ਹਰਿਆਣਾ

ਪਹਿਲਗਾਮ ਹਮਲੇ ਦੇ ਬਾਅਦ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤੀ ਉੱਚ ਪੱਧਰੀ ਮੀਟਿੰਗ

ਕੌਮੀ ਮਾਰਗ ਬਿਊਰੋ | April 25, 2025 09:44 PM

ਚੰਡੀਗੜ੍ਹ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਹਰਿਆਣਾ ਸਿਵਲ ਸਕੱਤਰੇਤ ਵਿੱਚ ਪ੍ਰਬੰਧਿਤ ਇੱਕ ਉੱਚ ਪੱਧਰੀ ਮੀਟਿੰਗ ਦੀ ਅਗਵਾਈ ਕਰਦੇ ਹੋਏ ਪਹਿਲਗਾਮ ਹਮਲੇ ਦੇ ਬਾਅਦ ਊਤਪਨ ਸਥਿਤੀ ਅਤੇ ਹੋਰ ਮਹਤੱਵਪੂਰਣ ਮੁੱਦਿਆਂ 'ਤੇ ਚਰਚਾ ਕੀਤੀ। ਉਨ੍ਹਾਂ ਨੇ ਇਸ ਹਮਲੇ ਦੀ ਕੜੇ ਸ਼ਬਦਾਂ ਵਿੱਚ ਨਿੰਦਾ ਕਰਦੇ ਹੋਏ ਕਿਹਾ ਕਿ ਇਸ ਹਮਲੇ ਵਿੱਚ ਕਈ ਨਿਰਦੋਸ਼ ਲੋਕਾਂ ਦੀ ਜਾਣ ਚਲੀ ਗਈ। ਅਜਿਹੇ ਕ੍ਰਿਤ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤੇ ਜਾਣਗੇ।

ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨਿਰਦੇਸ਼ਾਂ ਅਨੂਸਾਰ, ਮੁੱਖ ਮੰਤਰੀ ਨੇ ਕਿਹਾ ਕਿ ਪਾਕੀਸਤਾਨੀ ਨਾਗਰਿਕਾਂ ਲਈ ਹਰਿਆਣਾ ਛੱਡਣ ਦੀ ਆਖੀਰੀ ਮਿੱਤੀ 27 ਅਪ੍ਰੈਲ, 2025 ਹੈ। ਹਾਲਾਂਕਿ ਮੈਡੀਕਲ ਵੀਜਾ ਧਾਰਕਾਂ ਲਈ ਇਹ ਸੀਮਾ 29 ਅਪ੍ਰੈਨ, 2025 ਤੱਕ ਹੈ। ਇਹ ਸਮੇਂ ਸੀਮਾ ਲੰਬੇ ਸਮੇਂ ਦੇ ਵੀਜਾ, ਰਾਜਨਯਿਕ ਵੀਜਾ ਅਤੇ ਅਧਿਕਾਰਕ ਵੀਜਾ ਰੱਖਣ ਵਾਲੇ ਪਾਕੀਸਤਾਨੀ ਨਾਗਰਿਕਾਂ 'ਤੇ ਲਾਗੂ ਨਹੀਂ ਹੋਵੇਗੀ।

ਮੁੱਖ ਮੰਤਰੀ ਨੇ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਪੁਲਿਸ ਸੁਪਰਡੈਂਟਾਂ ਨੂੰ ਇੰਨ੍ਹਾਂ ਨਿਰਦੇਸ਼ਾਂ ਦਾ ਸਖਤੀ ਨਾਲ ਪਾਲਣ ਯਕੀਨੀ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਰਾਜ ਵਿੱਚ ਕਾਨੁੰਨ ਵਿਵਸਥਾ ਦੀ ਸਮੀਖਿਆ ਕਰਦੇ ਹੋਏ ਇਹ ਸਪਸ਼ਟ ਕੀਤਾ ਕਿ ਰਾਜ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਪੂਰੇ ਰਾਜ ਦੇ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਪੜ੍ਹ ਰਹੇ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਕਰਨ ਲਈ ਸਾਰੇ ਜਰੂਰੀ ਕਦਮ ਚੁੱਕੇ ਜਾਣ। ਮੌਜੂਦਾ ਵਿੱਚ ਹਰਿਆਣਾ ਦੇ ਵੱਖ-ਵੱਖ ਵਿਦਿਅਕ ਅਦਾਰਿਆਂ ਵਿੱਚ 1157 ਕਸ਼ਮੀਰੀ ਵਿਦਿਆਰਥੀਆਂ ਸਿਖਿਆ ਪ੍ਰਾਪਤ ਕਰ ਰਹੇ ਹਨ। ਮੁੱਖ ਮੰਤਰੀ ਨੇ ਸਬੰਧਿਤ ਜਿਲ੍ਹਾ ਪ੍ਰਸਾਸ਼ਨ ਨੂੰ ਵਿਦਿਆਰਥੀਆਂ ਦੀ ਸਮਸਿਆਵਾਂ ਅਤੇ ਚਿੰਤਾਵਾਂ ਦਾ ਪ੍ਰਾਥਮਿਕਤਾ ਨਾਲ ਸੁਲਝਾਉਣ ਅਤੇ ਉਨ੍ਹਾਂ ਨੂੰ ਸੁਰੱਖਿਆ ਅਤੇ ਭਰੋਸੇ ਦਾ ਮਾਹੌਲ ਪ੍ਰਦਾਨ ਕਰਨ ਲਈ ਵਿਦਿਆਕ ਅਦਾਰਿਆਂ ਦੇ ਨਾਲ ਲਗਾਤਾਰ ਸੰਪਰਕ ਵਿੱਚ ਰਹਿਣ ਦੇ ਨਿਰਦੇਸ਼ ਦਿੱਤੇ।

