BREAKING NEWS
ਜ਼ਮੀਨੀ ਪੱਧਰ ‘ਤੇ ਹੋਵੇਗਾ ਨਸ਼ਿਆਂ ਦਾ ਖਾਤਮਾ: ਡੀਜੀਪੀ ਗੌਰਵ ਯਾਦਵ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੌਰਾਨ ਸਪੱਸ਼ਟ ਸੰਦੇਸ਼ਪੁਲਿਸ ਜਾਂਚ ਤੋਂ ਭੱਜ ਰਹੇ ਹਨ ਬਾਜਵਾ - ਸੰਨੀ ਆਹਲੂਵਾਲੀਆ'ਆਪ' ਨੇ ਹਰਿਆਣਾ ਦੇ ਮੁੱਖ ਮੰਤਰੀ ਅਤੇ ਭਾਜਪਾ ਨੂੰ ਦਿੱਤੀ ਚੇਤਾਵਨੀ, ਕਿਹਾ – ਪੰਜਾਬ ਨੂੰ ਪਾਣੀ ਤੋਂ ਵਾਂਝਾ ਕਰਨ ਦੀ ਨਾ ਕਰੋ ਕੋਸ਼ਿਸ਼ਹਰਪਾਲ ਚੀਮਾ ਵੱਲੋਂ ‘ਫੂਡ ਪ੍ਰੋਸੈਸਿੰਗ ਕੰਪਲੈਕਸ’ ਦੇ ਉਦਘਾਟਨ ਦੌਰਾਨ ਪੀਏਯੂ ਨੂੰ 40 ਕਰੋੜ ਰੁਪਏ ਦੀ ਗ੍ਰਾਂਟ ਦਾ ਐਲਾਨਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਸਰਕਾਰੀ ਸਕੂਲ ਬਣਿਆਂ ਸ਼ੂਟਿੰਗ ਚੈਂਪੀਅਨਾਂ ਦੀ ਨਰਸਰੀਇੱਕ ਦਿਨ ਵਿੱਚ 5 ਲੱਖ ਮੀਟਰਿਕ ਟਨ ਕਣਕ ਦੀ ਹੋਈ ਲਿਫਟਿੰਗ, 100 ਲੱਖ ਮੀਟਰਿਕ ਟਨ ਆਮਦ ਦਾ ਅੰਕੜਾ ਹੋਇਆ ਪਾਰ, ਕਿਸਾਨਾਂ ਨੂੰ 20,000 ਕਰੋੜ ਰੁਪਏ ਦਾ ਕੀਤਾ ਭੁਗਤਾਨ: ਲਾਲ ਚੰਦ ਕਟਾਰੂਚੱਕ

ਨੈਸ਼ਨਲ

ਗੁਰੂਬਾਣੀ ਰਿਸਰਚ ਫਾਊਂਡੇਸ਼ਨ ਵੱਲੋਂ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਵਾਸਤੇ "ਗੁਰਬਾਣੀ ਕੰਠ ਚੇਤਨਾ ਲਹਿਰ" ਦਾ ਤੀਜਾ ਪੜਾਅ ਹੋਇਆ ਸੰਪੂਰਨ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | April 28, 2025 07:30 PM

