ਪੰਜਾਬ

ਪੰਜਾਬ ਵੱਲੋਂ ਭਾਰਤ ਸਰਕਾਰ ਨੂੰ ਆਜ਼ਾਦੀ ਘੁਲਾਟੀਆਂ ਦੇ ਸਨਮਾਨ ਲਈ ਯਾਦਗਾਰੀ ਸਿੱਕੇ ਜਾਰੀ ਕਰਨ ਦੀ ਅਪੀਲ

ਕੌਮੀ ਮਾਰਗ ਬਿਊਰੋ | April 27, 2025 06:54 PM

ਚੰਡੀਗੜ੍ਹ- ਪੰਜਾਬ ਦੇ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਭਾਰਤ ਸਰਕਾਰ ਨੂੰ ਪੰਜਾਬ ਦੇ ਬਹਾਦਰ ਸਪੁੱਤਰਾਂ, ਜਿਨ੍ਹਾਂ ਨੇ ਭਾਰਤ ਦੀ ਆਜ਼ਾਦੀ ਦੇ ਸੰਘਰਸ਼ ਦੌਰਾਨ ਮਹਾਨ ਕੁਰਬਾਨੀਆਂ ਦਿੱਤੀਆਂ, ਦੇ ਸਨਮਾਨ ਵਿੱਚ ਯਾਦਗਾਰੀ ਸਿੱਕੇ ਜਾਰੀ ਕਰਨ ਦੀ ਅਪੀਲ ਕੀਤੀ ਹੈ।

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਲਿਖਿਆ ਇਹ ਪੱਤਰ ਦੇਸ਼ ਦੀ ਆਜ਼ਾਦੀ ਦੇ ਸ਼ੰਘਰਸ਼ ਵਿੱਚ ਪੰਜਾਬ ਦੇ ਅਥਾਹ ਯੋਗਦਾਨ ਨੂੰ ਉਜਾਗਰ ਕਰਦਾ ਹੈ। ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਸੁਖਦੇਵ, ਸ਼ਹੀਦ ਰਾਜਗੁਰੂ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਲਾਲਾ ਲਾਜਪਤ ਰਾਏ ਅਤੇ ਸ਼ਹੀਦ ਊਧਮ ਸਿੰਘ ਵਰਗੇ ਮਹਾਨ ਸ਼ਹੀਦਾਂ ਦੇ ਨਾਂ ਭਾਰਤੀ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਉੱਕਰੇ ਹੋਏ ਹਨ।

ਸ੍ਰੀ ਭਗਤ ਨੇ ਕਿਹਾ ਕਿ ਪੰਜਾਬ ਦੀ ਮਿੱਟੀ ਸ਼ਹੀਦਾਂ ਦੇ ਖੂਨ ਨਾਲ ਰੰਗੀ ਹੋਈ ਹੈ ਅਤੇ ਉਨ੍ਹਾਂ ਦੀ ਯਾਦ ਵਿੱਚ ਯਾਦਗਾਰੀ ਸਿੱਕੇ ਜਾਰੀ ਕਰਨਾ ਨਾ ਸਿਰਫ਼ ਉਨ੍ਹਾਂ ਦੀਆਂ ਕੁਰਬਾਨੀਆਂ ਪ੍ਰਤੀ ਸਨਮਾਨ ਹੋਵੇਗਾ ਸਗੋਂ ਨੌਜਵਾਨ ਪੀੜ੍ਹੀਆਂ ਲਈ ਇੱਕ ਸਥਾਈ ਵਿਦਿਅਕ ਵਿਰਾਸਤ ਵਜੋਂ ਵੀ ਕੰਮ ਕਰੇਗਾ।

ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਅਜਿਹੇ ਸਿੱਕੇ ਭਾਰਤ ਦੀ ਮੁਦਰਾ ਵਿਰਾਸਤ ਵਿੱਚ ਅਹਿਮ ਯੋਗਦਾਨ ਪਾਉਣਗੇ ਅਤੇ ਇਹ ਸਿੱਕੇ ਸੁਤੰਰਤਤਾ ਦਿਵਸ ਜਾਂ ਗਣਤੰਤਰ ਦਿਵਸ ਵਰਗੇ ਰਾਸ਼ਟਰੀ ਮੌਕਿਆਂ 'ਤੇ ਜਾਰੀ ਕੀਤੇ ਜਾ ਸਕਦੇ ਹਨ ਜੋ ਦੇਸ਼ ਦੇ ਡੂੰਘੇ ਸਤਿਕਾਰ ਅਤੇ ਸ਼ੁਕਰਗੁਜ਼ਾਰੀ ਦਾ ਪ੍ਰਤੀਕ ਹਨ।

