ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸਿੱਖ ਸੰਸਥਾਵਾਂ ਦੇ ਭਾਜਪਾਈਕਰਨ ਲਈ ਖੁਦ ਸਿੱਖ ਸੰਸਥਾਵਾਂ ਜ਼ਿੰਮੇਵਾਰ ਹਨ।ਅੱਜ ਪੱਤਰਕਾਰਾਂ ਨਾਲ ਗਲ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਹਿਲਾ ਸਿਆਸੀ ਮਨੋਰਥ ਪੂਰੇ ਕਰਨ ਲਈ ਭਾਜਪਾਈਆਂ ਨੇ ਸਿੱਖ ਰਾਜਨੀਤਕਾਂ ਨੇ ਨਾਲ ਸਾਂਝ ਪਾਈ ਤੇ ਫਿਰ ਸਿੱਖ ਸੰਸਥਾਵਾਂ ਤੇ ਕਾਬਜ ਕਰਨ ਲਈ ਦਖਲਅੰਦਾਜੀ ਕੀਤੀ ਤੇ ਹੋਲੀ ਹੋਲੀ ਇਹ ਪਾਰਟੀ ਸਿੱਖ ਸੰਸਥਾਵਾਂ ਵਿਚ ਵੰਡ ਪਾ ਕੇ ਇਨਾਂ ਸੰਸਥਾਵਾਂ ਤੇ ਕਾਬਜ ਹੋ ਗਈ।ਉਨਾਂ ਕਿਹਾ ਕਿ ਸਿੱਖਾਂ ਨੂੰ ਆਪਣੀਆਂ ਸੰਸਥਾਵਾਂ ਬਚਾਉਣੀਆਂ ਚਾਹੀਦੀਆਂ ਹਨ। ਪੰਜਾਬ ਵਿਚ ਚਲ ਰਹੀ ਧਰਮ ਪਰਿਵਰਤਨ ਦੀ ਲਹਿਰ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਜਥੇਦਾਰ ਨੇ ਕਿਹਾ ਕਿ ਲੋਕਾਂ ਨੂੰ ਪੈਸੇ ਅਤੇ ਸਹੂਲਤਾਂ ਦਾ ਲਾਲਚ ਦੇ ਕੇ ਧਰਮ ਪਰਿਵਰਤਨ ਕੀਤਾ ਜਾ ਰਿਹਾ ਹੈ, ਜੋ ਕਿ ਅਤਿ ਨਿੰਦਣਯੋਗ ਹੈ।ਉਨ੍ਹਾਂ ਨੇ ਪਹਿਲਗਾਮ ਵਿੱਚ ਹੋਏ ਹਮਲੇ ਦੀ ਵੀ ਨਿੰਦਾ ਕਰਦਿਆਂ ਕਿਹਾ ਕਿ ਇਸ ਹਮਲੇ ਨੇ ਕਸ਼ਮੀਰ ਦੇ ਲੋਕਾਂ ਨੂੰ ਸਭ ਤੋਂ ਵੱਧ ਨੁਕਸਾਨ ਪਹੁੰਚਾਇਆ। ਭਾਰਤ ਸਰਕਾਰ ਨੂੰ ਇਸ ਹਮਲੇ ਵਿਚ ਸ਼ਾਮਲ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ, ਤਾਂ ਕਿ ਭਵਿਖ ਵਿਚ ਅਜਿਹੀ ਘਟਨਾਂ ਨਾ ਵਾਪਰੇ। ਦਿੱਲੀ ਹਵਾਈ ਅੱਡੇ ਤੇ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਜੀ ਨਾਲ ਵਾਪਰੀ ਘਟਨਾ ਦੀ ਨਿੰਦਾ ਕਰਦਿਆਂ ਜਥੇਦਾਰ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਨੂੰ ਚਾਹੀਦਾ ਹੈ ਕਿ ਏਅਰਲਾਈਨਾਂ ਨਾਲ ਗੱਲਬਾਤ ਕਰਨ ਤਾਂ ਕਿ ਧਾਰਮਿਕ ਸ਼ਖਸ਼ੀਅਤਾਂ ਦਾ ਸਤਿਕਾਰ ਕਾਇਮ ਰਹੇ।ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪੰਜ ਮੈਂਬਰੀ ਭਾਰਤੀ ਕਮੇਟੀ ਬਾਰੇ ਗਲ ਕਰਦਿਆਂ ਜਥੇਦਾਰ ਨੇ ਕਿਹਾ ਕਿ ਇਹ ਕਮੇਟੀ ਹੁਕਮਨਾਮੇ ਦੀ ਭਾਵਨਾ ਮੁਤਾਬਿਕ ਤੇ ਨਿਯਮਾਂ ਅਨੁਸਾਰ ਭਰਤੀ ਕਰ ਰਹੀ ਹੈ ਤੇ ਆਉਣ ਵਾਲੇ ਸਮੇਂ ਵਿੱਚ ਨਵੀਂ ਲੀਡਰਸ਼ਿਪ ਉਭਰੇਗੀ ਅਤੇ ਪੰਥਕ ਹਿੱਤਾਂ ਲਈ ਗੱਲ ਕਰੇਗੀ।ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਬਾਰੇ ਪੁੱਛੈ ਸਵਾਲ ਦੇ ਜਵਾਬ ਵਿਚ ਜਥੇਦਾਰ ਨੇ ਕਿਹਾ ਕਿ ਇਹ ਚੋਣਾ ਜਲਦੀ ਤੋਂ ਜਲਦੀ ਹੋਣੀਆਂ ਚਾਹੀਦੀਆਂ ਹਨ ਅਤੇ ਸਾਰੀਆਂ ਸਿੱਖ ਸੰਸਥਾਵਾਂ ਨੂੰ ਇਕੱਠੇ ਹੋ ਕੇ ਇਹ ਚੋਣਾਂ ਲੜਨੀਆਂ ਚਾਹੀਦੀਆਂ ਹਨ ਅਤੇ ਮੌਜੂਦਾ ਕਾਬਜ ਧਿਰ ਨੂੰ ਬਾਹਰ ਕੱਢਣਾ ਚਾਹੀਦਾ ਹੈ। ਜਥੇਦਾਰਾਂ ਦੀ ਨਿਯੁਕਤੀ ਤੇ ਸੇਵਾ ਮੁਕਤੀ ਨੂੰ ਨਿਯਮ ਬਧ ਕਰਨ ਲਈ ਚਲ ਰਹੀ ਚਰਚਾ ਬਾਰੇ ਜਥੇਦਾਰ ਨੇ ਕਿਹਾ ਕਿ ਉਨਾਂ ਕੋਲੋ ਸ਼ੋ੍ਰਮਣੀ ਕਮੇਟੀ ਨੇ ਸੁਝਾਅ ਨਹੀ ਮੰਗੇ ਜੇਕਰ ਮੰਗੇਗੀ ਤ ਜਰੂਰ ਸੁਝਾਅ ਦੇਵਾਂਗੇ।