Have something to say? Post your comment

 

ਹਰਿਆਣਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੀਂ ਪਾਤਸ਼ਾਹੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਧਮਧਾਨ ਸਾਹਿਬ ਤੋਂ ਅਰੰਭਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ

ਹਰਿਆਣਾ ਦੇ ਰੋਹਤਕ ’ਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਿੱਖੀ ਦਾ ਪ੍ਰਚਾਰ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 9 ਮੈਂਬਰ ਨਾਮਜ਼ਦ ਕਰਨ ਅਤੇ ਕਾਰਜਕਰਨੀ ਕਮੇਟੀ ਬਣਾਉਣ ਦੀ ਕੀਤੀ ਅਪੀਲ

ਪੰਜਾਬ-ਹਰਿਆਣਾ ਭਰਾ ਹਨ, ਭਗਤ ਸਿੰਘ 'ਤੇ ਕੋਈ ਵਿਵਾਦ ਨਹੀਂ ਹੋਣਾ ਚਾਹੀਦਾ: ਭੁਪਿੰਦਰ ਸਿੰਘ ਹੁੱਡਾ

ਕਰਨਲ ਨਾਲ ਕੁੱਟਮਾਰ ਦਾ ਮਾਮਲਾ: ਭਿਵਾਨੀ ਵਿੱਚ ਸੇਵਾਮੁਕਤ ਸੈਨਿਕਾਂ ਅਤੇ ਕਿਸਾਨਾਂ ਨੇ ਕੀਤਾ ਪ੍ਰਦਰਸ਼ਨ

ਸਰਕਾਰ ਕਿਸਾਨਾਂ ਨੂੰ ਦੇਸੀ ਦਾਰੂ ਬਣਾਉਣ ਦੀ ਇਜਾਜ਼ਤ ਦੇਵੇ ਆਮਦਨ ਹੋ ਜਾਵੇਗੀ ਤਿਗਣੀ-ਭਾਜਪਾ ਸੰਸਦ

ਹਰਿਆਣਾ 'ਚ ਜੇਜੇਪੀ ਨੇਤਾ ਦੀ ਗੋਲੀ ਮਾਰ ਕੇ ਹੱਤਿਆ, ਗੁਆਂਢ 'ਚ ਰਹਿਣ ਵਾਲੇ ਰਿਸ਼ਤੇਦਾਰ 'ਤੇ ਦੋਸ਼

ਯਾਦਗਾਰੀ ਹੋ ਨਿਬੜਿਆ ਹਰਿਆਣਾ ਕਮੇਟੀ ਵਲੋਂ ਮਨਾਇਆ ਗਿਆ ਸ਼ਹੀਦ ਪੀਰ ਬੁੱਧੂ ਸ਼ਾਹ ਦਾ ਸਲਾਨਾ ਸ਼ਹੀਦੀ ਸਮਾਗਮ

ਹਰਿਆਣਾ ਕਮੇਟੀ ਧਰਮ ਪ੍ਰਚਾਰ ਵਲੋਂ ਆਪਣੇ ਵਿਦਿਅਕ ਅਦਾਰਿਆਂ ਦੇ ਅੰਮ੍ਰਿਤਧਾਰੀ ਬੱਚਿਆਂ ਨੂੰ 1570600 ਰੁਪਏ ਦੇ ਵਜ਼ੀਫੇ ਦਿੱਤੇ