ਪੰਜਾਬ

ਗਿਆਨੀ ਰਘਬੀਰ ਸਿੰਘ ਨਾਲ ਦਿੱਲੀ ਹਵਾਈ ਅੱਡੇ ਉੱਤੇ ਦੁਰਵਿਵਹਾਰ ਵਾਲਾ ਵਰਤਾਰਾ ਅਤਿ ਨਿੰਦਣਯੋਗ- ਜਥੇਦਾਰ ਕੁਲਦੀਪ ਸਿੰਘ ਗੜਗੱਜ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | April 24, 2025 08:29 PM

ਸ੍ਰੀ ਅੰਮ੍ਰਿਤਸਰ- ਨਵੀਂ ਦਿੱਲੀ ਦੇ ਹਵਾਈ ਅੱਡੇ ਉੱਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਨਾਲ ਏਅਰ ਇੰਡੀਆ ਦੇ ਸਟਾਫ਼ ਮੈਂਬਰਾਂ ਵੱਲੋਂ ਦੁਰਵਿਵਹਾਰ ਦੇ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੰਘ ਸਾਹਿਬ ਸਿੱਖ ਕੌਮ ਦੀ ਬਹੁਤ ਹੀ ਸਨਮਾਨਯੋਗ ਸ਼ਖ਼ਸੀਅਤ ਹਨ ਅਤੇ ਦੇਸ਼ ਵਿਦੇਸ਼ ਵਿੱਚ ਜਾ ਕੇ ਸਿੱਖੀ ਦਾ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਸਿੰਘ ਸਾਹਿਬ ਜੀ ਨੇ ਵਿਦੇਸ਼ਾਂ ਵਿੱਚ ਕਈ ਪ੍ਰਚਾਰ ਦੌਰੇ ਕੀਤੇ ਹਨ ਤੇ ਹੁਣ ਵੀ ਜਦੋਂ ਉਹ ਨਵੀਂ ਦਿੱਲੀ ਤੋਂ ਅਮਰੀਕਾ ਜਾ ਰਹੇ ਸਨ, ਤਾਂ ਏਅਰ ਇੰਡੀਆ ਵੱਲੋਂ ਬਿਜ਼ਨਸ ਕਲਾਸ ਦੀਆਂ ਟਿਕਟਾਂ ਹੋਣ ਦੇ ਬਾਵਜੂਦ ਬਹੁਤ ਮਾੜੇ ਹਾਲਤ ਵਾਲੀਆਂ ਸੀਟਾਂ ਉਨ੍ਹਾਂ ਸਮੇਤ ਹੋਰ ਯਾਤਰੀਆਂ ਨੂੰ ਦਿੱਤੀਆਂ ਗਈਆਂ ਜਿਸ ਦਾ ਉਨ੍ਹਾਂ ਨੇ ਮੌਕੇ ਉੱਤੇ ਵਿਰੋਧ ਕੀਤਾ ਹੈ।
ਜਥੇਦਾਰ ਗੜਗੱਜ ਨੇ ਕਿਹਾ ਕਿ ਵਿਰੋਧ ਕਰਨ ਤੋਂ ਬਾਅਦ ਹਵਾਈ ਅੱਡੇ ਦੇ ਅਧਿਕਾਰੀ ਸਿੰਘ ਸਾਹਿਬ ਸਮੇਤ ਹੋਰਨਾਂ ਦੇ ਪਾਸਪੋਰਟ ਲੈ ਗਏ ਤੇ ਪਿਛਲੇ ਕਈ ਘੰਟਿਆਂ ਤੋਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਨੂੰ ਭੁੱਖਣ ਭਾਣੇ ਬੈਠਾ ਕੇ ਰੱਖਿਆ ਹੋਇਆ ਹੈ, ਜੋ ਕਿ ਬਹੁਤ ਹੀ ਨਿੰਦਣਯੋਗ ਵਿਵਹਾਰ ਅਤੇ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਹਵਾਈਬਾਜੀ ਮੰਤਰੀ ਨੂੰ ਇਸ ਘਟਨਾ ਦਾ ਤੁਰੰਤ ਨੋਟਿਸ ਲੈ ਕੇ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਮੁੱਖ ਗ੍ਰੰਥੀ ਦੀ ਪਦਵੀ ਬਹੁਤ ਹੀ ਸਤਿਕਾਰਯੋਗ ਹੈ ਕਿਉਂਕਿ ਇਹ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਥਾਪੇ ਗਏ ਪਹਿਲੇ ਗ੍ਰੰਥੀ ਬਾਬਾ ਬੁੱਢਾ ਜੀ ਤੋਂ ਲੈ ਕੇ ਚੱਲਦੀ ਆ ਰਹੀ ਸਿੱਖਾਂ ਦੀ ਵਿਲੱਖਣ ਵਿਰਾਸਤ ਦਾ ਹਿੱਸਾ ਹੈ, ਇਸ ਲਈ ਕੇਂਦਰੀ ਏਜੰਸੀਆਂ ਅਤੇ ਹਵਾਈ ਅੱਡੇ ਉੱਤੇ ਤਾਇਨਾਤ ਅਧਿਕਾਰੀਆਂ ਨੂੰ ਇਨ੍ਹਾਂ ਦੇ ਸਤਿਕਾਰ ਤੇ ਸਨਮਾਨ ਦਾ ਹਮੇਸ਼ਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਉਹ ਸਿੰਘ ਸਾਹਿਬ ਨਾਲ ਸੰਪਰਕ ਕਰਕੇ ਸਮੁੱਚੀ ਘਟਨਾ ਦੀ ਜਾਣਕਾਰੀ ਲੈਣਗੇ।

