BREAKING NEWS
ਜ਼ਮੀਨੀ ਪੱਧਰ ‘ਤੇ ਹੋਵੇਗਾ ਨਸ਼ਿਆਂ ਦਾ ਖਾਤਮਾ: ਡੀਜੀਪੀ ਗੌਰਵ ਯਾਦਵ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੌਰਾਨ ਸਪੱਸ਼ਟ ਸੰਦੇਸ਼ਪੁਲਿਸ ਜਾਂਚ ਤੋਂ ਭੱਜ ਰਹੇ ਹਨ ਬਾਜਵਾ - ਸੰਨੀ ਆਹਲੂਵਾਲੀਆ'ਆਪ' ਨੇ ਹਰਿਆਣਾ ਦੇ ਮੁੱਖ ਮੰਤਰੀ ਅਤੇ ਭਾਜਪਾ ਨੂੰ ਦਿੱਤੀ ਚੇਤਾਵਨੀ, ਕਿਹਾ – ਪੰਜਾਬ ਨੂੰ ਪਾਣੀ ਤੋਂ ਵਾਂਝਾ ਕਰਨ ਦੀ ਨਾ ਕਰੋ ਕੋਸ਼ਿਸ਼ਹਰਪਾਲ ਚੀਮਾ ਵੱਲੋਂ ‘ਫੂਡ ਪ੍ਰੋਸੈਸਿੰਗ ਕੰਪਲੈਕਸ’ ਦੇ ਉਦਘਾਟਨ ਦੌਰਾਨ ਪੀਏਯੂ ਨੂੰ 40 ਕਰੋੜ ਰੁਪਏ ਦੀ ਗ੍ਰਾਂਟ ਦਾ ਐਲਾਨਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਸਰਕਾਰੀ ਸਕੂਲ ਬਣਿਆਂ ਸ਼ੂਟਿੰਗ ਚੈਂਪੀਅਨਾਂ ਦੀ ਨਰਸਰੀਇੱਕ ਦਿਨ ਵਿੱਚ 5 ਲੱਖ ਮੀਟਰਿਕ ਟਨ ਕਣਕ ਦੀ ਹੋਈ ਲਿਫਟਿੰਗ, 100 ਲੱਖ ਮੀਟਰਿਕ ਟਨ ਆਮਦ ਦਾ ਅੰਕੜਾ ਹੋਇਆ ਪਾਰ, ਕਿਸਾਨਾਂ ਨੂੰ 20,000 ਕਰੋੜ ਰੁਪਏ ਦਾ ਕੀਤਾ ਭੁਗਤਾਨ: ਲਾਲ ਚੰਦ ਕਟਾਰੂਚੱਕ

ਪੰਜਾਬ

ਮੰਡੀਆਂ ਵਿੱਚੋਂ ਜਲਦ ਤੋਂ ਜਲਦ ਕਣਕ ਦੀ ਲਿਫਟਿੰਗ ਕਰਵਾਏ ਕੇਂਦਰ ਸਰਕਾਰ – ਹਰਚੰਦ ਸਿੰਘ ਬਰਸਟ

ਕੌਮੀ ਮਾਰਗ ਬਿਊਰੋ | April 29, 2025 06:22 PM

ਚੰਡੀਗੜ੍ਹ- ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਕੰਮ ਜੋਰਾ-ਸ਼ੋਰਾ ਨਾਲ ਚੱਲ ਰਿਹਾ ਹੈ ਅਤੇ ਕਿਸਾਨਾਂ ਨੂੰ ਅਦਾਇਗੀ ਵੀ ਨਾਲੋਂ-ਨਾਲ ਕੀਤੀ ਜਾ ਰਹੀ ਹੈ, ਪਰ ਹੁਣ ਲਿਫਟਿੰਗ ਦੀ ਜਿੰਮੇਵਾਰੀ ਕੇਂਦਰ ਸਰਕਾਰ ਦੀ ਬਣਦੀ ਹੈ। ਕੇਂਦਰ ਸਰਕਾਰ ਅਤੇ ਐਫਸੀਆਈ ਆਪਣੀ ਜਿੰਮੇਵਾਰੀ ਨੂੰ ਸਹੀ ਢੰਗ ਨਾਲ ਨਹੀਂ ਨਿਭਾ ਰਹੀ ਹੈ ਅਤੇ ਲਿਫਟਿੰਗ ਦੇ ਕੰਮ ਵਿੱਚ ਅਣਗਹਿਲੀ ਵਰਤ ਰਹੀ ਹੈ।

