ਅੰਮ੍ਰਿਤਸਰ- ਸੰਗਤ ਦੀ ਸਹੂਲਤ ਲਈ ਅੱਜ ਬੈਂਕ ਆਫ਼ ਬੜੋਦਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦੋ ਵਾਟਰ ਕੂਲਰ ਸੌਂਪੇ ਗਏ। ਇਸ ਮੌਕੇ ਬੈਂਕ ਆਫ਼ ਬੜੋਦਾ ਦੇ ਚੀਫ ਮੈਨੇਜਰ ਸ੍ਰੀ ਅਬੀਸ਼ੇਕ ਸੱਚਦੇਵਾ ਅਤੇ ਮੈਨੇਜਰ ਸ. ਰਾਜਹੰਸ ਸਿੰਘ ਨੂੰ ਸ੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੇ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸਿੱਖ ਸੰਗਤਾਂ ਤੋਂ ਇਲਾਵਾ ਵੱਖ-ਵੱਖ ਕੰਪਨੀਆਂ ਅਤੇ ਬੈਂਕ ਸੰਗਤਾਂ ਦੀਆਂ ਸਹੂਲਤਾਂ ਲਈ ਸੇਵਾਵਾਂ ਵਿੱਚ ਹਿੱਸਾ ਪਾਉਂਦੇ ਹਨ। ਇਸੇ ਤਹਿਤ ਬੈਂਕ ਆਫ਼ ਬੜੋਦਾ ਵੱਲੋਂ ਵੀ ਦੋ ਵਾਟਰ ਕੂਲਰ ਦਿੱਤੇ ਗਏ ਹਨ। ਇਸੇ ਦੌਰਾਨ ਸ. ਮੰਨਣ ਨੇ ਬੈਂਕ ਅਧਿਕਾਰੀਆਂ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਬਿਜੈ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਇੰਚਾਰਜ ਸ. ਗੁਰਮੀਤ ਸਿੰਘ ਤੋਂ ਇਲਾਵਾ ਆਫ਼ ਬੜੋਦਾ ਦੇ ਚੀਫ ਮੈਨੇਜਰ ਸ੍ਰੀ ਅਬੀਸ਼ੇਕ ਸੱਚਦੇਵਾ ਅਤੇ ਮੈਨੇਜਰ ਸ. ਰਾਜਹੰਸ ਸਿੰਘ ਅਤੇ ਹੋਰ ਮੌਜੂਦ ਸਨ।