ਨਵੀਂ ਦਿੱਲੀ - ਸਿੱਖਾਂ ਦੀ ਧਾਰਮਿਕ ਸੰਸਥਾ 'ਗੁਰੂਬਾਣੀ ਰਿਸਰਚ ਫਾਊਂਡੇਸ਼ਨ ਵੱਲੋਂ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਵਾਸਤੇ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ ਦੇ ਤੀਜੇ ਪੜਾਅ ਦੀ ਸੰਪੂਰਨਤਾ ਗੁਰਦੁਆਰਾ ਸਿੰਘ ਸਭਾ ਅਸ਼ੋਕ ਨਗਰ ਵਿਖ਼ੇ ਹੋਈ ਹੈ । ਇਸ ਅਖੀਰਲੇ ਪੜਾਅ ਵਿਚ ਬੱਚਿਆਂ ਨੇ ਵੱਡਾ ਉਤਸ਼ਾਹ ਦਿਖਾਂਦਿਆਂ ਵੱਖ ਵੱਖ ਪੜਾਵਾਂ ਅੰਦਰ ਗੁਰਬਾਣੀ ਦੇ ਪਾਠ ਕੰਠ ਸੁਣਾ ਕੇ ਉਨ੍ਹਾਂ ਨੂੰ ਮਿਲਣ ਵਾਲੇ ਇਨਾਮਾਂ ਲਈ ਟੋਕਨ ਦੀ ਪ੍ਰਾਪਤੀ ਕੀਤੀ, ਇਸ ਮੌਕੇ ਬੱਚਿਆਂ ਦਾ ਉਤਸ਼ਾਹ ਦੇਖਣ ਵਾਲਾ ਸੀ ਜੋ ਕਿ ਆਪ ਮੂਹਰੇ ਵੱਧ ਚੜ੍ਹ ਕੇ ਬਾਣੀ ਨੂੰ ਕੰਠ ਸੁਣਾਉਣ ਲਈ ਹਿੱਸਾ ਲੈ ਰਹੇ ਸੀ ਤੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਵੀ ਹਾਜਿਰ ਹੋ ਕੇ ਉਨ੍ਹਾਂ ਦਾ ਉਤਸ਼ਾਹ ਦੇਖ ਰਹੇ ਸਨ । ਇਸ ਮੌਕੇ ਗੁਰੂਬਾਣੀ ਰਿਸਰਚ ਫਾਊਂਡੇਸ਼ਨ ਦੇ ਚੇਅਰਮੈਨ ਪਰਮਜੀਤ ਸਿੰਘ ਵੀਰਜੀ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਦੀ ਕਵਾਇਦ ਤਹਿਤ 'ਗੁਰਬਾਣੀ ਕੰਠ ਚੇਤਨਾ ਲਹਿਰ' ਪ੍ਰੋਗਰਾਮ ਕਰਾਇਆ ਜਾ ਰਿਹਾ ਹੈ। ਇਸ ਗੁਰਬਾਣੀ ਕੰਠ ਚੇਤਨਾ ਲਹਿਰ ਪ੍ਰੋਗਰਾਮ ਵਿਚ 4 ਤੋਂ 18 ਸਾਲ ਦੇ 400 ਤੋਂ ਵੱਧ ਬੱਚਿਆਂ ਨੇ ਹਿੱਸਾ ਲਿਆ ਹੈ ਜਿਨ੍ਹਾਂ ਨੇ ਵੱਖ ਵੱਖ ਗਰੁੱਪਾਂ ਲਈ ਤੈਅ ਕੀਤੀਆਂ ਬਾਣੀਆਂ ਕੰਠ ਕਰਕੇ ਸੁਣਾਈ ਹੈ । ਉਨ੍ਹਾਂ ਦਸਿਆ ਇਸ ਵਿਚ 70 ਤੋਂ ਵੱਧ ਬੱਚਿਆਂ ਨੇ ਬੇਅੰਤ ਬਾਣੀਆਂ ਨੂੰ ਕੰਠ ਸੁਣਾ ਕੇ ਵੱਡੇ ਇਨਾਮਾਂ ਦੀ ਦੌੜ ਵਿਚ ਆਪਣਾ ਨਾਮ ਦਰਜ਼ ਕਰਵਾਇਆ ਹੈ । ਇਸ ਵਿਚ ਬੱਚੀ ਜਸ਼ਨਪ੍ਰੀਤ ਕੌਰ ਨੇ 30 ਬਾਣੀਆਂ ਦਾ ਪਾਠ ਕੰਠ ਸੁਣਾ ਕੇ ਆਪਣਾ ਗੁਰਬਾਣੀ ਨਾਲ ਪ੍ਰੇਮ ਦਰਸਾਇਆ ਹੈ । ਇਨਾਮਾਂ ਦਾ ਜ਼ਿਕਰ ਕਰਦਿਆਂ ਪਰਮਜੀਤ ਸਿੰਘ ਵੀਰਜੀ ਨੇ ਦੱਸਿਆ ਕਿ ਪਹਿਲਾ ਇਨਾਮ ਗੇਅਰ ਵਾਲੀ ਸਾਈਕਲ (5 ਇਨਾਮ), ਦੂਜਾ ਇਨਾਮ ਆਈ ਪੈਡ (7 ਇਨਾਮ), ਤੀਜਾ ਇਨਾਮ ਮੋਬਾਇਲ ਫੋਨ (10 ਇਨਾਮ), 5 ਵਾਂ ਇਨਾਮ ਸਮਾਰਟ ਰਿਸਟ ਵਾਚ (15 ਇਨਾਮ) ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਬੱਚਿਆਂ ਲਈ ਤਿੰਨ ਗਰੁੱਪ ਬਣਾਏ ਗਏ ਸਨ ਅਤੇ ਤਿੰਨਾਂ ਗਰੁੱਪਾਂ ਵਾਸਤੇ ਵੱਖ ਵੱਖ ਬਾਣੀਆਂ ਨੂੰ ਕੰਠ ਕਰਨਾ ਨਿਰਧਾਰਿਤ ਕੀਤਾ ਗਿਆ ਹੈ। ਉਨ੍ਹਾਂ ਦਸਿਆ ਕਿ ਆਣ ਵਾਲੀ 4 ਮਈ ਨੂੰ ਦਿੱਲੀ ਹਾਟ ਦੇ ਐਕਸਪੋਜੀਸ਼ਨ ਹਾਲ ਵਿਖੇ ਇੱਕ ਵੱਡਾ ਪ੍ਰੋਗਰਾਮ ਕਰਵਾ ਕੇ ਜੇਤੂ ਬੱਚਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਮੁੱਖ ਪ੍ਰਬੰਧਕ ਭਾਈ ਪਰਮਜੀਤ ਸਿੰਘ ਵੀਰਜੀ ਦੇ ਨਾਲ ਬੀਬੀ ਰਵਿੰਦਰ ਕੌਰ, ਬੀਬੀ ਬਲਵਿੰਦਰ ਕੌਰ, ਅਮਰਜੀਤ ਸਿੰਘ ਹੀਰਾ, ਜਸਵਿੰਦਰ ਸਿੰਘ, ਦਲਜੀਤ ਸਿੰਘ ਸਮੇਤ ਬਹੁਤ ਸਾਰੇ ਪਤਵੰਤੇ ਸੱਜਣ ਹਾਜਿਰ ਸਨ ਜੋ ਬੱਚਿਆਂ ਕੋਲੋਂ ਗੁਰੂਬਾਣੀ ਨੂੰ ਕੰਠ ਸੁਣ ਕੇ ਉਨ੍ਹਾਂ ਨੂੰ ਮਿਲਣ ਵਾਲੇ ਇਨਾਮਾਂ ਦੀ ਸ਼੍ਰੇਣੀ ਵਿਚ ਸੂਚੀਬਧ ਕਰ ਰਹੇ ਸਨ ।

