BREAKING NEWS
ਜ਼ਮੀਨੀ ਪੱਧਰ ‘ਤੇ ਹੋਵੇਗਾ ਨਸ਼ਿਆਂ ਦਾ ਖਾਤਮਾ: ਡੀਜੀਪੀ ਗੌਰਵ ਯਾਦਵ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੌਰਾਨ ਸਪੱਸ਼ਟ ਸੰਦੇਸ਼ਪੁਲਿਸ ਜਾਂਚ ਤੋਂ ਭੱਜ ਰਹੇ ਹਨ ਬਾਜਵਾ - ਸੰਨੀ ਆਹਲੂਵਾਲੀਆ'ਆਪ' ਨੇ ਹਰਿਆਣਾ ਦੇ ਮੁੱਖ ਮੰਤਰੀ ਅਤੇ ਭਾਜਪਾ ਨੂੰ ਦਿੱਤੀ ਚੇਤਾਵਨੀ, ਕਿਹਾ – ਪੰਜਾਬ ਨੂੰ ਪਾਣੀ ਤੋਂ ਵਾਂਝਾ ਕਰਨ ਦੀ ਨਾ ਕਰੋ ਕੋਸ਼ਿਸ਼ਹਰਪਾਲ ਚੀਮਾ ਵੱਲੋਂ ‘ਫੂਡ ਪ੍ਰੋਸੈਸਿੰਗ ਕੰਪਲੈਕਸ’ ਦੇ ਉਦਘਾਟਨ ਦੌਰਾਨ ਪੀਏਯੂ ਨੂੰ 40 ਕਰੋੜ ਰੁਪਏ ਦੀ ਗ੍ਰਾਂਟ ਦਾ ਐਲਾਨਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਸਰਕਾਰੀ ਸਕੂਲ ਬਣਿਆਂ ਸ਼ੂਟਿੰਗ ਚੈਂਪੀਅਨਾਂ ਦੀ ਨਰਸਰੀਇੱਕ ਦਿਨ ਵਿੱਚ 5 ਲੱਖ ਮੀਟਰਿਕ ਟਨ ਕਣਕ ਦੀ ਹੋਈ ਲਿਫਟਿੰਗ, 100 ਲੱਖ ਮੀਟਰਿਕ ਟਨ ਆਮਦ ਦਾ ਅੰਕੜਾ ਹੋਇਆ ਪਾਰ, ਕਿਸਾਨਾਂ ਨੂੰ 20,000 ਕਰੋੜ ਰੁਪਏ ਦਾ ਕੀਤਾ ਭੁਗਤਾਨ: ਲਾਲ ਚੰਦ ਕਟਾਰੂਚੱਕ

ਪੰਜਾਬ

ਪਿੰਡ ਝੰਝੇੜੀ ਦੀ ਪੁਸ਼ਤੈਨੀ ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਸਰਕਾਰ...?

ਕੌਮੀ ਮਾਰਗ ਬਿਊਰੋ | April 29, 2025 09:57 PM

ਚੰਡੀਗੜ੍ਹ-ਕਲੈਕਟਰ ਕੋਰਟ ਤੋਂ ਸੁਪਰੀਮ ਕੋਰਟ ਤੱਕ ਹਰ ਕੋਰਟ ਵਿੱਚ ਕਾਨੂੰਨੀ ਤੌਰ 'ਤੇ ਲਗਾਤਾਰ ਕਿਸਾਨਾਂ ਤੋਂ ਹਾਰਨ ਦੇ ਬਾਅਦ, ਹੁਣ ਪੰਜਾਬ ਸਰਕਾਰ ਬਿਨਾਂ ਕਾਨੂੰਨੀ ਹੁਕਮ ਜਾਂ ਕਾਗਜ਼ਾਤ ਦੇ ਮੋਹਾਲੀ ਜ਼ਿਲ੍ਹੇ ਦੇ ਪਿੰਡ ਝੰਝੇੜੀ  ਦੀ 2213 ਕਨਾਲ ਪੁਸ਼ਤੈਨੀ ਜ਼ਮੀਨ 'ਤੇ ਕਬਜ਼ਾ ਕਰਨ ਕੋਸ਼ਿਸ਼ ਕਰ ਰਹੀ ਹੈ। ਇਹ ਪਿੰਡ ਝੰਝੇੜੀ  ਦੇ ਕਿਸਾਨਾਂ , ਕਿਸਾਨ ਯੂਨੀਅਨਾਂ ਦੇ ਨੇਤਾਵਾਂ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਦੱਸੀ।

