ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਨੇ ਗਿਆਨੀ ਰਘਬੀਰ ਸਿੰਘ ਨਾਲ ਹੋਏ ਦੁਰਵਿਵਹਾਰ ਲਈ ਏਅਰ ਇੰਡੀਆ ਤੋਂ ਮਿਸਾਲੀ ਕਾਰਵਾਈ ਦੀ ਕੀਤੀ ਮੰਗ

ਦਵਿੰਦਰ ਸਿੰਘ ਕੋਹਲੀ/ ਕੌਮੀ ਮਾਰਗ ਬਿਊਰੋ | April 25, 2025 07:45 PM

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਦੁਰਵਿਵਹਾਰ ਲਈ ਜ਼ਿੰਮੇਵਾਰ ਏਅਰ ਇੰਡੀਆ ਦੇ ਕਰਮਚਾਰੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ।

ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਬਦਸਲੂਕੀ ਦੀ ਘਟਨਾ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਏਅਰ ਇੰਡੀਆ ਦੇ ਸਟਾਫ ਦਾ ਗੈਰ-ਜ਼ਿੰਮੇਵਾਰਾਨਾ ਵਿਵਹਾਰ ਅਣਉਚਿਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿੰਘ ਸਾਹਿਬ ਪੰਜਾਬ ਅਤੇ ਖਾਸ ਕਰਕੇ ਸਿੱਖ ਭਾਈਚਾਰੇ ਦੀ ਬਹੁਤ ਸਤਿਕਾਰਤ ਸ਼ਖਸੀਅਤ ਹਨ ਅਤੇ ਉਨ੍ਹਾਂ ਨਾਲ ਅਜਿਹੇ ਦੁਰਵਿਵਹਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਮੰਦਭਾਗੀ ਘਟਨਾ ਨੇ ਹਰੇਕ ਸਿੱਖ ਦੇ ਮਨ ਨੂੰ ਗਹਿਰੀ ਠੇਸ ਪਹੁੰਚਾਈ ਹੈ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਹੈ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਏਅਰ ਇੰਡੀਆ ਦੇ ਜ਼ਿੰਮੇਵਾਰ ਕਰਮਚਾਰੀਆਂ ਵਿਰੁੱਧ ਮਿਸਾਲੀ ਕਾਰਵਾਈ ਕਰਨ ਦੀ ਅਪੀਲ ਕੀਤੀ ਤਾਂ ਜੋ ਦੂਜਿਆਂ ਨੂੰ ਸਬਕ ਮਿਲ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਮਾਮਲੇ ਵਿੱਚ ਤੁਰੰਤ ਦਖਲ ਦੇਣਾ ਚਾਹੀਦਾ ਹੈ ਕਿਉਂਕਿ ਇਹ ਮਾਮਲਾ ਸਿੱਧੇ ਤੌਰ 'ਤੇ ਦੁਨੀਆ ਭਰ ਦੇ ਸਮੁੱਚੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ।

Have something to say? Post your comment

 

ਪੰਜਾਬ

ਪੰਜਾਬ ਸਰਕਾਰ ਵੱਲੋਂ ਡੇਂਗੂ ਨਾਲ ਨਜਿੱਠਣ ਲਈ "ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ" ਮੁਹਿੰਮ ਕੀਤੀ ਜਾਵੇਗੀ ਸ਼ੁਰੂ

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ 5000 ਸਕੂਲੀ ਵਿਦਿਆਰਥੀਆਂ ਨੇ ਮੈਗਾ ਰੈਲੀ ਵਿੱਚ ਹਿੱਸਾ ਲਿਆ

ਯੁੱਧ ਨਸ਼ਿਆਂ ਵਿਰੁੱਧ: ਮੋਗਾ ਦੇ ਦੌਲੇਵਾਲਾ ਪਿੰਡ ਵਿੱਚ ਚਾਰ ਨਸ਼ਾ ਤਸਕਰਾਂ ਦੇ ਗੈਰ-ਕਾਨੂੰਨੀ ਘਰਾਂ ਨੂੰ ਕੀਤਾ ਢਹਿਢੇਰੀ

ਅਟਾਰੀ-ਵਾਹਗਾ ਸਰਹੱਦ 'ਤੇ ਬੀਐਸਐਫ ਅਲਰਟ, ਕਿਸਾਨਾਂ ਨੂੰ ਦੋ ਦਿਨਾਂ ਵਿੱਚ ਫ਼ਸਲਾਂ ਦੀ ਕਟਾਈ ਕਰਨ ਦੇ ਹੁਕਮ

ਬਾਬਾ ਚੇਤ ਸਿੰਘ, ਬਾਬਾ ਸੰਤਾ ਸਿੰਘ ਦੇ ਬਰਸੀ ਸਮਾਗਮ ਗੁ: ਬੇਰ ਸਾਹਿਬ ਦੇਗਸਰ ਸਾਹਿਬ ਛਾਉਣੀ ਬੁੱਢਾ ਦਲ ਵਿਖੇ ਹੋਣਗੇ

ਪੰਜ ਮੈਂਬਰੀ ਭਰਤੀ ਕਮੇਟੀ ਨੂੰ ਮਿਲ ਰਹੇ ਹੁੰਗਾਰੇ ਤੋਂ ਘਬਰਾਇਆ ਬਾਦਲ ਦਲ ਗੁਰੂ ਘਰਾਂ ਨੂੰ ਤਾਲੇ ਲਗਾਉਣ ਲੱਗਾ

ਬੈਂਕ ਆਫ਼ ਬੜੋਦਾ ਵੱਲੋਂ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਨੂੰ ਦੋ ਵਾਟਰ ਕੂਲਰ ਸੌਂਪੇ

ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਆਯੋਜਤ

ਆਜ਼ਾਦ ਕੌਂਸਲਰ ਪਰਮਿੰਦਰ ਪਿੰਕੀ 'ਆਪ' ਵਿੱਚ ਸ਼ਾਮਲ, ਅਮਨ ਅਰੋੜਾ ਨੇ ਕੀਤਾ ਸਵਾਗਤ

ਆਪ ਕੌਂਸਲਰ ਭੁਪਿੰਦਰ ਸਿੰਘ ਪ੍ਰਧਾਨ, ਪ੍ਰੀਤ ਜੈਨ ਸੀਨੀਅਰ ਮੀਤ ਪ੍ਰਧਾਨ ਅਤੇ ਕ੍ਰਿਸ਼ਨ ਲਾਲ ਮੀਤ ਪ੍ਰਧਾਨ ਚੁਣੇ ਗਏ