Have something to say? Post your comment

 

ਨੈਸ਼ਨਲ

ਪ੍ਰਧਾਨ ਮੰਤਰੀ ਮੋਦੀ ਨੇ ਫੌਜ ਨੂੰ ਅੱਤਵਾਦ 'ਤੇ 'ਜ਼ੋਰਦਾਰ  ​ਹਮਲਾ" ਕਰਨ ਦੀ ਦਿੱਤੀ ਖੁੱਲ੍ਹ 

ਰਾਹੁਲ ਗਾਂਧੀ ਨੇ ਪਹਿਲਗਾਮ ਹਮਲੇ 'ਤੇ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਕੀਤੀ ਮੰਗ

ਗੁਰਦੁਆਰਾ ਰਾਜੌਰੀ ਗਾਰਡਨ ਵਿਖੇ ਕਰਵਾਇਆ ਗਿਆ ਜਪ ਤਪ ਸਮਾਗਮ

ਨਵੰਬਰ 84 ਸਿੱਖ ਕਤਲੇਆਮ ਮਾਮਲੇ 'ਚ ਜਗਦੀਸ਼ ਟਾਈਟਲਰ ਅਦਾਲਤ ਅੰਦਰ ਹੋਏ ਪੇਸ਼

ਪਹਿਲਗਾਮ ਹਮਲੇ ਉੱਤੇ ਆਪਣੇ ਨੇਤਾਵਾਂ ਦੀ ਗਲਤ ਬਿਆਨੀ ਤੋਂ ਕਾਂਗਰਸ ਨੇ ਕੀਤਾ ਕਿਨਾਰਾ

ਗੁਰਸਿੱਖੀ ਨੂੰ ਫ਼ਿਲਮਾਂ ਦਾ ਵਿਸ਼ਾ ਬਣਾਉਣ ਦੀ ਇਜਾਜ਼ਤ ਮਿਲਦੀ ਰਹੀ ਤਾਂ ਵੱਡੇ ਸੰਕਟ ਨੂੰ ਆਪ ਸੱਦਣ ਜਿਹਾ ਹੋਵੇਗਾ: ਅਖੰਡ ਕੀਰਤਨੀ ਜੱਥਾ

ਤਖ਼ਤ ਪਟਨਾ ਸਾਹਿਬ ਕਮੇਟੀ ਵਿਰੁੱਧ ਦੁਸ਼ਪ੍ਰਚਾਰ ਕਰਨ ਲਈ ਸਤਕਾਰ ਕਮੇਟੀ ਨੇ ਮੰਗੀ ਮਾਫੀ

ਸਿੱਖ ਬੱਚੀਆਂ ਨੂੰ ਵਰਗਲਾਉਣ, ਸੋਸ਼ਣ ਕਰਨ ਮਾਮਲੇ 'ਤੇ ਦੀਪਾ ਸਿੰਘ ਸਬੂਤਾਂ ਸਮੇਤ ਜਿੰਮੇਵਾਰ ਅਦਾਰਿਆਂ ਨੂੰ ਕਰਨ ਸੰਪਰਕ - ਅਕਾਲੀ ਦਲ ਅੰਮ੍ਰਿਤਸਰ ਯੂਕੇ

ਨਵੰਬਰ 1984 ਕਾਨਪੁਰ ਸਿੱਖ ਕਤਲੇਆਮ ਦੇ ਮਾਮਲੇ ਦੀ ਸੁਪਰੀਮ ਕੋਰਟ ਵਿੱਚ ਕੀਤੀ ਗਈ ਸੁਣਵਾਈ: ਭੋਗਲ

ਤਨਖਾਹੀਆ ਕਰਾਰ ਦਿੱਤੇ ਹਰਵਿੰਦਰ ਸਰਨਾ ਨੂੰ ਸਟੇਜ ਦੇਣ ’ਤੇ ਗੁਰਦੁਆਰਾ ਰਕਾਬਗੰਜ ਸਾਹਿਬ ਦਾ ਹੈਡ ਗ੍ਰੰਥੀ ਮੁਅੱਤਲ