ਸ੍ਰੀ ਭਗਤ ਨੇ ਆਸ ਪ੍ਰਗਟਾਈ ਕਿ ਭਾਰਤ ਸਰਕਾਰ ਇਸ ਅਪੀਲ ਦਾ ਸਕਾਰਾਤਮਕ ਜਵਾਬ ਦੇਵੇਗੀ ਅਤੇ ਪੰਜਾਬ ਦੇ ਆਜ਼ਾਦੀ ਘੁਲਾਟੀਆਂ ਦੀ ਯਾਦ ਨੂੰ ਰਾਸ਼ਟਰੀ ਮਾਨਤਾ ਦੇ ਇਸ ਪ੍ਰਤੀਕਾਤਮਕ ਸੰਕੇਤ ਨਾਲ ਸਨਮਾਨਿਤ ਕਰੇਗੀ।

 

Have something to say? Post your comment

 

ਪੰਜਾਬ

ਸਾਲ 2016 ਤੋਂ ਪਹਿਲਾਂ ਸੇਵਾਮੁਕਤ ਟੀਚਿੰਗ ਫੈਕਲਟੀ ਲਈ ਖ਼ੁਸ਼ਖ਼ਬਰੀ: ‘ਆਪ’ ਸਰਕਾਰ ਵੱਲੋਂ ਪੈਨਸ਼ਨ ਸੋਧ ਸਬੰਧੀ ਨੋਟੀਫ਼ਿਕੇਸ਼ਨ ਜਾਰੀ

ਪੰਜਾਬ ਵਿੱਚ 3000 ਤੋਂ ਵੱਧ ਇਲੈਕਟੋਰਲ ਲਿਟਰੇਸੀ ਕਲੱਬ ਵਿਦਿਆਰਥੀਆਂ ਵਿੱਚ ਚੋਣ ਜਾਗਰੂਕਤਾ ਫੈਲਾ ਰਹੇ ਹਨ: ਸਿਬਿਨ ਸੀ

ਭਰਤੀ ਕਮੇਟੀ ਦੀ ਮੀਟਿੰਗ ਨੂੰ ਰੋਕਣ ਲਈ ਤਾਲਾ ਲਗਾਉਣ ਵਾਲੀ ਘਟਨਾ ਤੇ ਪ੍ਰਧਾਨ ਧਾਮੀ ਜਵਾਬ ਦੇਣ

31 ਮਈ ਤੱਕ ਸਾਰੇ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕੱਸਣ ਦੇ ਹੁਕਮ, 'ਆਪ' ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਫ਼ੈਸਲੇ ਨੂੰ ਦੱਸਿਆ ਦਲੇਰਾਨਾ

ਜੋ ਕੰਮ 30 ਸਾਲਾਂ ਵਿੱਚ ਨਹੀਂ ਹੋਏ, ਉਹ ਆਪ ਸਰਕਾਰ ਨੇ ਤਿੰਨ ਸਾਲ ਵਿੱਚ ਕੀਤੇ: ਸੰਜੀਵ ਅਰੋੜਾ

ਜ਼ਬਤ ਕੀਤੀ ਗਈ ਈ.ਐਨ.ਏ ਦੀ ਵਰਤੋਂ ਨਾਲ ਲਗਭਗ 10,000 ਬੋਤਲਾਂ ਨਜ਼ਾਇਜ਼ ਸ਼ਰਾਬ ਹੋ ਸਕਦੀ ਸੀ ਤਿਆਰ

ਪਾਕਿਸਤਾਨ ਦੀ ਕੋਸ਼ਿਸ਼ ਨਾਕਾਮ- ਪੰਜਾਬ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਕੀਤਾ ਪਰਦਾਫਾਸ਼

ਖਾਲਸਾ ਕਾਲਜ ਵਿਖੇ ਹੈਂਡਸ ਆਨ ਵਰਕਸ਼ਾਪ ਕਰਵਾਈ ਗਈ

ਪੰਜਾਬ ਸਰਕਾਰ ਵੱਲੋਂ ਡੇਂਗੂ ਨਾਲ ਨਜਿੱਠਣ ਲਈ "ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ" ਮੁਹਿੰਮ ਕੀਤੀ ਜਾਵੇਗੀ ਸ਼ੁਰੂ

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ 5000 ਸਕੂਲੀ ਵਿਦਿਆਰਥੀਆਂ ਨੇ ਮੈਗਾ ਰੈਲੀ ਵਿੱਚ ਹਿੱਸਾ ਲਿਆ