ਪੰਜਾਬ

'ਆਪ' ਦੀ ਸਫ਼ਾਈ ਮੁਹਿੰਮ ਦੂਜੇ ਦਿਨ ਵੀ ਜਾਰੀ: ਝਾੜੂ ਲੈ ਕੇ ਸੜਕਾਂ 'ਤੇ ਉੱਤਰੇ ਮੰਤਰੀ ਅਤੇ ਵਿਧਾਇਕ

ਕੌਮੀ ਮਾਰਗ ਬਿਊਰੋ | April 26, 2025 06:42 PM

ਲੁਧਿਆਣਾ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਢੁਕਵੀਂ ਸਫ਼ਾਈ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਲੁਧਿਆਣਾ ਸ਼ਹਿਰ ਦੇ ਸਾਰੇ ਵਿਧਾਇਕਾਂ ਅਤੇ ਮੇਅਰ ਨਾਲ ਸ਼ਨੀਵਾਰ ਨੂੰ ਲੁਧਿਆਣਾ ਸ਼ਹਿਰ ਭਰ ਵਿੱਚ ਵਿਸ਼ਾਲ ਸਫ਼ਾਈ ਮੁਹਿੰਮ ਸ਼ੁਰੂ ਕੀਤੀ।

ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਜਮਾਲਪੁਰ ਚੌਕ, ਚੰਡੀਗੜ੍ਹ ਰੋਡ ਤੋਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਜਦੋਂ ਕਿ ਲੁਧਿਆਣਾ ਸ਼ਹਿਰ ਦੇ ਵਿਧਾਇਕਾਂ ਨੇ ਆਪਣੇ-ਆਪਣੇ ਹਲਕਿਆਂ ਤੋਂ ਮੁਹਿੰਮ ਦੀ ਸ਼ੁਰੂਆਤ ਕੀਤੀ।

ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਨੇ ਢੋਲੇਵਾਲ ਚੌਕ ਤੋਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ, ਜਦੋਂ ਕਿ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਭਗਵਾਨ ਚੌਕ, ਗਿੱਲ ਰੋਡ ਤੋਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸੇ ਤਰ੍ਹਾਂ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪ੍ਰਾਸ਼ਰ ਪੱਪੀ ਨੇ ਸ਼ਗਨ ਪੈਲੇਸ ਤੋਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਅਤੇ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਬਾਲ ਸਿੰਘ ਨਗਰ ਤੋਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ। ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਅਤੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਵਰਧਮਾਨ ਚੌਕ, ਚੰਡੀਗੜ੍ਹ ਰੋਡ ਤੋਂ ਇਸ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ। ਕੌਂਸਲਰਾਂ ਅਮਨ ਬੱਗਾ, ਨਿਧੀ ਗੁਪਤਾ ਸਮੇਤ ਹੋਰਨਾਂ ਨੇ ਵੀ ਸਫ਼ਾਈ ਮੁਹਿੰਮ ਵਿੱਚ ਹਿੱਸਾ ਲਿਆ।

ਨਗਰ ਨਿਗਮ ਕਮਿਸ਼ਨਰ ਆਦਿੱਤਿਆ ਡਚਲਵਾਲ, ਨਗਰ ਨਿਗਮ ਦੇ ਵਧੀਕ ਕਮਿਸ਼ਨਰ ਪਰਮਦੀਪ ਸਿੰਘ, ਸੰਯੁਕਤ ਕਮਿਸ਼ਨਰ ਅੰਕੁਰ ਮਹਿੰਦਰੂ ਅਤੇ ਅਭਿਸ਼ੇਕ ਸ਼ਰਮਾ, ਜ਼ੋਨਲ ਕਮਿਸ਼ਨਰ ਨੀਰਜ ਜੈਨ ਅਤੇ ਗੁਰਪਾਲ ਸਿੰਘ ਸਮੇਤ ਹੋਰ ਨਗਰ ਨਿਗਮ ਅਧਿਕਾਰੀਆਂ ਨੇ ਵੀ ਸਫ਼ਾਈ ਮੁਹਿੰਮ ਵਿੱਚ ਹਿੱਸਾ ਲਿਆ।