 ਪਿੰਡ ਦੇ ਕਿਸਾਨਾਂ ਦੀ ਤਰਫ਼ੋਂ ਰਾਮ ਸਿੰਘ, ਭਾਜਪਾ ਤੋਂ ਵਿਨੀਤ ਜੋਸ਼ੀ, ਅਕਾਲੀ ਦਲ ਤੋਂ ਸੰਦੀਪ ਰਾਣਾ ਤੇ ਕੁਲਵੰਤ ਸਿੰਘ ਕਾਂਤਾ, ਕਾਂਗਰਸ ਤੋਂ ਕਮਲਜੀਤ ਸਿੰਘ ਚਾਵਲਾ, ਭਾਰਤੀ ਕਿਸਾਨ ਯੂਨੀਅਨ (ਲਖੋਵਾਲ) ਤੋਂ ਜਸਪਾਲ ਸਿੰਘ ਨੇ ਵਿਸਤ੍ਰਿਤ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਗੈਰ-ਕਾਨੂੰਨੀ ਕੋਸ਼ਿਸ਼ ਇਸ ਲਈ ਹੈ ਕਿਉਂਕਿ 27 ਅਪ੍ਰੈਲ ਨੂੰ ਦੋਪਹਿਰ 2 ਵਜੇ ਦੇ ਕਰੀਬ ਡੀ.ਡੀ.ਪੀ.ਓ. ਮੋਹਾਲੀ ਬਲਜਿੰਦਰ ਸਿੰਘ ਗਰੇਵਾਲ ਭਾਰੀ ਪੁਲਿਸ ਬਲ ਸਮੇਤ ਕਬਜ਼ਾ ਕਰਨ ਪਹੁੰਚੇ, ਪਰ ਜ਼ਮੀਨ ਦੇ ਮਾਲਕਾਂ ਨੇ ਕਾਨੂੰਨੀ ਆਦੇਸ਼ ਦੀ ਮੰਗ ਕੀਤੀ, ਜੋ ਉਹ ਦਿਖਾ ਨਹੀਂ ਸਕੇ। ਇਸ ਦੇ ਸਬੂਤ ਵਜੋਂ ਵੀਡੀਓ ਰਿਕਾਰਡਿੰਗ ਕਿਸਾਨਾਂ ਕੋਲ ਮੌਜੂਦ ਹੈ। 28 ਅਪ੍ਰੈਲ ਨੂੰ ਡੀ.ਸੀ. ਮੋਹਾਲੀ ਅਤੇ ਏ.ਡੀ.ਸੀ. (ਡੀ) ਨਾਲ ਮੁਲਾਕਾਤ ਹੋਈ, ਜਿਸ ਵਿੱਚ ਪ੍ਰਸ਼ਾਸਨ ਦੇ ਅਧਿਕਾਰੀ ਕੋਈ ਵੀ ਕਾਨੂੰਨੀ ਦਸਤਾਵੇਜ਼ ਨਹੀਂ ਦਿਖਾ ਸਕੇ।

 28 ਨੂੰ ਰਾਤ 9:30 ਵਜੇ ਪ੍ਰਸ਼ਾਸਨਿਕ ਅਧਿਕਾਰੀ ਭਾਰੀ ਪੁਲਿਸ ਬਲ ਸਮੇਤ ਦੁਬਾਰਾ ਆਏ ਅਤੇ ਗੈਰ-ਕਾਨੂੰਨੀ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ। ਕਾਨੂੰਨ ਅਨੁਸਾਰ, ਜ਼ਮੀਨ ਕਿਸਦੀ ਹੈ, ਇਹ ਪਿੰਡ ਦਾ ਰੈਵਿਨਿਊ ਰਿਕਾਰਡ ਦੱਸਦਾ ਹੈ। ਉਹ ਸਾਰੀ ਜ਼ਮੀਨ ਰੈਵਿਨਿਊ ਰਿਕਾਰਡ ਮੁਤਾਬਿਕ ਕਿਸਾਨਾਂ ਦੇ ਨਾਮ ਹੈ। ਜੋ ਜ਼ਮੀਨ ਸਰਕਾਰ ਦੇ ਨਾਮ ਨਹੀਂ ਦਰਜ, ਉਸ 'ਤੇ ਕਬਜ਼ਾ ਕਿਉਂ ਕੀਤਾ ਜਾ ਰਿਹਾ ਹੈ?

 ਉਹਨਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਹਨਾਂ ਮਾਸੂਮ ਕਿਸਾਨਾਂ ਦੀ 276 ਕਿੱਲੇ ਪੁਸ਼ਤੈਨੀ ਜ਼ਮੀਨ ਹਥਿਆਈ, ਕਿਸਾਨ ਆਪਣੀ ਜ਼ਮੀਨ ਦੀ ਰੱਖਿਆ ਲਈ ਆੰਦੋਲਨ ਕਰਨਗੇ ਅਤੇ ਹਰ ਸੰਭਵ ਕਦਮ ਚੁੱਕਣਗੇ।

Have something to say? Post your comment

 

ਪੰਜਾਬ

ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਕਿਸਾਨਾਂ ਦੀ ਤੂੜੀ ਦੇ ਹੋਏ ਨੁਕਸਾਨ ਦੀ ਭਰਪਾਈ ਆਪਣੀ ਤਨਖ਼ਾਹ ਵਿੱਚੋਂ ਕਰਨ ਦਾ ਵਾਅਦਾ

ਹਰੇਕ ਪਿੰਡ ਅਤੇ ਵਾਰਡ ਤੱਕ ਮਈ-ਜੂਨ 2025 ਤੱਕ ਪਹੁੰਚ ਕਰਨ ਲਈ ਪੰਜਾਬ ਨੇ 'ਨਸ਼ਾ ਮੁਕਤੀ ਯਾਤਰਾ' ਕੀਤੀ ਸ਼ੁਰੂ

ਬਦਲਦਾ ਪੰਜਾਬ: ਉਦਯੋਗ ਪੱਖੀ ਸੁਧਾਰਾਂ ਸਦਕਾ ਇੱਕ ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਮਿਲੇ; 4 ਲੱਖ ਨੌਕਰੀਆਂ ਹੋਣਗੀਆਂ ਪੈਦਾ: ਤਰੁਨਪ੍ਰੀਤ ਸਿੰਘ ਸੌਂਦ

ਡਰੱਗ ਮਾਫੀਆ ਵਿਰੁੱਧ ਬੁਲਡੋਜ਼ਰ ਕਾਰਵਾਈ: ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਨਵੇਂ ਪੜਾਅ ਵਿੱਚ ਹੋਈ ਦਾਖ਼ਲ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 26 ਕੈਡਿਟਾਂ ਨੇ ਐਨ.ਡੀ.ਏ. ਲਿਖਤੀ ਪ੍ਰੀਖਿਆ ਕੀਤੀ ਪਾਸ

ਸ਼੍ਰੋਮਣੀ ਕਮੇਟੀ ਨੇ ਕੈਨੇਡਾ ਦੀਆਂ ਸੰਘੀ ਚੋਣਾਂ ’ਚ ਵੱਡੀ ਗਿਣਤੀ ਪੰਜਾਬੀਆਂ ਤੇ ਖ਼ਾਸਕਰ ਸਿੱਖਾਂ ਦੀ ਜਿੱਤ ’ਤੇ ਦਿੱਤੀ ਵਧਾਈ

ਜ਼ਮੀਨੀ ਪੱਧਰ ‘ਤੇ ਹੋਵੇਗਾ ਨਸ਼ਿਆਂ ਦਾ ਖਾਤਮਾ: ਡੀਜੀਪੀ ਗੌਰਵ ਯਾਦਵ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੌਰਾਨ ਸਪੱਸ਼ਟ ਸੰਦੇਸ਼

ਪੁਲਿਸ ਜਾਂਚ ਤੋਂ ਭੱਜ ਰਹੇ ਹਨ ਬਾਜਵਾ - ਸੰਨੀ ਆਹਲੂਵਾਲੀਆ

'ਆਪ' ਨੇ ਹਰਿਆਣਾ ਦੇ ਮੁੱਖ ਮੰਤਰੀ ਅਤੇ ਭਾਜਪਾ ਨੂੰ ਦਿੱਤੀ ਚੇਤਾਵਨੀ, ਕਿਹਾ – ਪੰਜਾਬ ਨੂੰ ਪਾਣੀ ਤੋਂ ਵਾਂਝਾ ਕਰਨ ਦੀ ਨਾ ਕਰੋ ਕੋਸ਼ਿਸ਼

ਹਰਿਆਣਾ ਨੂੰ ਵਾਧੂ ਪਾਣੀ ਦੀ ਇੱਕ ਬੂੰਦ ਵੀ ਨਹੀਂ ਮਿਲੇਗੀ - ਮੁੱਖ ਮੰਤਰੀ ਭਗਵੰਤ ਮਾਨ