Have something to say? Post your comment

 

ਪੰਜਾਬ

ਸੂਬੇ ਦੀ ਨੁਹਾਰ ਬਦਲਣ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਰੰਗਲਾ ਪੰਜਾਬ ਵਿਕਾਸ ਯੋਜਨਾ’ ਨੂੰ ਹਰੀ ਝੰਡੀ

ਐਡਵੋਕੇਟ ਧਾਮੀ ਨੇ ਭਾਈ ਪਿੰਦਰਪਾਲ ਸਿੰਘ ਦੇ ਪਿਤਾ ਦੇ ਅਕਾਲ ਚਲਾਣੇ ’ਤੇ ਪ੍ਰਗਟਾਈ ਸੰਵੇਦਨਾ

ਭਾਰਤੀ ਖੂਫੀਆ ਏਜੰਸੀਆ ਅਜਿਹਾ ਦੁਖਾਂਤ ਵਾਪਰਣ ਤੋ ਪਹਿਲੋ ਹੀ ਸਰਕਾਰ ਨੂੰ ਸੁਚੇਤ ਕਿਉਂ ਨਹੀਂ ਕਰਦੀਆ ? : ਮਾਨ

ਮੰਡੀਆਂ ਵਿੱਚ ਲਿਫਟਿੰਗ ਉੱਤੇ ਪੰਜਾਬ ਸਰਕਾਰ ਦਾ ਉਚੇਚਾ ਧਿਆਨ: ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਪਹਿਲਗਾਮ ਦਹਿਸ਼ਤੀ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

ਅੰਮ੍ਰਿਤਪਾਲ ਦੀ ਰਿਹਾਈ ਅਤੇ ਮਨੁੱਖੀ ਅਧਿਕਾਰਾਂ ਦੀ ਬਾਰੇ ਗਵਰਨਰ ਪੰਜਾਬ ਨੂੰ ਮੰਗ ਪੱਤਰ ਦਿੱਤਾ ਪੰਥਕ ਨੁਮਾਇੰਦਿਆਂ ਨੇ 

ਗੁਰੂ ਨਾਨਕ ਸਾਹਿਬ ਦੀਆਂ ਸਿਿਖਆਵਾਂ ਬਾਰੇ ਜਾਣ ਕੇ ਇਕ ਚੀਨੀ ਬਣਿਆ ਸਿੱਖ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਦਾ ਇਕ ਹੋਰ ਉਦਯੋਗ ਪੱਖੀ ਫੈਸਲਾ

ਵਾਹ ਜਥੇਦਾਰ ਜੀ - ਜਹਾਜ ਵਿਚ ਸੀਟ ਸਾਫ ਨਾ ਮਿਲਣ ਤੇ ਦਿੱਤਾ ਧਰਨਾ- ਬੰਦੀ ਸਿੰਘਾਂ ਦੀ ਰਿਹਾਈ ,ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਕੋਈ ਧਰਨਾ ਨਹੀ..??

ਪੰਜਾਬ ਹੋਮ ਗਾਰਡ ਦਾ ਸਰਹੱਦੀ ਵਿੰਗ ਸਰਹੱਦਾਂ `ਤੇ ਦੂਜੀ ਕਤਾਰ ਦੀ ਸੁਰੱਖਿਆ ਨੂੰ ਕਰੇਗਾ ਮਜ਼ਬੂਤ