ਇਸ ਵਿਸ਼ਾਲ ਸਫ਼ਾਈ ਮੁਹਿੰਮ ਤਹਿਤ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਦੇ ਸਾਰੇ ਵਾਰਡਾਂ ਨੂੰ ਕਵਰ ਕੀਤਾ ਜਾਵੇਗਾ। ਸੜਕਾਂ, ਪਾਰਕਾਂ ਆਦਿ ਦੀ ਸਫ਼ਾਈ ਤੋਂ ਇਲਾਵਾ ਨਗਰ ਨਿਗਮ ਦੇ ਸਬੰਧਿਤ ਸਟਾਫ਼ ਨੂੰ ਜਿੱਥੇ ਵੀ ਲੋੜ ਹੋਵੇ ਸੀਵਰ ਲਾਈਨਾਂ/ਸੜਕਾਂ ਦੀਆਂ ਨਾਲੀਆਂ ਦੀ ਸਫ਼ਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਗਰਮੀਆਂ ਦੇ ਮੌਸਮ ਦੌਰਾਨ ਵਸਨੀਕਾਂ ਨੂੰ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਵਸਨੀਕਾਂ ਨੂੰ ਵੈਕਟਰ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਸੁਰੱਖਿਅਤ ਰੱਖਣ ਲਈ ਫੌਗਿੰਗ ਵੀ ਕੀਤੀ ਜਾਵੇਗੀ। ਰਾਜ ਸਰਕਾਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਇਸ ਸਫ਼ਾਈ ਮੁਹਿੰਮ ਵਿੱਚ ਨਿਯਮਤ ਸਫ਼ਾਈ ਗਤੀਵਿਧੀਆਂ, ਰਹਿੰਦ-ਖੂੰਹਦ ਪ੍ਰਬੰਧਨ ਪ੍ਰੋਗਰਾਮ ਅਤੇ ਲੁਧਿਆਣਾ ਭਰ ਵਿੱਚ ਭਾਈਚਾਰਕ ਸ਼ਮੂਲੀਅਤ ਦੇ ਯਤਨ ਸ਼ਾਮਲ ਹੋਣਗੇ।

ਲੁਧਿਆਣਾ ਦੇ ਅਣਗੌਲੇ ਨਾਇਕਾਂ ਪ੍ਰਤੀ ਦਿਲੋਂ ਇਸ਼ਾਰਾ ਕਰਦੇ ਹੋਏ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸ਼ਨੀਵਾਰ ਸਵੇਰੇ ਜਮਾਲਪੁਰ ਚੌਕ ਤੋਂ ਮੁੱਖ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਸਫ਼ਾਈ ਕਰਮਚਾਰੀਆਂ ਨੂੰ ਨਿੱਜੀ ਤੌਰ 'ਤੇ ਚਾਹ ਅਤੇ ਮਠਿਆਈਆਂ ਵੰਡੀਆਂ।

ਕੈਬਨਿਟ ਮੰਤਰੀ ਨੇ ਸ਼ਹਿਰ ਦੀ ਸਫ਼ਾਈ ਬਣਾਈ ਰੱਖਣ ਵਿੱਚ ਸਫ਼ਾਈ ਕਰਮਚਾਰੀਆਂ ਦੇ ਅਣਥੱਕ ਯਤਨਾਂ ਦੀ ਸ਼ਲਾਘਾ ਕੀਤੀ।

ਕੈਬਨਿਟ ਮੰਤਰੀ ਮੁੰਡੀਆਂ, ਸ਼ਹਿਰ ਦੇ ਸਾਰੇ ਵਿਧਾਇਕਾਂ ਅਤੇ ਮੇਅਰ ਨੇ ਲੁਧਿਆਣਾ ਦੇ ਸਾਰੇ ਨਿਵਾਸੀਆਂ ਨੂੰ ਇਸ ਨੇਕ ਯਤਨ ਵਿੱਚ ਹੱਥ ਮਿਲਾਉਣ ਦੀ ਅਪੀਲ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਸਫ਼ਾਈ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲੈ ਕੇ ਕੂੜੇ ਨੂੰ ਵੱਖਰਾ ਕਰਕੇ ਅਤੇ ਵਾਤਾਵਰਣ ਅਨੁਕੂਲ ਅਭਿਆਸਾਂ ਨੂੰ ਅਪਣਾ ਕੇ ਨਾਗਰਿਕ ਲੁਧਿਆਣਾ ਨੂੰ ਸਫ਼ਾਈ ਅਤੇ ਹਰਿਆਲੀ ਦਾ ਮਾਡਲ ਬਣਾਉਣ ਵਿੱਚ ਯੋਗਦਾਨ ਪਾ ਸਕਦੇ ਹਨ।

ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਖੁੱਲ੍ਹੀਆਂ ਥਾਵਾਂ/ਪਲਾਟਾਂ 'ਤੇ ਕੂੜਾ ਨਾ ਸੁੱਟ ਕੇ ਸ਼ਹਿਰ ਨੂੰ ਸਾਫ਼ ਰੱਖਣ ਵਿੱਚ ਰਾਜ ਸਰਕਾਰ ਅਤੇ ਸਥਾਨਕ ਅਧਿਕਾਰੀਆਂ ਦਾ ਸਮਰਥਨ ਕਰਨ। ਉਨ੍ਹਾਂ ਨੇ ਵਸਨੀਕਾਂ ਨੂੰ ਸਫ਼ਾਈ ਨੂੰ ਇੱਕ ਜਨਤਕ ਲਹਿਰ ਬਣਾਉਣ ਲਈ ਹੱਥ ਮਿਲਾਉਣ ਦੀ ਅਪੀਲ ਕੀਤੀ।

 

Have something to say? Post your comment

 

ਪੰਜਾਬ

ਪੰਜਾਬ ਸਰਕਾਰ ਵੱਲੋਂ ਡੇਂਗੂ ਨਾਲ ਨਜਿੱਠਣ ਲਈ "ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ" ਮੁਹਿੰਮ ਕੀਤੀ ਜਾਵੇਗੀ ਸ਼ੁਰੂ

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ 5000 ਸਕੂਲੀ ਵਿਦਿਆਰਥੀਆਂ ਨੇ ਮੈਗਾ ਰੈਲੀ ਵਿੱਚ ਹਿੱਸਾ ਲਿਆ

ਯੁੱਧ ਨਸ਼ਿਆਂ ਵਿਰੁੱਧ: ਮੋਗਾ ਦੇ ਦੌਲੇਵਾਲਾ ਪਿੰਡ ਵਿੱਚ ਚਾਰ ਨਸ਼ਾ ਤਸਕਰਾਂ ਦੇ ਗੈਰ-ਕਾਨੂੰਨੀ ਘਰਾਂ ਨੂੰ ਕੀਤਾ ਢਹਿਢੇਰੀ

ਅਟਾਰੀ-ਵਾਹਗਾ ਸਰਹੱਦ 'ਤੇ ਬੀਐਸਐਫ ਅਲਰਟ, ਕਿਸਾਨਾਂ ਨੂੰ ਦੋ ਦਿਨਾਂ ਵਿੱਚ ਫ਼ਸਲਾਂ ਦੀ ਕਟਾਈ ਕਰਨ ਦੇ ਹੁਕਮ

ਬਾਬਾ ਚੇਤ ਸਿੰਘ, ਬਾਬਾ ਸੰਤਾ ਸਿੰਘ ਦੇ ਬਰਸੀ ਸਮਾਗਮ ਗੁ: ਬੇਰ ਸਾਹਿਬ ਦੇਗਸਰ ਸਾਹਿਬ ਛਾਉਣੀ ਬੁੱਢਾ ਦਲ ਵਿਖੇ ਹੋਣਗੇ

ਪੰਜ ਮੈਂਬਰੀ ਭਰਤੀ ਕਮੇਟੀ ਨੂੰ ਮਿਲ ਰਹੇ ਹੁੰਗਾਰੇ ਤੋਂ ਘਬਰਾਇਆ ਬਾਦਲ ਦਲ ਗੁਰੂ ਘਰਾਂ ਨੂੰ ਤਾਲੇ ਲਗਾਉਣ ਲੱਗਾ

ਬੈਂਕ ਆਫ਼ ਬੜੋਦਾ ਵੱਲੋਂ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਨੂੰ ਦੋ ਵਾਟਰ ਕੂਲਰ ਸੌਂਪੇ

ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਆਯੋਜਤ

ਆਜ਼ਾਦ ਕੌਂਸਲਰ ਪਰਮਿੰਦਰ ਪਿੰਕੀ 'ਆਪ' ਵਿੱਚ ਸ਼ਾਮਲ, ਅਮਨ ਅਰੋੜਾ ਨੇ ਕੀਤਾ ਸਵਾਗਤ

ਆਪ ਕੌਂਸਲਰ ਭੁਪਿੰਦਰ ਸਿੰਘ ਪ੍ਰਧਾਨ, ਪ੍ਰੀਤ ਜੈਨ ਸੀਨੀਅਰ ਮੀਤ ਪ੍ਰਧਾਨ ਅਤੇ ਕ੍ਰਿਸ਼ਨ ਲਾਲ ਮੀਤ ਪ੍ਰਧਾਨ ਚੁਣੇ ਗਏ