿਰਾਜ

ਸ਼੍ਰੋਮਣੀ ਕਮੇਟੀ ਨੇ ਪਹਿਲਗਾਮ ’ਚ ਹੋਏ ਹਮਲੇ ਦੇ ਪੀੜਤਾਂ ਨਾਲ ਪ੍ਰਗਟਾਈ ਸੰਵੇਦਨਾ

"56 ਇੰਚ ਦੀ ਛਾਤੀ ਕਦੋਂ ਕੰਮ ਆਵੇਗੀ -ਪਹਿਲਗਾਮ ਹਮਲੇ ਉੱਪਰ ਚੰਨੀ ਬੋਲੇ

ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਪਠਾਨਕੋਟ ਵਿੱਚ ਸੁਰੱਖਿਆ ਵਧਾਈ ਗਈ, ਹਥਿਆਰਬੰਦ ਬਲਾਂ ਨੇ ਕੀਤੀ ਗਸ਼ਤ

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦਾ ਕਲਰਕ ਰੰਗੇ ਹੱਥੀਂ ਕਾਬੂ

ਸੁਰੱਖਿਆ ਸਮੀਖਿਆ: ਮੁੱਖ ਮੰਤਰੀ ਮਾਨ ਨੇ ਉੱਚ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