ਸ. ਬਰਸਟ ਨੇ ਕਿਹਾ ਕਿ ਮੰਡੀਆਂ ਵਿੱਚੋਂ ਖਰੀਦੀ ਫਸਲ ਦੀ ਲਿਫਟਿੰਗ ਦੀ ਜਿੰਮੇਵਾਰੀ ਕੇਂਦਰ ਸਰਕਾਰ ਦੀ ਬਣਦੀ ਹੈ। ਪਰ ਕੇਂਦਰ ਸਰਕਾਰ ਹਰ ਵਾਰ ਲਿਫਟਿੰਗ ਦੇ ਕੰਮ ਵਿੱਚ ਅਣਗਹਿਲੀ ਵਰਤਦੀ ਹੈ। ਜਿਸਦਾ ਨੁਕਸਾਨ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨੂੰ ਭੁਗਤਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕੁਦਰਤ ਦੀ ਮਹਿਰਬਾਣੀ ਸਦਕਾ ਹੁਣ ਤੱਕ ਤਾਂ ਮੌਸਮ ਠੀਕ ਰਿਹਾ ਹੈ, ਪਰ ਜੇਕਰ ਮੌਸਮ ਖਰਾਬ ਹੋ ਗਿਆ ਅਤੇ ਕਣਕ ਭਿੱਜ ਗਈ, ਤਾਂ ਉਸਦੀ ਜਿੰਮੇਵਾਰੀ ਵੀ ਕੇਂਦਰ ਸਰਕਾਰ ਦੀ ਹੀ ਹੋਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਤੱਕ ਸਹੀ ਕਿਸਮ ਦਾ ਅਨਾਜ ਪਹੁੰਚਾਉਣ ਵਾਸਤੇ ਕੇਂਦਰ ਸਰਕਾਰ ਅਤੇ ਐਫਸੀਆਈ ਆਪਣੀ ਜਿੰਮੇਵਾਰੀ ਸਮਝੇ ਅਤੇ ਜਲਦ ਤੋਂ ਜਲਦ ਲਿਫਟਿੰਗ ਕਰਵਾ ਕੇ ਜਿੱਥੇ-ਜਿੱਥੇ ਮਾਲ ਪਹੁੰਚਾਉਣਾ ਹੈ, ਉੱਥੇ ਤੱਕ ਪਹੁੰਚਾਵੇ।

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਈਆ ਜਾ ਰਿਹਾ ਹੈ। ਮੰਡੀਆਂ ਵਿੱਚ ਸਾਫ਼-ਸਫਾਈ, ਪੀਣ ਯੋਗ ਪਾਣੀ, ਬਾਥਰੂਮ, ਛਾਂ, ਬੈਠਣ ਆਦਿ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ ਨੂੰ ਕਿਸੇ ਕਿਸਮ ਦੀ ਸਮੱਸਿਆਂ ਦਾ ਸਾਹਮਣਾ ਨਾ ਕਰਨਾ ਪਵੇ। ਪਰ ਲਿਫਟਿੰਗ ਦੀ ਜਿੰਮੇਵਾਰੀ ਕੇਂਦਰ ਸਰਕਾਰ ਦੀ ਹੈ ਅਤੇ ਕੇਂਦਰ ਸਰਕਾਰ ਆਪਣੀ ਜਿੰਮੇਵਾਰੀ ਨੂੰ ਸਮੇਂ ਰਹਿੰਦੀਆਂ ਨਿਭਾਵੇ।

ਸ. ਬਰਸਟ ਨੇ ਦੱਸਿਆ ਕਿ ਮੰਡੀ ਬੋਰਡ ਵੱਲੋਂ ਕਣਕ ਦੀ ਖਰੀਦ ਕਰਵਾਉਣ ਲਈ ਕੁੱਲ 1865 ਪੱਕੀਆਂ ਮੰਡੀਆਂ ਘੋਸ਼ਿਤ ਕੀਤੀਆਂ ਗਈਆਂ ਹਨ। ਜਿਨ੍ਹਾਂ ਵਿੱਚ 152 ਮੁੱਖ ਯਾਰਡ, 285 ਸਬ-ਯਾਰਡ ਅਤੇ 1428 ਖਰੀਦ ਕੇਂਦਰ ਆਉਂਦੇ ਹਨ। ਇਸ ਦੇ ਨਾਲ ਹੀ ਕਣਕ ਦੀ ਫਸਲ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ 1028 ਆਰਜੀ ਮੰਡੀਆਂ ਘੋਸ਼ਿਤ ਕੀਤੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿੱਚ ਕਣਕ ਦੀ ਖਰੀਦ ਜਾਰੀ ਹੈ।

