ਨਵੀਂ ਦਿੱਲੀ -ਆਮ ਲੋਕਾਂ ਵਿਰੁੱਧ ਕੀਤੀ ਜਾਂਦੀ ਕਿਸੇ ਵੀ ਤਰ੍ਹਾਂ ਦੀ ਹਿੰਸਾ ਨੂੰ ਕਦੇ ਵੀ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ ਹੈ । ਬੀਤੇ ਦੋ ਦਿਨ ਪਹਿਲਾਂ ਪਹਿਲਗਾਮ ਹਮਲੇ ਦੇ ਪੀੜਤ ਪਰਿਵਾਰਾਂ ਨਾਲ ਅਸੀਂ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦੇ ਹਾਂ । ਬੁੜੈਲ ਜੇਲ੍ਹ ਅੰਦਰ ਨਜ਼ਰ ਬੰਦ ਭਾਈ ਪਰਮਜੀਤ ਸਿੰਘ ਭਿਓਰਾ ਨੇ ਕਿਹਾ ਕਿ ਇਸ ਘਟਨਾ ਨੇ ਮੁੜ ਕੌੜੀਆਂ ਯਾਦਾਂ ਤਾਜ਼ਾ ਕਰਵਾ ਦਿਤੀਆਂ ਹਨ । ਮੌਜੂਦਾ ਮੋਦੀ ਸਰਕਾਰ, ਜੋ ਕਿ ਇੱਕ ਤਾਨਾਸ਼ਾਹ ਵਾਂਗ ਕੰਮ ਕਰ ਰਹੀ ਹੈ, ਨੇ ਵਾਰ-ਵਾਰ ਮਨੁੱਖੀ ਅਧਿਕਾਰਾਂ ਦੀ ਨਾ ਸਿਰਫ਼ ਕਸ਼ਮੀਰ ਵਿੱਚ, ਸਗੋਂ ਪੂਰੇ ਭਾਰਤ ਵਿੱਚ ਉਲੰਘਣਾ ਕੀਤੀ ਅਤੇ ਇੱਥੋਂ ਤੱਕ ਕਿ ਆਪਣੀਆਂ ਸਰਹੱਦਾਂ ਤੋਂ ਪਰੇ ਜਾ ਕੇ ਵੀ ਆਜ਼ਾਦੀ ਪਸੰਦ ਲੋਕਾਂ ਦੇ ਗੈਰ-ਨਿਆਇਕ ਕਤਲ ਅਤੇ ਕਤਲ ਦੀ ਕੋਸ਼ਿਸ਼ ਕੀਤੀਆਂ ਹਨ। ਅਮਰੀਕਾ ਨੂੰ ਇਸ ਹਮਲੇ ਦੀ ਆਪਣੇ ਤੌਰ ਉੱਤੇ ਵੀ ਸੁਤੰਤਰ ਜਾਂਚ ਸ਼ੁਰੂ ਕਰਨੀ ਚਾਹੀਦੀ ਹੈ। ਵਿਦੇਸ਼ੀ ਮੂਲ ਦੇ ਉੱਚ-ਪ੍ਰੋਫਾਈਲ ਸਿਆਸਤਦਾਨਾਂ ਦੇ ਦੌਰਿਆਂ ਦੇ ਆਲੇ ਦੁਆਲੇ ਹਿੰਸਾ ਦੇ ਇਸ ਪੈਟਰਨ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਇਥੇ ਦਸਣਯੋਗ ਹੈ ਕਿ ਭਾਰਤ ਵਲੋਂ ਇਸ ਹਮਲੇ ਵਿਰੁੱਧ ਰੋਸ ਪ੍ਰਗਟ ਕਰਦਿਆਂ ਪੰਜਾਬ ਸਰਹੱਦ ਨਾਲ ਲਗਦਾ ਵਾਹਗਾ ਬਾਰਡਰ ਤੇ ਬੰਦ ਕਰ ਦਿੱਤਾ ਗਿਆ ਹੈ ਪਰ ਇਸੇ ਰੋਸ ਵਜੋਂ ਗੁਜਰਾਤ ਅਤੇ ਹੋਰ ਸਰਹਦਾ ਨਾਲ ਲਗਦੇ ਪਾਕਿਸਤਾਨੀ ਬਾਰਡਰਾਂ ਨੂੰ ਕਿਉਂ ਨਹੀਂ ਬੰਦ ਕੀਤਾ ਗਿਆ ਹੈ ।