ਉਨ੍ਹਾਂ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚ 106.85 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ 104.72 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ, ਜਿਸ ਵਿੱਚੋਂ 47.19 ਲੱਖ ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 28 ਅਪ੍ਰੈਲ ਨੂੰ ਸੂਬੇ ਦੀਆਂ ਮੰਡੀਆਂ ਵਿੱਚ 4.41 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ, ਜਦਕਿ 4.96 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ।

Have something to say? Post your comment

 

ਪੰਜਾਬ

ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਕਿਸਾਨਾਂ ਦੀ ਤੂੜੀ ਦੇ ਹੋਏ ਨੁਕਸਾਨ ਦੀ ਭਰਪਾਈ ਆਪਣੀ ਤਨਖ਼ਾਹ ਵਿੱਚੋਂ ਕਰਨ ਦਾ ਵਾਅਦਾ

ਹਰੇਕ ਪਿੰਡ ਅਤੇ ਵਾਰਡ ਤੱਕ ਮਈ-ਜੂਨ 2025 ਤੱਕ ਪਹੁੰਚ ਕਰਨ ਲਈ ਪੰਜਾਬ ਨੇ 'ਨਸ਼ਾ ਮੁਕਤੀ ਯਾਤਰਾ' ਕੀਤੀ ਸ਼ੁਰੂ

ਬਦਲਦਾ ਪੰਜਾਬ: ਉਦਯੋਗ ਪੱਖੀ ਸੁਧਾਰਾਂ ਸਦਕਾ ਇੱਕ ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਮਿਲੇ; 4 ਲੱਖ ਨੌਕਰੀਆਂ ਹੋਣਗੀਆਂ ਪੈਦਾ: ਤਰੁਨਪ੍ਰੀਤ ਸਿੰਘ ਸੌਂਦ

ਡਰੱਗ ਮਾਫੀਆ ਵਿਰੁੱਧ ਬੁਲਡੋਜ਼ਰ ਕਾਰਵਾਈ: ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਨਵੇਂ ਪੜਾਅ ਵਿੱਚ ਹੋਈ ਦਾਖ਼ਲ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 26 ਕੈਡਿਟਾਂ ਨੇ ਐਨ.ਡੀ.ਏ. ਲਿਖਤੀ ਪ੍ਰੀਖਿਆ ਕੀਤੀ ਪਾਸ

ਪਿੰਡ ਝੰਝੇੜੀ ਦੀ ਪੁਸ਼ਤੈਨੀ ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਸਰਕਾਰ...?

ਸ਼੍ਰੋਮਣੀ ਕਮੇਟੀ ਨੇ ਕੈਨੇਡਾ ਦੀਆਂ ਸੰਘੀ ਚੋਣਾਂ ’ਚ ਵੱਡੀ ਗਿਣਤੀ ਪੰਜਾਬੀਆਂ ਤੇ ਖ਼ਾਸਕਰ ਸਿੱਖਾਂ ਦੀ ਜਿੱਤ ’ਤੇ ਦਿੱਤੀ ਵਧਾਈ

ਜ਼ਮੀਨੀ ਪੱਧਰ ‘ਤੇ ਹੋਵੇਗਾ ਨਸ਼ਿਆਂ ਦਾ ਖਾਤਮਾ: ਡੀਜੀਪੀ ਗੌਰਵ ਯਾਦਵ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੌਰਾਨ ਸਪੱਸ਼ਟ ਸੰਦੇਸ਼

ਪੁਲਿਸ ਜਾਂਚ ਤੋਂ ਭੱਜ ਰਹੇ ਹਨ ਬਾਜਵਾ - ਸੰਨੀ ਆਹਲੂਵਾਲੀਆ

'ਆਪ' ਨੇ ਹਰਿਆਣਾ ਦੇ ਮੁੱਖ ਮੰਤਰੀ ਅਤੇ ਭਾਜਪਾ ਨੂੰ ਦਿੱਤੀ ਚੇਤਾਵਨੀ, ਕਿਹਾ – ਪੰਜਾਬ ਨੂੰ ਪਾਣੀ ਤੋਂ ਵਾਂਝਾ ਕਰਨ ਦੀ ਨਾ ਕਰੋ ਕੋਸ਼ਿਸ਼